ਕੇਰਲ ‘ਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਹੈ ਕਿ ਕੇਰਲ ਦੇ ਕੋਝੀਕੋਡ ਵਿੱਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਲਈ ਕੇਂਦਰੀ ਟੀਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਪ੍ਰਬੰਧਨ ਵਿਚ ਰਾਜ ਸਰਕਾਰ ਦੀ ਮਦਦ ਕਰਨ ਲਈ ਕੇਰਲ ਭੇਜਿਆ ਗਿਆ ਹੈ।

ਐੱਫ.ਆਈ.ਐੱਚ. ਨੇ ਪਾਕਿਸਤਾਨ ਤੋਂ ਹਾਕੀ ਓਲੰਪਿਕ ਕੁਆਲੀਫਾਇੰਗ ਟੂਰਨਾਮੈਂਟ ਦੀ ਮੇਜ਼ਬਾਨੀ ਵਾਪਸ ਲਈ

ਕਰਾਚੀ, 12 ਸਤੰਬਰ (ਪੰਜਾਬ ਮੇਲ)- ਕੌਮਾਂਤਰੀ ਹਾਕੀ ਮਹਾਸੰਘ (ਐੱਫ.ਆਈ.ਐੱਚ.) ਨੇ ਪਾਕਿਸਤਾਨ ਹਾਕੀ ਮਹਾਸੰਘ (ਪੀ.ਐੱਚ.ਐੱਫ.) ਨੂੰ ਵੱਡਾ ਝਟਕਾ ਦਿੰਦਿਆਂ ਓਲੰਪਿਕ ਕੁਆਲੀਫਾਇੰਗ ਟੂਰਨਾਮੈਂਟ ਦੀ ਮੇਜ਼ਬਾਨੀ ਦੇ ਅਧਿਕਾਰ ਵਾਪਸ ਲੈ ਲਏ ਹਨ। ਜ਼ਿਕਰਯੋਗ ਹੈ ਕਿ ਹਾਕੀ ਓਲੰਪਿਕ ਕੁਆਲੀਫਾਇੰਗ ਟੂਰਨਾਮੈਂਟ ਅਗਲੇ ਸਾਲ ਜਨਵਰੀ ਵਿਚ ਪਾਕਿਸਤਾਨ ਵਿਚ ਹੋਣਾ ਸੀ ਪਰ ਪੀ.ਐੱਚ.ਐੱ.ਫ ਤੇ ਪਾਕਿਸਤਾਨੀ ਖੇਡ ਬੋਰਡ (ਪੀ.ਐੱਸ.ਬੀ.) ਵਿਚਾਲੇ ਅੰਦਰੂਨੀ ਵਿਵਾਦ ਕਾਰਨ […]

ਸੀ.ਬੀ.ਆਈ. ਨੂੰ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਅੱਜ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੇ ਕਥਿਤ ”ਨੌਕਰੀ ਬਦਲੇ ਜ਼ਮੀਨ ਘੁਟਾਲੇ” ਨਾਲ ਜੁੜੇ ਇੱਕ ਮਾਮਲੇ ‘ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਲੋੜੀਂਦੀ ਮਨਜ਼ੂਰੀ ਦੇ ਦਿੱਤੀ ਹੈ। ਜਾਂਚ ਏਜੰਸੀ ਨੇ ਸਪੈਸ਼ਲ ਜੱਜ ਗੀਤਾਂਜਲੀ ਗੋਇਲ ਨੂੰ […]

ਉੱਤਰੀ ਕੋਰੀਆ ਨੇਤਾ ਕਿਮ ਪਹੁੰਚਿਆ ਰੂਸ

ਹਥਿਆਰਾਂ ਦੇ ਸੌਦੇ ਹੋਣ ਦੀ ਸੰਭਾਵਨਾ ਤੋਂ ਪੱਛਮੀ ਦੇਸ਼ ਚਿੰਤਤ ਸਿਓਲ, 12 ਸਤੰਬਰ (ਪੰਜਾਬ ਮੇਲ)- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅੱਜ ਰੂਸ ਪਹੁੰਚ ਗਏ, ਜਿਥੇ ਉਨ੍ਹਾਂ ਦੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਦੀ ਸੰਭਾਵਨਾ ਹੈ। ਉੱਤਰੀ ਕੋਰੀਆ ਦੇ ਪਰਮਾਣੂ ਸਮਰਥਾ ਵਾਲੇ ਹਥਿਆਰਾਂ ਅਤੇ ਹਥਿਆਰਾਂ ਦੇ ਕਾਰਖਾਨਿਆਂ ਲਈ ਜ਼ਿੰਮੇਵਾਰ ਉੱਚ ਫੌਜੀ ਅਧਿਕਾਰੀ ਵੀ […]

ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਜਹਾਜ਼ ‘ਚ ਤਕਨੀਕੀ ਨੁਕਸ ਠੀਕ ਹੋਣ ਉਪਰੰਤ ਕੈਨੇਡਾ ਰਵਾਨਾ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਵਫ਼ਦ ਦੇ ਅੱਜ ਕੌਮੀ ਰਾਜਧਾਨੀ ਤੋਂ ਰਵਾਨਾ ਹੋ ਗਏ। ਉਨ੍ਹਾਂ ਦੇ ਜਹਾਜ਼ ਵਿਚ ਤਕਨੀਕੀ ਖਰਾਬੀ ਨੂੰ ਠੀਕ ਕਰ ਦਿੱਤਾ ਗਿਆ ਸੀ। ਇਸ ਖਰਾਬੀ ਕਾਰਨ ਟਰੂਡੋ ਦੋ ਦਿਨ ਭਾਰਤ ‘ਚ ਫਸੇ ਰਹੇ। ਨੁਕਸ ਠੀਕ ਹੋਣ ਬਾਅਦ ਜਹਾਜ਼ ਨੂੰ ਉਡਾਣ ਭਰਨ ਦੀ ਮਨਜ਼ੂਰੀ […]

ਸਾਕਾ ਸਾਰਾਗੜ੍ਹੀ ਦੇ 21 ਸ਼ਹੀਦ ਸਿੱਖ ਫੌਜੀਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਗੱਤਕਾ ਸ਼ੋਅ

ਸਾਰਾਗੜ੍ਹੀ ਫਾਊਂਡੇਸ਼ਨ ਵੱਲੋ ਗੱਤਕਾ ਟੀਮ ਦੀਆਂ ਖਿਡਾਰਨਾਂ ਨੂੰ ਕੀਤਾ ਗਿਆ ਸਨਮਾਨਿਤ  ਗੱਤਕਾ ਖਿਡਾਰੀਆਂ ਦੇ ਜੰਗਜੂ ਜ਼ੋਹਰ ਦੇਖ ਕੇ ਮਹਿਮਾਨ ਸ਼ਖਸ਼ੀਅਤਾਂ ਅਸ਼ -ਅਸ਼ ਕਰ ਉੱਠੀਆਂ* ਲੁਧਿਆਣਾ, 12 ਸਤੰਬਰ (ਪੰਜਾਬ ਮੇਲ)- ਸਾਰਾਗੜ੍ਹੀ ਫਾਊਡੇਸ਼ਨ ਦੇ ਵੱਲੋ  ਸਾਕਾ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਜ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਲੁਧਿਆਣਾ ਵਿਖੇ ਬੜੇ ਉਤਸ਼ਾਹ ਦੇ ਨਾਲ ਗੱਤਕਾ […]

9/11 ਹਮਲਿਆਂ ‘ਚ ਮਾਰੇ ਗਏ ਦੋ ਲੋਕਾਂ ਦੀ 22 ਸਾਲ ਬਾਅਦ ਹੋਈ ਪਛਾਣ

ਨਿਊਯਾਰਕ, 11 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਵਿਚ 11 ਸਤੰਬਰ 2001 ਨੂੰ ਵਰਲਡ ਟਰੇਡ ਸੈਂਟਰ ‘ਤੇ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਦੋ ਹੋਰ ਲੋਕਾਂ ਦੀ ਹੁਣ ਪਛਾਣ ਹੋ ਗਈ ਹੈ। 9/11 ਵਜੋਂ ਜਾਣੇ ਜਾਂਦੇ ਦਹਿਸ਼ਤੀ ਹਮਲਿਆਂ ਦੀ 22ਵੀਂ ਬਰਸੀ ਤੋਂ ਪਹਿਲਾਂ ਅਧਿਕਾਰੀਆਂ ਨੇ ਡੀ.ਐੱਨ.ਏ. ਟੈਸਟਿੰਗ ਰਾਹੀਂ ਮ੍ਰਿਤਕਾਂ ਦੀ ਪਛਾਣ ਕਰਨ ਵਿਚ ਸਫ਼ਲਤਾ […]

ਕੈਨੇਡਾ ਵਿਚ ਖਾਲਿਸਤਾਨ ਲਈ ਹੋਈ ਰਾਇਸ਼ੁਮਾਰੀ

ਮੋਦੀ ਵੱਲੋਂ ਟਰੂਡੋ ਨੂੰ ਭਾਰਤੀ ਚਿੰਤਾ ਤੋਂ ਕਰਵਾਇਆ ਸੀ ਜਾਣੂ ਟੋਰਾਂਟੋ, 11 ਸਤੰਬਰ (ਪੰਜਾਬ ਮੇਲ)- ਕੈਨੇਡਾ ਵਿਚ ਖਾਲਿਸਤਾਨੀ ਰਾਇਸ਼ਮਾਰੀ ਵਿਚ ਸਿੱਖਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸੇ ਦਿਨ ਆਪਣੇ ਹਮਰੁਤਬਾ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਭਾਰਤ ਵਿਚ […]

ਅਣਖ ਖ਼ਾਤਰ ਕਤਲ ਕੀਤੀ ਜੱਸੀ ਸਿੱਧੂ ‘ਤੇ ਬਣੀ ਫਿਲਮ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ‘ਚ ਪ੍ਰਦਰਸ਼ਿਤ

ਟੋਰਾਂਟੋ, 11 ਸਤੰਬਰ (ਪੰਜਾਬ ਮੇਲ)- ਹਾਲੀਵੁੱਡ ਨਿਰਦੇਸ਼ਕ ਤਰਸੇਮ ਸਿੰਘ ਵੱਲੋਂ ਬਣਾਈ ਫਿਲਮ ‘ਡੀਅਰ ਜੱਸੀ’, ਇਥੇ ਚੱਲ ਰਹੇ ਟੋਰਾਂਟੋ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਵਿਚ ਪ੍ਰੀਮੀਅਰ ਕੀਤੀ ਗਈ। ਜੂਨ 2000 ਵਿਚ ਪੰਜਾਬ ਵਿਚ ਪਿੰਡ ਦੇ ਲੜਕੇ ਨਾਲ ਪਰਿਵਾਰ ਦੀ ਮਰਜ਼ੀ ਵਿਰੁੱਧ ਵਿਆਹ ਕਰਾਉਣ ਕਾਰਨ ਇੰਡੋ-ਕੈਨੇਡੀਅਨ ਮੁਟਿਆਾਰ ਜੱਸੀ ਸਿੱਧੂ ਦੀ ਅਣਖ ਕਾਰਨ ਹੱਤਿਆ ਕਰ ਦਿੱਤੀ ਗਈ ਸੀ ਤੇ ਇਹੀ […]

ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਹੋਵੇਗਾ ਸਿੱਧਾ ਪ੍ਰਸਾਰਨ

ਪੰਚਕੂਲਾ, 11 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈ ਅੱਜ ਤੋਂ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆਂ ਭਰ ‘ਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ […]