ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਉਸਤਾਦ ਸ਼ਾਇਰ ਦੀਪਕ ਜੈਤੋਈ ਨੂੰ ਯਾਦ ਕੀਤਾ
ਸਰੀ, 16 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਪੰਜਾਬੀ ਦੇ ਉਸਤਾਦ ਸ਼ਾਇਰ ਦੀਪਕ ਜੈਤੋਈ ਦੀ ਬਰਸੀ ਦੇ ਮੌਕੇ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸੰਬੰਧ ਵਿਚ ਮੰਚ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਸਰਪ੍ਰਸਤ ਤੇ ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਜਰਨੈਲ ਆਰਟ ਗੈਲਰੀ ਸਰੀ ਵਿਖੇ ਹੋਈ। […]