ਅਮਰੀਕਾ ਵਿਚ ਲਾਪਤਾ ਭਾਰਤੀ ਮੂਲ ਔਰਤ ਦੀ ਭੇਦਭਰੀ ਮੌਤ, ਲਾਸ਼ ਬਰਾਮਦ

ਸੈਕਰਾਮੈਂਟੋ, 3 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੀ ਔਰਤ ਜੋ 25 ਜਨਵਰੀ ਤੋਂ ਲਾਪਤਾ ਸੀ, ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ। ਉਸ ਦਾ ਪਤੀ ਮਾਈਕਰੋ ਸਾਫਟ ਵਿਚ ਸਾਫਟ ਵੇਅਰ ਇੰਜੀਨੀਅਰ ਹੈ। ਸੂਜਨਿਯਾ ਰਾਮਾਮੂਰਤੀ (30) ਆਪਣੇ ਪਤੀ ਮੁਡੰਬੀ ਐਸ ਸ਼੍ਰੀਵਤਸਾ ਨਾਲ ਰੈਡਮੌਂਡ (ਕਿੰਗ ਕਾਊਂਟੀ) ਵਿਚ ਰਹਿੰਦੀ ਸੀ। ਪੁਲਿਸ ਨੇ ਉਸ […]

ਅਮਰੀਕਾ ਵਿਚ ਜਹਾਜ਼ ਰਾਹੀਂ ਧਮਾਕਾਖੇਜ਼ ਸਮਗਰੀ ਲਿਜਾਣ ਦੇ ਯਤਨ ਵਿਚ ਇਕ ਵਿਅਕਤੀ ਗ੍ਰਿਫ਼ਤਾਰ

ਸੈਕਰਾਮੈਂਟੋ, 3 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੰਘੀ ਪੁਲਿਸ ਵੱਲੋਂ ਅਮਰੀਕਾ ਦੇ ਪੈਨਸਿਲਵਾਨੀਆ ਰਾਜ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ ਜੋ ਲੀਹਾਈ ਵੈਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਫਲੋਰਿਡਾ ਜਾ ਰਹੇ ਜਹਾਜ਼ ਵਿਚ ਕਥਿੱਤ ਤੌਰ ‘ਤੇ ਧਮਾਕਾਖੇਜ਼ ਸਮਗਰੀ ਲਿਜਾਣ ਦੇ ਯਤਨ ਵਿਚ ਸੀ। ਪ੍ਰਾਪਤ ਵੇਰਵੇ ਅਨੁਸਾਰ ਮਾਰਕ ਮਫਲੇ (40) ਨਾਮੀ ਵਿਅਕਤੀ ਦੇ […]

ਜਲੰਧਰ ਜ਼ਿਮਨੀ ਚੋਣ: ਕਿਸੇ ਵੇਲੇ ਵੀ ਹੋ ਸਕਦੈ ਚੋਣਾਂ ਦੀ ਤਾਰੀਖ ਦਾ ਐਲਾਨ

ਜਲੰਧਰ, 3 ਮਾਰਚ (ਪੰਜਾਬ ਮੇਲ)- ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ’ਤੇ ਕਿਸੇ ਵੇਲੇ ਵੀ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਸਕਦਾ ਹੈ। ਸਾਰੀਆਂ ਸਿਆਸੀ ਪਾਰਟੀਆਂ ਜ਼ਿਮਨੀ ਚੋਣ ਨੂੰ ਲੈ ਕੇ ਆਪੋ-ਆਪਣਾ ਜ਼ੋਰ ਲਾ ਰਹੀਆਂ ਹਨ।

4161 ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ‘ਚ ਮੁੜ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਚੁਣੇ ਗਏ 4161 ਅਧਿਆਪਕਾਂ ਨੂੰ ਜਲਦੀ ਸਕੂਲਾਂ ਵਿੱਚ ਭੇਜਣ ਦੀ ਕੀਤੀ ਮੰਗ ਪੋਰਟਲ ਨਾ ਖੁੱਲਣ ਦੀ ਸੂਰਤ ਵਿਚ 11 ਮਾਰਚ ਨੂੰ ਮੁੜ ਹੋਵੇਗਾ ਸੰਗਰੂਰ ‘ਚ ਰੋਸ ਪ੍ਰਦਰਸ਼ਨ ਸੰਗਰੂਰ, 3 ਮਾਰਚ (ਦਲਜੀਤ ਕੌਰ/ਪੰਜਾਬ ਮੇਲ)- ਅੱਜ ਜ਼ਿਲ੍ਹਾ ਸੰਗਰੂਰ ਦੇ ਡੀਸੀ ਦਫ਼ਤਰ ਵਿਖੇ 4161 ਮਾਸਟਰ ਕੇਡਰ ਵਿਚ ਨਿਯੁਕਤੀ ਪੱਤਰ ਪ੍ਰਾਪਤ ਕਰ ਚੁੱਕੇ ਅਧਿਆਪਕਾਂ ਨੂੰ ਜਲਦੀ ਸਕੂਲਾਂ ਵਿਚ ਭੇਜਣ […]

ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਭਾਰਤ ਸਰਕਾਰ ਪਾਸੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ

6 ਮੈਂਬਰੀ ਕਮੇਟੀ ਗਠਤ, ਭਾਰਤ ਦੇ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ-ਐਡਵੋਕੇਟ ਧਾਮੀ ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਹਰਿਆਣਾ ਦੇ ਗੁਰਦੁਆਰਿਆਂ ’ਚ ਸਰਕਾਰੀ ਦਖ਼ਲ ਦੀ ਕੀਤੀ ਆਲੋਚਨਾ ਅੰਮ੍ਰਿਤਸਰ, 3 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ […]

ਅਮਰੀਕਾ ਛੇਤੀ ਹੀ ਯੂਕਰੇਨ ਨੂੰ ਫੌਜੀ ਸਾਜ਼ੋ-ਸਾਮਾਨ ਦੇਣ ਲਈ ਨਵੇਂ ਪੈਕੇਜ ਦਾ ਕਰ ਸਕਦਾ ਹੈ ਐਲਾਨ

ਵਾਸ਼ਿੰਗਟਨ, 3 ਮਾਰਚ (ਪੰਜਾਬ ਮੇਲ)- ਅਮਰੀਕਾ ਛੇਤੀ ਹੀ ਯੂਕਰੇਨ ਨੂੰ ਫੌਜੀ ਸਾਜ਼ੋ-ਸਾਮਾਨ ਦੇਣ ਲਈ ਨਵੇਂ ਪੈਕੇਜ ਦਾ ਐਲਾਨ ਕਰ ਸਕਦਾ ਹੈ। ਇਹ ਜਾਣਕਾਰੀ ਅਮਰੀਕੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਵੇਂ ਸਹਾਇਤਾ ਪੈਕੇਜ ਵਿੱਚ ਅੱਠ ਬਖ਼ਤਰਬੰਦ ਵਾਹਨ ਸ਼ਾਮਲ ਹਨ, ਜੋ ਫੌਜੀਆਂ ਨੂੰ ਨਹਿਰਾਂ ਜਾਂ ਹੋਰ ਮੁਸ਼ਕਲ ਰਸਤਿਆਂ ਨੂੰ ਪਾਰ ਕਰਨ ਵਿੱਚ ਮਦਦ ਕਰਨਗੇ। ਅਧਿਕਾਰੀਆਂ ਮੁਤਾਬਕ, […]

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ)- ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿਚ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ਼੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ ਵਿਚ ਆਪਣੀ ਜ਼ਮਾਨਤ ਲਈ ਅਰਜ਼ੀ […]

ਹਿਜਾਬ ਮਾਮਲੇ ਦੀ ਸੁਣਵਾਈ ਲਈ ਤਿੰਨ ਮੈਂਬਰੀ ਜੱਜਾਂ ਦਾ ਬੈਂਚ ਕਾਇਮ ਕੀਤਾ ਜਾਵੇਗਾ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਰਨਾਟਕ ਦੀਆਂ ਮੁਸਲਿਮ ਵਿਦਿਆਰਥਣਾਂ ਵੱਲੋਂ ਹਿਜਾਬ ਪਹਿਨ ਕੇ ਸਰਕਾਰੀ ਸਕੂਲਾਂ ਵਿਚ ਹਾਜ਼ਰ ਹੋਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਤਿੰਨ ਜੱਜਾਂ ਦਾ ਬੈਂਚ ਬਣਾਏਗੀ। ਜਦੋਂ ਮਹਿਲਾ ਵਕੀਲ ਨੇ ਪਟੀਸ਼ਨਾਂ ਦੀ ਤੁਰੰਤ ਸੁਣਵਾਈ ਲਈ ਮਾਮਲੇ ਦਾ ਜ਼ਿਕਰ ਕੀਤਾ ਤਾਂ ਚੀਫ਼ ਜਸਟਿਸ […]

ਹਾਕੀ ਇੰਡੀਆ ਵੱਲੋਂ ਦੱਖਣੀ ਅਫਰੀਕਾ ਦੇ ਕ੍ਰੇਗ ਫੁਲਟਨ ਨੂੰ ਪੁਰਸ਼ ਟੀਮ ਦਾ ਮੁੱਖ ਕੋਚ ਨਿਯੁਕਤ

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ)- ਦੱਖਣੀ ਅਫਰੀਕਾ ਦੇ ਕ੍ਰੇਗ ਫੁਲਟਨ ਨੂੰ ਭਾਰਤੀ ਪੁਰਸ਼ ਹਾਕੀ ਟੀਮ ਦਾ ਨਵਾਂ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਹਾਕੀ ਇੰਡੀਆ ਨੇ 10 ਮਾਰਚ ਤੋਂ ਸ਼ੁਰੂ ਹੋ ਰਹੀ ਐੱਫ.ਆਈ.ਐੱਚ. ਹਾਕੀ ਪ੍ਰੋ ਲੀਗ ‘ਚ ਆਪਣੇ ਘਰੇਲੂ ਮੈਚਾਂ ਤੋਂ ਪਹਿਲਾਂ ਇਹ ਨਿਯੁਕਤੀ ਕੀਤੀ ਹੈ। 48 ਸਾਲਾ ਦੱਖਣੀ ਅਫਰੀਕਾ ਨੂੰ ਕਰੀਬ 25 ਸਾਲ […]

ਅੰਮ੍ਰਿਤਪਾਲ ਸਿੰਘ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਅੰਮ੍ਰਿਤਸਰ, 3 ਮਾਰਚ (ਪੰਜਾਬ ਮੇਲ)- ਵਾਰਿਸ ਪੰਜਾਬ ਤੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਖਿਆ ਕਿ ਉਹ ਪੰਜਾਬੀ ਹਨ ਅਤੇ ਪੰਜਾਬ ਵਿਚ ਰਹਿਣਾ ਉਨ੍ਹਾਂ ਦਾ ਹੱਕ ਹੈ, ਜੇ ਕਿਸੇ ਨੂੰ ਵੀ ਇਤਰਾਜ਼ ਹੈ ਤਾਂ ਉਹ ਪੰਜਾਬ ਛੱਡ ਕੇ ਜਾ ਸਕਦਾ ਹੈ। ਉਨ੍ਹਾਂ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਨਾਲ […]