ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ ਨਹੀਂ ਰਹੇ

ਮਾਨਸਾ, 18 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਚ ਸੁਰਜੀਤ ਸਿੰਘ ਬਰਨਾਲਾ ਦੀ ਵਜ਼ਾਰਤ ਵੇਲੇ 1985 ਵਿਚ ਡਿਪਟੀ ਸਪੀਕਰ ਰਹੇ ਜਸਵੰਤ ਸਿੰਘ ਫਫੜੇ ਭਾਈਕੇ ਦਾ ਦੇਹਾਂਤ ਹੋ ਗਿਆ। ਉਹ 83 ਵਰਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ 1985 ਵਿਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ ਅਤੇ ਉਹ ਪੌਣੇ ਦੋ ਦਹਾਕੇ […]

ਕਰਨਾਟਕ ਚੋਣਾਂ: ਸ਼ੈੱਟਾਰ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ

ਟਿਕਟ ਨਾ ਦੇ ਕੇ ਭਾਜਪਾ ‘ਤੇ ਅਪਮਾਨ ਕਰਨ ਦਾ ਲਾਇਆ ਦੋਸ਼ ਬੰਗਲੂਰੂ, 18 ਅਪ੍ਰੈਲ (ਪੰਜਾਬ ਮੇਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਾਰ ਕਾਂਗਰਸ ‘ਚ ਸ਼ਾਮਲ ਹੋ ਗਏ। ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਹਾਕਮ ਧਿਰ ਨੂੰ ਵੱਡਾ ਝਟਕਾ ਦਿੱਤਾ ਹੈ। ਭਾਜਪਾ ‘ਤੇ ਅਪਮਾਨ ਕਰਨ ਦਾ ਦੋਸ਼ ਲਾਉਂਦਿਆਂ ਸ਼ੈੱਟਾਰ […]

ਬਰੈਂਪਟਨ ’ਚ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ-ਰੈਲੀ

ਟੋਰਾਂਟੋ, 17 ਅਪ੍ਰੈਲ (ਦਲਜੀਤ ਕੌਰ/ਪੰਜਾਬ ਮੇਲ)- ਅੱਜ ਕੈਨੇਡਾ ਦੇ ਸ਼ਹਿਰ ਬਰੈਪਟਨ ਵਿਖੇ ‘ਅੰਤਰਰਾਸ਼ਟਰੀ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਦੀ ਅਗਵਾਈ ਹੇਠ ਦੇਸ਼-ਨਿਕਾਲੇ ਵਿਰੁੱਧ ਰੋਸ-ਰੈਲੀ ਕੀਤੀ ਗਈ। ਜੱਥੇਬੰਦੀ ਦੇ ਆਗੂਆਂ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੂੰ ਦੇਸ਼-ਨਿਕਾਲਾ ਦੇ ਕੇ ਕੈਨੇਡੀਅਨ ਸਰਕਾਰ ਉਹਨਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦਾ ਘਾਣ […]

ਸ਼੍ਰੋਮਣੀ ਕਮੇਟੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ ਲੈ ਕੇ ਜਾਵੇਗੀ ਅਸਾਮ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਲਈ ਮੁਲਾਕਾਤ ਲਈ ਪ੍ਰਵਾਨਗੀ: ਐਡਵੋਕੇਟ ਸਿਆਲਕਾ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਮੇਲ)-ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਭੇਜੇ ਗਏ ਨੌਜਵਾਨਾਂ ਨੂੰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲ ਸਕਣਗੇ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ ਨਾਲ ਸੰਭਵ ਹੋ ਸਕਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ […]

ਟੈਕਸਸ ‘ਚ ਮੋਟਰ ਸਾਈਕਲ ਗਿਰੋਹ ਹਿੰਸਾ ‘ਚ ਇਕ ਦੀ ਮੌਤ

ਸੈਕਰਾਮੈਂਟੋ, 17 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਟੈਕਸਸ ਹਾਈਵੇਅ ਉਪਰ ਗੈਰ ਕਾਨੂੰਨੀ ਮੋਟਰ ਸਾਈਕਲ ਗਿਰੋਹ ਮੈਂਬਰਾਂ ਵੱਲੋਂ ਕੀਤੀ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਪ੍ਰਗਟਾਵਾ ਮੌਂਟਗੋਮਰੀ ਕਾਊਂਟੀ ਦੇ ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਲਾਅ ਇਨਫੋਰਸਮੈਂਟ ਏਜੰਸੀ ਅਨੁਸਾਰ ਇੰਟਰਸਟੇਟ 45 ਉਪਰ ਇਕ 32 ਸਾਲਾ ਵਿਅਕਤੀ ਨੂੰ ਗੋਲੀ ਮਾਰੀ ਗਈ, […]

ਪਾਰਕਲੈਂਡ ਸਕੂਲ ‘ਚ ਹੋਈ ਗੋਲੀਬਾਰੀ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਭਰ ਲਈ ਕੈਦ

ਸੈਕਰਾਮੈਂਟੋ, 17 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਾਰਕਲੈਂਡ (ਫਲੋਰਿਡਾ) ਦੇ ਮਰਜੋਰੀ ਸਟੋਨਮੈਨ ਡਗਲਸ ਹਾਈ ਸਕੂਲ ਵਿਚ 2018 ਵਿਚ ਹੋਈ ਫਾਇਰਿੰਗ ਜਿਸ ਵਿਚ 17 ਲੋਕ ਮਾਰੇ ਗਏ ਸਨ, ਦੇ ਮਾਮਲੇ ਵਿਚ ਦੋਸ਼ੀ ਨੂੰ ਉਮਰ ਭਰ ਲਈ ਬਿਨਾਂ ਪੈਰੋਲ ਦੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਊਰੀ ਮੈਂਬਰਾਂ ਵਿਚ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਬਾਰੇ ਸਹਿਮਤੀ […]

ਮਾਣਹਾਨੀ ਮਾਮਲੇ ‘ਚ ਅਹਿਮਦਾਬਾਦ ਅਦਾਲਤ ਵਲੋਂ ਕੇਜਰੀਵਾਲ ਤੇ ਸੰਜੈ ਸਿੰਘ ਨੂੰ ਸੰਮਨ ਜਾਰੀ

ਅਹਿਮਦਾਬਾਦ, 17 ਅਪ੍ਰੈਲ (ਪੰਜਾਬ ਮੇਲ)- ਅਹਿਮਦਾਬਾਦ ਦੀ ਇਕ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਸੰਸਦ ਮੈਂਬਰ ਸੰਜੈ ਸਿੰਘ ਨੂੰ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ‘ਚ ਸੰਮਨ ਜਾਰੀ ਕੀਤੇ ਹਨ, ਜਿਨ੍ਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਖ਼ਿਲਾਫ਼ ਵਿਅੰਗਾਤਮਕ ਤੇ ਅਪਮਾਨਜਨਕ […]

ਦੂਸਰੀ ਵਾਰ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨਗੇ ਜੋਅ ਬਾਇਡਨ

-ਟਰੰਪ ਵੀ ਲੜਨਗੇ ਨਵੰਬਰ 2024 ਦੀ ਰਾਸ਼ਟਰਪਤੀ ਚੋਣ ਡਬਲਿਨ, 17 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਉਹ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਮੁੜ ਤੋਂ ਚੋਣ ਲੜਨਗੇ। ਆਇਰਿਸ਼ ਰਾਸ਼ਟਰੀ ਰੇਡੀਓ ਅਤੇ ਟੈਲੀਵਿਜ਼ਨ ਪ੍ਰਸਾਰਕ ਆਰ.ਟੀ.ਈ. ਨੇ ਸ਼ਨੀਵਾਰ ਇਹ ਸੂਚਨਾ ਦਿੱਤੀ। ਸ਼ੁੱਕਰਵਾਰ ਅੱਧੀ ਰਾਤ ਨੂੰ ਆਇਰਲੈਂਡ ਤੋਂ ਰਵਾਨਾ ਹੋਣ ਤੋਂ ਪਹਿਲਾਂ ਬਾਇਡਨ […]

ਕੋਚੇਲਾ ਸੰਗੀਤ ਸਮਾਗਮ ‘ਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਦਿਲਜੀਤ

ਲਾਸ ਏਂਜਲਸ, 17 ਅਪ੍ਰੈਲ (ਪੰਜਾਬ ਮੇਲ)- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅਮਰੀਕਾ ਵਿਚ ਪੰਜਾਬੀ ਸੰਗੀਤ ਦੇ ਝੰਡੇ ਗੱਡ ਦਿੱਤੇ ਹਨ। ਉਹ ਕੋਚੇਲਾ ਸੰਗੀਤ ਸਮਾਗਮ ਵਿਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣ ਗਿਆ ਹੈ। ਦਿਲਜੀਤ ਦੇ ਜਿਵੇਂ ਹੀ ਅਮਰੀਕਾ ਦੇ ਕੋਚੇਲਾ ਸੰਗੀਤ ਸਗਾਗਮ ਵਿਚ ਪੇਸ਼ਕਾਰੀ ਦੇਣ ਦੀਆਂ ਖ਼ਬਰਾਂ ਆਈਆਂ ਤਾਂ ਸੋਸ਼ਲ ਮੀਡੀਆ ‘ਤੇ […]

ਭਾਰਤ ਵਿਚ ਕਰੋਨਾ ਦੇ 9111 ਨਵੇਂ ਮਰੀਜ਼ ਸਾਹਮਣੇ ਆਏ

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਮੇਲ)-ਭਾਰਤ ਵਿਚ 24 ਘੰਟਿਆਂ ਵਿਚ ਕਰੋਨਾ ਦੇ 9,111 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਗਿਣਤੀ 4,48,27,226 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 60,313 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ […]