ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਪੈਸੇ ਬਰਾਮਦ ; ਮੁੱਖ ਸਾਜ਼ਿਸ਼ਕਰਤਾ ਨੂੰ ਵੀ ਕੀਤਾ ਗ੍ਰਿਫਤਾਰ ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)-   ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਗੈਰ-ਕਾਨੂੰਨੀ ਲਿੰਗ […]

ਤਰਕਸ਼ੀਲ ਸੁਸਾਇਟੀ ਵੱਲੋਂ ਪ੍ਰਸਿੱਧ ਸਾਹਿਤਕਾਰ ਨਛੱਤਰ ਸਿੰਘ ਗਿੱਲ ਦੀਆਂ ਦੋ ਪੁਸਤਕਾਂ ਲੋਕ ਅਰਪਣ

ਸਰੀ, 21 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਤਰਕਸ਼ੀਲ ਸੁਸਾਇਟੀ ਆਫ ਕੈਨੇਡਾ (ਯੂਨਿਟ ਬੀ ਸੀ) ਵੱਲੋਂ ਬੀਤੇ ਦਿਨ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ‘ਲੋਹਮਣੀ’ ਮੈਗਜ਼ੀਨ ਦੇ ਬਾਨੀ ਸੰਪਾਦਕ ਅਤੇ ਤਰਕਸ਼ੀਲ ਸੁਸਾਇਟੀ ਕੈਨੇਡਾ ਦੇ ਮੈਂਬਰ ਨਛੱਤਰ ਸਿੰਘ ਗਿੱਲ ਦੀਆਂ ਦੋ ਕਿਤਾਬਾਂ ‘ਕੜਵਾ ਬਦਲਾ’ ਅਤੇ ‘ਕਥਾ ਤਿੰਨ ਅੱਖਰਾਂ ਦੀ’ ਲੋਕ ਅਰਪਣ ਕੀਤੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਨਿਰਮਲ ਕਿੰਗਰਾ ਨੇ ਨਛੱਤਰ ਗਿੱਲ ਦੀ […]

ਡੇਰਾ ਮੁਖੀ ਨੂੰ 7ਵੀਂ ਵਾਰ ਮਿਲੀ ਪੈਰੋਲ

-30 ਦਿਨਾਂ ਲਈ ਪੈਰੋਲ ਮਿਲੀ ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਸਥਿਤ ਬਰਨਾਵਾ ਆਸ਼ਰਮ ਵਿਚ ਰਹੇਗਾ, ਜਦੋਂ ਕਿ ਡੇਰਾ ਮੁਖੀ ਨੂੰ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 […]

ਰਾਵੀ ਦਰਿਆ ‘ਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਤਿੰਨ ਦਿਨ ਲਈ ਬੰਦ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਮੇਲ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਬੰਦ ਕੀਤਾ ਗਿਆ ਹੈ। ਰਾਵੀ ਦਰਿਆ ਦਾ ਪਾਣੀ ਦਾ ਪੱਧਰ ਹੇਠਾਂ ਆਉਣ ‘ਤੇ ਕਰਤਾਰਪੁਰਾ ਕੋਰੀਡੋਰ ਖੋਲ੍ਹ ਦਿੱਤਾ ਜਾਵੇਗਾ। ਰਾਵੀ ਦਰਿਆ ‘ਚ ਬੀਤੀ ਸ਼ਾਮ ਉਜ ਦਰਿਆ ਤੋਂ ਛੱਡੇ ਪਾਣੀ ਕਾਰਨ […]

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀ.ਐੱਸ. ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ […]

ਅਮਰੀਕਾ ‘ਚ ਭਾਰਤੀ ਵਿਦਿਆਰਥਣ ‘ਤੇ ਡਿੱਗੀ ਅਸਮਾਨੀ ਬਿਜਲੀ;

-ਦਿਲ ਦਾ ਦੌਰਾ ਪੈਣ ਕਾਰਨ ਹਾਲਤ ਗੰਭੀਰ ਹਿਊਸਟਨ, 20 ਜੁਲਾਈ (ਪੰਜਾਬ ਮੇਲ)-ਅਮਰੀਕਾ ਦੀ ਹਿਊਸਟਨ ਯੂਨੀਵਰਸਿਟੀ (ਯੂ. ਐੱਚ.) ‘ਚ ਪੜ੍ਹ ਰਹੀ ਭਾਰਤੀ ਮੂਲ ਦੀ ਵਿਦਿਆਰਥਣ ‘ਤੇ ਆਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੇ ਦਿਮਾਗ ‘ਤੇ ਅਸਰ ਪਹੁੰਚਿਆ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪਰਿਵਾਰਕ ਸੂਤਰਾਂ ਅਨੁਸਾਰ ਸੁਸਰੁਨਿਆ ਕੋਡੂਰੂ […]

ਅੰਮ੍ਰਿਤਪਾਲ ਦੀ ਪਤਨੀ ਨੂੰ ਤੀਜੀ ਵਾਰ ਏਅਰਪੋਰਟ ‘ਤੇ ਰੋਕਿਆ

* ਜਾਣਾ ਚਾਹੁੰਦੀ ਸੀ ਇੰਗਲੈਂਡ ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਮੁੜ ਰੋਕ ਦਿੱਤਾ ਗਿਆ ਹੈ। ਦਰਅਸਲ ਇਹ ਤੀਜੀ ਵਾਰ ਹੈ ਜਦੋਂ ਕਿਰਨਦੀਪ ਨੂੰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਹੈ। ਜਾਣਕਾਰੀ ਮੁਤਾਬਕ, ਕਿਰਨਦੀਪ ਕੌਰ ਨੂੰ ਹੁਣ ਦਿੱਲੀ ਏਅਰਪੋਰਟ ‘ਤੇ […]

ਭਾਰਤ ਨੇ ਦੁਨੀਆਂ ਦੀ ਸਭ ਤੋਂ ਵੱਡੀ ਆਫਿਸ ਬਿਲਡਿੰਗ ਦਾ ਖਿਤਾਬ ਕੀਤਾ ਹਾਸਲ

-ਪੈਂਟਾਗਨ ਨੂੰ ਵੀ ਛੱਡਿਆ ਪਿੱਛੇ ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)-ਦੁਨੀਆਂ ਦੀ ਸਭ ਤੋਂ ਵੱਡੀ ਆਫਿਸ ਬਿਲਡਿੰਗ ਦਾ ਖਿਤਾਬ ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਨਾਂ ‘ਤੇ ਸੀ। ਹੁਣ ਇਕ ਰਿਪੋਰਟ ਮੁਤਾਬਕ ਇਹ ਉਪਲੱਬਧੀ ਗੁਜਰਾਤ ਦੇ ਸੂਰਤ ਵਿਚ ਸਥਿਤ ਇਕ ਇਮਾਰਤ ਨੇ ਹਾਸਲ ਕੀਤੀ ਹੈ, ਜਿਸ ਵਿਚ ਹੀਰਾ ਵਪਾਰ ਕੇਂਦਰ ਹੋਵੇਗਾ। ਇਮਾਰਤ ਦੀ […]

ਅਦਾਲਤ ਵੱਲੋਂ ਜਾਨਸਨ ਐਂਡ ਜਾਨਸਨ ਬੇਬੀ ਪਾਊਡਰ ਕੰਪਨੀ ਨੂੰ ਭਾਰੀ ਜੁਰਮਾਨਾ

-ਕੰਪਨੀ ਦਾ ਪਾਊਡਰ ਵਰਤਣ ਨਾਲ ਹੋਇਆ ਕੈਂਸਰ! ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)-ਜਾਨਸਨ ਐਂਡ ਜੌਨਸਨ ਬੇਬੀ ਪਾਊਡਰ ਦੀ ਵਰਤੋਂ ਕਰਨ ਨਾਲ ਇਕ ਵਿਅਕਤੀ ਨੂੰ ਕੈਂਸਰ ਹੋ ਗਿਆ। ਇਸ ਮਾਮਲੇ ਵਿਚ ਜਿਊਰੀ ਨੇ ਕੰਪਨੀ ਨੂੰ ਭਾਰੀ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ। ਕੰਪਨੀ ਕੈਲੀਫੋਰਨੀਆ ਵਿਚ ਰਹਿਣ ਵਾਲੇ ਇਕ ਵਿਅਕਤੀ ਨੂੰ 18.8 ਮਿਲੀਅਨ ਡਾਲਰ (1.5 ਅਰਬ ਰੁਪਏ) […]

ਭਾਰਤੀ-ਅਮਰੀਕੀ ਉੱਦਮੀ ਅੰਜਲੀ ਸੂਦ ‘ਟੂਬੀ’ ਦੀ ਨਵੀਂ ਸੀ.ਈ.ਓ. ਨਿਯੁਕਤ

ਨਿਊਯਾਰਕ, 20 ਜੁਲਾਈ (ਪੰਜਾਬ ਮੇਲ)-ਭਾਰਤੀ ਮੂਲ ਦੀ ਉੱਦਮੀ ਅੰਜਲੀ ਸੂਦ ‘ਟੂਬੀ’ ਦੀ ਨਵੀਂ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਹੋਵੇਗੀ। ਉਹ ਇਸ ਅਹੁਦੇ ‘ਤੇ ਕੰਪਨੀ ਦੇ ਸੰਸਥਾਪਕ ਅਤੇ ਮੌਜੂਦਾ ਸੀ. ਈ. ਓ. ਫਰਹਾਦ ਮਸੂਦੀ ਦੀ ਜਗ੍ਹਾ ਲਵੇਗੀ। ਟੂਬੀ ‘ਫਾਕਸ ਕਾਰਪੋਰੇਸ਼ਨ’ ਦੀ ਸਟ੍ਰੀਮਿੰਗ ਟੈਲੀਵਿਜ਼ਨ ਸੇਵਾ ਹੈ, ਜਿਸ ‘ਤੇ ਉਪਲੱਬਧ ਸਮੱਗਰੀ ਨੂੰ ਲੋਕ ਮੁਫ਼ਤ ਦੇਖ ਸਕਦੇ ਹਨ ਪਰ ਇਸ […]