ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ  ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ […]

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਦੇ ਮਾਮਲੇ ‘ਚ ਲੋੜੀਂਦਾ: ਡੀਜੀਪੀ ਗੌਰਵ ਯਾਦਵ – ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ […]

ਕ੍ਰਿਕਟ ਵਿਸ਼ਵ ਕੱਪ 2023: ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਹਰਾਇਆ

ਕ੍ਰਿਕਟ ਵਿਸ਼ਵ ਕੱਪ 2023 ‘ਚ ਆਈਸੀਸੀ ਵਨਡੇ ਰੈਂਕਿੰਗ ‘ਚ ਨੰਬਰ 2 ਟੀਮ ਦੇ ਰੂਪ ‘ਚ ਪ੍ਰਵੇਸ਼ ਕਰਨ ਵਾਲੀ ਪਾਕਿਸਤਾਨ ਕ੍ਰਿਕਟ ਟੀਮ ਹਾਰ ਦੀ ਹੈਟ੍ਰਿਕ ਨਾਲ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੁੰਦੀ ਨਜ਼ਰ ਆ ਰਹੀ ਹੈ। ਚੇਪਾਕ ਦੇ ਮੈਦਾਨ ‘ਤੇ ਅਫਗਾਨਿਸਤਾਨ ਖ਼ਿਲਾਫ਼ ਖੇਡਿਆ ਗਿਆ ਅਹਿਮ ਮੈਚ ਪਾਕਿਸਤਾਨ ਆਪਣੀ ਖਰਾਬ ਫੀਲਡਿੰਗ ਅਤੇ ਗੇਂਦਬਾਜ਼ੀ ਕਾਰਨ ਹਾਰ ਗਿਆ। ਇਸ […]

ਅਮਰੀਕੀ ਅਦਾਲਤ ਵੱਲੋਂ ਟਰੰਪ ਨੂੰ ਸਿਵਲ ਧੋਖਾਧੜੀ ਦੇ ਮਾਮਲੇ ‘ਚ ਜੁਰਮਾਨਾ

ਨਿਊਯਾਰਕ, 23 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨਿਊਯਾਰਕ ‘ਚ ਸਿਵਲ ਧੋਖਾਧੜੀ ਦੇ ਇੱਕ ਮਾਮਲੇ ਵਿਚ ਬੀਤੇ ਦਿਨੀਂ ਅਦਾਲਤ ਦੇ ਇੱਕ ਪ੍ਰਮੁੱਖ ਕਰਮਚਾਰੀ ਦੀਆਂ ਅਪਮਾਨਜਨਕ ਸੋਸ਼ਲ ਮੀਡੀਆ ਪੋਸਟਾਂ ਲਈ 5,000 ਅਮਰੀਕੀ ਡਾਲਰ (4,16,198.25 ਰੁਪਏ) ਦਾ ਜੁਰਮਾਨਾ ਲਗਾਇਆ ਗਿਆ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਤੋਂ ਬਚ […]

ਭਾਰਤ ਦੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਮੇਲ)- ਭਾਰਤ ਦੇ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ 77 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ 12 ਸਾਲਾਂ ਦੇ ਆਪਣੇ ਕੌਮਾਂਤਰੀ ਕਰੀਅਰ ਵਿਚ 67 ਟੈਸਟ ਤੇ 266 ਵਿਕਟਾਂ ਲਈਆਂ। ਉਨ੍ਹਾਂ 10 ਇਕ ਦਿਨਾਂ ਮੈਚ ਖੇਡੇ ਤੇ 7 ਵਿਕਟਾਂ ਲਈਆਂ। ਬਿਸ਼ਨ ਸਿੰਘ ਬੇਦੀ, ਇਰਾਪੱਲੀ ਪ੍ਰਸੰਨਾ, ਬੀ.ਐੱਸ. ਚੰਦਰਸ਼ੇਖਰ ਅਤੇ ਐੱਸ. […]

ਅਮਰੀਕਾ ‘ਚ ਕਾਰ ਹਾਦਸੇ ਦੌਰਾਨ ਸਿੱਖ ਬਜ਼ੁਰਗ ਦੀ ਕੁੱਟਮਾਰ

-ਸਿਰ ਵਿਚ ਸੱਟ ਲੱਗਣ ਕਾਰਨ ਇਲਾਜ ਦੌਰਾਨ ਤੋੜਿਆ ਦਮ ਨਿਊਯਾਰਕ, 23 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸ਼ਹਿਰ ਵਿਚ ਇੱਕ ਕਾਰ ਹਾਦਸੇ ਤੋਂ ਬਾਅਦ 30 ਸਾਲਾ ਵਿਅਕਤੀ ਵੱਲੋਂ ਵਾਰ-ਵਾਰ ਮੁੱਕਾ ਮਾਰਨ ਕਾਰਨ ਇੱਕ ਬਜ਼ੁਰਗ ਸਿੱਖ ਵਿਅਕਤੀ ਦੇ ਸਿਰ ‘ਚ ਗੰਭੀਰ ਸੱਟ ਲੱਗ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਕ ਮੀਡੀਆ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ […]

ਦੇਸ਼ ਦੀ ਵੰਡ ਦੌਰਾਨ ਵੱਖ ਹੋਏ ਭੈਣ-ਭਰਾ ਦਾ ਕਰਤਾਰਪੁਰ ਸਾਹਿਬ ‘ਚ ਮੇਲ

-ਸੋਸ਼ਲ ਮੀਡੀਆ ਰਾਹੀਂ ਸੰਭਵ ਹੋਈ ਦੋਹਾਂ ਦੀ ਮਿਲਣੀ ਲਾਹੌਰ, 23 ਅਕਤੂਬਰ (ਪੰਜਾਬ ਮੇਲ)- ਦੇਸ਼ ਦੀ ਵੰਡ ਦੌਰਾਨ ਵੱਖ ਹੋਏ ਭੈਣ ਅਤੇ ਭਰਾ ਦਾ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ‘ਤੇ ਮੁੜ ਮੇਲ ਹੋ ਗਿਆ। ਇਕ ਪਾਕਿਸਤਾਨੀ ਅਧਿਕਾਰੀ ਨੇ ਕਿਹਾ ਕਿ ਦੋਹਾਂ ਦੀ ਭਾਵੁਕ ਮਿਲਣੀ ਸੋਸ਼ਲ ਮੀਡੀਆ ਰਾਹੀਂ ਸੰਭਵ ਹੋਈ।

ਬਾਇਡਨ ਵੱਲੋਂ ਭਾਰਤੀ-ਅਮਰੀਕੀ ਡਿਪਲੋਮੈਟ ਇੰਡੋਨੇਸ਼ੀਆ ‘ਚ ਅਮਰੀਕੀ ਰਾਜਦੂਤ ਨਿਯੁਕਤ

ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ ਮੂਲ ਦੀ ਡਿਪਲੋਮੈਟ ਕਮਲਾ ਸ਼ਿਰੀਨ ਲਖਧੀਰ ਨੂੰ ਇੰਡੋਨੇਸ਼ੀਆ ‘ਚ ਅਮਰੀਕੀ ਰਾਜਦੂਤ ਨਿਯੁਕਤ ਕੀਤਾ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਮੁਤਾਬਕ ਲਖਧੀਰ ਹਾਲ ਹੀ ਵਿਚ ਵਿਦੇਸ਼ ਵਿਭਾਗ ਦੀ ਕਾਰਜਕਾਰੀ ਸਕੱਤਰ ਸੀ। ਉਹ ਕਰੀਬ 30 ਸਾਲਾਂ ਤੋਂ ਵਿਦੇਸ਼ ਵਿਭਾਗ ਵਿਚ ਸੇਵਾ ਨਿਭਾਅ ਚੁੱਕੀ ਹੈ। ਲਖਧੀਰ ਦੇ […]

ਕੁਲਬੀਰ ਸਿੰਘ ਜ਼ੀਰਾ ਜੇਲ੍ਹ ਤੋਂ ਰਿਹਾਅ

ਰੂਪਨਗਰ, 23 ਅਕਤੂਬਰ (ਪੰਜਾਬ ਮੇਲ)- ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਬੀ.ਡੀ.ਪੀ.ਓ. ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ ਵਿਚ ਰੂਪਨਗਰ ਜੇਲ੍ਹ ਵਿਚ ਬੰਦ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲਣ ਉਪਰੰਤ ਉਹ ਅੱਜ ਦੇਰ ਸ਼ਾਮ ਰੂਪਨਗਰ ਜੇਲ੍ਹ ਤੋਂ ਰਿਹਾਅ ਹੋ ਗਏ।

ਨਿਹਾਲ ਸਿੰਘ ਵਾਲਾ: ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਨੂੰ ਗੋਲੀਆਂ ਮਾਰੀਆਂ, ਹਾਲਤ ਗੰਭੀਰ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪੰਜਾਬ ਮੇਲ)- ਨੇੜਲੇ ਪਿੰਡ ਧੂੜਕੋਟ ਰਣਸੀਂਹ ਦੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਵੇਰੇ ਪੌਣੇ ਸੱਤ ਵਜੇ ਕਰੀਬ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ। […]