ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਆਂ ਮਾਰ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰਨ ਵਾਲਾ ਸ਼ੱਕੀ ਦੋਸ਼ੀ ਦੋ ਹੋਰ ਸਕੂਲਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ : ਪੁਲਿਸ
ਸੈਕਰਾਮੈਂਟੋ, 16 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਬੰਦੂਕਧਾਰੀ ਜਿਸ ਨੇ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿਚ ਗੋਲੀਆਂ ਚਲਾ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਤੇ 5 ਹੋਰਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ, ਦੀ ਯੋਜਨਾ ਨਿਊਜਰਸੀ ਦੇ 2 ਹੋਰ ਸਕੂਲਾਂ ਉਪਰ ਹਮਲਾ ਕਰਨ ਦੀ ਸੀ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਮਿਸ਼ੀਗਨ ਸਟੇਟ […]