ਲੇਖਿਕਾ ਅਰੁੰਧਤੀ ਰਾਏ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਮਿਲੇਗਾ ਯੂਰੋਪੀਅਨ ਐੱਸੇ ਪੁਰਸਕਾਰ

-ਨਿਬੰਧਾਂ ‘ਤੇ ਆਧਾਰਿਤ ਕਿਤਾਬ ‘ਆਜ਼ਾਦੀ’ (2021) ਦੇ ਫਰੈਂਚ ਅਨੁਵਾਦ ਲਈ ਮਿਲੇਗਾ ਸਨਮਾਨ ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਉੱਘੀ ਲੇਖਿਕਾ ਅਰੁੰਧਤੀ ਰਾਏ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ 45ਵਾਂ ਯੂਰੋਪੀਅਨ ਐੱਸੇ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਚਾਰਲਸ ਵੇਅਲਨ ਫਾਊਂਡੇਸ਼ਨ ਨੇ ਅਰੁੰਧਤੀ ਨੂੰ ਉਸ ਦੇ ਨਿਬੰਧਾਂ ‘ਤੇ ਆਧਾਰਿਤ ਕਿਤਾਬ ‘ਆਜ਼ਾਦੀ’ (2021) ਦੇ ਫਰੈਂਚ ਅਨੁਵਾਦ […]

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਰਤਾਰਪੁਰ, 16 ਜੂਨ (ਪੰਜਾਬ ਮੇਲ)- ਇਥੋਂ ਦੇ ਮੁਹੱਲਾ ਚੰਦਨ ਨਗਰ ਵਿਚ ਉਸ ਵਕਤ ਮਾਹੌਲ ਗ਼ਮਗੀਨ ਹੋ ਗਿਆ, ਜਦੋਂ ਅਮਰੀਕਾ ਦੇ ਸ਼ਹਿਰ ਵਸ਼ਿੰਗਟਨ ਵਿਚ 27 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪਹੁੰਚਿਆ। ਸਤਵਿੰਦਰ ਸਿੰਘ ਅਰਜਨ ਤਿੰਨ ਸਾਲ ਪਹਿਲਾਂ ਆਪਣੇ ਭਰਾ ਕੋਲ ਅਮਰੀਕਾ ਪਹੁੰਚਿਆ ਸੀ। ਸਤਵਿੰਦਰ ਸਿੰਘ ਦੇ ਪਿਤਾ ਕੁਲਦੀਪ ਸਿੰਘ […]

ਹਰਿਆਣਾ ਸਰਪੰਚ ਐਸੋਸੀਏਸ਼ਨ ਨੇ ਪਿੰਡਾਂ ‘ਚ ‘ਅਮਿਤ ਸ਼ਾਹ ਗੋ ਬੈਕ’ ਦੇ ਬੈਨਰ ਲਗਾਏ

ਸਿਰਸਾ, 16 ਜੂਨ (ਪੰਜਾਬ ਮੇਲ)- ਸਰਪੰਚ ਐਸੋਸੀਏਸ਼ਨ ਨੇ ਪਿੰਡਾਂ ਵਿਚ ਕੇਂਦਰੀ ਗ੍ਰਹਿ ਮੰਤਰੀ ‘ਅਮਿਤ ਸ਼ਾਹ ਗੋ ਬੈਕ’ ਦੇ ਬੈਨਰ ਲਾਏ ਹਨ। ਸਰਪੰਚ ਐਸੋਸੀਏਸ਼ਨ ਦੀ ਸੂਬਾਈ ਮੀਤ ਪ੍ਰਧਾਨ ਸਰਪੰਚ ਸਤੋਸ਼ ਬੈਨੀਵਾਲ ਨੇ ਕਿਹਾ ਹੈ ਕਿ ਸਰਪੰਚਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ ਪਰ ਕੋਈ ਵੀ ਸਰਪੰਚ ਜ਼ਮਾਨਤ ਨਹੀਂ ਕਰਵਾਏਗਾ, ਲੋੜ ਪਈ ਤਾਂ ਸਰਪੰਚ […]

ਵਿਦਿਆਰਥੀ ਦੇਸ਼ ਨਿਕਾਲਾ ਮਾਮਲਾ: ਨਿੱਜੀ ਘੋਖ-ਪੜਤਾਲ ਤੈਅ ਕਰੇਗੀ ਹਰ ਵਿਦਿਆਰਥੀ ਦਾ ਭਵਿੱਖ

ਕੈਨੇਡਾ ਦੇ ਆਵਾਸ ਮੰਤਰੀ ਮੁਤਾਬਕ ਸਰਹੱਦੀ ਸੁਰੱਖਿਆ ਏਜੰਸੀ ਕਰੇਗੀ ਵਿਦਿਆਰਥੀਆਂ ਦੇ ਕੈਨੇਡਾ ਆਉਣ ਦੇ ਮਨਸ਼ਿਆਂ ਦੀ ਜਾਂਚ ਵੈਨਕੂਵਰ, 16 ਜੂਨ (ਪੰਜਾਬ ਮੇਲ)- ਕੈਨੇਡਾ ਦੇ ਆਵਾਸ ਮੰਤਰੀ ਸ਼ੌਨ ਫ਼ਰੇਜ਼ਰ ਨੇ ਡਿਪੋਰਟ ਹੋਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਮਲੇ ‘ਚ ਮੀਡੀਆ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਸਮੁੱਚੇ ਵਿਦਿਆਰਥੀਆਂ ਦੇ […]

ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ

ਅੰਮ੍ਰਿਤਸਰ, 16 ਜੂਨ (ਪੰਜਾਬ ਮੇਲ)- ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ ਅੱਜ ਐੱਸ. ਜੀ. ਪੀ. ਸੀ. ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਗਿਆਨ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ […]

ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ ਮਿਸਰ ਦੀ ਯਾਤਰਾ

ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਸ੍ਰੀ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਅਤੇ ਪ੍ਰਥ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ […]

ਕੈਨੇਡਾ ‘ਚ ਕਾਲੇ ਨੂੰ ਕੁੱਟਣ ਵਾਲੇ ਪੰਜਾਬੀ ਪੁਲਿਸ ਅਫ਼ਸਰ ਨੇ ਮੰਗੀ ਮੁਆਫ਼ੀ

ਟੋਰਾਂਟੋ, 16 ਜੂਨ (ਪੰਜਾਬ ਮੇਲ)- ਕੈਨੇਡਾ ‘ਚ ਕਾਲੇ ਵਿਅਕਤੀ ਨੂੰ ਕੁੱਟਣ ਵਾਲੇ ਪੰਜਾਬੀ ਮੂਲ ਦੇ ਪੁਲਿਸ ਅਫ਼ਸਰ ਨੂੰ ਆਖਿਰਕਾਰ ਮੁਆਫ਼ੀ ਮੰਗਣੀ ਹੀ ਪਈ ਹੈ। ਇਹ ਘਟਨਾ ਪੰਜ ਸਾਲ ਪਹਿਲਾਂ ਵਾਪਰੀ ਸੀ। ਵੈਨਕੂਵਰ ਵਿਖੇ 5 ਸਾਲ ਪਹਿਲਾਂ ਪੁਲਿਸ ਅਫ਼ਸਰ ਜੈਰਡ ਸਿੱਧੂ ਨੇ ਇੱਕ ਕਾਲੇ ‘ਤੇ ਹਥਿਆਰ ਨਾਲ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਅਫ਼ਸਰ […]

ਕੈਨੇਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਟਰੱਕ ਤੇ ਬੱਸ ਦੀ ਹੋਈ ਟੱਕਰ, 15 ਲੋਕਾਂ ਦੀ ਮੌਤ

ਟੋਰਾਂਟੋ, 16 ਜੂਨ (ਪੰਜਾਬ ਮੇਲ) – ਕੈਨੇਡਾ ਦੇ ਮੈਨੀਟੋਬਾ ਸੂਬੇ ‘ਚ ਇਕ ਸੈਮੀ ਟਰੇਲਰ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਭਿਆਨਕ ਟੱਕਰ ‘ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਕੈਨੇਡੀਅਨ ਪੁਲਿਸ ਨੇ ਟਵਿੱਟਰ ‘ਤੇ ਕਿਹਾ ਕਿ ਕਾਰਬੇਰੀ ਸ਼ਹਿਰ ਦੇ ਨੇੜੇ ਹਾਦਸਾ […]

ਆਮ ਆਦਮੀ ਪਾਰਟੀ ਨੇ ਗਵਰਨਰ ਪੰਜਾਬ ਦੇ ਝੂਠ ਦਾ ਕੀਤਾ ਪਰਦਾਫਾਸ਼!

ਗਵਰਨਰ ਅਤੇ ਵਿਰੋਧੀ ਧਿਰਾਂ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਰਚ ਰਹੇ ਹਨ ਸਾਜ਼ਿਸ਼ਾਂ- ਮਲਵਿੰਦਰ ਕੰਗ ਪੰਜਾਬ ਦੇ ਗਵਰਨਰ ਨੇ ਸ਼ਰੇਆਮ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣੇ ਨੂੰ ਹਿੱਸਾ ਦੇਣ ਦੀ ਗੱਲ ਕੀਤੀ, ਪਰ ਵਿਰੋਧੀ ਧਿਰ ਦੇ ਕਿਸੇ ਨੇਤਾ ਨੇ ਇਸਦਾ ਵਿਰੋਧ ਨਹੀਂ ਕੀਤਾ, ਆਖਿਰ ਕਿਉਂ?- ਕੰਗ ਕੇਂਦਰ ਦੇ ਇਸ਼ਾਰਿਆਂ ‘ਤੇ ਚੱਲਣ ਵਾਲੇ ਸੂਬੇ ਦੇ ਗਵਰਨਰ ਸਾਬ੍ਹ ਪੰਜਾਬ […]

ਵੈਨਕੂਵਰ ਦੀ ਉੱਘੀ ਸ਼ਖ਼ਸੀਅਤ ਕੁਲਦੀਪ ਸਿੰਘ ਜਗਪਾਲ ਦਾ 68ਵਾਂ ਜਨਮ ਦਿਨ ਮਨਾਇਆ

ਸਰੀ, 16 ਜੂਨ (ਹਰਦਮ ਮਾਨ/ਪੰਜਾਬ ਮੇਲ)-ਸਨਸੈੱਟ ਇੰਡੋ ਕੈਨੇਡੀਅਨ ਸੀਨੀਅਰ ਸੁਸਾਇਟੀ ਵੈਨਕੂਵਰ ਵੱਲੋਂ ਪੰਜਾਬੀ ਭਾਈਚਾਰੇ ਦੀ ਉੱਘੀ ਸ਼ਖ਼ਸੀਅਤ ਕੁਲਦੀਪ ਸਿੰਘ ਜਗਪਾਲ ਦਾ 68ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਇੰਡੋ ਕੈਨੇਡੀਅਨ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪ੍ਰਸਿੱਧ ਗਾਇਕ ਸੁਰਜੀਤ ਸਿੰਘ ਮਾਧੋਪੁਰੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸੁਸਾਇਟੀ ਦੇ ਪ੍ਰਧਾਨ ਭਲਵਿੰਦਰ ਸਿੰਘ ਵੜੈਚ ਅਤੇ ਸਮੂਹ ਡਾਇਰੈਕਟਰ ਸਾਹਿਬਾਨ ਵਿਸ਼ੇਸ਼ ਤੌਰ ਤੇ ਸ਼ਾਮਿਲ […]