ਐੱਚ-1ਬੀ ਵੀਜ਼ਾ ਲਈ ਲਾਟਰੀ-ਚੋਣ ਦਾ ਦੂਜਾ ਦੌਰ ਛੇਤੀ ਹੋਵੇਗਾ ਸ਼ੁਰੂ

-ਭਾਰਤੀ ਪੇਸ਼ੇਵਰਾਂ ਨੂੰ ਹੋਵੇਗਾ ਫ਼ਾਇਦਾ ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਵਿੱਤੀ ਸਾਲ 2024 ਲਈ ਐੱਚ-1ਬੀ ਵੀਜ਼ਾ ਲਈ ਰੈਂਡਮ ਲਾਟਰੀ ਚੋਣ ਦਾ ਦੂਜਾ ਦੌਰ ਛੇਤੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਹ ਤੈਅ ਕੀਤਾ ਗਿਆ ਸੀ ਕਿ ਲੋੜੀਂਦੀ ਗਿਣਤੀ ਤੱਕ ਪਹੁੰਚਣ ਲਈ ”ਵਾਧੂ ਰਜਿਸਟ੍ਰੇਸ਼ਨਾਂ” ਦੀ ਚੋਣ ਕਰਨ ਦੀ ਲੋੜ ਹੈ। ਯੂ.ਐੱਸ. ਫੈਡਰਲ ਇਮੀਗ੍ਰੇਸ਼ਨ ਏਜੰਸੀ ਨੇ […]

ਅਮਰੀਕਾ ਤੋਂ ਕੋਕੀਨ ਲੰਘਾਉਣ ਦੇ ਦੋਸ਼ ਹੇਠ ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ

ਨਿਊਯਾਰਕ, 29 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਭਾਰਤੀ ਮੂਲ ਦੇ ਇਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤੀ ਮੂਲ ਦੇ ਡਰਾਈਵਰ ਨੂੰ ਬੀਤੇ ਦਿਨੀਂ ਐਮਰਸਨ, ਮੈਨੀਟੋਬਾ ਬਾਰਡਰ ਤੋਂ ਆਪਣੇ ਕਮਰਸ਼ੀਅਲ ਟਰੱਕ ਰਾਹੀਂ 63 ਕਿਲੋ ਦੀ ਕਰੀਬ ਸ਼ੱਕੀ ਕੋਕੀਨ ਲੰਘਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।  ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਿਹਾ ਕਿ […]

ਭਾਰਤੀ-ਅਮਰੀਕੀ ਨੇ 1000 ਤੋਂ ਵੱਧ ਲੋਕਾਂ ਨੂੰ ਅਮਰੀਕਾ ਸਰਹੱਦ ਪਾਰ ਕਰਾਉਣ ਦਾ ਦੋਸ਼ ਕਬੂਲਿਆ

-ਕੈਨੇਡੀਅਨ ਅਦਾਲਤ ‘ਚ ਪੇਸ਼ੀ ਦੌਰਾਨ ਮਨੁੱਖੀ ਤਸਕਰੀ ਦੀ ਗੱਲ ਮੰਨੀ ਵਾਸ਼ਿੰਗਟਨ, 29 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਸਰਹੱਦ ਦੇ ਪਾਰ 1,000 ਤੋਂ ਵੱਧ ਲੋਕਾਂ ਨੂੰ ਭੇਜਣ ਦੇ 9 ਮਾਮਲਿਆਂ ਵਿਚ ਭਾਰਤੀ ਮੂਲ ਦੇ ਸਿਮਰਨਜੀਤ ਸਿੰਘ ਸ਼ੈਲੀ ਨੇ ਖ਼ੁਦ ਨੂੰ ਦੋਸ਼ੀ ਮੰਨਿਆ ਹੈ। ਬਰੈਂਪਟਨ ਓਨਟਾਰੀਓ ਦੇ ਰਹਿਣ ਵਾਲੇ 41 ਸਾਲਾ ਸਿਮਰਨਜੀਤ […]

ਸਿੱਖ ਪੁਲਿਸ ਅਫ਼ਸਰ ਵੱਲੋਂ ਦਾੜ੍ਹੀ ਵਧਾਉਣ ਦੀ ਇਜਾਜ਼ਤ ਮੰਗਣ ‘ਤੇ ਨਿਊਯਾਰਕ ਪੁਲਿਸ ਵੱਲੋਂ ਇਨਕਾਰ

ਨਿਊਯਾਰਕ, 29 ਜੁਲਾਈ (ਪੰਜਾਬ ਮੇਲ)- ਨਿਊਯਾਰਕ ਸਟੇਟ ਪੁਲਸ ਨੂੰ ਆਪਣੇ ਇਕ ਸਿੱਖ ਅਫ਼ਸਰ ਨੂੰ ਦਾੜ੍ਹੀ ਵਧਾਉਣ ਤੋਂ ਇਨਕਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਿਊਯਾਰਕ ਦੇ ਜੇਮਸਟਾਊਨ ਵਿਚ ਰਹਿਣ ਵਾਲੇ ਚਰਨਜੋਤ ਸਿੰਘ ਨੇ ਮਾਰਚ 2022 ‘ਚ ਆਪਣੇ ਵਿਆਹ ਲਈ ਸਿਰਫ਼ ਡੇਢ ਇੰਚ ਦਾੜ੍ਹੀ ਵਧਾਉਣ ਦੀ ਇਜਾਜ਼ਤ ਮੰਗੀ ਸੀ ਪਰ ਅਧਿਕਾਰੀਆਂ ਨੇ ਪ੍ਰਵਾਨਗੀ […]

ਅਮਰੀਕੀ ਅਰਥਵਿਵਸਥਾ ਦਾ ਉਮੀਦ ਨਾਲੋਂ ਬਿਹਤਰ ਪ੍ਰਦਰਸ਼ਨ

ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)– ਅਮਰੀਕਾ ‘ਚ ਨੀਤੀਗਤ ਵਿਆਜ ਦਰ ਵਿਚ ਵਾਧੇ ਦੇ ਬਾਵਜੂਦ ਅਪ੍ਰੈਲ-ਜੂਨ ਤਿਮਾਹੀ ‘ਚ ਅਰਥਵਿਵਸਥਾ ਨੇ ਉਮੀਦ ਨਾਲੋਂ ਕਿਤੇ ਬਿਹਤਰ ਪ੍ਰਦਰਸ਼ਨ ਕਰਦੇ ਹੋਏ 2.4 ਫੀਸਦੀ ਦੀ ਦਰ ਨਾਲ ਵਾਧਾ ਕੀਤਾ ਹੈ। ਅਮਰੀਕੀ ਵਪਾਰ ਵਿਭਾਗ ਨੇ ਵੀਰਵਾਰ ਨੂੰ ਅਪ੍ਰੈਲ-ਜੂਨ ਤਿਮਾਹੀ ਦੇ ਅੰਕੜੇ ਜਾਰੀ ਕਰਦੇ ਹੋਏ ਕਿਹਾ ਕਿ ਇਸ ਦੌਰਾਨ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) […]

ਐੱਫ.ਬੀ.ਆਰ. ਵੱਲੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਸਾਰੇ ਬੈਂਕ ਖਾਤੇ ਫ੍ਰੀਜ਼

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਵਾਂਗ ਇਸ ਦੀ ਫਲੈਗਸ਼ਿਪ ਏਅਰਲਾਈਨ ਵੀ ਗਰੀਬੀ ਨਾਲ ਜੂਝ ਰਹੀ ਹੈ। ਫੈਡਰਲ ਬੋਰਡ ਆਫ ਰੈਵੇਨਿਊ (ਐੱਫ.ਬੀ.ਆਰ.) ਨੇ ਦੇਸ਼ ਦੀ ਪ੍ਰਮੁੱਖ ਏਅਰਲਾਈਨ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (ਪੀ.ਆਈ.ਏ.) ਦੇ ਸਾਰੇ ਬੈਂਕ ਖਾਤਿਆਂ ਨੂੰ ਟੈਕਸਾਂ ਦਾ ਭੁਗਤਾਨ ਨਾ ਕਰਨ ਦੇ ਦੋਸ਼ ਵਿਚ ਫ੍ਰੀਜ਼ ਕਰ ਦਿੱਤਾ ਹੈ। ਪੀ.ਆਈ.ਏ. ਦੇ ਬੁਲਾਰੇ ਅਬਦੁੱਲਾ ਹਫੀਜ਼ ਨੇ […]

ਸੰਯੁਕਤ ਰਾਸ਼ਟਰ ‘ਚ ਭਾਰਤੀ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਸੰਭਾਲਿਆ ਅਹਿਮ ਅਹੁਦਾ

ਜੇਨੇਵਾ, 29 ਜੁਲਾਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਸਮਾਜਿਕ ਵਿਕਾਸ ਕਮਿਸ਼ਨ ਦੇ 62ਵੇਂ ਸੈਸ਼ਨ ਦੀ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਕੰਬੋਜ ਨੇ ਕਿਹਾ ਕਿ ਭਾਰਤ ਇਸ ਦਾ ਮੁਖੀ ਬਣ ਕੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਉਹ ਵਿਸ਼ਵ ਭਾਈਚਾਰੇ ਦੀ ਭਲਾਈ ਅਤੇ ਖੁਸ਼ਹਾਲੀ […]

ਪੈਰਿਸ ਰਵਾਨਾ ਹੋਈ ਏਅਰ ਇੰਡੀਆ ਦੀ ਫਲਾਈਟ ਦੀ ਮੁੜ ਦਿੱਲੀ ‘ਚ ਹੋਈ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਪੈਰਿਸ ਲਈ ਰਵਾਨਾ ਹੋਈ ਏਅਰ ਇੰਡੀਆ ਦੀ ਫਲਾਈਟ ਸ਼ੁੱਕਰਵਾਰ ਦੁਪਹਿਰ ਕੁਝ ਹੀ ਦੇਰ ਮਗਰੋਂ ਵਾਪਸ ਦਿੱਲੀ ਪਰਤ ਆਈ। ਫਲਾਈਟ ਦੇ ਰਵਾਨਾ ਹੋਣ ਤੋਂ ਬਾਅਦ ਰਨਵੇ ‘ਤੇ ਟਾਇਰ ਦਾ ਸ਼ੱਕੀ ਮਲਬਾ ਵੇਖੇ ਜਾਣ ਤੋਂ ਬਾਅਦ ਇਹ ਵਾਪਸ ਪਰਤਿਆ। ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ ਫਲਾਈਟ ਦੁਪਹਿਰ 2:18 ਵਜੇ ਸੁਰੱਖਿਅਤ […]

ਸੀ.ਬੀ.ਆਈ. ਵੱਲੋਂ ਮਨੀਪੁਰ ਵਾਇਰਲ ਵੀਡੀਓ ਮਾਮਲੇ ’ਚ ਕੇਸ ਦਰਜ ਕਰਕੇ ਜਾਂਚ ਸ਼ੁਰੂ

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਸੀ.ਬੀ.ਆਈ. ਨੇ ਮਨੀਪੁਰ ਦੀਆਂ 2 ਔਰਤਾਂ ਦੀ ਨਿਰਵਸਤਰ ਪਰੇਡ ਮਾਮਲੇ ’ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਵੀਡੀਓ ਇਸ ਮਹੀਨੇ ਦੇ ਸ਼ੁਰੂ ਵਿੱਚ ਵਾਇਰਲ ਹੋਈ ਸੀ।

ਪਾਕਿਸਤਾਨ ’ਚ ਆਪਣੇ ਇੰਸਟਾਗ੍ਰਾਮ ਦੋਸਤ ਨੂੰ ਮਿਲਣ ਜਾਣ ਲਈ ਨਾਬਾਲਗ ਲੜਕੀ ਜੈਪੁਰ ਹਵਾਈ ਅੱਡੇ ’ਤੇ ਪੁੱਜੀ

ਜੈਪੁਰ, 29 ਜੁਲਾਈ (ਪੰਜਾਬ ਮੇਲ)- ਨਾਬਾਲਗ ਲੜਕੀ, ਜੋ ਆਪਣੇ ਇੰਸਟਾਗ੍ਰਾਮ ਦੋਸਤ ਨੂੰ ਮਿਲਣ ਲਈ ਪਾਕਿਸਤਾਨ ਜਾਣਾ ਚਾਹੁੰਦੀ ਸੀ, ਨੂੰ ਜੈਪੁਰ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੁਲੀਸ ਦੇ ਹਵਾਲੇ ਕਰ ਦਿੱਤਾ। ਹਵਾਈ ਅੱਡੇ ਦੇ ਸਟੇਸ਼ਨ ਅਧਿਕਾਰੀ ਦਿਗਪਾਲ ਸਿੰਘ ਨੇ ਦੱਸਿਆ ਕਿ ਸੀਕਰ ਦੇ ਸ੍ਰੀਮਾਧੋਪੁਰ ਦੀ ਰਹਿਣ ਵਾਲੀ ਲੜਕੀ ਕੋਲ ਅੰਤਰਰਾਸ਼ਟਰੀ ਯਾਤਰਾ ਲਈ ਲੋੜੀਂਦੇ ਦਸਤਾਵੇਜ਼ ਨਹੀਂ ਸਨ। […]