ਵਿਸ਼ਵ ਕੱਪ ਕ੍ਰਿਕਟ: ਭਾਰਤ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ, ਸ਼ੁਭਮਨ ਗਿੱਲ ਦੀ ਟੀਮ ’ਚ ਵਾਪਸੀ

ਅਹਿਮਦਾਬਾਦ, 14 ਅਕਤੂਬਰ (ਪੰਜਾਬ ਮੇਲ)- ਅੱਜ ਇਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਦੇ ਅਹਿਮ ਮੈਚ ’ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤੀ ਟੀਮ ਵਿੱਚ ਬਿਮਾਰੀ ਤੋਂ ਠੀਕ ਹੋਏ ਸ਼ੁਭਮਨ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਇਸ਼ਾਨ ਕਿਸ਼ਨ ਦੀ ਥਾਂ ਆਇਆ ਹੈ। ਪਾਕਿਸਤਾਨ ਟੀਮ ਨੇ ਕੋਈ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਸਰਕਾਰੀ ਸਮਾਗਮ ‘ਚ ਸਨਮਾਨਿਤ

ਮਲੋਟ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਪੈਲਸ ਮਲੋਟ ਵਿਖੇ  ‘ਸਾਡੇ ਬਜ਼ੁਰਗ ਸਾਡਾ ਮਾਨ’ ਤਹਿਤ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਹੀ ਉਨ੍ਹਾਂ ਦੀਆਂ ਮੁਸਕਲਾਂ […]

ਸਾਨ ਫਰਾਂਸਿਸਕੋ ਸਥਿਤ ਚੀਨੀ ਕੌਂਸਲਖਾਨੇ ‘ਚ ਕਾਰ ਅੰਦਰ ਵੜ ਕੇ ਕੰਧ ਨਾਲ ਟਕਰਾਈ

-ਕਾਰ ਡਰਾਈਵਰ ਪੁਲਿਸ ਦੀ ਕਾਰਵਾਈ ‘ਚ ਮਾਰਿਆ ਗਿਆ ਸੈਕਰਾਮੈਂਟੋ, 13 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਪ੍ਰਸਿੱਧ ਸ਼ਹਿਰ ਸਾਨ ਫਰਾਂਸਿਸਕੋ ਸਥਿਤ ਚੀਨ ਦੇ ਕੌਂਸਲਖਾਨੇ (ਵੀਜ਼ਾ ਦਫਤਰ) ਵਿਚ ਉਸ ਵੇਲੇ ਹਾਲਾਤ ਬਹੁਤ ਤਣਾਅਪੂਰਨ ਬਣ ਗਏ, ਜਦੋਂ ਇਕ ਤੇਜ਼ ਰਫਤਾਰ ਕਾਰ ਅੰਦਰ ਵੜ ਕੇ ਇਕ ਕੰਧ ਨਾਲ ਟਕਰਾ ਕੇ ਤਬਾਹ ਹੋ ਗਈ। ਅਧਿਕਾਰੀਆਂ ਨੇ ਇਹ ਪ੍ਰਗਟਾਵਾ […]

ਯੂਬਾ ਸਿਟੀ ਨਗਰ ਕੀਰਤਨ ਦੌਰਾਨ ਟਰੇਸੀ ਵਾਸੀ ਸਿੱਖ ਨੇ ਵਿਅਕਤੀ ‘ਤੇ ਹਮਲਾ ਕਰਨ ਦਾ ਦੋਸ਼ ਸਵਿਕਾਰਿਆ

ਸੈਕਰਾਮੈਂਟੋ, 13 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- 2018 ‘ਚ ਕੈਲੀਫੋਰਨੀਆ ਦੇ ਯੂਬਾ ਸਿਟੀ ਸ਼ਹਿਰ ਵਿਚ ਕੱਢੇ ਗਏ ਨਗਰ ਕੀਰਤਨ ਦੌਰਾਨ ਇਕ ਵਿਅਕਤੀ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਟਰੇਸੀ ਵਾਸੀ 44 ਸਾਲਾ ਪਰਮਵੀਰ ਸਿੰਘ ਗੋਸਲ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਸਟਰ ਕਾਊਂਟੀ ਡਿਸਟ੍ਰਿਕਟ ਅਟਾਰਨੀ ਦੇ ਦਫਤਰ ਅਨੁਸਾਰ ਗੋਸਲ ਨੇ 4 ਨਵੰਬਰ 2018 ਨੂੰ […]

ਰਾਜ ਕੁਮਾਰ ਵੇਰਕਾ ਵੱਲੋਂ ਭਾਜਪਾ ਛੱਡ ਮੁੜ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਅੱਜ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਅਤੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਹੀ ਦਿੱਲੀ ਜਾ ਰਿਹਾ ਹਾਂ ਅਤੇ ਉੱਥੇ ਜਾ ਕੇ ਕਾਂਗਰਸ ਪਾਰਟੀ ਵਿਚ ਮੁੜ ਸ਼ਾਮਲ ਹੋਵਾਂਗਾ। ਉਨ੍ਹਾਂ ਅੱਗੇ ਕਿਹਾ […]

ਗਾਜ਼ਾ ‘ਤੇ ਇਜ਼ਰਾਇਲੀ ਬੰਬਾਰੀ ਕਾਰਨ ਵਿਦੇਸ਼ੀਆਂ ਸਮੇਤ 13 ਬੰਦੀ ਮਾਰੇ ਗਏ: ਹਮਾਸ

ਯੇਰੂਸ਼ਲਮ, 13 ਅਕਤੂਬਰ (ਪੰਜਾਬ ਮੇਲ)- ਹਮਾਸ ਦਾ ਕਹਿਣਾ ਹੈ ਕਿ ਗਾਜ਼ਾ ਪੱਟੀ ਵਿਚ ਇਜ਼ਰਾਈਲ ਦੀ ਭਾਰੀ ਬੰਬਾਰੀ ਵਿਚ ਵਿਦੇਸ਼ੀਆਂ ਸਣੇ 13 ਬੰਦੀਆਂ ਦੀ ਮੌਤ ਹੋ ਗਈ। ਹਮਾਸ ਦੇ ਫੌਜੀ ਵਿੰਗ ਨੇ ਬਿਆਨ ਵਿਚ ਕਿਹਾ ਕਿ 24 ਘੰਟਿਆਂ ਵਿਚ ਵੱਖ-ਵੱਖ ਥਾਵਾਂ ‘ਤੇ 13 ਬੰਦੀ ਮਾਰੇ ਗਏ ਹਨ। ਇਸ ਨੇ ਵਿਦੇਸ਼ੀਆਂ ਦੀ ਕੌਮੀਅਤ ਨਹੀਂ ਦਿੱਤੀ। ਇਜ਼ਰਾਈਲ ਵੱਲੋਂ […]

ਦਿੱਲੀ ਹਾਈ ਕੋਰਟ ਵੱਲੋਂ ਨਿਊਜ਼ਕਲਿਕ ਦੇ ਮੋਢੀ ਤੇ ਐੱਚ.ਆਰ. ਮੁਖੀ ਦੀ ਗ੍ਰਿਫ਼ਤਾਰੀ ਤੇ ਪੁਲਿਸ ਰਿਮਾਂਡ ‘ਚ ਦਖ਼ਲ ਦੇਣ ਤੋਂ ਇਨਕਾਰ

ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਮੇਲ)- ਨਿਊਜ਼ਕਲਿੱਕ ਵਿਵਾਦ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਯੂ.ਏ.ਪੀ.ਏ. ਤਹਿਤ ਪੋਰਟਲ ਦੇ ਸੰਸਥਾਪਕ ਬੀਰ ਪੁਰਕਾਇਸਥ ਅਤੇ ਐੱਚ.ਆਰ. ਮੁਖੀ ਅਮਿਤ ਚੱਰਵਰਤੀ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿਚ ਭੇਜਣ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਕਾਰਵਾਈ ਖ਼ਿਲਾਫ਼ ਇਨ੍ਹਾਂ ਦੋਵਾਂ ਦੀਆਂ ਅਰਜ਼ੀਆਂ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ […]

ਫਰਾਂਸ ਦੇ ਸਕੂਲ ‘ਚ ਚਾਕੂ ਨਾਲ ਕੀਤੇ ਹਮਲੇ ਕਾਰਨ ਅਧਿਆਪਕ ਦੀ ਮੌਤ ਤੇ 2 ਜ਼ਖ਼ਮੀ

ਪੈਰਿਸ, 13 ਅਕਤੂਬਰ (ਪੰਜਾਬ ਮੇਲ)- ਫਰਾਂਸ ਪੁਲਿਸ ਨੇ ਕਿਹਾ ਕਿ ਉੱਤਰੀ ਸ਼ਹਿਰ ਅਰਰਾਸ ਦੇ ਸਕੂਲ ਵਿਚ ਇੱਕ ਵਿਅਕਤੀ ਨੇ ਚਾਕੂ ਨਾਲ ਹਮਲਾ ਕਰਕੇ ਅਧਿਆਪਕ ਦੀ ਹੱਤਿਆ ਕਰ ਦਿੱਤੀ ਅਤੇ ਦੋ ਹੋਰਾਂ ਨੂੰ ਜ਼ਖਮੀ ਕਰ ਦਿੱਤਾ।

ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ: ਸ਼ਾਹ

ਕਿਹਾ: ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ‘ਚ ਕਿਹਾ […]

ਪੰਜਾਬ ਦੇ ਡੀ.ਜੀ.ਪੀ. ਤੇ ਗ੍ਰਹਿ ਸਕੱਤਰ ਹਾਈ ਕੋਰਟ ਵਿਚ ਪੇਸ਼

ਚੰਡੀਗੜ੍ਹ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੇ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਇਥੇ ਹਾਈ ਕੋਰਟ ਦੇ ਬੈਂਚ ਅੱਗੇ ਪੇਸ਼ ਹੋਏ। ਅਦਾਲਤ ਨੇ ਨਸ਼ੀਲੇ ਪਦਾਰਥਾਂ ਨਾਲ ਜੁੜੇ ਮਾਮਲਿਆਂ ਵਿਚ ਇਸਤਗਾਸਾ ਧਿਰ ਦੇ ਗਵਾਹਾਂ ਦੀ ਗੈਰਹਾਜ਼ਰੀ ਕਾਰਨ ਸੁਣਵਾਈ ਵਿਚ ਦੇਰੀ ਹੋਣ ਕਾਰਨ ਨਾਰਾਜ਼ਗੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਤਲਬ ਕੀਤਾ ਸੀ। ਇਸ ਕੇਸ […]