ਅਮਰੀਕਾ ਦੇ ਓਹਾਇਓ ਰਾਜ ਵਿਚ ਗਰਭਵਤੀ ਔਰਤ ਦੀ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਹੋਈ ਮੌਤ

* ਔਰਤ ਨੇ ਪੁਲਿਸ ਅਫਸਰ ਉਪਰ ਕਾਰ ਚੜਾਉਣ ਦਾ ਕੀਤਾ ਯਤਨ-ਪੁਲਿਸ ਮੁੱਖੀ ਸੈਕਰਾਮੈਂਟੋ, ਕੈਲੀਫੋਰਨੀਆ, 1 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਰਾਜ ਦੇ ਸ਼ਹਿਰ ਕੋਲੰਬਸ ਦੇ ਨੀਮ ਸ਼ਹਿਰੀ ਖੇਤਰ ਬਲੈਨਡਨ ਵਿਖੇ ਇਕ ਸੁਪਰਮਾਰਕਿਟ ਪਾਰਕਿੰਗ ਵਿਚ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਇਕ ਗਰਭਵਤੀ ਔਰਤ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਦਾ ਕਹਿਣਾ ਹੈ […]

ਕਾਂਗਰਸ ਵੱਲੋਂ ਅਰਵਿੰਦਰ ਲਵਲੀ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਕਾਂਗਰਸ ਨੇ ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਨੂੰ ਆਪਣੀ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਲਵਲੀ ਨੇ […]

ਪੰਜਾਬ ਪੁਲਿਸ ਵੱਲੋਂ ਫਿਲਮ ਯਾਰੀਆਂ-2 ਦੇ ਅਦਾਕਾਰ, ਨਿਰਮਾਤਾ ਤੇ ਨਿਰਦੇਸ਼ਕ ਖਿਲਾਫ ਕੇਸ ਦਰਜ

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਜਲੰਧਰ ਜ਼ਿਲ੍ਹੇ ‘ਚ ਪੰਜਾਬ ਪੁਲਿਸ ਨੇ ‘ਯਾਰੀਆਂ 2’ ਫ਼ਿਲਮ ਦੇ ਅਦਾਕਾਰ ਮੀਜ਼ਾਨ ਜਾਫ਼ਰੀ, ਨਿਰਦੇਸ਼ਕ ਭੂਸ਼ਨ ਕੁਮਾਰ, ਨਿਰਮਾਤਾ ਰਾਧਿਕਾ ਰਾਓ ਤੇ ਵਿਨੈ ਸਪਰੂ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਧਾਰਾਂ 295-ਏ ਤਹਿਤ ਕੇਸ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਦੀ […]

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋ ਕੇ ਪੰਜਾਬ ਦੇ ਐਡਵੋਕੇਟ-ਜਨਰਲ ਵਿਨੋਦ ਘਈ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਨੋਟੀਫਿਕੇਸ਼ਨ ਵਾਪਸ ਲੈ ਲਿਆ ਜਾਵੇਗਾ। […]

ਯੂਬਾ ਸਿਟੀ ‘ਚ ਦੀਦਾਰ ਸਿੰਘ ਬੈਂਸ ਪਾਰਕ ਦਾ ਉਦਘਾਟਨ

ਯੂਬਾ ਸਿਟੀ, 31 ਅਗਸਤ (ਪੰਜਾਬ ਮੇਲ)-ਬੀਤੇ ਦਿਨੀਂ ਕੈਲੀਫੋਰਨੀਆ ਦੇ ਪੰਜਾਬੀ ਬਹੁ-ਗਿਣਤੀ ਵਾਲੇ ਸ਼ਹਿਰ ਯੂਬਾ ਸਿਟੀ ਵਿਖੇ ਪ੍ਰਸਿੱਧ ਫਾਰਮਰ ਸਵਰਗੀ ਦੀਦਾਰ ਸਿੰਘ ਬੈਂਸ ਦੀ ਯਾਦ ਵਿਚ ਬਣਾਏ ਗਏ ਪਾਰਕ ਦਾ ਉਦਘਾਟਨ ਧੂਮ-ਧਾਮ ਨਾਲ ਕੀਤਾ ਗਿਆ। ਇਸ ਮੌਕੇ ਸਟਰ ਕਾਊਂਟੀ ਆਫ਼ਿਸ ਦੇ ਅਹੁਦੇਦਾਰਾਂ, ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੀਦਾਰ ਸਿੰਘ ਬੈਂਸ ਦੇ ਪਰਿਵਾਰਕ ਮੈਂਬਰਾਂ ਦਾ […]

ਭਾਰਤੀ-ਅਮਰੀਕੀ ਪੁਲਿਸ ਅਧਿਕਾਰੀ 2 ਲੋਕਾਂ ਦੇ ਕਤਲ ਦੇ ਦੋਸ਼ ‘ਚ ਗ੍ਰਿਫ਼ਤਾਰ

ਨਿਊਜਰਸੀ, 31 ਅਗਸਤ (ਪੰਜਾਬ ਮੇਲ)- ਨਿਊਜਰਸੀ ‘ਚ ਇਕ ਭਾਰਤੀ-ਅਮਰੀਕੀ ਦੇ ਪੁਲਿਸ ਅਧਿਕਾਰੀ (ਜੋ ਆਫ ਡਿਊਟੀ ਸੀ) ਵੱਲੋਂ ਸ਼ਰਾਬ ਦੇ ਨਸ਼ੇ ਵਿਚ ਉਸ ਕੋਲੋਂ ਵਾਪਰੇ ਹਾਦਸੇ ਵਿਚ ਉਸ ਦੀ ਹੀ ਕਾਰ ਵਿਚ ਸਵਾਰ 2 ਹੋਰ ਯਾਤਰੀਆਂ ਦੀ ਮੌਤ ਹੋ ਜਾਣ ‘ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤੀ ਮੂਲ ਦੇ ਪੁਲਸ ਅਧਿਕਾਰੀ ਦਾ ਨਾਂ […]

ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ: ਜੰਮੂ-ਕਸ਼ਮੀਰ ‘ਚ ਕਿਸੇ ਵੀ ਸਮੇਂ ਹੋ ਸਕਦੀਆਂ ਨੇ ਚੋਣਾਂ

ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਜੰਮੂ-ਕਸ਼ਮੀਰ ‘ਚ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ। ਚੋਣਾਂ ਕਰਾਉਣ ਦਾ ਫੈਸਲਾ ਚੋਣ ਕਮਿਸ਼ਨ, ਰਾਜ ਚੋਣ ਸੰਸਥਾ ‘ਤੇ ਨਿਰਭਰ ਕਰਦਾ ਹੈ। ਕੇਂਦਰ ਨੇ ਇਹ ਗੱਲ ਅੱਜ ਸਰਵਉੱਚ ਅਦਾਲਤ ‘ਚ ਧਾਰਾ 370 ਖਤਮ ਕਰਨ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਕਹੀ। ਕੇਂਦਰ ਨੇ […]

‘ਡਿਆਨਾ ਐਵਾਰਡ-2023’ ਲਈ 2 ਪੰਜਾਬਣ ਵਿਦਿਆਰਥਣਾਂ ਦੀ ਹੋਈ ਚੋਣ

ਟੋਰਾਂਟੋ, 31 ਅਗਸਤ (ਪੰਜਾਬ ਮੇਲ)- ਸਮਾਜ-ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ‘ਤੇ 9 ਤੋਂ 25 ਸਾਲ ਤੱਕ ਦੇ ਮੁੰਡਿਆਂ-ਕੁੜੀਆਂ ਅਤੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ‘ਡਿਆਨਾ ਐਵਾਰਡ-2023’ ਲਈ ਕੈਨੇਡਾ ਦੀਆਂ 2 ਪੰਜਾਬਣ ਵਿਦਿਆਰਥਣਾਂ ਸ਼ਰਈਆ ਗੁਪਤਾ ਤੇ ਭਾਨਵੀ ਸਚਦੇਵਾ ਦੀ ਚੋਣ ਕੀਤੀ ਗਈ ਹੈ। ਇਹ ਪੁਰਸਕਾਰ ਇੰਗਲੈਂਡ ਦੀ ਮਰਹੂਮ ਰਾਜਕੁਮਾਰੀ ਡਿਆਨਾ ਦੀ ਯਾਦ ‘ਚ 1999 […]

ਉੱਤਰੀ ਕੈਲੀਫੋਰਨੀਆ ‘ਚ ਗੋਲੀਬਾਰੀ ਦੌਰਾਨ ਹਮਲਾਵਰ ਵੱਲੋਂ ਯੂਨੀਵਰਸਿਟੀ ਦੇ ਅਧਿਆਪਕ ਦੀ ਹੱਤਿਆ

ਚੈਪਲ ਹਿੱਲ, 31 ਅਗਸਤ (ਪੰਜਾਬ ਮੇਲ)-ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਕ ਦੋਸ਼ੀ ਬੰਦੂਕਧਾਰੀ ਨੇ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੇ ਇਕ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਯੂਨੀਵਰਸਿਟੀ ਦੀ ਇਮਾਰਤ ਵਿਚ ਦਾਖਲ ਹੋ ਗਿਆ ਅਤੇ ਅਧਿਆਪਕ ਨਾਲ ਬਦਸਲੂਕੀ ਕੀਤੀ। ਹਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ […]

ਦੱਖਣੀ ਅਫਰੀਕਾ ‘ਚ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 63 ਲੋਕਾਂ ਦੀ ਮੌਤ; ਕਈ ਜ਼ਖਮੀ

ਜੋਹਾਨਸਬਰਗ, 31 ਅਗਸਤ (ਪੰਜਾਬ ਮੇਲ)- ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਇਕ 5 ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ 63 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ, ਜਦਕਿ ਇਸ ਘਟਨਾ ‘ਚ 40 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਭੇਜਿਆ ਜਾ ਰਿਹਾ ਹੈ। ਮਰਨ […]