10 ਮਹੀਨੇ, 11 ਦਿਨ ਦੀ ਸਜ਼ਾ ਕੱਟਣ ਬਾਅਦ ਨਵਜੋਤ ਸਿੱਧੂ ਹੋਏ ਰਿਹਾਅ

ਚੰਡੀਗੜ੍ਹ, 1 ਅਪ੍ਰੈਲ (ਪੰਜਾਬ ਮੇਲ)- ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ‘ਚ ਵਾਪਰੇ ਰੋਡਰੇਜ ਕੇਸ ‘ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆ ਗਏ ਹਨ। ਨਵਜੋਤ ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ […]

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ

ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰਾਂ ਜ਼ੁੰਮੇਵਾਰ-ਐਡਵੋਕੇਟ ਧਾਮੀ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅੰਦਰ ਸ. ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ […]

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋ ਰਹੇ ਪ੍ਰਵਾਸੀਆਂ ਦੀ ਕਿਸ਼ਤੀ ਡੁੱਬੀ

-ਮ੍ਰਿਤਕ ਮਿਲੇ 8 ਪ੍ਰਵਾਸੀਆਂ ‘ਚ ਭਾਰਤੀ ਵੀ ਸ਼ਾਮਲ ਨਦੀ ਕਿਨਾਰੇ ਦਲਦਲ ਵਿਚੋਂ ਦੋ ਹੋਰ ਲਾਸ਼ਾਂ ਮਿਲੀਆਂ; ਇੱਕ ਹਾਲੇ ਵੀ ਲਾਪਤਾ ਟੋਰਾਂਟੋ, 1 ਅਪ੍ਰੈਲ (ਪੰਜਾਬ ਮੇਲ)- ਕੈਨੇਡਿਆਈ ਪੁਲਿਸ ਦੋ ਹੋਰ ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਿਹੜੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਸੇਂਟ ਲਾਰੈਂਸ ਨਦੀ ਵਿਚ ਡੁੱਬ […]

ਤੂਫਾਨ ਨੇ ਅਰਕਨਸਾਸ ਤੇ ਇਲੀਨੌਇਸ ‘ਚ ਤਬਾਹੀ ਮਚਾਈ; ਚਾਰ ਮੌਤਾਂ, ਕਈ ਜ਼ਖ਼ਮੀ

ਇਲੀਨੌਇਸ (ਅਮਰੀਕਾ), 1 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਸ਼ੁੱਕਰਵਾਰ ਨੂੰ ਅਰਕਨਸਾਸ ਅਤੇ ਇਲੀਨੌਇਸ ਵਿੱਚ ਤੂਫਾਨ ਨਾਲ ਹੋਈ ਤਬਾਹੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਇਸ ਤੂਫਾਨ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਾਉਣ, ਵਾਹਨਾਂ ਦੇ ਪਲਟਣ ਅਤੇ ਦਰੱਖਤ ਡਿੱਗਣ ਦੀਆਂ ਖਬਰਾਂ ਹਨ। ਲਿਟਲ ਰੌਕ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ […]

ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ ਪੁਲਿਸ ਨੇ ਪੁਣੇ ਵਿਚੋਂ ਨੌਜਵਾਨ ਨੂੰ ਹਿਰਾਸਤ ‘ਚ ਲਿਆ ਮੁੰਬਈ, 1 ਅਪ੍ਰੈਲ (ਪੰਜਾਬ ਮੇਲ)- ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਇਸ ਸਬੰਧ ਵਿਚ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ। ਪਾਰਟੀ […]

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਸਬੰਧੀ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਤੋਂ ਹੈਰਾਨ : ਕੇਜਰੀਵਾਲ

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਿਆ ਯੋਗਤਾ ਬਾਰੇ ਜਾਣਨ ਦਾ ਅਧਿਕਾਰ ਹੈ, ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਤੋਂ ਹੈਰਾਨ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਵੱਲੋਂ ਗੁਜਰਾਤ ਯੂਨੀਵਰਸਿਟੀ ਨੂੰ […]

ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦੇਹਾਂਤ

ਫਗਵਾੜਾ, 1 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦੇਹਾਂਤ ਹੋ ਗਿਆ। ਉਹ ਕਰੀਬ 80 ਵਰ੍ਹਿਆਂ ਦੇ ਸਨ।

ਅਮਰੀਕਾ ‘ਚ ਘਰੇਲੂ ਝਗੜਾ ਸੁਲਝਾਉਣ ਗਏ ਇਕ ਪੁਲਿਸ ਅਫਸਰ ਦੀ ਗੋਲੀ ਮਾਰ ਕੇ ਹੱਤਿਆ

-ਦੂਸਰਾ ਪੁਲਿਸ ਅਫਸਰ ਗੰਭੀਰ ਜ਼ਖਮੀ ਸੈਕਰਾਮੈਂਟੋ, 1 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਅਲਾਬਾਮਾ ਰਾਜ ਵਿਚ ਹੰਟਸਵਿਲੇ ਵਿਖੇ ਘਰੇਲੂ ਝਗੜੇ ਦੇ ਮਾਮਲੇ ਵਿਚ ਮੌਕੇ ‘ਤੇ ਪੁੱਜੇ 2 ਪੁਲਿਸ ਅਫਸਰਾਂ ਉਪਰ ਘਰ ‘ਚ ਲੁਕੇ ਸ਼ੱਕੀ ਵੱਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਹੰਟਸਵਿਲੇ ਪੁਲਿਸ ਵਿਭਾਗ ਨੇ ਜਾਰੀ ਇਕ ਪ੍ਰੈੱਸ ਬਿਆਨ ‘ਚ ਕਿਹਾ ਕਿ ਇਕ ਔਰਤ ਉਪਰ ਹਮਲਾ […]

12 ਸਾਲਾ ਲੜਕੇ ਨੇ ਹਥਿਆਰ ਦੇਣ ਤੋਂ ਨਾਂਹ ਕਰਨ ‘ਤੇ ਇਕ ਵਿਅਕਤੀ ਨੂੰ ਮਾਰੀ ਗੋਲੀ

ਸੈਕਰਾਮੈਂਟੋ, 1 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਮਿਲਵਾਕੀ (ਵਿਸਕਾਨਸਿਨ) ਵਿਚ ਇਕ 12 ਸਾਲ ਦੇ ਲੜਕੇ ਵੱਲੋਂ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦੇਣ ਦੀ ਰਿਪੋਰਟ ਹੈ। ਪੁਲਿਸ ਅਨੁਸਾਰ 34 ਸਾਲ ਦੇ ਬਰੈਂਡਨ ਫੈਲਟਨ ਨਾਮੀ ਵਿਅਕਤੀ ਵੱਲੋਂ ਲੜਕੇ ਨੂੰ ਹਥਿਆਰ ਵੇਚਣ ਤੋਂ ਨਾਂਹ ਕਰ ਦੇਣ ‘ਤੇ ਲੜਕਾ ਉਸ ਦੇ ਘਰ ਗਿਆ ਤੇ ਉਸ ਨੂੰ […]

ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ, 9 ਸੈਨਿਕਾਂ ਦੀ ਮੌਤ

ਸੈਕਰਾਮੈਂਟੋ, 1 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਕੈਂਟੁਕੀ ਰਾਜ ਦੇ ਦੱਖਣ-ਪੱਛਮ ਵਿਚ ਸਿਖਲਾਈ ਦੌਰਾਨ ਅਮਰੀਕੀ ਫੌਜ ਦੇ ਦੋ ਬਲੈਕ ਹਾਵਕ ਹੈਲੀਕਾਪਟਰਾਂ ਦੇ ਟਕਰਾਉਣ ਕਾਰਨ 9 ਸੈਨਿਕਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿਛਲੀ ਰਾਤ ਵਾਪਰਿਆ। ਫੌਜ ਦੇ ਟਿਕਾਣੇ ਫੋਰਟ ਕੈਂਪਬੈਲ ਦੇ ਬੁਲਾਰੇ ਨਾਨਡਾਈਸ ਥਰਮੈਨ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਫੌਜ ਦੀ 101 […]