ਹਿੰਦੀ ਫਿਲਮ ਗੀਤਕਾਰ ਦੇਵ ਕੋਹਲੀ ਦਾ ਦੇਹਾਂਤ

ਮੁੰਬਈ, 26 ਅਗਸਤ (ਪੰਜਾਬ ਮੇਲ)- ‘ਯੇ ਕਾਲੀ-ਕਾਲੀ ਆਂਖੇਂ’, ‘ਦਿਲ ਦੀਵਾਨਾ ਬਿਨ ਸਜਨਾ ਕੇ ਮਾਨੇ ਨਾ’ ਅਤੇ ‘ਚਲਤੀ ਹੈ ਕਿਆ ਨੌ ਸੇ ਬਾਰਾ’ ਵਰਗੇ ਯਾਦਗਾਰੀ ਸੁਪਰਹਿੱਟ ਬਾਲੀਵੁੱਡ ਗੀਤ ਲਿਖਣ ਵਾਲੇ ਉੱਘੇ ਗੀਤਕਾਰ ਦੇਵ ਕੋਹਲੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ ਤੇ ਛੜੇ ਸਨ। ਉਨ੍ਹਾਂ ਨੇ ਆਪਣੇ ਅੰਧੇਰੀ ਘਰ ਵਿਚ ਆਖਰੀ ਸਾਹ […]

ਕੋਲਕਾਤਾ ਪੁਲਿਸ ਵੱਲੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ; ਅਹਿਮ ਦਸਤਾਵੇਜ਼ ਬਰਾਮਦ

ਕੋਲਕਾਤਾ, 26 ਅਗਸਤ (ਪੰਜਾਬ ਮੇਲ)- ਕੋਲਕਾਤਾ ਪੁਲਿਸ ਨੇ ਪਾਕਿਸਤਾਨ ਲਈ ਕਥਿਤ ਤੌਰ ‘ਤੇ ਜਾਸੂਸੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੰਵੇਦਨਸ਼ੀਲ ਦਸਤਾਵੇਜ਼ ਬਰਾਮਦ ਕੀਤੇ ਹਨ। ਮੁਲਜ਼ਮ ਬਿਹਾਰ ਦਾ ਰਹਿਣ ਵਾਲਾ ਹੈ। ਕਈ ਘੰਟਿਆਂ ਦੀ ਪੁੱਛ ਪੜਤਾਲ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਕੋਲਕਾਤਾ ਦੀ ਕੋਰੀਅਰ ਸਰਵਿਸ ਕੰਪਨੀ ਵਿਚ ਕੰਮ ਕਰਨ […]

ਹਿਮਾਚਲ ‘ਚ ਕੁਦਰਤ ਦਾ ਕਹਿਰ; ਹੁਣ ਤੱਕ 372 ਲੋਕਾਂ ਦੀ ਮੌਤ

ਸ਼ਿਮਲਾ, 26 ਅਗਸਤ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ‘ਚ ਮੋਹਲੇਧਾਰ ਮੀਂਹ ਦਾ ਦੌਰ ਭਾਵੇਂ ਹੀ ਰੁੱਕ ਗਿਆ ਹੋਵੇ ਪਰ ਤਬਾਹੀ ਅਤੇ ਮੁਸੀਬਤਾਂ ਦਾ ਦੌਰ ਨਹੀਂ ਰੁਕਿਆ। ਸ਼ੁੱਕਰਵਾਰ ਨੂੰ 60 ਘੰਟਿਆਂ ਬਾਅਦ ਕੁੱਲੂ-ਮਨਾਲੀ ਅਤੇ ਲਾਹੌਲ ਘਾਟੀ ਦਾ ਸੜਕ ਸੰਪਰਕ ਟੁੱਟਿਆ ਰਿਹਾ। ਕੁੱਲੂ-ਮੰਡੀ ਨੈਸ਼ਨਲ ਹਾਈਵੇਅ ਤੋਂ ਇਲਾਵਾ ਸਾਰੇ ਬਦਲਵੇਂ ਮਾਰਗ ਤੀਜੇ ਦਿਨ ਵੀ ਬੰਦ ਰਹੇ। ਬੱਦੀ ਨੂੰ ਪਿੰਜੌਰ […]

ਰਾਜਪਾਲ ਦੀਆਂ 15 ’ਚੋਂ 9 ਚਿੱਠੀਆਂ ਦਾ ਜਵਾਬ ਦਿੱਤਾ, ਬਾਕੀ ਦਾ ਜਲਦ ਦੇਵਾਂਗਾ: ਭਗਵੰਤ ਮਾਨ

ਚੰਡੀਗੜ੍ਹ, 26 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਖਿੱਚੋਤਾਣ ਖਤਮ ਹੋਣ ਦੀ ਥਾਂ ਵਧਦੀ ਜਾ ਰਹੀ ਹੈ। ਰਾਜਪਾਲ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਸਬੰਧੀ ਕਹਿਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬ […]

ਪਹਿਲੀ ਬਹਿਸ ਤੋਂ ਬਾਅਦ ਭਾਰਤੀ-ਅਮਰੀਕੀ ਰਾਮਾਸਵਾਮੀ ਦੀ ਲੋਕਪ੍ਰਿਅਤਾ ਵਧੀ

ਵਾਸ਼ਿੰਗਟਨ, 25 ਅਗਸਤ (ਪੰਜਾਬ ਮੇਲ)- ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰਾਂ ਲਈ ਪਹਿਲੀ ਪ੍ਰਾਇਮਰੀ ਬਹਿਸ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਤੋਂ ਬਾਅਦ ਅਰਬਪਤੀ ਭਾਰਤੀ-ਅਮਰੀਕੀ ਬਾਇਓਟੈਕ ਉਦਯੋਗਪਤੀ ਵਿਵੇਕ ਰਾਮਾਸਵਾਮੀ ਦੀ ਲੋਕਪ੍ਰਿਅਤਾ ਰੇਟਿੰਗ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਆਨਲਾਈਨ ਫੰਡ ਇਕੱਠਾ ਕਰਨ ਦੀ ਕਵਾਇਦ ਵਿੱਚ ਵਾਧਾ ਹੋਇਆ ਹੈ। ਰਾਮਾਸਵਾਮੀ ਦੀ ਚੋਣ ਸਬੰਧੀ ਮੁਹਿੰਮ ਟੀਮ […]

ਰਾਸ਼ਟਰਪਤੀ ਚੋਣ ਲਈ ਰਿਪਬਲਿਕਨ ਪਾਰਟੀ ਦੀ ਪਹਿਲੀ ਪ੍ਰਾਇਮਰੀ ਬਹਿਸ ’ਚ ਟਕਰਾਏ ਹੇਲੀ ਅਤੇ ਰਾਮਾਸਵਾਮੀ

ਵਾਸ਼ਿੰਗਟਨ, 25 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ’ਚ ਸ਼ਾਮਲ ਭਾਰਤੀ-ਅਮਰੀਕੀ ਦਾਅਵੇਦਾਰ ਨਿੱਕੀ ਹੇਲੀ ਅਤੇ ਵਿਵੇਕ ਰਾਮਾਸਵਾਮੀ ਨੇ ਅਮਰੀਕਾ ਵਿੱਚ ਰਿਪਬਲਿਕਨ ਪਾਰਟੀ ਦੀ ਪਹਿਲੀ ਪ੍ਰਾਇਮਰੀ ਵਿੱਚ ਵਿਦੇਸ਼ ਨੀਤੀ ਦੇ ਮੁੱਦੇ ’ਤੇ ਬਹਿਸ ਕੀਤੀ। ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਹੇਲੀ ਨੇ ਆਪਣੇ ਵਿਰੋਧੀ ਅਤੇ ਉਦਯੋਗਪਤੀ ਰਾਮਾਸਵਾਮੀ ’ਤੇ ਵਿਦੇਸ਼ ਨੀਤੀ ਦਾ ਬਹੁਤ ਘੱਟ ਤਜ਼ਰਬਾ […]

13 ਕਿਲੋ ਅਫ਼ੀਮ ਲੈ ਕੇ ਕੈਨੇਡਾ ਪੁੱਜੇ ਨਿਤੀਸ਼ ਵਰਮਾ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਬਰੈਂਪਟਨ, 25 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ ਬਰੈਂਪਟਨ ਵਿਖੇ ਭਾਰਤੀ ਮੂਲ ਦੇ ਇੱਕ ਰੀਅਲ ਅਸਟੇਟ ਏਜੰਟ ਨੂੰ ਅਫੀਮ ਦਰਾਮਦ ਕਰਨ ਦਾ ਦੋਸ਼ੀ ਪਾਇਆ ਗਿਆ। ਇਸ ਮਾਮਲੇ ਵਿਚ ਉਸਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਕੱਟਣ ਤੋਂ ਬਾਅਦ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਇੱਕ ਸਥਾਨਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਬਰੈਂਪਟਨ ਗਾਰਡੀਅਨ ਦੀ ਰਿਪੋਰਟ ਅਨੁਸਾਰ […]

ਪੰਜਾਬ ਸਕੂਲ ਸਿੱਖਿਆ ਬੋਰਡ ਦੀ 9ਵੀਂ ਜਮਾਤ ਦੀ ਕਿਤਾਬ ‘ਚ ਸ਼ਹੀਦ ਊਧਮ ਸਿੰਘ ਬਾਰੇ ਪੜ੍ਹਾਈ ਜਾ ਰਹੀ ਗ਼ਲਤ ਜਾਣਕਾਰੀ

ਸੰਗਰੂਰ, 25 ਅਗਸਤ (ਦਲਜੀਤ ਕੌਰ/ਪੰਜਾਬ ਮੇਲ)- ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਈ ਜਾਣਕਾਰੀਆਂ ਗਲਤ ਨਿਕਲੀਆਂ ਹਨ। ਸ਼ਹੀਦ ਊਧਮ ਸਿੰਘ ਗ਼ਦਰੀ ਵਿਚਾਰ ਮੰਚ ਨੇ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਦੇ ਲੇਖ ‘ਚ ਕਈ ਗਲਤੀਆਂ ਨਿਕਲ ਕੇ ਸਾਹਮਣੇ ਆਈਆਂ ਹਨ। ਲੇਖ […]

ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤਰਨਜੀਤ ਸਿੰਘ ਸੰਧੂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 25 ਅਗਸਤ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ […]

ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

ਮਾਲਵੀਆ ਨੇ ਰਾਜਸਥਾਨ ਫੀਡਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਵਿੱਚ ਨਵੀਂ ਨਹਿਰ ਬਣਾਉਣ ਦੀ ਮੰਗ ਉਤੇ ਹਾਮੀ ਭਰੀ ਚੰਡੀਗੜ੍ਹ, 25 ਅਗਸਤ (ਪੰਜਾਬ ਮੇਲ)- ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ. […]