CM ਭਗਵੰਤ ਮਾਨ ਦੇ ਇਲਜ਼ਾਮਾਂ ‘ਤੇ ਚਰਨਜੀਤ ਚੰਨੀ ਦਾ ਜਵਾਬ , CM ਵੱਲੋਂ ਲਾਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਇਲਜ਼ਾਮਾਂ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਜਵਾਬ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ CM ਮਾਨ ਦੇ ਸਬੂਤਾਂ ‘ਤੇ ਸਫਾਈ ਦਿੰਦਿਆਂ ਕਿਹਾ ਕਿ ਕ੍ਰਿਕਟਰ ਜਸਇੰਦਰ ਸਿੰਘ ਨੌਕਰੀ ਦਾ ਹੱਕਦਾਰ ਨਹੀਂ ਸੀ ,ਇਸ ਕਰਕੇ ਨੌਕਰੀ ਨਹੀਂ ਦਿੱਤੀ। ਚੰਨੀ ਨੇ […]

ਭਗਵੰਤ ਮਾਨ ਸਰਕਾਰ ਨੇ ਦਿੱਤਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਝਟਕਾ, ਵਾਪਸ ਲਏ 2 ਅਹਿਮ ਵਿਭਾਗ

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ‘ਚ ਕੀਤੇ ਫ਼ੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਝਟਕਾ ਦੇ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ […]

ਭ੍ਰਿਸ਼ਟਾਚਾਰ ਕੇਸ ’ਚ ਇਮਰਾਨ ਖਾਨ ਨੂੰ 19 ਜੂਨ ਤੱਕ ਜ਼ਮਾਨਤ

ਇਸਲਾਮਾਬਾਦ, 1 ਜੂਨ (ਪੰਜਾਬ ਮੇਲ)-  ਪਾਕਿਸਤਾਨ ਦੀ ਭ੍ਰਿਸ਼ਟਾਚਾਰ-ਵਿਰੋਧੀ ਅਦਾਲਤ ਨੇ ਅੱਜ ਅਲ-ਕਾਦਿਰ ਟਰੱਸਟ ਕੇਸ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਨੂੰ 19 ਜੂਨ ਤੱਕ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਇਸਲਾਮਾਬਾਦ ਹਾਈ ਕੋਰਟ ’ਚ ਪੇਸ਼ ਹੋਏ ਸਨ ਜਿੱਥੇ ਉਨ੍ਹਾਂ ਦੀ ਜ਼ਮਾਨਤ ਤਿੰਨ ਦਿਨ ਲਈ ਵਧਾਈ ਗਈ ਸੀ ਤੇ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਗਈ ਸੀ। […]

ਮਾਨ ਕੈਬਨਿਟ ‘ਚ ਦੋ ਨਵੇਂ ਮੰਤਰੀ ਸ਼ਾਮਲ

– ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਚੁੱਕੀ ਸਹੁੰ – ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ‘ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ […]

ਰਾਹੁਲ ਗਾਂਧੀ 10 ਦਿਨਾਂ ਅਮਰੀਕਾ ਦੌਰੇ ਲਈ ਸਾਨ ਫਰਾਂਸਿਸਕੋ ਪਹੁੰਚੇ

ਸਾਨ ਫਰਾਂਸਿਸਕੋ, 31 ਮਈ (ਪੰਜਾਬ ਮੇਲ)- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ 3 ਸ਼ਹਿਰਾਂ ਦੇ ਦੌਰੇ ਲਈ ਸਾਨ ਫਰਾਂਸਿਸਕੋ ਪਹੁੰਚੇ। ਇਸ ਦੌਰਾਨ ਉਹ ਭਾਰਤੀ ਭਾਈਚਾਰੇ ਦੇ ਲੋਕਾਂ ਅਤੇ ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਰਾਹੁਲ ਗਾਂਧੀ ਦਾ ਹਵਾਈ ਅੱਡੇ ‘ਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਸੰਗਠਨ ਦੇ ਹੋਰ ਮੈਂਬਰਾਂ ਨੇ ਸਵਾਗਤ ਕੀਤਾ। ਰਾਹੁਲ ਵੱਲੋਂ […]

ਜੋਅ ਬਾਇਡਨ ਅਤੇ ਕੇਵਿਨ ਮੈਕਕਾਰਥੀ ਵਿਚਾਲੇ ਕਰਜ਼ੇ ਦੀ ਸੀਮਾ ਨੂੰ ਲੈ ਕੇ ਹੋਇਆ ਸਮਝੌਤਾ!

-ਸਮਝੌਤੇ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 31.4 ਟ੍ਰਿਲੀਅਨ ਡਾਲਰ ਕਰਨ ‘ਤੇ ਬਣੀ ਸਹਿਮਤੀ – ਅਮਰੀਕਾ ‘ਤੇ ਦੀਵਾਲੀਏਪਣ ਦਾ ਖਤਰਾ ਟਲਿਆ! ਵਾਸ਼ਿੰਗਟਨ, 31 ਮਈ (ਪੰਜਾਬ ਮੇਲ)- ਅਮਰੀਕਾ ਸਮੇਤ ਪੂਰੀ ਦੁਨੀਆ ਲਈ ਰਾਹਤ ਦੀ ਖ਼ਬਰ ਹੈ। ਕਰਜ਼ੇ ਦੇ ਸੰਕਟ ਨਾਲ ਜੂਝ ਰਿਹਾ ਅਮਰੀਕਾ ਦੀਵਾਲੀਆ ਹੋਣ ਦੀ ਕਗਾਰ ‘ਤੇ ਪਹੁੰਚ ਗਿਆ ਸੀ ਪਰ ਹੁਣ ਲੱਗਦਾ ਹੈ ਕਿ […]

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੰਜਾਬ ‘ਚ ਵਧਾਈ ਗਈ ਸੁਰੱਖਿਆ

-ਡੀ.ਜੀ.ਪੀ. ਨੇ ਪੁਲਿਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਚੰਡੀਗੜ੍ਹ/ਜਲੰਧਰ, 31 ਮਈ (ਪੰਜਾਬ ਮੇਲ)- ਘੱਲੂਘਾਰਾ ਹਫ਼ਤੇ ਨੂੰ ਨੇੜੇ ਵੇਖਦੇ ਹੋਏ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਹੈ। ਉੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਅਗਲੇ 10 ਦਿਨਾਂ ਤੱਕ ਸੂਬੇ ਭਰ ‘ਚ […]

ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ

– ਗ੍ਰਿਫ਼ਤਾਰੀ ਲਈ ਹੋ ਰਹੀ ਛਾਪੇਮਾਰੀ ਜਲੰਧਰ/ਅੰਮ੍ਰਿਤਸਰ, 31 ਮਈ (ਪੰਜਾਬ ਮੇਲ)- ਹਾਲ ਹੀ ਵਿਚ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਵਿਖੇ ਹੋਏ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਕਤਲ ਕੇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ […]

12 ਸਾਲਾਂ ਬਾਅਦ ਐੱਸ.ਜੀ.ਪੀ.ਸੀ. ਚੋਣਾਂ ਕਰਾਉਣ ਦੀਆਂ ਤਿਆਰੀਆਂ!

-ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕਰਨ ਲਈ ਕਿਹਾ ਅੰਮ੍ਰਿਤਸਰ, 31 ਮਈ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਚੋਣਾਂ ਕਰਾਉਣ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ […]

ਐੱਚ-1-ਬੀ ਵੀਜ਼ਾ ‘ਤੇ ਵਿਦੇਸ਼ੀ ਸਿਹਤ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਲਈ ਬਿੱਲ ਪੇਸ਼

ਨਿਊਯਾਰਕ, 31 ਮਈ (ਪੰਜਾਬ ਮੇਲ)- ਅਮਰੀਕੀ ਕਾਂਗਰਸ ਦੀਆਂ 2 ਮਹਿਲਾ ਮੈਂਬਰਾਂ ਨੇ ਵੈਟਰਨਜ਼ ਅਫੇਅਰਜ਼ ਵਿਭਾਗ ਲਈ ਐੱਚ-1ਬੀ ਵੀਜ਼ਾ ‘ਤੇ ਵਿਦੇਸ਼ੀ ਕਰਮਚਾਰੀਆਂ ਨੂੰ ਦੇਸ਼ ‘ਚ ਢੁੱਕਵੇਂ ਬਿਨੈਕਾਰ ਨਾ ਮਿਲਣ ‘ਤੇ ਕੰਮ ‘ਤੇ ਰੱਖਣਾ ਆਸਾਨ ਬਣਾਉਣ ਲਈ ਇਕ ਬਿੱਲ ਪੇਸ਼ ਕੀਤਾ ਹੈ। ਵੀਰਵਾਰ ਨੂੰ ਕਾਂਗਰਸ ਮੈਂਬਰ ਰਸ਼ੀਦਾ ਤਲੀਬ ਤੇ ਡੇਲੀਆ ਰਮੀਰੇਜ਼ ਵੱਲੋਂ ਪੇਸ਼ ਕੀਤਾ ਗਿਆ ਐਕਸਪੈਂਡਿੰਗ ਹੈਲਥ […]