ਸਾਬਕਾ ਬ੍ਰਿਟਿਸ਼ ਪੀ.ਐੱਮ. ਰਿਸ਼ੀ ਸੁਨਕ ਬੈਂਕਿੰਗ ‘ਚ ਜਗਤ ‘ਚ ਪਰਤੇ

-ਤਨਖ਼ਾਹ ਕਰਨਗੇ ਦਾਨ ਲੰਡਨ, 10 ਜੁਲਾਈ (ਪੰਜਾਬ ਮੇਲ)- ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਗੋਲਡਮੈਨ ਸੈਚਸ ਗਰੁੱਪ ‘ਚ ਸੀਨੀਅਰ ਐਡਵਾਈਜ਼ਰ ਦੇ ਤੌਰ ‘ਤੇ ਨਵੀਂ ਭੂਮਿਕਾ ਸੰਭਾਲੀ ਹੈ। ਉਹ ਆਪਣੀ ਕਮਾਈ ਨੂੰ ਸਿੱਖਿਆ ਚੈਰਿਟੀ ਨੂੰ ਦਾਨ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਨੂੰ ਹਾਲ ਹੀ ਵਿਚ ਆਪਣੀ ਪਤਨੀ ਅਕਸ਼ਤਾ ਮੂਰਤੀ ਨਾਲ ਸਥਾਪਤ ਕੀਤਾ ਸੀ। […]

ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸੇਵਾਦਾਰ ਦੇ ਭਰਾ ਦੀ ਹੱਤਿਆ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਜਨਮ ਅਸਥਾਨ ਵਿਖੇ ਪਿਛਲੇ ਲੰਬੇ ਸਮੇਂ ਤੋਂ ਜੋੜਾ-ਘਰ ‘ਚ ਸੇਵਾਵਾਂ ਦੇ ਰਹੇ ਗੁਲਾਬ ਸਿੰਘ ਦੇ ਭਰਾ ਦੀ ਕੁਝ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨੀ ਪੁਲਿਸ ਵੱਲੋਂ ਇਸ ਮਾਮਲੇ ਨੂੰ ਜਨਤਕ ਨਾ ਕਰਨ ਦੇ ਇਰਾਦੇ ਨਾਲ […]

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਭਾਰਤ ਹਵਾਲੇ

ਸੈਕਰਾਮੈਂਟੋ, 10 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਘੱਟੋ-ਘੱਟ 16 ਅੱਤਵਾਦੀ ਹਮਲਿਆਂ ‘ਚ ਲੋੜੀਂਦੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕੀ ਏਜੰਸੀ ਐੱਫ.ਬੀ.ਆਈ. ਨੇ ਭਾਰਤ ਹਵਾਲੇ ਕਰ ਦਿੱਤਾ ਹੈ ਤੇ ਉਸ ਨੂੰ ਛੇਤੀ ਭਾਰਤ ਲਿਆਂਦਾ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਸਮੁੱਚੇ ਭਾਰਤ ‘ਚ ਹੈਪੀ ਪਾਸੀਆ ਵਿਰੁੱਧ 30 ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਸਰ ਦੇ ਰਹਿਣ ਵਾਲੇ ਹੈਪੀ ਪਾਸੀਆ […]

ਨਾਸਾ ਵੱਲੋਂ 2145 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਤਿਆਰੀ!

ਟਰੰਪ ਵੱਲੋਂ ਬਜਟ ‘ਚ ਕੀਤੀ ਵੱਡੀ ਕਟੌਤੀ ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ)- ਅਮਰੀਕੀ ਪੁਲਾੜ ਏਜੰਸੀ ਨਾਸਾ ਇਨ੍ਹੀਂ ਦਿਨੀਂ ਇਕ ਵੱਡੇ ਬਦਲਾਅ ਵਿਚੋਂ ਲੰਘ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨਾਸਾ ਆਪਣੇ ਲਗਭਗ 2145 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕੀ ਮੀਡੀਆ ਆਊਟਲੈਟ ਪੋਲੀਟੀਕੋ ਨੇ ਇਸ ਬਾਰੇ ਜਾਣਕਾਰੀ ਦਿੱਤੀ […]

ਪੀਲ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ

ਮੁਲਜ਼ਮਾਂ ‘ਚ ਦੋ ਨਾਬਾਲਗ ਵੀ ਸ਼ਾਮਲ; ਪੁਲਿਸ ਵੱਲੋਂ ਹੋਰ ਪੀੜਤਾਂ ਨੂੰ ਸਾਹਮਣੇ ਆਉਣ ਦੀ ਅਪੀਲ ਵੈਨਕੂਵਰ, 10 ਜੁਲਾਈ (ਪੰਜਾਬ ਮੇਲ)- ਪੀਲ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ‘ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ‘ਤੇ ਸੱਦ ਕੇ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ […]

ਪੰਜਾਬ ਵਿਧਾਨ ਸਭਾ ਇਜਲਾਸ: 11 ਮਿੰਟ ਦੇ ਸੈਸ਼ਨ ਦੌਰਾਨ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 10 ਜੁਲਾਈ (ਪੰਜਾਬ ਮੇਲ)-  ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ’ਚ ਗੁਜਰਾਤ ਚ ਹਵਾਈ ਹਾਦਸੇ ਚ ਮਾਰੇ ਗਏ ਸੈਂਕੜੇ ਲੋਕਾਂ ਤੋ ਇਲਾਵਾ ਅਬੋਹਰ ਚ ਮਾਰੇ ਗਏ ਕੱਪੜਾ ਵਪਾਰੀ ਸੰਜੇ ਵਰਮਾ ਤੋ ਇਲਾਵਾ ਸੀਨੀਅਰ ਆਗੂ ਸੁਖਦੇਵ ਸਿੰਘ […]

ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਵੈਨਕੂਵਰ, 10 ਜੁਲਾਈ  (ਪੰਜਾਬ ਮੇਲ)- ਪੀਲ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ’ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ’ਤੇ ਸੱਦ ਕੇ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ। ਗਰੋਹ ਦੇ ਸਰਗਣੇ ਦੀ ਭਾਲ ਜਾਰੀ ਹੈ। […]

ਦਿੱਲੀ ਐੱਨਸੀਆਰ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ) – ਦਿੱਲੀ ਐੱਨਸੀਆਰ ਨਾਲ ਲੱਗਦੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ 9:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਹਾਲ ਦੀ ਘੜੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦੇ ਝਟਕੇ […]

ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ‘ਮੇਲਾ ਗ਼ਦਰੀ ਬਾਬਿਆਂ ਦਾ’ 26 ਜੁਲਾਈ ਨੂੰ

ਸਰੀ, 10 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ 29ਵਾਂ ਸਾਲਾਨਾ ਸੱਭਿਆਚਾਰਕ  ‘ਮੇਲਾ ਗਦਰੀ ਬਾਬਿਆਂ ਦਾ’ 26 ਜੁਲਾਈ 2025 ਨੂੰ ਬੇਅਰ ਕਰੀਕ ਪਾਰਕ ਸਰੀ ਵਿਚ ਮਨਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਦੱਸਿਆ ਹੈ ਕਿ ਇਹ ਮੇਲਾ ਗ਼ਦਰੀ ਬਾਬਾ ਨਿਧਾਨ ਸਿੰਘ ਚੁੱਗਾ ਅਤੇ ਬੀਰ ਸਿੰਘ ਬਾਹੋਵਾਲ ਨੂੰ ਸਮਰੱਪਿਤ ਹੋਵੇਗਾ। ਉਨ੍ਹਾਂ ਭਾਈਚਾਰੇ ਦੇ ਸਮੂਹ ਲੋਕਾਂ ਨੂੰ […]

ਗੁਰੂ ਨਾਨਕ ਫੂਡ ਬੈਂਕ ਦੇ ‘ਮੈਗਾ ਫੂਡ ਡਰਾਈਵ’ ਵਿਚ ਦਾਨੀਆਂ ਨੇ 216 ਟਨ ਫੂਡ  ਦਾਨ ਕੀਤਾ

ਸਰੀ, 10 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਗੁਰੂ ਨਾਨਕ ਫੂਡ ਬੈਂਕ ਵੱਲੋਂ ਆਪਣੀ ਪੰਜਵੀਂ ਵਰ੍ਹੇਗੰਢ ਮੌਕੇ ‘ਮੈਗਾ ਫੂਡ ਡਰਾਈਵ’ ਕੀਤਾ ਗਿਆ ਜਿਸ ਵਿਚ ਦਾਨੀਆਂ ਨੇ ਭਰਵਾਂ ਹੁੰਗਾਰਾ ਦਿੱਤਾ। ਇਸ ਮੈਗਾ ਡਰਾਈਵ ਦੌਰਾਨ  216 ਟਨ ਤੋਂ ਵੱਧ ਫੂਡ  ਇਕੱਠਾ ਕੀਤਾ ਗਿਆ। ਫੂਡ ਡਰਾਈਵ ਵਿਚ ਸ਼ਾਮਲ ਹੋ ਕੇ ਕਈ ਸਥਾਨਕ ਰਾਜਨੀਤਕ ਆਗੂਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਭਾਈਚਾਰੇ ਦੇ ਦਾਨੀ ਸੱਜਣਾਂ ਨੂੰ ਉਤਸ਼ਾਹਿਤ ਕੀਤਾ ਤੇ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕੀਤੀ। 100 ਤੋਂ ਵਧੇਰੇ  ਸਕੂਲੀ ਵਿਦਿਆਰਥੀਆਂ ਨੇ ਫੂਡ ਡਰਾਈਵ ਦੌਰਾਨ ਸਾਰਾ […]