ਔਰਤ ਨੇ ‘ਚੋਰੀ’ ਕੀਤੀ 50 ਲੱਖ ਦੀ ਹੀਰਿਆਂ ਦੀ ਮੁੰਦਰੀ ਪੁਲਿਸ ਵੱਲੋਂ ਫੜੇ ਜਾਣ ਦੇ ਡਰੋਂ ਫਲੱਸ਼ ‘ਚ ਸੁੱਟੀ

ਹੈਦਰਾਬਾਦ, 3 ਜੁਲਾਈ (ਪੰਜਾਬ ਮੇਲ)- ਇਥੇ ਡੈਂਟਲ ਅਤੇ ਸਕਿਨ ਕਲੀਨਿਕ ਵਿਚ ਕੰਮ ਕਰਨ ਵਾਲੀ ਔਰਤ ਨੇ 50 ਲੱਖ ਰੁਪਏ ਦੀ ਹੀਰੇ ਦੀ ਅੰਗੂਠੀ ਚੋਰੀ ਕਰਨ ਦੇ ਦੋਸ਼ ਵਿਚ ਫੜੇ ਜਾਣ ਦੇ ਡਰੋਂ ਫਲੱਸ਼ ਵਿਚ ਸੁੱਟ ਦਿੱਤੀ। ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ ਹੈਦਰਾਬਾਦ ਦੀ ਪੁਲਿਸ ਨੇ ਜੁਬਲੀ ਹਿਲਜ਼ ਵਿਚ ਡੈਂਟਲ ਕਲੀਨਿਕ ਵਿਚ ਮੁੰਦਰੀ ਦੀ ਚੋਰੀ […]

ਸਖ਼ਤ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਗਾ ਅਦਾਲਤ ’ਚ ਪੇਸ਼

ਮੋਗਾ, 2 ਜੁਲਾਈ (ਪੰਜਾਬ ਮੇਲ)- ਮੋਗਾ ’ਚ 307 ਦੇ ਇਕ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਪੁਲਸ ਨੇ ਭਾਰੀ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਲਿਆਂਦਾ ਅਤੇ ਚਾਰਜ ਫਰੇਮ ਕਰਨ ਲਈ ਮੋਗਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਚਾਰਜ ਫਰੇਮ ਕਰਨ ਉਪਰੰਤ 17/7/23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਬਠਿੰਡਾ ਜੇਲ੍ਹ ਭੇਜ ਦਿੱਤਾ। ਮਾਮਲਾ ਦਸੰਬਰ 2021 […]

ਭਾਜਪਾ ‘6 ਸੀਟਾਂ’ ’ਤੇ ਠੋਕੇਗੀ ਦਾਅਵਾ! ਅਕਾਲੀਆਂ ਨੂੰ ਇਸ਼ਾਰਾ

ਲੁਧਿਆਣਾ, 2 ਜੁਲਾਈ (ਪੰਜਾਬ ਮੇਲ)- ਪੰਜਾਬ ਵਿਚ ਭਾਜਪਾ ਨੇ ਜਿਸ ਤਰੀਕੇ ਨਾਲ ਲੋਕ ਸਭਾ ਚੋਣਾਂ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦਿੱਤੀ ਹੈ ਤੇ ਜ਼ਿਲ੍ਹਾ ਵਾਰ ਰੈਲੀਆਂ, ਮੀਟਿੰਗਾਂ, ਨੁੱਕੜ ਮੀਟਿੰਗਾਂ ਦਾ ਬਾਜ਼ਾਰ ਦਿਨੋ-ਦਿਨ ਗਰਮ ਹੁੰਦਾ ਜਾ ਰਿਹਾ ਹੈ, ਉਸ ਨੂੰ ਲੈ ਕੇ ਭਾਜਪਾ ਨੇ ਆਪਣੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੂੰ ਸੁਨੇਹਾ ਦੇ ਦਿੱਤਾ ਹੈ […]

ਕੈਨੇਡਾ ਡੇਅ ‘ਤੇ ਇਸ ਵਾਰ ਨਹੀਂ ਹੋਵੇਗੀ ਆਤਿਸ਼ਬਾਜ਼ੀ

ਮਾਂਟਰੀਅਲ, 2 ਜੁਲਾਈ (ਪੰਜਾਬ ਮੇਲ)- ਉੱਤਰੀ ਕਿਊਬਿਕ ਵਿੱਚ ਅੱਗ ਲੱਗਣ ਕਾਰਨ ਹਵਾ ਦੀ ਗੁਣਵੱਤਾ ਸਬੰਧੀ ਚਿੰਤਾਵਾਂ ਬਰਕਰਾਰ ਰਹਿਣ ਕਾਰਨ ਕੈਨੇਡਾ ਡੇਅ ‘ਤੇ  ਮਾਂਟਰੀਅਲ ਵਿੱਚ ਸ਼ਨੀਵਾਰ ਰਾਤ ਨੂੰ ਹੋਣ ਵਾਲੀ ਆਤਿਸ਼ਬਾਜ਼ੀ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਗਿਆ ਹੈ। ਕੈਨੇਡਾ ਦੇ ਜੰਗਲਾਂ ਦੀ ਅੱਗ ਨੇ ਅਮਰੀਕਾ ਅਤੇ ਕੈਨੇਡਾ ਦੇ ਜ਼ਿਆਦਾਤਰ ਹਿੱਸਿਆਂ ਨੂੰ ਧੂੰਏਂ ਦੀ ਲਪੇਟ ਵਿੱਚ […]

ਅਮਰੀਕੀ ਯੂਨੀਵਰਸਿਟੀਆਂ ‘ਚ ਦਾਖ਼ਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ

ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)- ਅਮਰੀਕਾ ਦੀ ਸੁਪਰੀਮ ਕੋਰਟ ਨੇ ਯੂਨੀਵਰਸਿਟੀ ਵਿੱਚ ਦਾਖ਼ਲੇ ਨੂੰ ਲੈ ਕੇ ਵੀਰਵਾਰ ਨੂੰ ਇਕ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਦਾਖਲੇ ਵਿਚ ਨਸਲ ਅਤੇ ਜਾਤ ਦੇ ਇਸਤੇਮਾਲ ‘ਤੇ ਪਾਬੰਦੀ ਲਗਾ ਦਿੱਤੀ ਹੈ। 9 ਜੱਜਾਂ ਦੇ ਬੈਂਚ ਨੇ 6-3 ਦੇ ਬਹੁਮਤ ਨਾਲ ਇਹ ਫ਼ੈਸਲਾ ਸੁਣਾਇਆ ਹੈ। ਇਸ ਫ਼ੈਸਲੇ ਨਾਲ ਦਹਾਕਿਆਂ ਪੁਰਾਣੀ […]

ਪਾਕਿਸਤਾਨ: ਹੁੱਲਡ਼ਬਾਜ਼ਾਂ ਨੇ ਗੁਰਦੁਆਰੇ ਵਿੱਚ ਕੀਰਤਨ ਬੰਦ ਕਰਵਾਇਆ

ਸੱਖਰ, 2 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਸਿੰਧ ਸੂਬੇ ਦੇ ਸ਼ਹਿਰ ਸੱਖਰ ਵਿੱਚ ਸ਼ਰਾਰਤੀ ਅਨਸਰਾਂ ਨੇ ਜਬਰਦਸਤੀ ਗੁਰਦੁਆਰਾ ਸਿੰਘ ਸਭਾ ਵਿਖੇ ਦਾਖ਼ਲ ਹੋ ਕੇ ਰਾਗੀ ਸਿੰਘਾਂ ਨਾਲ ਦੁਰਵਿਹਾਰ ਕੀਤਾ ਅਤੇ ਉਨ੍ਹਾਂ ਨੂੰ ਕੀਰਤਨ ਬੰਦ ਕਰਨ ਲਈ ਕਿਹਾ। ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਕਈ ਸਥਾਨਕ ਸਿੱਖਾਂ ਅਤੇ ਹਿੰਦੂਆਂ ਨੇ ਦੋਸ਼ ਲਾਇਆ ਕਿ ਸ਼ਰਾਰਤੀ ਅਨਸਰਾਂ ਨੇ ਸਿੱਖਾਂ […]

ਟਵਿੱਟਰ ਨੇ ਭਾਰਤ ’ਚ 11 ਲੱਖ ਤੋਂ ਵੱਧ ਅਕਾੳਟ ਬੰਦ ਕੀਤੇ

ਨਵੀਂ ਦਿੱਲੀ, 2 ਜੁਲਾਈ  (ਪੰਜਾਬ ਮੇਲ)- ਐਲਨ ਮਸਕ ਵੱਲੋਂ ਚਲਾਏ ਜਾ ਰਹੇ ਟਵਿੱਟਰ ਨੇ 26 ਅਪਰੈਲ ਤੋਂ 25 ਮਈ ਦੇ ਵਿਚਕਾਰ ਭਾਰਤ ਵਿੱਚ ਰਿਕਾਰਡ 11,32,228 ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜ਼ਿਆਦਾਤਰ ਅਜਿਹੇ ਖਾਤੇ ਸਨ ਜਿਹਡ਼ੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਅਸ਼ਲੀਲਤਾ ਨੂੰ ਉਤਸ਼ਾਹਿਤ ਕਰ ਰਹੇ ਸਨ। ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਨੇ ਦੇਸ਼ ਵਿੱਚ ਅਤਿਵਾਦ ਨੂੰ […]

ਰਾਸ਼ਟਰਪਤੀ ਬਾਇਡਨ ਨੇ ਵਿਦਿਆਰਥੀਆਂ ਨੂੰ ਕਰਜ਼ੇ ਤੋਂ ਰਾਹਤ ਲਈ ਬਦਲਵੇਂ ਉਪਾਵਾਂ ਦਾ ਦਿੱਤਾ ਭਰੋਸਾ

ਵਾਸ਼ਿੰਗਟਨ, 2 ਜੁਲਾਈ  (ਪੰਜਾਬ ਮੇਲ)-  ਅਮਰੀਕਾ ਦੀ ਸੁਪਰੀਮ ਕੋਰਟ ਵੱਲੋਂ ਵਿਦਿਆਰਥੀਆਂ ਦਾ ਕਰਜ਼ਾ ਮਾਫ ਕਰਨ ਦੀ 430 ਅਰਬ ਡਾਲਰ ਦੀ ਰਾਸ਼ਟਰਪਤੀ ਜੋਅ ਬਾਇਡਨ ਦੀ ਯੋਜਨਾ ਨੂੰ ਸ਼ੁੱਕਰਵਾਰ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਉਨ੍ਹਾਂ ਨੇ ਬਦਲਵੇਂ ਉਪਾਵਾਂ ’ਤੇ ਕੰਮ ਕਰਨਾ ਸ਼ੁਰੂ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਰਾਹਤ ਦਿਵਾਉਣ ਲਈ ਉਹ […]

ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗੀ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ ਚੰਡੀਗੜ, 2 ਜੁਲਾਈ  (ਪੰਜਾਬ ਮੇਲ)- 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ

ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਜਲਦ ਕਰਾਂਗੇ ਪਹੁੰਚ- ਐਡਵੋਕੇਟ ਧਾਮੀ ਅੰਮ੍ਰਿਤਸਰ, 2 ਜੁਲਾਈ  (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ […]