ਸੁਪਰੀਮ ਕੋਰਟ ਵੱਲੋਂ ਬਿਲਕੀਸ ਬਾਨੋ ਦੀ ਅਰਜ਼ੀ ‘ਤੇ ਕੇਂਦਰ ਤੇ ਗੁਜਰਾਤ ਸਰਕਾਰ ਨੂੰ ਨੋਟਿਸ

-ਦੋਸ਼ੀਆਂ ਦੀ ਸਜ਼ਾ ਮੁਆਫ਼ੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ 18 ਅਪ੍ਰੈਲ ਨੂੰ ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਸਮੂਹਿਕ ਜਬਰ-ਜਨਾਹ ਤੇ ਹੱਤਿਆ ਕੇਸ ਵਿਚ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਪੀੜਤਾ ਬਿਲਕੀਸ ਬਾਨੋ ਵੱਲੋਂ ਦਾਇਰ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਕੇਂਦਰ, ਗੁਜਰਾਤ ਸਰਕਾਰ ਤੇ ਹੋਰਾਂ ਤੋਂ ਜਵਾਬ ਤਲਬ ਕੀਤਾ ਹੈ। ਸੰਨ 2002 ਦੇ ਗੁਜਰਾਤ ਦੰਗਿਆਂ ਤੋਂ […]

ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ

-ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਇੱਥੋਂ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਇੰਗਲੈਂਡ ਵਿਚਲੇ ਲੰਡਨ ਗੈਟਵਿਕ ਹਵਾਈ ਅੱਡੇ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਹੈ। ਇਸ ਉਡਾਣ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਦਿਤਿਆ ਸਿੰਧੀਆ ਨੇ ਵਰਚੁਅਲ ਢੰਗ ਨਾਲ ਹਰੀ ਝੰਡੀ ਦਿਖਾਈ। […]

ਆਦਮਪੁਰ ਹਵਾਈ ਅੱਡੇ ਤੋਂ ਜਲਦੀ ਸ਼ੁਰੂ ਹੋਣਗੀਆਂ ਉਡਾਣਾਂ

ਆਦਮਪੁਰ, 28 ਮਾਰਚ (ਪੰਜਾਬ ਮੇਲ)- ਆਦਮਪੁਰ ਦੇ ਹਵਾਈ ਅੱਡੇ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਦੇ ਸਿਵਲ ਹਵਾਈ ਅੱਡੇ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਿਵਲ ਹਵਾਈ ਅੱਡੇ ਦੀ ਇਮਾਰਤ ਲਗਪਗ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ। ਇਮਾਰਤ ਦਾ ਨਿਰੀਖਣ ਕਰਨ ਮਗਰੋਂ ਕੇਂਦਰੀ ਮੰਤਰੀ ਨੇ ਕਿਹਾ […]

ਨੌਜਵਾਨ ਨੇ ਸ਼ੌਹਰਤ ਲਈ ਬਲਕੌਰ ਤੇ ਸਲਮਾਨ ਨੂੰ ਦਿੱਤੀਆਂ ਸਨ ਧਮਕੀਆਂ

ਮਾਨਸਾ, 28 ਮਾਰਚ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਦੇ ਜ਼ਿਲ੍ਹਾ ਜੋਧਪੁਰ ਪੱਛਮ ਦੇ ਥਾਣਾ ਲੂਨੀ ਦੇ ਧਾਕੜ ਰਾਮ ਸਿਆਗ (21) ਨੂੰ ਮੁੰਬਈ ਅਤੇ ਰਾਜਸਥਾਨ ਪੁਲਿਸ ਨੇ ਸਾਂਝੀ ਕਾਰਵਾਈ ਕਰਕੇ ਕਾਬੂ ਕਰ ਲਿਆ ਹੈ। ਉਸ ਨੂੰ ਅਦਾਲਤ ਨੇ ਸੱਤ ਦਿਨ […]

ਨੌਕਰੀ ਤੋਂ ਕੱਢੇ ਜਾਣ ਦੇ 60 ਦਿਨਾਂ ਬਾਅਦ ਵੀ ਅਮਰੀਕਾ ’ਚ ਰਹਿ ਸਕਦੇ ਹਨ ਐੱਚ-1ਬੀ ਵੀਜ਼ਾਧਾਰਕ

ਵਾਸ਼ਿੰਗਟਨ, 28 ਮਾਰਚ (ਪੰਜਾਬ ਮੇਲ)- ਤਕਨੀਕੀ ਖੇਤਰ ਵਿੱਚ ਵੱਡੇ ਪੱਧਰ ‘ਤੇ ਛਾਂਟੀ ਕਾਰਨ ਅਮਰੀਕੀ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਨੇ ਕਿਹਾ ਹੈ ਕਿ ਇਹ ਮੰਨਣਾ ਗਲਤ ਹੈ ਕਿ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਨੌਕਰੀ ਤੋਂ ਕੱਢੇ ਜਾਣ ‘ਤੇ 60 ਦਿਨਾਂ ਦੇ ਅੰਦਰ ਦੇਸ਼ ਛੱਡਣਾ ਪੈਂਦਾ ਹੈ। ਹਾਲਾਂਕਿ ਉਨ੍ਹਾਂ ਕੋਲ ਦੇਸ਼ ‘ਚ ਰਹਿਣ ਦੇ ਕਈ ਹੋਰ ਰਾਹ […]

ਸ਼੍ਰੋਮਣੀ ਕਮੇਟੀ ਨੇ ਸਾਲ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਵਿੱਤੀ ਵਰ੍ਹੇ 2023-24 ਵਾਸਤੇ 1138 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਵਾਰ 32 ਕਰੋੜ ਰੁਪਏ ਘਾਟੇ ਦਾ ਬਜਟ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੇ ਬਜਟ ਇਜਲਾਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦੋਂ […]

ਮਨੀਲਾ ’ਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 28 ਮਾਰਚ (ਪੰਜਾਬ ਮੇਲ)- ਮਨੀਲਾ ਵਿਚ ਪੰਜਾਬ ਵਾਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ (41) ਅਤੇ ਕਿਰਨਦੀਪ ਕੌਰ (33) ਵਜੋਂ ਹੋਈ। ਇਹ ਜੋੜਾ ਗੁਰਾਇਆ ਇਲਾਕੇ ਦੇ ਰਹਿਣ ਵਾਲਾ ਸੀ। ਸੁਖਵਿੰਦਰ ਸਿੰਘ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਮੁਤਾਬਕ ਹਮਲਾਵਰ ਰਾਤ ਸਮੇਂ ਉਸ ਦੇ […]

ਮਹਾਨ ਸਿੱਖ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇਕ ਯਾਦਗਾਰੀ ਪੋਸਟਰ ਰਿਲੀਜ਼ ਸਰੀ, 27 ਮਾਰਚ (ਹਰਦਮ ਮਾਨ/ਪੰਜਾਬ ਮੇਲ)- ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਇਤਿਹਾਸ ਦੇ ਮਹਾਨ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਪੁਰਬ ਮਈ ਮਹੀਨੇ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਬਰੁੱਕਸਾਈਡ ਸਾਹਿਬ ਸਰੀ ਵਿਖੇ ਇਕ ਵੱਡੇ ਇਕੱਠ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ, […]

ਅਮਰੀਕਾ ‘ਚ 5 ਸਾਲਾ ਭਾਰਤੀ ਬੱਚੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਨੂੰ 100 ਸਾਲ ਦੀ ਕੈਦ

ਨਿਊਯਾਰਕ, 27 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ 35 ਸਾਲਾ ਵਿਅਕਤੀ ਨੂੰ 2021 ‘ਚ ਪੰਜ ਸਾਲ ਦੀ ਭਾਰਤੀ ਬੱਚੀ ਦੀ ਮੌਤ ਦਾ ਕਾਰਨ ਬਣਨ ਲਈ 100 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ। ਸਜ਼ਾ ਦੀ ਘੋਸ਼ਣਾ ਲੁਈਸਿਆਨਾ ਦੇ ਕੈਡੋ ਪੈਰਿਸ਼ ਵਿਚ ਇੱਕ ਜੱਜ ਦੁਆਰਾ ਕੀਤੀ ਗਈ। ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਕਿ ਮਯਾ ਪਟੇਲ ਮਾਰਚ […]

ਕੈਨੇਡਾ ਪੁਲਿਸ ਵੱਲੋਂ ਦੋ ਪੰਜਾਬੀ ਨੌਜਵਾਨਾਂ ਖ਼ਿਲਾਫ਼ ਵਾਰੰਟ ਜਾਰੀ

ਟੋਰਾਂਟੋ, 27 ਮਾਰਚ (ਪੰਜਾਬ ਮੇਲ)- ਕੈਨੇਡਾ ਵਿਖੇ ਯੌਰਕ ਰੀਜਨਲ ਪੁਲਿਸ ਨੇ ਐਲਨਾਜ਼ ਹਜਤਾਮੀਰੀ ‘ਤੇ ਹਮਲੇ ਦੇ ਸਬੰਧ ਵਿਚ ਦੋ ਵਿਅਕਤੀਆਂ ਲਈ ਕੈਨੇਡਾ-ਵਾਈਡ ਵਾਰੰਟ ਜਾਰੀ ਕੀਤਾ ਹੈ। ਬ੍ਰਿਟਿਸ਼ ਕੋਲੰਬੀਆ ਦੇ ਜਸਪ੍ਰੀਤ ਸਿੰਘ ਅਤੇ ਮਿਸੀਸਾਗਾ ਦੇ ਸੁਖਪ੍ਰੀਤ ਸਿੰਘ ਦੋਵਾਂ ‘ਤੇ ਇੱਕ ਭੂਮੀਗਤ ਪਾਰਕਿੰਗ ਗੈਰੇਜ ਵਿਚ ਪਿਛਲੇ ਸਾਲ 20 ਦਸੰਬਰ, 2021 ਨੂੰ ਹੋਏ ਗੰਭੀਰ ਹਮਲੇ ਅਤੇ ਇੱਕ ਅਪਰਾਧ […]