ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਚ ਵਾਧਾ

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅੱਜ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ.ਕੇ. ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਇਸ ਸਬੰਧੀ ਅੰਤਰਿਮ ਆਦੇਸ਼ 11 ਜੁਲਾਈ ਤੱਕ ਜਾਰੀ ਰਹੇਗਾ। ਪੀੜਤ ਪਰਿਵਾਰ ਵੱਲੋਂ […]

ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ‘ਤੇ ਰੋਕ

-ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿਚ ਸੁਪਰੀਮ ਕੋਰਟ ਜਾਣ ਦੀ ਚਿਤਾਵਨੀ – ਇਸ ਲੜਾਈ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਸਵਾਗਤ: ਬਜਰੰਗ ਪੂਨੀਆ ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਖੇਡ ਮੰਤਰਾਲੇ ਨੇ 7 ਮਈ ਨੂੰ ਹੋਣ ਵਾਲੀਆਂ ਭਾਰਤੀ ਕੁਸ਼ਤੀ ਸੰਘ (ਡਬਲਯੂ.ਐੱਫ.ਆਈ.) ਦੀਆਂ ਚੋਣਾਂ ‘ਤੇ ਅੱਜ ਰੋਕ ਲਗਾ ਦਿੱਤੀ […]

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ‘ਤੇ ਰੱਖਿਆ

ਸਿਡਨੀ, 24 ਅਪ੍ਰੈਲ (ਪੰਜਾਬ ਮੇਲ)- ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸ.ਸੀ.ਜੀ.) ਵਿਚ ਅੱਜ ਉਨ੍ਹਾਂ ਦੇ ਨਾਮ ‘ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ ਐੱਸ.ਸੀ.ਜੀ. ਵਿਚ ਪੰਜ ਟੈਸਟ ਮੈਚਾਂ ਵਿਚ 157 ਦੀ ਔਸਤ ਨਾਲ 785 ਦੌੜਾਂ ਬਣਾਈਆਂ। ਇੱਥੇ […]

ਨਿਤੀਸ਼ ਤੇ ਮਮਤਾ ਵੱਲੋਂ ਵਿਰੋਧੀ ਧਿਰਾਂ ਦੇ ਗਠਜੋੜ ਬਣਾਉਣ ਦੀ ਵਕਾਲਤ

ਕੋਲਕਾਤਾ, 24 ਅਪ੍ਰੈਲ (ਪੰਜਾਬ ਮੇਲ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ ਲੋੜ ‘ਤੇ ਜ਼ੋਰ […]

ਸੁਪਰੀਮ ਕੋਰਟ ਵੱਲੋਂ ਕਾਮੇਡੀਅਨ ਮੁਨੱਵਰ ਫਾਰੂਕੀ ਖ਼ਿਲਾਫ਼ ਦਰਜ ਕੇਸ ਇੰਦੌਰ ਤਬਦੀਲ

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਇੱਕ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਕਥਿਤ ਟਿੱਪਣੀ ਕਰਨ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਕਾਮੇਡੀਅਨ ਮੁਨੱਵਰ ਫਾਰੂਕੀ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤਬਦੀਲ ਕਰ ਦਿੱਤੇ ਹਨ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਸੰਜੈ ਕੈਰੋਲ ਦੀ ਬੈਂਚ ਨੇ […]

ਭਾਰਤ ਤੇ ਅਮਰੀਕਾ ਦੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਵੱਲੋਂ ਸਾਂਝੀ ਮਸ਼ਕ

ਕਲਾਈਕੁੰਡਾ (ਪੱਛਮੀ ਬੰਗਾਲ), 24 ਅਪ੍ਰੈਲ (ਪੰਜਾਬ ਮੇਲ)- ਭਾਰਤ ਅਤੇ ਅਮਰੀਕਾ ਦੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਵਿਚ ਕਲਾਈਕੁੰਡਾ ਏਅਰ ਫੋਰਸ ਸਟੇਸ਼ਨ ‘ਤੇ ਸਾਂਝੀ ਮਸ਼ਕ ਵਿਚ ਹਿੱਸਾ ਲਿਆ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ‘ਕੋਪ ਇੰਡੀਆ 2023’ ਮਸ਼ਕ ਤਹਿਤ ਹਵਾਈ ਫੌਜ ਦੇ ਅੱਡੇ ਤੋਂ ਦੋਵਾਂ ਦੇਸ਼ਾਂ ਦੀਆਂ ਹਵਾਈ […]

ਐੱਨ.ਆਈ.ਏ. ਵੱਲੋਂ ਹਿਜ਼ਬੁਲ ਮੁਖੀ ਦੇ ਬੇਟੇ ਦਾ ਮਕਾਨ ਕੁਰਕ

ਸ੍ਰੀਨਗਰ, 24 ਅਪ੍ਰੈਲ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਇੱਥੇ ਰਾਮਬਾਗ਼ ਇਲਾਕੇ ਵਿਚ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੂਦੀਨ ਦੇ ਬੇਟੇ ਦਾ ਇੱਕ ਮਕਾਨ ਅੱਜ ਕੁਰਕ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਤਹਿਤ ਅਦਾਲਤ ਦੇ ਆਦੇਸ਼ ‘ਤੇ ਘਰ ਕੁਰਕ ਕੀਤਾ ਗਿਆ, ਜੋ ਮਾਲ ਰਿਕਾਰਡ ਵਿਚ ਸਈਦ ਅਹਿਮਦ ਸ਼ਕੀਲ […]

ਨੈਨੀਤਾਲ ਵਿਖੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲਾਨਾ ਜਨਰਲ ਮੀਟਿੰਗ ਹੋਈ

ਨੈਨੀਤਾਲ, 23 ਅਪ੍ਰੈਲ (ਪੰਜਾਬ ਮੇਲ)-ਨੈਨੀਤਾਲ ਵਿਖੇ ਹੋਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲਾਨਾ ਜਨਰਲ ਮੀਟਿੰਗ ਵਿੱਚ ਪੰਕਜ ਸਿੰਘ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦਾ ਪ੍ਰਧਾਨ ਤੇ ਮਨਿੰਦਰ ਪਾਲ ਸਿੰਘ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਕੱਤਰ ਜਨਰਲ ਵਜੋਂ ਚੁਣਿਆ ਗਿਆ।ਇਹ ਚੋਣ ਰਿਟਰਨਿੰਗ ਅਫਸਰ  ਜਸਟਿਸ ਆਰ ਕੇ ਗਾਬਾ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਓਂਕਾਰ ਸਿੰਘ, […]

ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ

ਬਠਿੰਡਾ, 23 ਅਪ੍ਰੈਲ (ਪੰਜਾਬ ਮੇਲ)- ਭਾਈ ਅੰਮ੍ਰਿਤਪਾਲ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਪੰਜਾਬ ਪੁਲੀਸ ਅਤੇ ਮਿਲਟਰੀ ਜਾਵਨਾਂ ਦਾ ਕਾਫਲਾ ਉਸ ਨੂੰ ਬਠਿੰਡਾ ਦੇ ਭਸੀਆਣਾ ਏਅਰ ਫੋਰਸ ਸਟੇਸ਼ਨ ’ਤੇ ਲੈ ਕੇ ਪੁੱਜਿਆ। ਉਸ ਨੂੰ ਵਿਸ਼ੇਸ ਏਅਰ ਕਰਾਫਟ ਰਾਹੀਂ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।

ਪੁਲੀਸ ਨੇ ਗ੍ਰਿਫ਼ਤਾਰੀ ਦਾ ਕੀਤਾ ਦਾਅਵਾ, ਵਾਇਰਲ ਵੀਡੀਓ ਅਨੁਸਾਰ ਅੰਮ੍ਰਿਤਪਾਲ ਨੇ ਕੀਤਾ ਆਤਮ-ਸਮਰਪਣ

ਚੰਡੀਗੜ੍ਹ, 23 ਅਪ੍ਰੈਲ (ਪੰਜਾਬ ਮੇਲ)- ਪੰਜਾਬ ਪੁਲੀਸ ਦੇ ਬੁਲਾਰੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਵਿੱਚੋਂ ਅੱਜ ਸਵੇਰੇ 6.45 ਵਜੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਵਾਇਰਲ ਹੋਈਆਂ ਹਨ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਜਦੋਂ ਅੰਮ੍ਰਿਤਪਾਲ ਨੂੰ […]