ਅਮਰੀਕਾ ‘ਚ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 6 ਮਹਿਲਾ ਅਧਿਆਪਕ ਗ੍ਰਿਫਤਾਰ

ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)- ਦੁਨੀਆਂ ਭਰ ਵਿਚ ਅਧਿਆਪਕ ਨੂੰ ਰੱਬ ਤੋਂ ਵੀ ਉੱਚਾ ਦਰਜਾ ਦਿੱਤਾ ਜਾਂਦਾ ਹੈ ਪਰ ਅਮਰੀਕਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਅਮਰੀਕਾ ‘ਚ ਪਿਛਲੇ 2 ਦਿਨਾਂ ‘ਚ ਘੱਟੋ-ਘੱਟ 6 ਮਹਿਲਾ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਵਿਦਿਆਰਥੀਆਂ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ […]

ਚਰਨਜੀਤ ਅਟਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ

ਲੁਧਿਆਣਾ, 20 ਅਪ੍ਰੈਲ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨੇੜਲੇ ਸਾਥੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਸ਼੍ਰੀ ਅਟਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ […]

ਪੰਜਾਬ ‘ਚ ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਵਿਰੁੱਧ 90 ਅਪਰਾਧਿਕ ਕੇਸਾਂ ਦੀ ਸੁਣਵਾਈ ਪੈਂਡਿੰਗ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)-ਪੰਜਾਬ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਪੰਜਾਬ ਭਰ ਦੀਆਂ ਅਦਾਲਤਾਂ ‘ਚ 90 ਅਪਰਾਧਿਕ ਕੇਸਾਂ ਦੀ ਸੁਣਵਾਈ ਪੈਂਡਿੰਗ ਹੈ। ਕੁੱਲ ਮਿਲਾ ਕੇ, ਸਰਕਾਰ ਨੇ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ/ਵਿਧਾਇਕਾਂ ਵਿਰੁੱਧ ਜਾਂਚ ਅਧੀਨ 12 ਕੇਸਾਂ ਦੇ ਵੇਰਵੇ ਹਾਈਕੋਰਟ ਦੇ ਸਾਹਮਣੇ ਰੱਖੇ […]

ਆਬਾਦੀ ਪੱਖੋਂ ਵਿਸ਼ਵ ਦਾ ਅੱਵਲ ਨੰਬਰ ਮੁਲਕ ਬਣਿਆ ਭਾਰਤ

* ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ 2050 ਤੱਕ ਭਾਰਤ ਦੀ ਵਸੋਂ 166.8 ਕਰੋੜ ਹੋਣ ਦੇ ਆਸਾਰ * ਕੇਰਲਾ ਤੇ ਪੰਜਾਬ ‘ਚ ਬਜ਼ੁਰਗਾਂ ਅਤੇ ਬਿਹਾਰ ਤੇ ਉੱਤਰ ਪ੍ਰਦੇਸ਼ ਵਿਚ ਨੌਜਵਾਨਾਂ ਦੀ ਵਸੋਂ ਵੱਧ ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੇ ਅੰਕੜਿਆਂ ਮੁਤਾਬਕ ਭਾਰਤ 142.86 ਕਰੋੜ ਲੋਕਾਂ ਨਾਲ ਆਬਾਦੀ ਪੱਖੋਂ ਚੀਨ ਨੂੰ ਪਛਾੜ ਕੇ ਨੰਬਰ […]

ਨਸ਼ਾ ਤਸਕਰੀ ਮਾਮਲੇ ‘ਚ ਬਰਖਾਸਤ ਪੀ.ਪੀ.ਐੱਸ. ਅਧਿਕਾਰੀ ਰਾਜਜੀਤ ‘ਤੇ ਸਖ਼ਤ ਧਾਰਾਵਾਂ ਲਾਈਆਂ

* ਲੁੱਕਆਊਟ ਨੋਟਿਸ ਜਾਰੀ ਕਰਕੇ ਹਵਾਈ ਅੱਡਿਆਂ ਨੂੰ ਸੂਚਿਤ ਕੀਤਾ ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਬਰਖਾਸਤ ਕੀਤੇ ਗਏ ਪੀ.ਪੀ.ਐੱਸ. ਅਧਿਕਾਰੀ ਰਾਜਜੀਤ ਸਿੰਘ ਹੁੰਦਲ ਦੁਆਲੇ ਕਾਨੂੰਨੀ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਬਰਖਾਸਤਗੀ ਤੋਂ ਬਾਅਦ ਬੁੱਧਵਾਰ ਨੂੰ ਵਿਸ਼ੇਸ਼ ਟਾਸਕ ਫੋਰਸ ਨੇ ਐੱਨ.ਡੀ.ਪੀ.ਐੱਸ. ਐਕਟ ਅਤੇ ਆਈ.ਪੀ.ਸੀ. ਦੀਆਂ ਸਖ਼ਤ ਧਾਰਾਵਾਂ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ 2017 […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਸੰਬੰਧਤ 55 ਲੱਖ ਦੇ ਬਿੱਲ ਤਾਰਨ ਤੋਂ ਇਨਕਾਰ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ। ਇਹ ਬਿੱਲ ਸੁਪਰੀਮ […]

ਪੰਜਾਬ ‘ਚ ਮੁੱਕਿਆ ਕੋਰੋਨਾ ਦੇ ਟੀਕਿਆਂ ਦਾ ਸਟਾਕ, ਲੋਕਾਂ ਦਾ ਵਿਦੇਸ਼ ਜਾਣਾ ਹੋਇਆ ਮੁਸ਼ਕਲ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਸਿਹਤ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ‘ਚ ਕੋਰੋਨਾ ਦੇ ਟੀਕੇ ਦਾ ਸਟਾਕ ਖ਼ਤਮ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਡੀ ਮੁਸੀਬਤ ਪੜ੍ਹਾਈ ਜਾਂ ਕੰਮਕਾਰ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਆਮ ਲੋਕਾਂ […]

ਅਮਰੀਕਾ ’ਚ ਲਾਪਤਾ ਭਾਰਤੀ ਸਾਫ਼ਟਵੇਅਰ ਇੰਜਨੀਅਰ ਦੀ ਲਾਸ਼ ਝੀਲ ’ਚੋਂ ਮਿਲੀ

ਨਿਊਯਾਰਕ, 20 ਅਪ੍ਰੈਲ (ਪੰਜਾਬ ਮੇਲ)- ਪੁਲੀਸ ਨੇ ਦੱਸਿਆ ਹੈ ਕਿ 9 ਅਪਰੈਲ ਨੂੰ ਲਾਪਤਾ ਹੋਏ 30 ਸਾਲਾ ਭਾਰਤੀ ਅਮਰੀਕੀ ਸਾਫਟਵੇਅਰ ਇੰਜਨੀਅਰ ਦੀ ਲਾਸ਼ ਮੈਰੀਲੈਂਡ ਦੀ ਛੋਟੀ ਝੀਲ ਤੋਂ ਬਰਾਮਦ ਕੀਤੀ ਗਈ ਹੈ। ਮ੍ਰਿਤਕ ਅੰਕਿਤ ਬਾਗਈ ਦੀ ਲਾਸ਼ ਚਰਚਿਲ ਝੀਲ ’ਚੋਂ ਬਰਾਮਦ ਹੋਈ।

ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਰਾਹੁਲ ਦੀ ਸਜ਼ਾ ’ਤੇ ਰੋਕ ਲਾਉਣ ਵਾਲੀ ਪਟੀਸ਼ਨ ਰੱਦ ਕੀਤੀ

ਅਹਿਮਦਾਬਾਦ, 20 ਅਪ੍ਰੈਲ (ਪੰਜਾਬ ਮੇਲ)- ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ’ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ ਅਦਾਲਤ ਨੇ ਅੱਜ ਰਾਹੁਲ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਕੈਦ […]

ਸੈਕਰਾਮੈਂਟੋ, ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਗੋਲੀਬਾਰੀ ਤੇ ਹੋਰ ਘਟਨਾਵਾਂ ਲਈ ਲੋੜੀਂਦੇ 17 ਪੰਜਾਬੀਆਂ ਨੂੰ ਕੀਤਾ ਕਾਬੂ

-ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚੋਂ ਦੋ ਮਾਫੀਆ ਮੈਂਬਰ ਭਾਰਤ ‘ਚ ”ਕਈ ਕਤਲਾਂ ਵਿਚ ਲੋੜੀਂਦੇ” -ਸਮੁੱਚਾ ਪੰਜਾਬੀ ਭਾਈਚਾਰਾ ਇਨ੍ਹਾਂ ਗੈਂਗਸਟਰਾਂ ਦੇ ਫੜੇ ਜਾਣ ‘ਤੇ ਸ਼ੋਕ ‘ਚ, ਪਰ ਖੁਸ਼ ਵੀ। ਸੈਕਰਾਮੈਂਟੋ, 19 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਉੱਤਰੀ ਕੈਲੀਫੋਰਨੀਆ ਦੀਆਂ ਕਈ ਕਾਉਂਟੀਆਂ ਵਿਚ ਫੈਲੇ ਪੰਜਾਬੀ ਭਾਈਚਾਰੇ ‘ਚ ਅਪਰਾਧਿਕ ਮਾਮਲਿਆਂ ਦੀ ਜਾਂਚ ਦੇ ਮੱਦੇਨਜ਼ਰ 17 ਪੰਜਾਬੀ ਮੁੰਡਿਆਂ ਨੂੰ […]