ਅਮਰੀਕਾ-ਇਰਾਨ ਟਕਰਾਅ ਵਧਣ ਨਾਲ ਕੱਚਾ ਤੇਲ 150 ਡਾਲਰ ਪ੍ਰਤੀ ਬੈਰਲ ਤੱਕ ਪਹੁੰਚਣ ਦੇ ਆਸਾਰ: ਰਿਪੋਰਟ

-ਖਾੜੀ ਖੇਤਰ ‘ਚ ਤਣਾਅ ਕਾਰਨ ਤੇਲ ਸਪਲਾਈ ਪ੍ਰਭਾਵਿਤ; ਕੌਮਾਂਤਰੀ ਬਾਜ਼ਾਰਾਂ ਅਤੇ ਸ਼ੇਅਰ ਮਾਰਕੀਟ ‘ਤੇ ਵਧਿਆ ਦਬਾਅ ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਜੇਕਰ ਅਮਰੀਕਾ ਅਤੇ ਇਰਾਨ ਦਰਮਿਆਨ ਚੱਲ ਰਹੀ ਤਲਖ਼ੀ ਹੋਰ ਵਧਦੀ ਹੈ, ਤਾਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 150 ਅਮਰੀਕੀ ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀਆਂ ਹਨ। ਖਾੜੀ ਖੇਤਰ ਵਿਚ ਵਧਦੇ ਤਣਾਅ […]

ਟਰੰਪ ਵੱਲੋਂ ਉੱਤਰੀ ਅਮਰੀਕਾ ਮੁਫਤ ਵਪਾਰ ਸਮਝੌਤਾ ਨਵਿਆਉਣ ਤੋਂ ਨਾਂਹ

ਵੈਨਕੂਵਰ, 11 ਜੂਨ (ਪੰਜਾਬ ਮੇਲ)- ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਕਹਿਕੇ ਕੈਨੇਡਾ ਅਤੇ ਮੈਕਸੀਕੋ ਵੱਲੋਂ ਸਤੰਬਰ ‘ਚ ਨਵਿਆਏ ਜਾਣ ਵਾਲੇ ਮੁਫਤ ਵਪਾਰ ਸਮਝੌਤੇ ਨੂੰ ਨਵਿਆਏ ਜਾਣ ਤੋਂ ਕੋਰੀ ਨਾਂਹ ਕਰਕੇ ਕਈ ਦਿਨਾਂ ਤੋਂ ਨਵੀਆਂ ਸ਼ਰਤਾਂ ਬਾਰੇ ਲੱਗ ਰਹੇ ਕਿਆਫਿਆਂ ‘ਤੇ ਵਿਰਾਮ ਲਾ ਦਿੱਤਾ ਹੈ। ਆਪਣੇ ਦਫਤਰ ਤੋਂ ਬੋਲਦੇ ਹੋਏ ਟਰੰਪ ਨੇ ਕਿਹਾ ਕਿ ਜੋ […]

ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਵੱਲੋਂ ਭਾਰਤੀਆਂ ਨੂੰ ਫਰਜ਼ੀ ਕਾਲਾਂ ਤੋਂ ਸਾਵਧਾਨ ਰਹਿਣ ਲਈ ਨਵੀਂ ਐਡਵਾਈਜ਼ਰੀ

ਵਿੰਨੀਪੈੱਗ, 11 ਜੂਨ (ਪੰਜਾਬ ਮੇਲ)- ਟੋਰਾਂਟੋ ਵਿਚ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਧ ਰਹੀਆਂ ਸਪੂਫ਼ਿੰਗ ਅਤੇ ਠੱਗੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਸਖ਼ਤ ਸਲਾਹ ਜਾਰੀ ਕੀਤੀ ਹੈ। ਕੌਂਸਲੇਟ ਵੱਲੋਂ ਜਾਰੀ ਤਾਜ਼ਾ ਸਲਾਹਕਾਰ ਨੋਟ ਵਿਚ ਕਿਹਾ ਗਿਆ ਹੈ ਕਿ ਕੁਝ ਵਿਅਕਤੀਆਂ ਨੂੰ ਵੀਜ਼ਾ, ਸਥਾਈ ਨਿਵਾਸ (ਪੀ.ਆਰ.), ਇਮੀਗ੍ਰੇਸ਼ਨ ਸਥਿਤੀ […]

ਮਾਰਕ ਕਾਰਨੀ ਵੱਲੋਂ 2050 ਤੱਕ ਕੈਨੇਡਾ ਦੇ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਦੁੱਗਣਾ ਕਰਨ ਦਾ ਐਲਾਨ

ਵਿਨੀਪੈਗ, 11 ਜੂਨ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੂਬਾਈ ਅਤੇ ਖੇਤਰੀ ਪ੍ਰੀਮੀਅਰ ਨਾਲ ਵਰਚੂਅਲ ਮੀਟਿੰਗ ਕਰਕੇ ਦੇਸ਼ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਲਚਕੀਲਾ ਬਣਾਉਣ ਲਈ ਸਾਂਝੇ ਯਤਨਾਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਨਾਲ ਚੱਲ ਰਹੀਆਂ ਵਪਾਰਕ ਗੱਲਾਂਬਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ […]

ਕੈਨੇਡਾ ਸਰਕਾਰ ਵੱਲੋਂ ਬੱਚਿਆਂ ਨੂੰ ਆਨਲਾਈਨ ਖ਼ਤਰਿਆਂ ਤੋਂ ਬਚਾਉਣ ਲਈ ਨਵਾਂ ਕਾਨੂੰਨ ਪੇਸ਼

-ਉਲੰਘਣਾ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਹੋਵੇਗੀ ਕਾਰਵਾਈ ਵਿਨੀਪੈਗ, 11 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਨਲਾਈਨ ਖ਼ਤਰਿਆਂ ਤੋਂ ਬਚਾਉਣ ਲਈ ਨਵਾਂ ਕਾਨੂੰਨ ਪੇਸ਼ ਕੀਤਾ ਹੈ। ‘ਸੇਫ਼ ਸੋਸ਼ਲ ਮੀਡੀਆ ਐਕਟ’ (ਬਿੱਲ ਸੀ-34) ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤੇ ਬਣਾਉਣ ‘ਤੇ ਪਾਬੰਦੀ ਲਗਾਉਣ ਦੀ ਤਜਵੀਜ਼ ਰੱਖੀ ਗਈ […]

ਫੈਡਰਲ ਅਦਾਲਤ ਵੱਲੋਂ ਐੱਚ-1ਬੀ ਵੀਜ਼ਾ ਲਈ 100,000 ਡਾਲਰ ਫੀਸ ਰੱਦ!

-ਹਜ਼ਾਰਾਂ ਭਾਰਤੀ ਪ੍ਰਵਾਸੀਆਂ ਨੂੰ ਵੱਡੀ ਰਾਹਤ ਵਾਸ਼ਿੰਗਟਨ ਡੀ.ਸੀ., 10 ਜੂਨ (ਪੰਜਾਬ ਮੇਲ)- ਅਮਰੀਕਾ ਦੀ ਇੱਕ ਫੈਡਰਲ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਐੱਚ-1ਬੀ ਵੀਜ਼ਿਆਂ ‘ਤੇ ਲਗਾਈ ਗਈ 100,000 ਡਾਲਰ ਫੀਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਬੋਸਟਨ ਦੇ ਯੂ.ਐੱਸ. ਡਿਸਟ੍ਰਿਕਟ ਜੱਜ ਲੀਓ ਸੋਰੋਕਿਨ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਇਹ ਫੀਸ ਅਸਲ ਵਿਚ […]

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਅਮਰੀਕਾ ਪੁੱਜਾ

– ਸਾਨ ਫਰਾਂਸਿਸਕੋ ਹਵਾਈ ਅੱਡੇ ‘ਤੇ ਭਰਵਾਂ ਸਵਾਗਤ – ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ : ਐਡਵੋਕੇਟ ਧਾਮੀ ਅੰਮ੍ਰਿਤਸਰ, 10 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ ‘ਤੇ ਸਾਨ ਫਰਾਂਸਿਸਕੋ ਦੇ […]

ਸੈਨੇਟ ਵੱਲੋਂ ICE ਅਤੇ ਬਾਰਡਰ ਪੈਟਰੋਲ ਲਈ 70 ਬਿਲੀਅਨ ਡਾਲਰ ਫੰਡਿੰਗ ਨੂੰ ਮਨਜ਼ੂਰੀ

ਵਾਸ਼ਿੰਗਟਨ, 10 ਜੂਨ (ਪੰਜਾਬ ਮੇਲ)- ਅਮਰੀਕੀ ਸੈਨੇਟ ਨੇ ਇਮੀਗ੍ਰੇਸ਼ਨ ਐਨਫੋਰਸਮੈਂਟ ਏਜੰਸੀਆਂ ਲਈ ਲਗਭਗ 70 ਬਿਲੀਅਨ ਦੀ ਵੱਡੀ ਫੰਡਿੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ 52-47 ਵੋਟਾਂ ਨਾਲ ਪਾਸ ਹੋਇਆ ਅਤੇ ਇਸਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਲਈ ਇੱਕ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ। ਇਸ ਫੰਡਿੰਗ ਦਾ ਮੁੱਖ ਉਦੇਸ਼ ICE, ਬਾਰਡਰ ਪੈਟਰੋਲ, ਡਿਟੈਨਸ਼ਨ […]

ਫੈਡਰਲ ਕੋਰਟ ਵੱਲੋਂ ਅਸਾਇਲਮ ਅਤੇ ਇਮੀਗ੍ਰੇਸ਼ਨ ਕੇਸਾਂ ਦੀ ਪ੍ਰੋਸੈਸਿੰਗ ਮੁੜ ਸ਼ੁਰੂ ਕਰਨ ਦੇ ਹੁਕਮ

ਵਾਸ਼ਿੰਗਟਨ ਡੀ.ਸੀ., 10 ਜੂਨ (ਪੰਜਾਬ ਮੇਲ)- ਅਮਰੀਕਾ ਦੀ ਇੱਕ ਫੈਡਰਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਦੀਆਂ ਕਈ ਇਮੀਗ੍ਰੇਸ਼ਨ ਨੀਤੀਆਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਅਸਾਇਲਮ, ਗ੍ਰੀਨ ਕਾਰਡ, ਵਰਕ ਪਰਮਿਟ ਅਤੇ ਹੋਰ ਇਮੀਗ੍ਰੇਸ਼ਨ ਲਾਭਾਂ ਦੀ ਪ੍ਰਕਿਰਿਆ ਤੁਰੰਤ ਮੁੜ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਰੋਡ ਆਈਲੈਂਡ ਦੇ ਫੈਡਰਲ ਜੱਜ ਜੌਨ ਜੇ. ਮੈਕਕੋਨਲ ਜੂਨੀਅਰ ਨੇ 135 ਸਫ਼ਿਆਂ ਦੇ […]

ਅਮਰੀਕੀ ਸਰਕਾਰ ਵੱਲੋਂ 17 ਨਾਗਿਰਕਾਂ ਦੀ ਨਾਗਰਿਕਤਾ ਰੱਦ ਕਰਨ ਲਈ ਕੇਸ ਦਾਇਰ

ਵਾਸ਼ਿੰਗਟਨ, 10 ਜੂਨ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨ ਦੌਰਾਨ ਕਥਿਤ ਧੋਖਾਧੜੀ, ਗਲਤ ਜਾਣਕਾਰੀ ਅਤੇ ਗੰਭੀਰ ਅਪਰਾਧ ਲੁਕਾਉਣ ਦੇ ਦੋਸ਼ਾਂ ਹੇਠ 17 ਨੈਚੁਰਲਾਈਜ਼ਿਡ ਯੂ.ਐੱਸ. ਨਾਗਰਿਕਾਂ ਦੀ ਨਾਗਰਿਕਤਾ ਰੱਦ ਕਰਵਾਉਣ ਲਈ ਅਦਾਲਤਾਂ ਵਿਚ ਕੇਸ ਦਾਇਰ ਕੀਤੇ ਹਨ। ਅਮਰੀਕੀ ਨਿਆਂ ਵਿਭਾਗ ਨੇ ਇਸ ਨੂੰ ਦੇਸ਼ ਦੇ ਇਤਿਹਾਸ ਵਿਚ ਡੀਨੈਚੁਰਲਾਈਜ਼ੇਸ਼ਨ ਦੀ ਸਭ ਤੋਂ ਵੱਡੀਆਂ ਕਾਰਵਾਈਆਂ […]