2 ਵਿਅਕਤੀ 3.80 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ
ਸੰਗਰੂਰ, 23 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ 3,80,000 ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਤੀ 21.02.2023 ਨੂੰ ਸਹਾਇਕ ਥਾਣੇਦਾਰ ਜਗਤਾਰ ਸਿੰਘ 562 […]