ਕਾਂਗਰਸ ਆਗੂ ਸੁਸ਼ੀਲ ਰਿੰਕੂ ‘ਆਪ’ ਵਿੱਚ ਸ਼ਾਮਲ

ਜਲੰਧਰ, 6 ਅਪ੍ਰੈਲ (ਪੰਜਾਬ ਮੇਲ)- ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਿੰਕੂ ਦਾ ਸਵਾਗਤ ਕੀਤਾ। ਸੁਸ਼ੀਲ ਰਿੰਕੂ ਨੂੰ ‘ਆਪ’ ਦਾ […]

ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਰਦਾਸ਼ਤ ਨਹੀਂ: ਕੇਜਰੀਵਾਲ

ਪਟਿਆਲਾ,  6 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਾਸੀਆਂ ਨੂੰ ਹੋਰ ਵਧੇਰੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨ ਦੇ ਮਨੋਰਥ ਨਾਲ ਅੱਜ ਪੰਜਾਬ ਸਰਕਾਰ ਵੱਲੋਂ ‘ਸੀ.ਐੱਮ. ਦੀ ਯੋਗਸ਼ਾਲਾ’ ਦੇ ਬੈਨਰ ਹੇਠ ਇਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਰਸਮੀ ਉਦਘਾਟਨ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ […]

ਕੈਨੇਡਾ ’ਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਹੇਠ ਭਾਰਤੀ ਮੂਲ ਦੇ ਅਧਿਕਾਰੀ ਨੂੰ 10 ਸਾਲ ਕੈਦ

ਵੈਨਕੂਵਰ, 6 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਦੇ ਉਂਟਾਰੀਓ ਸੂਬੇ ਦੇ ਸਿੱਖਿਆ ਵਿਭਾਗ ਦੇ ਭਾਰਤੀ ਮੂਲ ਦੇ ਸਾਬਕਾ ਅਧਿਕਾਰੀ ਸੰਜੈ ਮਦਾਨ ਨੂੰ 287 ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਹੇਠ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸਣਯੋਗ ਹੈ ਕਿ ਸੰਜੈ ਮਦਾਨ ਨੇ 2020 ਵਿੱਚ ਕੋਵਿਡ-19 ਮਦਦ ਤਹਿਤ ਰਕਮ 43,000 ਲੋਕਾਂ ਨੂੰ ਦਿੱਤੀ ਹੋਈ ਦਿਖਾ […]

ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਦਾ ਕੈਲੀਫੋਰਨੀਆ ‘ਚ ਨਿੱਘਾ ਸਵਾਗਤ

ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਿਰਪਾਓ ਦੇ ਕੇ ਕੀਤਾ ਗਿਆ ਸਨਮਾਨਿਤ ਸੈਕਰਾਮੈਂਟੋ, 5 ਅਪ੍ਰੈਲ (ਪੰਜਾਬ ਮੇਲ)- ਇੰਗਲੈਂਡ ਦੇ ਪਹਿਲੇ ਚੁਣੇ ਹੋਏ ਦਸਤਾਰਧਾਰੀ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਕੈਲੀਫੋਰਨੀਆ ਪਹੁੰਚੇ, ਜਿੱਥੇ ਉਨ੍ਹਾਂ ਦਾ ਵੱਖ-ਵੱਖ ਥਾਂਵਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਉਹ ਗੁਰਦੁਆਰਾ ਸਾਹਿਬ ਫਰੀਮਾਂਟ […]

ਸੈਕਰਾਮੈਂਟੋ ਵਿਖੇ ਯੂ.ਕੇ. ਦੇ ਪਾਰਲੀਮੈਂਟ ਮੈਂਬਰ ਤਨਮਨਜੀਤ ਢੇਸੀ ਦਾ ਅਮਰੀਕੀ ਆਗੂਆਂ ਵੱਲੋਂ ਸਨਮਾਨ

ਸੈਕਰਾਮੈਂਟੋ, 5 ਅਪ੍ਰੈਲ (ਪੰਜਾਬ ਮੇਲ)- ਕੈਲੀਫੋਰਨੀਆ ਦੌਰੇ ‘ਤੇ ਆਏ ਇੰਗਲੈਂਡ ਦੇ ਪਹਿਲੇ ਸਿੱਖ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਦਾ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਖੇ ਅਮਰੀਕਾ ਦੇ ਵੱਖ-ਵੱਖ ਚੁਣੇ ਹੋਏ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਮਿਰਾਜ ਪੈਲੇਸ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਅਸੈਂਬਲੀ ਮੈਂਬਰ ਸਟੈਫਨੀ ਵਿਨ, ਐਲਕ ਗਰੋਵ ਸਿਟੀ ਦੀ ਮੇਅਰ ਬੌਬੀ ਸਿੰਘ ਐਲਨ, […]

ਅਮਰੀਕੀ ਸੰਸਦ ‘ਚ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵਜੋਂ ਮਨਾਉਣ ਦਾ ਪ੍ਰਸਤਾਵ ਪੇਸ਼

-ਸਿੱਖ ਕਾਕਸ ਵੱਲੋਂ ਕੀਤੀ ਗਈ ਸ਼ਲਾਘਾ ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)- ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕੀ ਸੰਸਦ ਵੱਲੋਂ 14 ਅਪ੍ਰੈਲ ਨੂੰ ਅਮਰੀਕਾ ਵਿਚ ਰਾਸ਼ਟਰੀ ਸਿੱਖ ਦਿਵਸ ਵਜੋਂ ਮਨਾਉਣ ਲਈ ਪ੍ਰਸਤਾਵ ਪੇਸ਼ ਕਰਨ ‘ਤੇ ਸਮੂਹ ਸੰਸਦ ਦਾ ਧੰਨਵਾਦ ਕੀਤਾ ਹੈ। ਕਾਕਸ ਦੇ ਚੇਅਰਮੈਨ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਅਮਰੀਕਾ ਵਿਚ ਸਿੱਖ ਪਹਿਚਾਣ […]

ਮੈਨਹਟਨ ਕੋਰਟ ‘ਚ ਟਰੰਪ ਦੀ ਹੋਈ ਪੇਸ਼ੀ; ਸੁਣਵਾਈ ਦੌਰਾਨ ਖੁਦ ਨੂੰ ਦੱਸਿਆ ਬੇਕਸੂਰ

-ਟਰੰਪ ਨੂੰ ਅਦਾਲਤ ਪਹੁੰਚਦਿਆਂ ਹੀ ਪੁਲਿਸ ਨੇ ਹਿਰਾਸਤ ‘ਚ ਲਿਆ ਨਿਊਯਾਰਕ, 5 ਅਪ੍ਰੈਲ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪੋਰਨ ਸਟਾਰ ਨੂੰ ਗੁਪਤ ਭੁਗਤਾਨ ਦੇ ਮਾਮਲੇ ‘ਚ ਮੈਨਹਟਨ ਦੀ ਅਦਾਲਤ ‘ਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਦੀ ਚਾਰਦੀਵਾਰੀ ‘ਚ ਪਹੁੰਚਦਿਆਂ ਹੀ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ, ਜਿਸ ਤੋਂ ਬਾਅਦ ਉਹ ਅਦਾਲਤ ‘ਚ […]

ਅਮਰੀਕਾ ਵੱਲੋਂ ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

-ਅੰਤਰਰਾਸ਼ਟਰੀ ਪੱਧਰ ‘ਤੇ ਯਾਤਰਾ ਕਰਨ ਦੇ ਕਾਰਨ ਪਾਸਪੋਰਟ ਦੀ ਬੇਮਿਸਾਲ ਮੰਗ ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)-ਅਮਰੀਕੀ ਵਿਦੇਸ਼ ਵਿਭਾਗ ਨੇ ਗਰਮੀਆਂ ‘ਚ ਅੰਤਰਰਾਸ਼ਟਰੀ ਯਾਤਰਾ ਲਈ ਆਪਣੇ ਪਾਸਪੋਰਟ ਬਣਵਾਉਣ ਵਾਲਿਆਂ ਦੀਆਂ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਨੇ ਇਕ ਬਿਆਨ ‘ਚ ਕਿਹਾ ਕਿ ਅਸੀਂ ਪਾਸਪੋਰਟ ਬਣਵਾਉਣ ਵਾਲਿਆਂ ਲਈ ਸਰਵੋਤਮ ਸੰਭਵ ਸੇਵਾ ਪ੍ਰਦਾਨ ਕਰਨ […]

ਕੈਲੀਫੋਰਨੀਆ ਦੇ ਵੱਖ-ਵੱਖ ਸ਼ਹਿਰਾਂ ਤੇ ਗੁਰਦੁਆਰਿਆਂ ‘ਚ ਬਾਬਾ ਅਵਤਾਰ ਸਿੰਘ ਜੀ ਬਿੱਧੀਚੰਦੀਏ ਦਾ ਨਿੱਘਾ ਸਵਾਗਤ

ਸਿਆਟਲ, 5 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਭਗਤ ਤੇ ਸੂਰਬੀਰ ਯੋਧੇ ਬਾਬਾ ਬਿੱਧੀ ਚੰਦ ਜੀ ਦੀ ਅੰਸ਼-ਬੰਸ਼ ‘ਚੋਂ ਬਾਰ੍ਹਵੇਂ ਗੱਦੀਨਸ਼ੀਨ ਬਾਬਾ ਅਵਤਾਰ ਸਿੰਘ ਜੀ ਬਿੱਧੀਚੰਦੀਏ (ਸੁਰਸਿੰਘ) ਵਾਲੇ ਅਮਰੀਕਾ ਦੀ ਸਟੇਟ ਕੈਲੀਫੋਰਨੀਆ ਵਿਚ ਸੰਗਤ ਦੇ ਵਿਸ਼ੇਸ਼ ਸੱਦੇ ‘ਤੇ ਪਹੁੰਚ ਹੋਏ ਹਨ, ਜਿਨ੍ਹਾਂ ਦਾ ਸੈਨਹੋਜ਼ੇ ਤੇ ਫਰੀਮਾਂਟ ਦੇ […]

ਅਮਰੀਕਾ ‘ਚ ਅਧਿਆਪਕ ਵੱਲੋਂ ਸਕੂਲ ਪ੍ਰਸ਼ਾਸਕਾਂ ਤੇ ਸਕੂਲ ਬੋਰਡ ਵਿਰੁੱਧ 4 ਕਰੋੜ ਡਾਲਰ ਦੇ ਮੁਆਵਜ਼ੇ ਦਾ ਦਾਅਵਾ

ਸੈਕਰਾਮੈਂਟੋ, 5 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਿਊਪੋਰਟ ਨਿਊਜ, ਵਰਜੀਨੀਆ ਦੇ ਰਿਚਨੈੱਕ ਐਲੀਮੈਂਟਰੀ ਸਕੂਲ ਦੀ ਫਸਟ ਗਰੇਡ ਅਧਿਆਪਕਾ ਜਿਸ ਉਪਰ ਇਸ ਸਾਲ ਦੇ ਸ਼ੁਰੂ ਵਿਚ ਇਕ 6 ਸਾਲ ਦੇ ਵਿਦਿਆਰਥੀ ਵੱਲੋਂ ਗੋਲੀ ਚਲਾਈ ਗਈ ਸੀ, ਨੇ ਅਦਾਲਤ ਵਿਚ ਸਕੂਲ ਪ੍ਰਸ਼ਾਸਕਾਂ ਤੇ ਸਕੂਲ ਬੋਰਡ ਵਿਰੁੱਧ ਪਟੀਸ਼ਨ ਦਾਇਰ ਕਰਕੇ 4 ਕਰੋੜ ਡਾਲਰ ਦੇ ਮੁਆਵਜ਼ੇ ਦੀ ਮੰਗ ਕੀਤੀ […]