ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ ਸਰਾਵਾਂ, ਸੋਲਰ ਸਿਸਟਮ, ਭਾਈਚਾਰਕ ਭਲਾਈ ਦਵਾਖਾਨਾ, ਖੇਡਾਂ, ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਸ਼ਤਾਬਦੀਆਂ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ […]

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਮਤਿਆਂ ’ਚ ਸਿੱਖਾਂ ਨੂੰ ਆਪਣੇ ਬੱਚਿਆਂ […]

ਫਾਈਵ ਰਿਵਰਜ਼ ਕਮਿਊਨਿਟੀ ਸਰਵਿਸਿਜ਼ ਸੁਸਾਇਟੀ ਦੇ ਪ੍ਰਬੰਧਕੀ ਬੋਰਡ ਦੀ ਚੋਣ

ਰਿਵਰਸਾਈਡ ਫਿਊਨਰਲ ਹੋਮ ਵਿਕਣ ਵਾਲੀਆਂ ਅਫਵਾਹਾਂ ‘ਚ ਕੋਈ ਸੱਚਾਈ ਨਹੀਂ : ਸੁਰਿੰਦਰ ਸਿੰਘ ਜੱਬਲ ਸਰੀ, 28 ਮਾਰਚ (ਹਰਦਮ ਮਾਨ/ਪੰਜਾਬ ਮੇਲ)- ਫਾਈਵ ਰਿਵਰਜ਼ ਕਮਿਊਨਿਟੀ ਸਰਵਿਸਜ਼ ਸੁਸਾਇਟੀ ਅਤੇ ਫਾਈਵ ਰਿਵਰਜ਼ ਮੈਨੇਜਮੈਂਟ ਦੇ ਪ੍ਰਬੰਧਕੀ ਬੋਰਡ ਦੀ ਚੋਣ 26 ਮਾਰਚ 2023 ਨੂੰ ਹੋਈ, ਜਿਸ ਵਿਚ ਸਾਰੇ ਡਾਇਰੈਕਟਰ ਸਰਬਸੰਮਤੀ ਨਾਲ ਚੁਣੇ ਗਏ ਅਤੇ ਇਹ ਨਵੇਂ ਚੁਣੇ ਗਏ ਬੋਰਡ ਮੈਂਬਰਜ ਪਹਿਲੀ […]

ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਖੇ ਖਾਲਿਸਤਾਨ ਪੱਖੀਆਂ ਵੱਲੋਂ ਰੋਸ ਮੁਜ਼ਾਹਰਾ

-ਮੈਨਹੱਟਨ ‘ਚ ਕੱਢੀ ਕਾਰ ਰੈਲੀ; ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਵੱਲੋਂ ਨਾਅਰੇਬਾਜ਼ੀ ਨਿਊਯਾਰਕ, 28 ਮਾਰਚ (ਪੰਜਾਬ ਮੇਲ)- ਵੱਡੀ ਗਿਣਤੀ ਵਿਚ ਇਕੱਠੇ ਹੋਏ ਖਾਲਿਸਤਾਨ ਪੱਖੀਆਂ ਨੇ ਨਿਊਯਾਰਕ ਦੇ ਮਸ਼ਹੂਰ ਟਾਈਮਜ਼ ਸਕੁਏਅਰ ‘ਤੇ ਰੋਸ ਮੁਜ਼ਾਹਰਾ ਕੀਤਾ ਤੇ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਨਾਲ ਸਮਰਥਨ ਜ਼ਾਹਿਰ ਕੀਤਾ। ਮੁਜ਼ਾਹਰਾਕਾਰੀਆਂ ਨੇ ਰਿਚਮੰਡ ਹਿੱਲ ਦੇ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ […]

ਭਾਰਤੀ-ਅਮਰੀਕੀ ਸਿੱਖ ਮਹਿਲਾ ਨੇ ਸਹਾਇਕ ਪੁਲਿਸ ਮੁਖੀ ਵਜੋਂ ਸੰਭਾਲਿਆ ਅਹੁਦਾ

ਨਿਊਯਾਰਕ, 28 ਮਾਰਚ (ਪੰਜਾਬ ਮੇਲ)- ਭਾਰਤੀ-ਅਮਰੀਕੀ ਸਿੱਖ ਮਹਿਲਾ ਅਧਿਕਾਰੀ ਮਨਮੀਤ ਕੋਲੋਨ (37) ਨੇ ਅਮਰੀਕੀ ਸੂਬੇ ਕਨੈਕਟੀਕਟ ‘ਚ ਸਹਾਇਕ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਉਹ ਇੱਥੋਂ ਦੇ ਪੁਲਿਸ ਵਿਭਾਗ ਵਿਚ ਏਸ਼ਿਆਈ ਮੂਲ ਦੀ ਪਹਿਲੀ ਦੂਜੇ ਨੰਬਰ ਦੀ ਚੋਟੀ ਦੀ ਅਧਿਕਾਰੀ ਬਣੀ ਹੈ। ਮਨਮੀਤ ਨਿਊ ਹੇਵਨ ਪੁਲਿਸ ਵਿਭਾਗ ਵਿਚ 15 ਸਾਲ ਤੋਂ ਤਾਇਨਾਤ ਹੈ। ਉਨ੍ਹਾਂ ਸ਼ੁੱਕਰਵਾਰ […]

ਸੁਪਰੀਮ ਕੋਰਟ ਵੱਲੋਂ ਬਿਲਕੀਸ ਬਾਨੋ ਦੀ ਅਰਜ਼ੀ ‘ਤੇ ਕੇਂਦਰ ਤੇ ਗੁਜਰਾਤ ਸਰਕਾਰ ਨੂੰ ਨੋਟਿਸ

-ਦੋਸ਼ੀਆਂ ਦੀ ਸਜ਼ਾ ਮੁਆਫ਼ੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ 18 ਅਪ੍ਰੈਲ ਨੂੰ ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਸਮੂਹਿਕ ਜਬਰ-ਜਨਾਹ ਤੇ ਹੱਤਿਆ ਕੇਸ ਵਿਚ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਪੀੜਤਾ ਬਿਲਕੀਸ ਬਾਨੋ ਵੱਲੋਂ ਦਾਇਰ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਕੇਂਦਰ, ਗੁਜਰਾਤ ਸਰਕਾਰ ਤੇ ਹੋਰਾਂ ਤੋਂ ਜਵਾਬ ਤਲਬ ਕੀਤਾ ਹੈ। ਸੰਨ 2002 ਦੇ ਗੁਜਰਾਤ ਦੰਗਿਆਂ ਤੋਂ […]

ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ

-ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਇੱਥੋਂ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਹੈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ। […]

ਆਦਮਪੁਰ ਹਵਾਈ ਅੱਡੇ ਤੋਂ ਜਲਦੀ ਸ਼ੁਰੂ ਹੋਣਗੀਆਂ ਉਡਾਣਾਂ

ਆਦਮਪੁਰ, 28 ਮਾਰਚ (ਪੰਜਾਬ ਮੇਲ)- ਆਦਮਪੁਰ ਦੇ ਹਵਾਈ ਅੱਡੇ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਦੇ ਸਿਵਲ ਹਵਾਈ ਅੱਡੇ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਿਵਲ ਹਵਾਈ ਅੱਡੇ ਦੀ ਇਮਾਰਤ ਲਗਪਗ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ। ਇਮਾਰਤ ਦਾ ਨਿਰੀਖਣ ਕਰਨ ਮਗਰੋਂ ਕੇਂਦਰੀ ਮੰਤਰੀ ਨੇ ਕਿਹਾ […]

ਨੌਜਵਾਨ ਨੇ ਸ਼ੌਹਰਤ ਲਈ ਬਲਕੌਰ ਤੇ ਸਲਮਾਨ ਨੂੰ ਦਿੱਤੀਆਂ ਸਨ ਧਮਕੀਆਂ

ਮਾਨਸਾ, 28 ਮਾਰਚ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਦੇ ਜ਼ਿਲ੍ਹਾ ਜੋਧਪੁਰ ਪੱਛਮ ਦੇ ਥਾਣਾ ਲੂਨੀ ਦੇ ਧਾਕੜ ਰਾਮ ਸਿਆਗ (21) ਨੂੰ ਮੁੰਬਈ ਅਤੇ ਰਾਜਸਥਾਨ ਪੁਲਿਸ ਨੇ ਸਾਂਝੀ ਕਾਰਵਾਈ ਕਰਕੇ ਕਾਬੂ ਕਰ ਲਿਆ ਹੈ। ਉਸ ਨੂੰ ਅਦਾਲਤ ਨੇ ਸੱਤ ਦਿਨ […]

ਨੌਕਰੀ ਤੋਂ ਕੱਢੇ ਜਾਣ ਦੇ 60 ਦਿਨਾਂ ਬਾਅਦ ਵੀ ਅਮਰੀਕਾ ’ਚ ਰਹਿ ਸਕਦੇ ਹਨ ਐੱਚ-1ਬੀ ਵੀਜ਼ਾਧਾਰਕ

ਵਾਸ਼ਿੰਗਟਨ, 28 ਮਾਰਚ (ਪੰਜਾਬ ਮੇਲ)- ਤਕਨੀਕੀ ਖੇਤਰ ਵਿੱਚ ਵੱਡੇ ਪੱਧਰ ‘ਤੇ ਛਾਂਟੀ ਕਾਰਨ ਅਮਰੀਕੀ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਨੇ ਕਿਹਾ ਹੈ ਕਿ ਇਹ ਮੰਨਣਾ ਗਲਤ ਹੈ ਕਿ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਨੌਕਰੀ ਤੋਂ ਕੱਢੇ ਜਾਣ ‘ਤੇ 60 ਦਿਨਾਂ ਦੇ ਅੰਦਰ ਦੇਸ਼ ਛੱਡਣਾ ਪੈਂਦਾ ਹੈ। ਹਾਲਾਂਕਿ ਉਨ੍ਹਾਂ ਕੋਲ ਦੇਸ਼ ‘ਚ ਰਹਿਣ ਦੇ ਕਈ ਹੋਰ ਰਾਹ […]