ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਗਰਸ ਦਰਮਿਆਨ ਸ਼ਬਦੀ ਜੰਗ ਭਖੀ

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਹੁਣ ਸੱਤਾਧਾਰੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਦਰਮਿਆਨ ਸ਼ਬਦੀ ਜੰਗ ਭਖ ਗਈ ਹੈ। ਕੌਮੀ ਪੱਧਰ ‘ਤੇ ‘ਇੰਡੀਆ’ ਗੱਠਜੋੜ ਵਿਚ ਇਨ੍ਹਾਂ ਦੋਵਾਂ ਧਿਰਾਂ ਵਿਚ ਸਭ ਅੱਛਾ ਜਾਪਦਾ ਹੈ, ਪਰ ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਦੇ ਆਗੂ ਖੁੱਲ੍ਹ ਕੇ ਇਕ ਦੂਜੇ ਖਿਲਾਫ਼ ਬੋਲਣ ਲੱਗੇ […]

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰਿੰਟਿੰਗ ਪ੍ਰੈੱਸ ਲਗਾਉਣ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸ਼ਹਿਰ ਟਰੇਸੀ ‘ਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਪਣੀ ਪ੍ਰਿੰਟਿੰਗ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਛੇਤੀ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ […]

ਯੂ.ਐੱਸ. ਕੈਪੀਟਲ ਦੰਗੇ: ਸਾਬਕਾ ਪ੍ਰਾਊਡ ਬੁਆਇਜ਼ ਆਗੂ ਨੂੰ 22 ਸਾਲ ਦੀ ਕੈਦ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਸੱਜੇਪੱਖੀ ਗਰੁੱਪ ਪ੍ਰਾਊਡ ਬੁਆਇਜ਼ ਦੇ ਸਾਬਕਾ ਰਾਸ਼ਟਰੀ ਮੁਖੀ ਐਨਰਿਕ ਟਾਰੀਓ ਨੂੰ 2020 ਦੇ ਰਾਸ਼ਟਰਪਤੀ ਚੋਣ ‘ਚ ਡੋਨਾਲਡ ਟਰੰਪ ਦੇ ਹਾਰਨ ਤੋਂ ਬਾਅਦ ਯੂ.ਐੱਸ. ਕੈਪੀਟਲ (ਸੰਸਦ ਕੰਪਲੈਕਸ) ‘ਤੇ ਹਮਲੇ ਦੀ ਸਾਜ਼ਿਸ਼ ਦੇ ਮਾਮਲੇ ‘ਚ ਮੰਗਲਵਾਰ ਨੂੰ 22 ਸਾਲ ਕੈਦ ਸਜ਼ਾ ਸੁਣਾਈ ਗਈ ਹੈ। 6 ਜਨਵਰੀ ਨੂੰ ਯੂ.ਐੱਸ. ‘ਤੇ ਹਮਲੇ ‘ਚ ਸ਼ਾਮਲ […]

ਮੋਦੀ ਦੇ ਭਾਸ਼ਨ ਨਾਲ ਜੀ-20 ਸਿਖ਼ਰ ਸੰਮੇਲਨ ਸ਼ੁਰੂ, ‘ਭਾਰਤ ਮੰਡਪਮ’ ’ਚ ਪ੍ਰਧਾਨ ਮੰਤਰੀ ਨੇ ਵਿਸ਼ਵ ਨੇਤਾਵਾਂ ਦਾ ਸੁਆਗਤ ਕੀਤਾ

ਨਵੀਂ ਦਿੱਲੀ,  9 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਆਗਤ ਭਾਸ਼ਨ ਦੇ ਨਾਲ ਹੀ ਅੱਜ ਇਥੇ ਜੀ-20 ਸਿਖ਼ਰ ਸੰਮੇਲਨ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਅੱਜ ਸਵੇਰੇ ਇੱਥੇ ਜੀ-20 ਸੰਮੇਲਨ ਦੇ ਸਥਾਨ ‘ਭਾਰਤ ਮੰਡਪਮ’ ‘ਚ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟਾਰੇਜ਼, ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) […]

ਪਹਿਲੀ ਲੈਫਃ ਗਵਰਨਰ ਸ਼ੀਲਾ ੳਲੀਵਰ  ਦੀ ਮੌਤ ਤੋਂ ਬਾਅਦ ਤਾਹੇਸ਼ਾ ਵੇਅ ਨੇ ਨਿਊਜਰਸੀ ਦੀ ਲੈਫਟੀਨੈਂਟ ਗਵਰਨਰ ਦੇ ਵਜੋਂ ਸਹੁੰ ਚੁੱਕੀ

ਨਿਊਜਰਸੀ, 9 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)-ਨਿਊਜਰਸੀ ਸੂਬੇ ਦੇ ਗਵਰਨਰ ਫਿਲ ਮਰਫੀ ਨੇ ਰਾਜ ਦੇ ਅਗਲੀ ਲੈਫਟੀਨੈਂਟ ਗਵਰਨਰ ਵਜੋਂ ਨਿਊਜਰਸੀ ਰਾਜ ਦੇ ਸਕੱਤਰ ਤਾਹੇਸ਼ਾ ਵੇ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ  ਪਹਿਲੇ ਸ਼ੀਲਾ ੳਲੀਵਰ  ਦੀ ਕਿਸੇ ਬਿਮਾਰੀ ਕਾਰਨ  ਮੋਤ ਹੋ ਜਾਣ ਤੇ ਗਵਰਨਰ ਫਿਲ ਮਰਫੀ ਨੇ ਤਾਹੇਸ਼ਾ ਵੇ ਨੂੰ ਨਿਊਜਰਸੀ ਰਾਜ ਦੀ ਅਗਲੀ […]

ਮੋਰੱਕੋ ’ਚ ਜ਼ਬਰਦਸਤ ਭੂਚਾਲ, 632 ਮੌਤਾਂ ਤੇ 329 ਜ਼ਖ਼ਮੀ

ਰਬਾਤ, 9 ਸਤੰਬਰ (ਪੰਜਾਬ ਮੇਲ)- ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ‘ਸੁਪਰ ਫੋਰ’ ਮੈਚ ਲਈ ਰਾਖਵਾਂ ਦਿਨ ਰੱਖਣ ਦੇ ਏਸ਼ੀਅਨ ਕ੍ਰਿਕਟ ਕੌਂਸਲ (ਏਸੀਬੀ) ਦੇ ਫੈਸਲੇ ਨੂੰ ਸਰਬਸੰਮਤੀ ਨਾਲ ਲਿਆ ਗਿਆ ਫੈਸਲਾ ਕਰਾਰ ਦਿੱਤਾ ਹੈ, ਜਿਸ ‘ਤੇ ਸਾਰੇ ਚਾਰੇ ਕ੍ਰਿਕਟ ਬੋਰਡਾਂ ਨੇ ਨੇ ਸਹਿਮਤੀ ਜਤਾਈ ਸੀ। ਬੰਗਲਾਦੇਸ਼ ਦੇ ਮੁੱਖ ਕੋਚ ਚੰਡਿਕਾ ਹਥਰੂਸਿੰਘਾ […]

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 3 ਪਿਸਤੌਲ ਬਰਾਮਦ

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ,  ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ ਕੀਤਾ ।  ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ […]

ਪੰਜਾਬ ਪੁਲਿਸ ਨੇ ਹੈਰੋਇਨ ਦੀ 50 ਕਿਲੋ ਖੇਪ ਵਿੱਚੋਂ 31.5 ਕਿਲੋ ਹੈਰੋਇਨ ਕੀਤੀ ਬਰਾਮਦ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਜਲੰਧਰ, 8 ਸਤੰਬਰ (ਪੰਜਾਬ ਮੇਲ)- ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ […]

ਜੀ-20 ਸਿਖਰ ਸੰਮੇਲਨ ਲਈ ਦਿੱਲੀ ਪਹੁੰਚਣ ਲੱਗੇ ਆਗੂ

ਹਵਾਈ ਅੱਡੇ ਪਹੁੰਚਣ ‘ਤੇ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ ਨਵੀਂ ਦਿੱਲੀ, 8 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ, ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼, ਕੌਮਾਂਤਰੀ ਮੁਦਰਾ ਕੋਸ਼ (ਆਈ.ਐੱਮ.ਐੱਫ.) ਮੁਖੀ ਕ੍ਰਿਸਟਲੀਨਾ […]

ਬਰਤਾਨੀਆ ਵਿਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ: ਸੂਨਕ

ਨਵੀਂ ਦਿੱਲੀ, 8 ਸਤੰਬਰ (ਪੰਜਾਬ ਮੇਲ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ‘ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਹ ਬਿਲਕੁਲ ਬਰਦਾਸ਼ਤ ਨਹੀਂ […]