ਸ਼੍ਰੋਮਣੀ ਕਮੇਟੀ ਨੇ ਸਾਲ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਵਿੱਤੀ ਵਰ੍ਹੇ 2023-24 ਵਾਸਤੇ 1138 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਵਾਰ 32 ਕਰੋੜ ਰੁਪਏ ਘਾਟੇ ਦਾ ਬਜਟ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੇ ਬਜਟ ਇਜਲਾਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦੋਂ […]

ਮਨੀਲਾ ’ਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 28 ਮਾਰਚ (ਪੰਜਾਬ ਮੇਲ)- ਮਨੀਲਾ ਵਿਚ ਪੰਜਾਬ ਵਾਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ (41) ਅਤੇ ਕਿਰਨਦੀਪ ਕੌਰ (33) ਵਜੋਂ ਹੋਈ। ਇਹ ਜੋੜਾ ਗੁਰਾਇਆ ਇਲਾਕੇ ਦੇ ਰਹਿਣ ਵਾਲਾ ਸੀ। ਸੁਖਵਿੰਦਰ ਸਿੰਘ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਮੁਤਾਬਕ ਹਮਲਾਵਰ ਰਾਤ ਸਮੇਂ ਉਸ ਦੇ […]

ਮਹਾਨ ਸਿੱਖ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇਕ ਯਾਦਗਾਰੀ ਪੋਸਟਰ ਰਿਲੀਜ਼ ਸਰੀ, 27 ਮਾਰਚ (ਹਰਦਮ ਮਾਨ/ਪੰਜਾਬ ਮੇਲ)- ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਇਤਿਹਾਸ ਦੇ ਮਹਾਨ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਪੁਰਬ ਮਈ ਮਹੀਨੇ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਬਰੁੱਕਸਾਈਡ ਸਾਹਿਬ ਸਰੀ ਵਿਖੇ ਇਕ ਵੱਡੇ ਇਕੱਠ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ, […]

ਅਮਰੀਕਾ ‘ਚ 5 ਸਾਲਾ ਭਾਰਤੀ ਬੱਚੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਨੂੰ 100 ਸਾਲ ਦੀ ਕੈਦ

ਨਿਊਯਾਰਕ, 27 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ 35 ਸਾਲਾ ਵਿਅਕਤੀ ਨੂੰ 2021 ‘ਚ ਪੰਜ ਸਾਲ ਦੀ ਭਾਰਤੀ ਬੱਚੀ ਦੀ ਮੌਤ ਦਾ ਕਾਰਨ ਬਣਨ ਲਈ 100 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ। ਸਜ਼ਾ ਦੀ ਘੋਸ਼ਣਾ ਲੁਈਸਿਆਨਾ ਦੇ ਕੈਡੋ ਪੈਰਿਸ਼ ਵਿਚ ਇੱਕ ਜੱਜ ਦੁਆਰਾ ਕੀਤੀ ਗਈ। ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਕਿ ਮਯਾ ਪਟੇਲ ਮਾਰਚ […]

ਕੈਨੇਡਾ ਪੁਲਿਸ ਵੱਲੋਂ ਦੋ ਪੰਜਾਬੀ ਨੌਜਵਾਨਾਂ ਖ਼ਿਲਾਫ਼ ਵਾਰੰਟ ਜਾਰੀ

ਟੋਰਾਂਟੋ, 27 ਮਾਰਚ (ਪੰਜਾਬ ਮੇਲ)- ਕੈਨੇਡਾ ਵਿਖੇ ਯੌਰਕ ਰੀਜਨਲ ਪੁਲਿਸ ਨੇ ਐਲਨਾਜ਼ ਹਜਤਾਮੀਰੀ ‘ਤੇ ਹਮਲੇ ਦੇ ਸਬੰਧ ਵਿਚ ਦੋ ਵਿਅਕਤੀਆਂ ਲਈ ਕੈਨੇਡਾ-ਵਾਈਡ ਵਾਰੰਟ ਜਾਰੀ ਕੀਤਾ ਹੈ। ਬ੍ਰਿਟਿਸ਼ ਕੋਲੰਬੀਆ ਦੇ ਜਸਪ੍ਰੀਤ ਸਿੰਘ ਅਤੇ ਮਿਸੀਸਾਗਾ ਦੇ ਸੁਖਪ੍ਰੀਤ ਸਿੰਘ ਦੋਵਾਂ ‘ਤੇ ਇੱਕ ਭੂਮੀਗਤ ਪਾਰਕਿੰਗ ਗੈਰੇਜ ਵਿਚ ਪਿਛਲੇ ਸਾਲ 20 ਦਸੰਬਰ, 2021 ਨੂੰ ਹੋਏ ਗੰਭੀਰ ਹਮਲੇ ਅਤੇ ਇੱਕ ਅਪਰਾਧ […]

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਬਰਾੜ ‘ਆਪ’ ‘ਚ ਸ਼ਾਮਲ

-ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਦਾ ਜਲੰਧਰ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ -ਮੁੱਖ ਮੰਤਰੀ ਭਗਵੰਤ ਮਾਨ ਨੇ ਜਗਬੀਰ ਬਰਾੜ ਨੂੰ ‘ਆਪ’ ‘ਚ ਕੀਤਾ ਸ਼ਾਮਲ ਚੰਡੀਗੜ੍ਹ, 27 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ […]

ਸਰੀ ‘ਚ ਹਰਕੀਰਤ ਕੌਰ ਚਾਹਲ ਦੇ ਨਾਵਲ ‘ਚੰਨਣ ਰੁੱਖ’ ਦਾ ਰਿਲੀਜ਼ ਸਮਾਰੋਹ

ਸਰੀ, 27 ਮਾਰਚ (ਹਰਦਮ ਮਾਨ/ਪੰਜਾਬ ਮੇਲ)- ਕੈਨੇਡੀਅਨ ਲੇਖਿਕਾ ਹਰਕੀਰਤ ਕੌਰ ਚਾਹਲ ਦਾ ਨਵਾਂ ਨਾਵਲ ‘ਚੰਨਣ ਰੁੱਖ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ-ਚਰਚਾ ਕਰਨ ਲਈ ਇੰਪਾਇਰ ਬੈਂਕੁਇਟ ਹਾਲ ਸਰੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਮਵਰ ਸਾਹਿਤਕਾਰ ਡਾ. ਸਾਧੂ ਸਿੰਘ, ਡਾ. ਸਾਧੂ ਬਿੰਨਿੰਗ, ਕਵਿੰਦਰ ਚਾਂਦ, ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ, ਹਰਕੀਰਤ ਕੌਰ ਚਾਹਲ, ਪਰਮਜੀਤ […]

ਦੁਨੀਆਂ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ

ਸੰਯੁਕਤ ਰਾਸ਼ਟਰ, 27 ਮਾਰਚ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ‘ਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆਂ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ ਰਾਸ਼ਟਰ ਦੀ 45 ਸਾਲਾਂ ਤੋਂ ਵੱਧ ਸਮੇਂ ਮਗਰੋਂ ਪਾਣੀ ਬਾਰੇ ਹੋਣ ਵਾਲੀ ਪਹਿਲੀ ਵੱਡੀ […]

ਭਾਰਤ ‘ਚ ਸ਼ੁਰੂ ਹੋਈ 6-ਜੀ ਦੀ ਤਿਆਰੀ!

ਨਵੀਂ ਦਿੱਲੀ, 27 ਮਾਰਚ (ਪੰਜਾਬ ਮੇਲ)- ਭਾਰਤ ਦੁਨੀਆਂ ‘ਚ ਟੈਲੀਕਾਮ ਟੈਕਨਾਲੋਜੀ ਦਾ ਵੱਡਾ ਐਕਸਪੋਰਟਰ ਹੋਣ ਦੀ ਦਿਸ਼ਾ ਵਿਚ ਅੱਗੇ ਵਧ ਰਿਹਾ ਹੈ। 5-ਜੀ ਦੀ ਮਦਦ ਨਾਲ ਪੂਰੀ ਦੁਨੀਆਂ ਦਾ ਵਰਕ ਕਲਚਰ ਬਦਲਣ ਲਈ ਭਾਰਤ ਕਈ ਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। 5-ਜੀ ਦੇ ਸ਼ੁਰੂ ਹੋਣ ਦੇ 6 ਮਹੀਨੇ ਵਿਚ ਹੀ ਅਸੀਂ 6-ਜੀ ਟੈਕਨਾਲੋਜੀ […]

ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ: ਮਨਜੀਤ ਧਨੇਰ

ਚੰਡੀਗੜ੍ਹ, 27 ਮਾਰਚ (ਦਲਜੀਤ ਕੌਰ/ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰੀਸ਼ ਨੱਢਾ ਨੇ ਪਿਛਲੇ ਦਿਨੀਂ ਗੜੇਮਾਰ ਅਤੇ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ। ਆਗੂਆਂ […]