ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ  ਬਾਰੇ ਕੀਤੀ ਟਿੱਪਣੀ ਨੂੰ ਅਪਮਾਨਜਨਕ ਦੱਸਦਿਆਂ ਇਸ  ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਨੂੰ ਆਪ […]

ਭਗਵੰਤ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਪੰਜਾਬ ਵਿੱਚ ਵੱਖ-ਵੱਖ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਗਾ/ਫਿਰੋਜ਼ਪੁਰ, 8 ਜਨਵਰੀ (ਪੰਜਾਬ ਮੇਲ)- ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ ਹੋਰ ਅਮਲੇ ਨੂੰ ਕਚਿਹਰੀ ਖਾਲੀ ਕਰਨ ਲਈ ਕਿਹਾ ਹੈ ਅਤੇ […]

ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਵੱਡਾ ਤੋਹਫ਼ਾ 

ਦੋ ਹੋਰ ਕਲੀਨੀਕਲ ਲੈਬ ਜਲਦੀ: ਡਾ ਗਿੱਲ, ਅਰਵਿੰਦਰ ਪਾਲ ਸਿੰਘ ਚਾਹਲ ਸ਼੍ਰੀ ਮੁਕਤਸਰ ਸਾਹਿਬ, 8 ਜਨਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਦੁਨੀਆਂ ਵਿੱਚ ਲੋਕ ਭਲਾਈ ਹਿਤ ਸਿੱਖਿਆ ਅਤੇ ਸਿਹਤ ਨਾਲ ਸਬੰਧਤ ਕਾਰਜਾਂ ਲਈ ਬਹੁਤ ਹੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਕਿਉਕਿ […]

ICE ਵੱਲੋਂ 12 ਹਜ਼ਾਰ ਤੋਂ ਵੱਧ ਨਵੇਂ ਏਜੰਟ ਭਰਤੀ

ਵਾਸ਼ਿੰਗਟਨ ਡੀ.ਸੀ., 7 ਜਨਵਰੀ (ਪੰਜਾਬ ਮੇਲ)- ਹੋਮਲੈਂਡ ਸਕਿਓਰਿਟੀ ਵਿਭਾਗ ਨੇ ਐਲਾਨ ਕੀਤਾ ਹੈ ਕਿ ਇੰਮੀਗ੍ਰੇਸ਼ਨ ਐਂਡ ਕਸਟਮਜ਼ ਇੰਨਫੋਰਸਮੈਂਟ (ICE) ਵੱਲੋਂ 12 ਹਜ਼ਾਰ ਤੋਂ ਵੱਧ ਨਵੇਂ ਏਜੰਟ ਭਰਤੀ ਕੀਤੇ ਗਏ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਾਅਦੇ ਨੂੰ ਪੂਰਾ ਕਰਨ ਲਈ ਲੱਖਾਂ ਗੈਰ ਦਸਤਾਵੇਜ਼ੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਹਜ਼ਾਰਾਂ […]

ਟਰੰਪ ਪ੍ਰਸ਼ਾਸਨ ਵੱਲੋਂ ਡੈਮੋਕ੍ਰੇਟ ਰਾਜਾਂ ‘ਚ ਪਰਿਵਾਰ ਭਲਾਈ ਫੰਡ ਬੰਦ ਕਰਨ ਦੇ ਸੰਕੇਤ

ਵਾਸ਼ਿੰਗਟਨ ਡੀ.ਸੀ., 7 ਜਨਵਰੀ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ 5 ਡੈਮੋਕ੍ਰੇਟਿਕ ਰਾਜਾਂ ਵਿਚ ਬਾਲ ਦੇਖਭਾਲ ਅਤੇ ਗਰੀਬ ਪਰਿਵਾਰਾਂ ਲਈ 10 ਬਿਲੀਅਨ ਦੇ ਫੰਡ ਰੋਕ ਰਿਹਾ ਹੈ। ਬਜਟ ਦਫਤਰ ਦਾ ਕਹਿਣਾ ਹੈ ਕਿ ਰਿਪੋਰਟਾਂ ਮਿਲੀਆਂ ਹਨ ਕਿ ਇਨ੍ਹਾਂ ਸਮਾਜਿਕ ਸੇਵਾਵਾਂ ਵਿਚ ਧੋਖਾਧੜੀ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਇਸ ਗਰਾਂਟ ਨਾਲ ਬਹੁਤ ਸਾਰੇ […]

ਯੂ.ਐੱਸ.ਸੀ.ਆਈ.ਐੱਸ. ਵੱਲੋਂ ਸ਼ੱਕੀ ਕੇਸਾਂ ‘ਤੇ ਕੀਤੀ ਜਾ ਰਹੀ ਹੈ ਸਖਤੀ

ਵਾਸ਼ਿੰਗਟਨ ਡੀ.ਸੀ., 7 ਜਨਵਰੀ (ਪੰਜਾਬ ਮੇਲ)- ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਸਰਵਿਸਿਜ਼ ਨੇ ਆਪਣੀ ਇਕ ਰਿਪੋਰਟ ਵਿਚ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਏਜੰਸੀ ਨੇ 14 ਹਜ਼ਾਰ ਤੋਂ ਵੱਧ ਸ਼ੱਕੀ ਇਮੀਗ੍ਰੇਸ਼ਨ ਕੇਸ ICE ਨੂੰ ਭੇਜੇ ਹਨ, ਜੋ ਕਿ ਸ਼ੱਕੀ ਲੱਗ ਰਹੇ ਸਨ। ਯੂ.ਐੱਸ.ਸੀ.ਆਈ.ਐੱਸ. ਨੇ ਇਸ ਤੋਂ ਇਲਾਵਾ 65 ਫੀਸਦੀ ਮਾਮਲਿਆਂ […]

ਅਮਰੀਕਾ ‘ਚ 2 ਪੰਜਾਬੀ ਟਰੱਕ ਡਰਾਈਵਰ 7 ਮਿਲੀਅਨ ਡਾਲਰ ਦੀ ਕੋਕੀਨ ਸਣੇ ਕਾਬੂ

ਇੰਡੀਆਨਾ, 7 ਜਨਵਰੀ (ਪੰਜਾਬ ਮੇਲ)- ਅਮਰੀਕਾ ਦੀ ਇੰਡੀਆਨਾ ਸਟੇਟ ਪੁਲਿਸ ਨੇ ਇੱਕ ਨਿਯਮਤ ਨਿਰੱਖਣ ਦੌਰਾਨ ਰਿਚਮੰਡ, ਇੰਡੀਆਨਾ ਜਾ ਰਹੇ ਇਕ ਸੈਮੀ ਟਰੱਕ ਵਿਚ 7 ਮਿਲੀਅਨ ਡਾਲਰ ਮੁੱਲ ਦੀ ਕੋਕੀਨ ਬਰਾਮਦ ਕੀਤੀ ਹੈ। ਇਸ ਦੇ ਸੰਬੰਧ ਵਿਚ 25 ਸਾਲਾ ਗੁਰਪ੍ਰੀਤ ਸਿੰਘ ਅਤੇ 30 ਸਾਲਾ ਜਸਵੀਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ I-70 […]

ਜਥੇ ਨਾਲ ਪਾਕਿਸਤਾਨ ਭੱਜੀ ਸਰਬਜੀਤ ਦੀ ਨਹੀਂ ਹੋਈ ਭਾਰਤ ਵਾਪਸੀ!

ਚੰਡੀਗੜ੍ਹ, 7 ਜਨਵਰੀ (ਪੰਜਾਬ ਮੇਲ)- ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ ਨੂੰ ਬੀਤੇ ਦਿਨੀਂ ਪਾਕਿਸਤਾਨ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਪਾਕਿਸਤਾਨ ਵਲੋਂ ਉਸ ਨੂੰ ਭਾਰਤ ਨੂੰ ਸੌਂਪਣ ਲਈ ਸਰਹੱਦ ‘ਤੇ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ […]

ਸਿੱਖ ਵਿਰੋਧੀ ਮਾਨਸਿਕਤਾ ਦੇ ਦੋਸ਼ ਹੇਠ ਭਗਵੰਤ ਮਾਨ ਅਕਾਲ ਤਖ਼ਤ ਸਕੱਤਰੇਤ ‘ਤੇ ਤਲਬ

-15 ਜਨਵਰੀ ਨੂੰ ਸੱਦਿਆ; ਬਰਗਾੜੀ ਬੇਅਦਬੀ ਮਾਮਲੇ ਤੇ ਮੌੜ ਅੱਤਵਾਦੀ ਹਮਲੇ ‘ਚ ਕਾਰਵਾਈ ਬਾਰੇ ਵੀ ਸਫਾਈ ਮੰਗੀ ਅੰਮ੍ਰਿਤਸਰ, 7 ਜਨਵਰੀ (ਪੰਜਾਬ ਮੇਲ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ‘ਚ ਤਲਬ […]