ਬ੍ਰਿਜ ਭੂਸ਼ਣ ਨੂੰ ਇਸ ਪੜਾਅ ‘ਤੇ ਹਿਰਾਸਤ ‘ਚ ਲੈਣ ਦੀ ਤੁੱਕ ਨਹੀਂ: ਦਿੱਲੀ ਕੋਰਟ

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਕ ਦਿਨ ਮਗਰੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਸਿੰਘ ਖਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਗੰਭੀਰ’ ਹਨ, […]

ਅਦਾਲਤ ਵੱਲੋਂ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਆਦੇਸ਼

ਵਾਰਾਨਸੀ, 21 ਜੁਲਾਈ (ਪੰਜਾਬ ਮੇਲ)- ਇੱਥੋਂ ਦੀ ਅਦਾਲਤ ਨੇ ਇੱਥੇ ਕਾਸ਼ੀ ਵਿਸ਼ਵਨਾਥ ਮੰਦਰ ਨੇੜੇ ਸਥਿਤ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਹੁਕਮ ਦਿੱਤਾ ਹੈ। ਸਰਕਾਰੀ ਵਕੀਲ ਰਾਜੇਸ਼ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਮਸਜਿਦ ਦਾ ਉਹ ਢਾਂਚਾ ਜਿੱਥੇ ‘ਸ਼ਿਵਲਿੰਗ’ ਹੋਣ ਦਾ ਦਾਅਵਾ ਕੀਤਾ ਗਿਆ ਹੈ, ਇਸ ਸਰਵੇ ਦਾ ਹਿੱਸਾ ਨਹੀਂ ਹੋਵੇਗਾ। ਜੱਜ ਏ.ਕੇ. ਵਿਸ਼ਵੇਸ਼ […]

ਬ੍ਰਿਟੇਨ ‘ਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਮਾਮਲੇ ‘ਚ ਪੁਲਿਸ ਵੱਲੋਂ ਜਾਂਚ ਸ਼ੁਰੂ

ਲੰਡਨ, 21 ਜੁਲਾਈ (ਪੰਜਾਬ ਮੇਲ)- ਉੱਤਰੀ ਇੰਗਲੈਂਡ ਦੇ ਲੀਡਸ ‘ਚ ਸਿੱਖਾਂ ਦੇ ਇੱਕ ਪਵਿੱਤਰ ਗ੍ਰੰਥ ਦੇ ਕੁਝ ਅੰਗ ਮਿਲਣ ਦੇ ਮਾਮਲੇ ਵਿਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵੈਸਟ ਯੌਰਕਸ਼ਾਇਰ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਇੱਕ ਸਿੱਖ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਹ ਘਟਨਾ 12 ਜੁਲਾਈ ਨੂੰ ਹੈਡਿੰਗਲੇਅ ਇਲਾਕੇ ‘ਚ […]

ਮਨੀਪੁਰ ‘ਚ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਲੋਕਾਂ ਦੀ ਕੀਤੀ ਗਈ ਹੱਤਿਆ; ਐੱਫ.ਆਈ.ਆਰ. ‘ਚ ਦਾਅਵਾ

ਇੰਫਾਲ, 21 ਜੁਲਾਈ (ਪੰਜਾਬ ਮੇਲ)- ਮਨੀਪੁਰ ‘ਚ ਦੋ ਔਰਤਾਂ ਨੂੰ ਨਗਨ ਕਰ ਕੇ ਪਰੇਡ ਕਰਾਉਣ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਵਿਚ ਦੋਸ਼ ਲਾਇਆ ਗਿਆ ਕਿ ਇਨ੍ਹਾਂ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਹਥਿਆਰਬੰਦ ਵਿਅਕਤੀਆਂ ਦਾ ਇੱਕ ਗਰੁੱਪ ਕਾਂਗਪੋਕਪੀ ਜ਼ਿਲ੍ਹੇ ਦੇ ਪਿੰਡ ਵਿਚ ਦਾਖ਼ਲ ਹੋਇਆ ਅਤੇ ਉਸ ਨੇ ਘਰਾਂ ਵਿਚ ਲੁੱਟ-ਖੋਹ ਕੀਤੀ, ਅੱਗ ਲਾਈ, ਲੋਕਾਂ ਦੀ […]

ਮਨੀ ਲਾਂਡਰਿੰਗ ਕੇਸ ‘ਚ ਪਾਕਿ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਤੇ ਪਰਿਵਾਰ ਦੇ ਮੈਂਬਰ ਬਰੀ

ਲਾਹੌਰ, 21 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੀ ਇੱਕ ਜਵਾਬਦੇਹੀ ਅਦਾਲਤ ਨੇ ਕਰੋੜਾਂ ਡਾਲਰ ਦੇ ਮਨੀ ਲਾਂਡਰਿੰਗ ਕੇਸ ਵਿਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਬਰੀ ਕਰ ਦਿੱਤਾ ਹੈ ਕਿਉਂਕਿ ਭ੍ਰਿਸ਼ਟਾਚਾਰ ਰੋਕੂ ਏਜੰਸੀ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਦੇਣ ‘ਚ ਨਾਕਾਮ ਰਹੀ। ਅਦਾਲਤ ਦੇ ਇੱਕ ਅਧਿਕਾਰੀ ਨੇ ਦੱਸਿਆ, ‘ਇਕ ਜਵਾਬਦੇਹੀ ਅਦਾਲਤ […]

ਚੰਡੀਗੜ੍ਹ ਦੀ ਜ਼ਮੀਨ ਹੋਰ ਸੂਬੇ ਨੂੰ ਨਹੀਂ ਦੇਣ ਦਿਆਂਗੇ: ਬਾਜਵਾ

ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ; ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ ਦੋ ਮੰਗ ਪੱਤਰ ਸੌਂਪ […]

ਸੋਹਣ ਸਿੰਘ ਪੂਨੀ ਦੀ ਪੁਸਤਕ ‘ਸਲਾਮ ਬੰਗਾ’ ਦੀ ਘੁੰਡ ਚੁਕਾਈ 22 ਜੁਲਾਈ ਨੂੰ

ਸਰੀ, 21 ਜੁਲਾਈ 2023 (ਹਰਦਮ ਮਾਨ/ਪੰਜਾਬ ਮੇਲ)-ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ 22 ਜੁਲਾਈ 2023 ਨੂੰ ਬਾਅਦ ਦੁਪਹਿਰ ਇਕ ਵਜੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰੈਸਿਵ ਕਲਚਰਲ ਸੈਂਟਰ (126- 7536 130 ਸਟਰੀਟ) ਸਰੀ ਵਿਖੇ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿਚ ਕੈਨੇਡਾ ਵਸਦੇ ਇਤਿਹਾਸਕਾਰ ਸੋਹਣ ਸਿੰਘ ਪੂਨੀ ਵੱਲੋਂ ਬੰਗਾ ਇਲਾਕੇ ਦੇ ਅਮੀਰ ਇਤਿਹਾਸ ਬਾਰੇ ਲਿਖੀ ਗਈ ਨਵ-ਪ੍ਰਕਾਸ਼ਿਤ […]

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖਤ ਨਿਖੇਧੀ

ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ […]

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲ ਸਰੋਤ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜੁਲਾਈ ਮਹੀਨੇ ਮੁਕਾਬਲੇ ਦੋ ਦਿਨਾਂ ਅੰਦਰ ਹੀ ਹੋਈ ਰਿਕਾਰਡ ਬਾਰਸ਼ ਕਾਰਨ ਪੈਦਾ ਹੋਈ ਸਥਿਤੀ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਡੈਮਾਂ, ਦਰਿਆਵਾਂ ਤੇ ਨਹਿਰਾਂ ਦੀ ਸਥਿਤੀ ਉਤੇ ਨਿਰੰਤਰੀ ਰੱਖੀ ਜਾ ਰਹੀ ਹੈ ਨਜ਼ਰ: ਮੀਤ ਹੇਅਰ ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ […]

ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ,  21 ਜੁਲਾਈ (ਪੰਜਾਬ ਮੇਲ)- ਮੁੱਖ  ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਘਾਪੁਰ ਦੇ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਲਈ 22 ਜੁਲਾਈ 2023 ਨੂੰ  ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 66 ਪ੍ਰਿੰਸੀਪਲ […]