ਰੂਸ-ਯੂਕਰੇਨ ਯੁੱਧ ਨੂੰ ਇਕ ਸਾਲ ਪੂਰਾ ਹੋਣ ਮੌਕੇ ਯੂਕਰੇਨੀ ਰਾਸ਼ਟਰਪਤੀ ਨੇ 2023 ’ਚ ਜਿੱਤ ਹਾਸਲ ਕਰਨ ਦੀ ਖਾਧੀ ਸਹੁੰ

ਕੀਵ, 25 ਫਰਵਰੀ (ਪੰਜਾਬ ਮੇਲ)- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਰੂਸ ਦੇ ਹਮਲੇ ਦਾ ਇਕ ਸਾਲ ਪੂਰਾ ਹੋਣ ਦੇ ਮੌਕੇ ’ਤੇ 2023 ’ਚ ਜਿੱਤ ਲਈ ਪੂਰੀ ਤਾਕਤ ਲਗਾਉਣ ਦੀ ਸਹੁੰ ਖਾਧੀ ਹੈ। ਸ਼ੁੱਕਰਵਾਰ ਇਸ ਜੰਗ ਦਾ ਇਕ ਸਾਲ ਹੋ ਗਿਆ ਹੈ, ਜਿਸ ਨੇ ਯੂਕਰੇਨ ਅਤੇ ਇਸਦੇ ਨਿਵਾਸੀਆਂ ਦੀ ਜ਼ਿੰਦਗੀ ਨੂੰ ਬਦਲ ਦਿੱਤਾ ਹੈ। ਰਾਸ਼ਟਰਪਤੀ […]

ਐਫ.ਏ.ਟੀ.ਐਫ.. ਦੇ ਮੈਂਬਰ ਦੇਸ਼ਾਂ ਦੀ ਸੂਚੀ ’ਚੋਂ ਬਾਹਰ ਹੋਇਆ ਰੂਸ, ਅਮਰੀਕਾ ਨੇ ਲਾਈਆਂ ਹੋਰ ਪਾਬੰਦੀਆਂ

ਵਾਸ਼ਿੰਗਟਨ, 25 ਫਰਵਰੀ (ਪੰਜਾਬ ਮੇਲ)- ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ.) ਨੇ ਸ਼ੁੱਕਰਵਾਰ ਨੂੰ ਰੂਸ ਦੇ ‘‘ਗੈਰ-ਕਾਨੂੰਨੀ ਅਤੇ ਬਿਨਾਂ ਭੜਕਾਹਟ ਵਾਲੇ’’ ਫੌਜੀ ਹਮਲੇ ਲਈ ਇਸ ਦੇਸ਼ ਦੀ ਮੈਂਬਰਸ਼ਿਪ ਨੂੰ ਮੁਅੱਤਲ ਕਰ ਦਿੱਤਾ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ਵਿਚ ਦਿੱਤੀ ਗਈ। ਟਾਸਕ ਫੋਰਸ ਨੇ ਕਿਹਾ ਕਿ ਰੂਸੀ ਫੌਜੀ ਕਾਰਵਾਈ ਐਫ.ਏ.ਟੀ.ਐਫ.. ਦੇ ਮੂਲ ਸਿਧਾਂਤਾਂ ਦੇ ਉਲਟ ਹੈ, ਜਿਸ […]

ਅਮਰੀਕਾ ਵੱਲੋਂ ਚੀਨ ਦੀ ਕਰਜ਼ ਨੀਤੀ ’ਤੇ ਚਿਤਾਵਨੀ

ਪਾਕਿਸਤਾਨ ਤੇ ਸ਼੍ਰੀਲੰਕਾ ਨੂੰ ਦਿੱਤੇ ਜਾ ਰਹੇ ਕਰਜ਼ ਦੇ ਬਦਲੇ ਬਲਪੂਰਵਕ ਲਿਆ ਜਾ ਸਕਦੈ ਲਾਭ ਵਾਸ਼ਿੰਗਟਨ, 25 ਫਰਵਰੀ (ਪੰਜਾਬ ਮੇਲ)- ਅਮਰੀਕੀ ਵਿਦੇਸ਼ੀ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਅਮਰੀਕਾ ਨੂੰ ਇਸ ਗੱਲ ਦੀ ਡੂੰਘੀ ਚਿੰਤਾ ਹੈ ਕਿ ਚੀਨ ਵਲੋਂ ਭਾਰਤ ਦੇ ਨਾਲ ਲੱਗਦੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਸ਼੍ਰੀਲੰਕਾ ਨੂੰ […]

ਪੰਜਾਬ ’ਚ ਮੁਫਤ ਬਿਜਲੀ ਯੋਜਨਾ ਨੂੰ ਲੱਗ ਸਕਦੈ ਝਟਕਾ!

ਪਟਿਆਲਾ, 25 ਫਰਵਰੀ (ਪੰਜਾਬ ਮੇਲ)- ਸੂਬੇ ਵਿਚ ਮੁਫਤ ਅਤੇ ਸਸਤੀ ਬਿਜਲੀ ਯੋਜਨਾ ਨੂੰ ਝਟਕਾ ਲੱਗ ਸਕਦਾ ਹੈ। ਦਰਅਸਲ ਸੈਂਟਰਲ ਇਲੈਕਟ੍ਰਸਿਟੀ ਰੈਗੂਲੇਟਰੀ ਕਮਿਸ਼ਨ (ਸੀ.ਈ.ਆਰ.ਸੀ.) ਵਲੋਂ ਬਿਜਲੀ ਪੈਦਾ ਕਰਨ ਵਾਲੀ ਕੰਪਨੀ (ਜੇਨਕੋਸ) ਨੂੰ ਐਨਰਜੀ ਐਕਸਚੇਂਜ ’ਤੇ ਮਹਿੰਗੀ ਬਿਜਲੀ ਵੇਚਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਹੀ ਕਾਰਣ ਹੈ ਕਿ ਸੂਬੇ ਵਿਚ ਮੁਫਤ ਬਿਜਲੀ ਯੋਜਨਾ ਨੂੰ ਝਟਕਾ ਲੱਗ ਸਕਦਾ […]

ਘਰੇਲੂ ਹਿੰਸਾ ਖ਼ਿਲਾਫ਼ ਐਕਟ ਲਾਗੂ ਕਰਨ ਲਈ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਹਦਾਇਤ

ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੂੰ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਨਾਲ ਮੀਟਿੰਗ ਦੇ ਹੁਕਮ ਨਵੀਂ ਦਿੱਲੀ, 25 ਫਰਵਰੀ (ਪੰਜਾਬ ਮੇਲ)- ਦੇਸ਼ ਦੀਆਂ ਮਹਿਲਾਵਾਂ ਨੂੰ ਘਰੇਲੂ ਹਿੰਸਾ ਤੋਂ ਬਚਾਉਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਾਰਿਆਂ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਮਹਿਲਾਵਾਂ ਨੂੰ ਹਿੰਸਾ ਤੋਂ ਬਚਾਉਣ ਸਬੰਧੀ ਐਕਟ […]

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਅਤੇ ਸੈਣੀ ਖ਼ਿਲਾਫ਼ ਚਾਲਾਨ ਪੇਸ਼

ਫਰੀਦਕੋਟ, 25 ਫਰਵਰੀ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਕਰੀਬ 7 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ […]

ਅਮਰੀਕਾ ਵੱਲੋਂ ਰੂਸ ਖ਼ਿਲਾਫ਼ ਨਵੀਆਂ ਪਾਬੰਦੀਆਂ

ਵਾਸ਼ਿੰਗਟਨ, 25 ਫਰਵਰੀ (ਪੰਜਾਬ ਮੇਲ)- ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਛੇੜੀ ਜੰਗ ਦਾ ਇਕ ਸਾਲ ਪੂਰਾ ਹੋਣ ’ਤੇ ਅਮਰੀਕਾ ਨੇ ਰੂਸੀ ਕੰਪਨੀਆਂ, ਬੈਂਕਾਂ ਅਤੇ ਕਾਰੋਬਾਰੀਆਂ ਖ਼ਿਲਾਫ਼ ਨਵੀਆਂ ਪਾਬੰਦੀਆਂ ਦਾ ਅੱਜ ਐਲਾਨ ਕੀਤਾ ਹੈ। ਅਮਰੀਕਾ ਨੇ ਰੂਸ ਦੇ ਧਾਤ ਅਤੇ ਖੁਦਾਈ ਸੈਕਟਰ ਨੂੰ ਉਚੇਚੇ ਤੌਰ ’ਤੇ ਨਿਸ਼ਾਨਾ ਬਣਾਇਆ ਹੈ। ਅਮਰੀਕਾ ਨੇ ਇਹ ਕਾਰਵਾਈ ਜੀ-7 ਮੁਲਕਾਂ ਨਾਲ ਮਿਲ […]

ਅਮਰੀਕਾ ਨੇ ਭਾਰਤੀਆਂ ਨੂੰ ਵੀਜ਼ੇ ਜਾਰੀ ਕਰਨ ਵਿਚ ਹੁੰਦੀ ਦੇਰੀ ਖਤਮ ਕਰਨ ਲਈ ਕਈ ਕਦਮ ਚੁੱਕੇ

* ਇਸ ਸਾਲ ਹੁਣ ਤੱਕ 36% ਵਧ ਵੀਜ਼ੇ ਜਾਰੀ ਕੀਤੇ ਸੈਕਰਾਮੈਂਟੋ, 24 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਨੇ ਇਸ ਸਾਲ ਭਾਰਤੀਆਂ ਨੂੰ ਪਿਛਲੇ ਸਾਲਾਂ ਦੀ ਤੁਲਨਾ ਵਿਚ ਵਧ ਵੀਜ਼ੇ ਜਾਰੀ ਕਰਨ ਲਈ ਕਈ ਕਦਮ ਚੁੱਕੇ ਹਨ। ਅਮਰੀਕਾ ਦੇ ਵਿਦੇਸ਼ ਵਿਭਾਗ ਕੌਂਸਲਰ ਆਪਰੇਸ਼ਨਜ ਦੇ ਸੀਨੀਅਰ ਅਧਿਕਾਰੀ ਜੂਲੀ ਸਟਫ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੁੱਕੇ […]

ਸਾਬਕਾ ਪੁਲਿਸ ਅਫਸਰ ਵਿਰੁੱਧ ਲੜਕੀ ਨੂੰ ਅਗਵਾ ਤੇ ਹੱਤਿਆ ਕਰਨ ਦੇ ਦੋਸ਼ ਆਇਦ

ਸੈਕਰਾਮੈਂਟੋ, 24 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਜਾਰਜੀਆ ਦੇ ਸਾਬਕਾ ਪੁਲਿਸ ਅਫਸਰ ਮਾਈਲਜ ਬਰੀਅੰਟ (22) ਜਿਸ ਨੂੰ 16 ਸਾਲਾ ਲੜਕੀ ਦੀ ਮੌਤ ਨੂੰ ਛੁਪਾਉਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ, ਵਿਰੁੱਧ ਹੁਣ ਅਗਵਾ ਤੇ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਇਹ ਪ੍ਰਗਟਾਵਾ ਪੁਲਿਸ ਨੇ ਕੀਤਾ ਹੈ। ਸੁਸਾਨਾ ਮੋਰਾਲਸ ਨਾਮੀ ਲੜਕੀ ਜੋ ਪਿਛਲੇ ਸਾਲ […]

ਅਪਰਾਧਿਕ ਮਾਣਹਾਨੀ: ਹਾਈਕੋਰਟ ਨੇ ਬਰਖ਼ਾਸਤ ਡੀ.ਐੱਸ.ਪੀ. ਤੇ ਸਾਥੀ ਨੂੰ ਸੁਣਾਈ ਛੇ ਮਹੀਨੇ ਦੀ ਸਜ਼ਾ

ਚੰਡੀਗੜ੍ਹ, 24 ਫਰਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਅਤੇ ਕਾਨੂੰਨੀ ਮਾਹਿਰ ਪ੍ਰਦੀਪ ਸ਼ਰਮਾ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਮੰਨਦਿਆਂ ਛੇ ਮਹੀਨਿਆਂ ਦੀ ਕੈਦ ਅਤੇ ਦੋ-ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਦੌਰਾਨ ਬਲਵਿੰਦਰ ਸਿੰਘ ਸੇਖੋਂ ਨੇ ਖੁੱਲ੍ਹੀ ਅਦਾਲਤ ਵਿਚ ‘ਨਿਆਂਇਕ ਗੁੰਡਾਗਰਦੀ […]