ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਮਹੀਨੇ ‘ਚ ਮੁੱਖ ਮੰਤਰੀ ਮਾਨ ਨੂੰ ਹਟਾਉਣ ਦੀ ਮੰਗ

-19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ, 18 ਜੂਨ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਸੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ […]

ਪੰਜਾਬ ਦੀਆਂ 117 ਸੀਟਾਂ ‘ਤੇ ਚੋਣ ਲੜੇਗੀ ਭਾਜਪਾ

-ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ ਵੱਲੋਂ ਐਲਾਨ ਅੰਮ੍ਰਿਤਸਰ, 18 ਜੂਨ (ਪੰਜਾਬ ਮੇਲ)- ਭਾਜਪਾ ਦੇ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਦੋਵਾਂ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਤੋਂ ਬਾਅਦ […]

ਪੰਜਾਬ ਦੀ ਨਵੀਂ ਪਾਰਟੀ ਵੱਲੋਂ 117 ਸੀਟਾਂ ਤੋਂ ਚੋਣ ਲੜਣ ਦਾ ਐਲਾਨ!

ਜਲੰਧਰ, 18 ਜੂਨ (ਪੰਜਾਬ ਮੇਲ)- ‘ਜਾਗੋ ਪੰਜਾਬ ਪਾਰਟੀ’ ਨੇ ਅੱਜ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਅੱਜ ‘ਜਾਗੋ ਪੰਜਾਬ ਪਾਰਟੀ’ ਅਤੇ ‘ਪੰਜਾਬ ਬਚਾਓ ਮੋਰਚਾ’ ਨਾਲ ਜੁੜੀਆਂ ਸਿਆਸੀ ਪਾਰਟੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਤੇ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਪੰਜਾਬ ਨੂੰ ਬਚਾਉਣਾ ਜ਼ਰੂਰੀ ਹੈ ਕਿਉਂਕਿ […]

ਪੰਜਾਬ ਕੈਬਨਿਟ ਮੰਤਰੀ ਵੱਲੋਂ ਕਾਰੋਬਾਰ ‘ਚ ਹਿੱਸੇਦਾਰੀ ਮੰਗਣ ਦੇ ਮਾਮਲੇ ‘ਤੇ ਹਾਈ ਕੋਰਟ ਦੀ ਸਖਤੀ

ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਕਾਰੋਬਾਰੀ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨੂੰ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਇੱਕ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਕਾਰੋਬਾਰ ਵਿਚ ਕੋਈ ਨਿਵੇਸ਼ […]

ਡੇਲਾਵੇਅਰ ਦੇ ਹਸਪਤਾਲ ‘ਚ ਗੋਲੀਬਾਰੀ ਦੌਰਾਨ 1 ਮੌਤ

–ਹਮਲਾਵਰ ਦੀ ਭਾਲ ਜਾਰੀ ਵਿਲਮਿੰਗਟਨ (ਅਮਰੀਕਾ), 18 ਜੂਨ (ਪੰਜਾਬ ਮੇਲ)- ਅਮਰੀਕਾ ਦੇ ਡੇਲਾਵੇਅਰ ਦੇ ਇੱਕ ਹਸਪਤਾਲ ਵਿਚ ਗੋਲੀਬਾਰੀ ਦੀ ਘਟਨਾ ‘ਚ ਹਮਲਾਵਰ ਨੇ ਦੋ ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਮਲਾਵਰ ਦੀ ਭਾਲ ਜਾਰੀ ਹੈ। ਵਿਲਮਿੰਗਟਨ ਪੁਲਿਸ ਮੁਖੀ ਵਿਲਫ੍ਰੇਡੋ […]

ਲਹਿੰਦੇ ਪੰਜਾਬ ‘ਚ ਅਦਾਲਤ ਵੱਲੋਂ ਅੱਤਵਾਦੀ ਹਮਲੇ ਦੇ ਸਾਜਿਸ਼ ਰਚਣ ਦੇ ਦੋਸ਼ੀ ਨੂੰ 31 ਸਾਲ ਦੀ ਸਜ਼ਾ

ਲਾਹੌਰ, 18 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਨੂੰ ਅੱਤਵਾਦ ਵਿਰੋਧੀ ਅਦਾਲਤ ਨੇ 31 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਦੋਸ਼ੀ ਅਲ-ਕਾਇਦਾ ਦਾ ਇੱਕ ਕਾਰਕੁਨ ਵੀ ਹੈ। ਅਦਾਲਤ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਾਦਿਕ ਅਕਬਰ ਵਜੋਂ ਪਛਾਣੇ ਗਏ ਕਾਰਕੁਨ ਨੂੰ ਨਵੰਬਰ 2025 ਵਿਚ […]

ਜੁਲਾਈ 2026 ਵੀਜ਼ਾ ਬੁਲੇਟਿਨ: ਪਰਿਵਾਰਕ ਗ੍ਰੀਨ ਕਾਰਡ ਸ਼੍ਰੇਣੀਆਂ ‘ਚ ਵੱਡੀ ਹਲਚਲ, ਕਈ ਕੈਟਾਗਰੀਆਂ ਅੱਗੇ ਵਧੀਆਂ

ਵਾਸ਼ਿੰਗਟਨ ਡੀ.ਸੀ., 17 ਜੂਨ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਮੰਤਰਾਲੇ (ਡਿਪਾਰਟਮੈਂਟ ਆਫ ਸਟੇਟ) ਵੱਲੋਂ ਜਾਰੀ ਕੀਤੇ ਗਏ ਜੁਲਾਈ 2026 ਵੀਜ਼ਾ ਬੁਲੇਟਿਨ ਨੇ ਲੱਖਾਂ ਪਰਿਵਾਰਾਂ ਲਈ ਨਵੀਂ ਉਮੀਦ ਜਗਾਈ ਹੈ। ਖ਼ਾਸ ਕਰਕੇ ਪਰਿਵਾਰ-ਆਧਾਰਿਤ ਇਮੀਗ੍ਰੇਸ਼ਨ ਸ਼੍ਰੇਣੀਆਂ ਵਿਚ ਕਈ ਮਹੱਤਵਪੂਰਨ ਤਰੀਖਾਂ ਅੱਗੇ ਵਧੀਆਂ ਹਨ, ਜਿਸ ਨਾਲ ਕਈ ਅਰਜ਼ੀਦਾਰ ਆਪਣੇ ਗ੍ਰੀਨ ਕਾਰਡ ਦੇ ਹੋਰ ਨੇੜੇ ਪਹੁੰਚ ਗਏ ਹਨ। ਇਹ ਬੁਲੇਟਿਨ […]

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਮਾਨ ਨੂੰ ਖਾਲਸਾ ਪੰਥ ਵਿਰੋਧੀ ਐਲਾਨਿਆ

-ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਐਲਾਨ ਦਿੱਤਾ ਹੈ। ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਫਸੀਲ ਤੋਂ ਇਹ ਐਲਾਨ ਕੀਤਾ ਕਿ ਗੁਰੂ ਖਾਲਸਾ ਪੰਥ, ਸਮੂਹ ਨਾਨਕ ਨਾਮ […]

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰ

ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਘਟਨਾਕ੍ਰਮ ਤੋਂ ਤੁਰੰਤ ਬਾਅਦ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ 20 ਜੂਨ ਨੂੰ ਸੱਦ ਲਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵੇਲੇ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ […]

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੈਨੇਡਾ ਤੇ ਅਮਰੀਕਾ ਦੀਆਂ 2 ਗੁਰਦੁਆਰਾ ਕਮੇਟੀਆਂ ਖ਼ਿਲਾਫ਼ ਸਖਤ ਕਾਰਵਾਈ

– ਗੁਰਦੁਆਰਾ ਵਿਨੀਪੈਗ ਸਾਊਥ ਸਿੱਖ ਸੈਂਟਰ ਦੀ ਪ੍ਰਬੰਧਕ ਕਮੇਟੀ ਤਨਖਾਹੀਆ ਕਰਾਰ ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ‘ਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਦੇਸ਼ ਨਾਲ ਸਬੰਧਿਤ ਦੋ ਮਾਮਲੇ ਵੀ ਵਿਚਾਰੇ ਗਏ ਹਨ ਅਤੇ ਦੋਵਾਂ ਮਾਮਲਿਆਂ ਵਿਚ ਗੁਰਦੁਆਰਿਆਂ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ […]