ਅਮਰੀਕੀ ਯੂਨੀਵਰਸਿਟੀਆਂ ‘ਚ ਦਾਖ਼ਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ

-ਯੂਨੀਵਰਸਿਟੀਆਂ ‘ਚ ਦਾਖਲੇ ਦੌਰਾਨ ਨਸਲ ਅਤੇ ਜਾਤ ਦੇ ਇਸਤੇਮਾਲ ‘ਤੇ ਪਾਬੰਦੀ ਵਾਸ਼ਿੰਗਟਨ, 5 ਜੁਲਾਈ (ਪੰਜਾਬ ਮੇਲ)- ਅਮਰੀਕੀ ਸੁਪਰੀਮ ਕੋਰਟ ਨੇ ਯੂਨੀਵਰਸਿਟੀ ਵਿਚ ਦਾਖ਼ਲੇ ਨੂੰ ਲੈ ਕੇ ਇਕ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਦਾਖਲੇ ਵਿਚ ਨਸਲ ਅਤੇ ਜਾਤ ਦੇ ਇਸਤੇਮਾਲ ‘ਤੇ ਪਾਬੰਦੀ ਲਗਾ ਦਿੱਤੀ ਹੈ। 9 ਜੱਜਾਂ ਦੇ ਬੈਂਚ ਨੇ 6-3 ਦੇ ਬਹੁਮਤ ਨਾਲ ਇਹ […]

ਸਿਆਟਲ ਵਿਚ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਵੱਖਰੇ-ਵੱਖਰੇ ਅੰਦਾਜ਼ ਨਾਲ ਮਨਾਇਆ

ਸਿਆਟਲ, 5 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਵਿਚ ਅਮਰੀਕਨ ਲੋਕਾਂ ਗੋਰੇ, ਕਾਲੇ ਅਤੇ ਵੱਖਰੇ-ਵੱਖਰੇ ਧਰਮਾਂ ਤੇ ਜਾਤਾਂ ਦੇ ਲੋਕਾਂ ਨੇ ਆਪਣੇ-ਆਪਣੇ ਢੰਗ ਨਾਲ ਆਜ਼ਾਦੀ ਦਿਵਸ ਮਨਾਇਆ। ਸਾਰੇ ਧਰਮਾਂ, ਰੰਗਾਂ ਤੇ ਜਾਤਾਂ ਦੇ ਲੋਕਾਂ ਨੇ ਮਿਲ ਕੇ ਆਜ਼ਾਦੀ ਦਿਵਸ ‘ਤੇ ਚਾਰ ਜੁਲਾਈ ਨੂੰ ਸਾਂਝੇ ਤੌਰ ‘ਤੇ ਪਰੇਡ ਕੱਢੀ ਗਈ, ਜਿਸ ਭਾਰਤੀ ਮੂਲ ਦੇ ਪੰਜਾਬੀਆਂ ਨੇ […]

ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਗਠਜੋੜ ਦੀ ਸੰਭਾਵਨਾ!

ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦਾ ਗਠਜੋੜ ਹੋ ਸਕਦਾ ਹੈ। ਬੇਸ਼ੱਕ ਬੀ.ਜੇ.ਪੀ. ਦੇ ਕੁਝ ਸਥਾਨਕ ਲੀਡਰ ਇਸ ਨਾਲ ਸਹਿਮਤ ਨਹੀਂ ਪਰ ਕੇਂਦਰੀ ਲੀਡਰਸ਼ਿਪ ਇਸ ਲਈ ਰਾਜ਼ੀ ਹੈ। ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਨਰਮ […]

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਿਆਰੀ ‘ਚ ਸਰਕਾਰ

-ਹਰਿਆਣਾ ਸਰਕਾਰ ਵੱਲੋਂ ਨਿਯਮ ਬਣਾਉਣ ਦੀ ਕਵਾਇਦ ਸ਼ੁਰੂ ਚੰਡੀਗੜ੍ਹ, 5 ਜੁਲਾਈ (ਪੰਜਾਬ ਮੇਲ)- ਹਰਿਆਣਾ ਸਰਕਾਰ ਜਲਦ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ‘ਚ ਹੈ। ਸਰਕਾਰ ਨੇ ਇਸ ਲਈ ਨਿਯਮ ਬਣਾਉਣ ਦੀ ਕਵਾਇਦ ਵੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਕੈਬਨਿਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ (ਵਾਰਡਾਂ ਦੀ ਹੱਦਬੰਦੀ […]

ਬਹਿਬਲ ਗੋਲੀ ਕਾਂਡ: ਕੁੰਵਰ ਵਿਜੈ ਪ੍ਰਤਾਪ ਵੱਲੋਂ ਕੇਸ ‘ਚ ਪਾਰਟੀ ਬਣਨ ਲਈ ਅਦਾਲਤ ‘ਚ ਅਰਜ਼ੀ

ਫ਼ਰੀਦਕੋਟ, 5 ਜੁਲਾਈ (ਪੰਜਾਬ ਮੇਲ)- ਬਹਿਬਲ ਗੋਲੀ ਕਾਂਡ ਦੇ ਗਵਾਹਾਂ ਵੱਲੋਂ ਅਦਾਲਤ ਵਿੱਚ ਅਰਜ਼ੀ ਦੇ ਕੇ ਤਤਕਾਲੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਖਿਲਾਫ਼ ਲਾਏ ਗਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਗਵਾਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਪਹਿਲਾਂ ਉਸ ਨੂੰ ਨਿੱਜੀ […]

ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਦੀ ਕਮਾਨ ਮਾਲਵੇ ਦੇ ਹੱਥ ‘ਚ ਆਈ

ਟੱਲੇਵਾਲ, 5 ਜੁਲਾਈ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ਉਪਰੰਤ ਹੁਣ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਦੀ ਕਮਾਨ ਮਾਲਵੇ ਦੇ ਹੱਥ ਵਿਚ ਆ ਗਈ ਹੈ। ਕਾਂਗਰਸ ਅਤੇ ਅਕਾਲੀ ਦਲ ਦੀ ਪ੍ਰਧਾਨਗੀ ਇਕੱਲੇ ਮੁਕਤਸਰ ਜ਼ਿਲ੍ਹੇ ਦੇ ਹੱਥਾਂ ਵਿਚ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ […]

ਸੁੱਕੇ ਪ੍ਰਸ਼ਾਦਿਆਂ ਦਾ ਘਪਲਾ: ਸ਼੍ਰੋਮਣੀ ਕਮੇਟੀ ਵੱਲੋਂ 51 ਕਰਮਚਾਰੀਆਂ ਨੂੰ ਮੁਅੱਤਲ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਬੇਨੇਮੀਆਂ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਵੱਡੀ ਮਿਸਾਲੀ ਕਾਰਵਾਈ ਕੀਤੀ ਹੈ। ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਚ ਸੁੱਕੇ ਪ੍ਰਸ਼ਾਦਿਆਂ ਦੇ ਲਗਪਗ ਇਕ ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿਚ 51 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ 8 ਮੈਨੇਜਰ, 35 ਇੰਸਪੈਕਟਰ, 6 ਸੁਪਰਵਾਈਜ਼ਰ ਅਤੇ 2 […]

ਭਾਜਪਾ ਵੱਲੋਂ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

-ਦਲ ਬਦਲੂ ਖੁਸ਼, ਟਕਸਾਲੀ ਭਾਜਪਾਈਆਂ ‘ਚ ਛਾਈ ਨਿਰਾਸ਼ਾ ਚੰਡੀਗੜ੍ਹ, 5 ਜੁਲਾਈ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਨੇ ਸਾਬਕਾ ਕਾਂਗਰਸੀ ਆਗੂ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਅਸ਼ਵਨੀ ਸ਼ਰਮਾ ਨੂੰ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਨਿਯੁਕਤੀ ਨਾਲ ਭਾਜਪਾ ਨੇ ਆਪਣੀ ਦਹਾਕਿਆਂ ਪੁਰਾਣੀ ਰਵਾਇਤ ਨੂੰ ਤੋੜਦਿਆਂ […]

ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

ਮਾਨਸਾ/ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)-  ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ਉਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ […]

ਪੰਜਾਬੀ ਸਾਹਿਤਕ ਅਤੇ ਸਭਿਆਚਾਰਕ ਵਿਚਾਰ ਮੰਚ ਸਰੀ ਵੱਲੋਂ ਪੁਸਤਕ ਰਿਲੀਜ਼ ਅਤੇ ਵਿਚਾਰ ਚਰਚਾ ਸਮਾਗਮ

ਸਰੀ, 4 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪੰਜਾਬੀ ਸਾਹਿਤਕ ਅਤੇ ਸਭਿਆਚਾਰਕ ਵਿਚਾਰ ਮੰਚ ਸਰੀ ਬੀਸੀ (ਕੈਨੇਡਾ) ਵੱਲੋਂ ਭਾਰਤ ਦੇ ਇਤਿਹਾਸਕ ਕਿਸਾਨ ਅੰਦੋਲਨ ‘ਤੇ ਆਧਾਰਤ ਟੌਮਸਨ ਰਿਵਰਜ਼ ਯੂਨੀਵਰਸਿਟੀ ਕੈਮਲੂਪਸ ਦੇ ਪ੍ਰੋਫ਼ੈਸਰ ਅਮੈਰੀਟਸ ਡਾ. ਸੁਰਿੰਦਰ ਧੰਜਲ ਦੀਆਂ ਕਵਿਤਾਵਾਂ ਦੀ ਨਵ-ਪ੍ਰਕਾਸ਼ਿਤ ਕਿਤਾਬ ‘ਦੀਵੇ ਜਗਦੇ ਰਹਿਣਗੇ’ ਨੂੰ ਰਿਲੀਜ਼ ਕਰਨ ਹਿਤ ਅਤੇ ਅਮਰਜੀਤ ਚਾਹਲ ਦੇ ਨਾਵਲ ‘ਓਟ’ ਅਤੇ ਡਾ. ਧੰਜਲ ਦੁਆਰਾ […]