ਚੀਨ ਨੇ ਦੁਨੀਆਂ ਭਰ ਦੇ ਪੇਸ਼ੇਵਰਾਂ ਲਈ ਖੋਲ੍ਹੇ ਆਪਣੇ ਦਰਵਾਜ਼ੇ; ‘ਕੇ ਵੀਜ਼ਾ’ ਦੀ ਸ਼ੁਰੂਆਤ ਦਾ ਐਲਾਨ

-ਅਮਰੀਕਾ ਦੇ ਐੱਚ.-1ਬੀ. ਵੀਜ਼ਾ ਨੂੰ ਦੇਵੇਗਾ ਟੱਕਰ! ਬੀਜਿੰਗ, 23 ਸਤੰਬਰ (ਪੰਜਾਬ ਮੇਲ)- ਅਮਰੀਕੀ ਵੀਜ਼ਾ ਨਿਯਮਾਂ ਨੂੰ ਲੈ ਕੇ ਸਿਰਫ਼ ਭਾਰਤ ਹੀ ਨਹੀਂ, ਸਗੋਂ ਦੁਨੀਆਂ ਭਰ ਦੇ ਪੇਸ਼ੇਵਰ ਚਿੰਤਾ ‘ਚ ਡੁੱਬੇ ਹੋਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਾਲੀਆ ਫ਼ਰਮਾਨ ਅਨੁਸਾਰ ਹੁਣ ਨਵੇਂ ਐੱਚ.-1ਬੀ. ਵੀਜ਼ਾ ਲਈ ਬਿਨੈਕਾਰਾਂ ਨੂੰ ਇਕ ਲੱਖ ਡਾਲਰ (ਲੱਗਭਗ 88 ਲੱਖ ਰੁਪਏ) ਦੀ […]

ਬਾਇਡਨ ਦੇ ਚੋਣ ਲੜਨ ਦੇ ਫੈਸਲੇ ਖਿਲਾਫ਼ ਆਪਣੀਆਂ ਚਿੰਤਾਵਾਂ ਜ਼ਾਹਰ ਨਾ ਕਰਨ ਦਾ ਅਫ਼ਸੋਸ : ਕਮਲਾ ਹੈਰਿਸ

ਵਾਸ਼ਿੰਗਟਨ, 23 ਸਤੰਬਰ (ਪੰਜਾਬ ਮੇਲ)- ਕਮਲਾ ਹੈਰਿਸ ਨੇ ਕਿਹਾ ਕਿ ਉਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਦੂਜੇ ਕਾਰਜਕਾਲ ਲਈ ਚੋਣ ਲੜਨ ਦੇ ਫੈਸਲੇ ਖਿਲਾਫ਼ ਆਪਣੀਆਂ ਚਿੰਤਾਵਾਂ ਜ਼ਾਹਰ ਨਾ ਕਰਨ ਦਾ ਅਫ਼ਸੋਸ ਹੈ, ਜਦੋਂ ਬਹੁਤੇ ਅਮਰੀਕੀਆਂ ਨੂੰ ਲੱਗਦਾ ਸੀ ਕਿ ਉਹ ਇਸ ਅਹੁਦੇ ਲਈ ਬਹੁਤ ਉਮਰਦਰਾਜ਼ ਹਨ। ਹੈਰਿਸ ਨੇ ਚੋਣਾਂ ਤੋਂ ਬਾਅਦ ਆਪਣੇ ਪਹਿਲੇ ਲਾਈਵ ਟੈਲੀਵਿਜ਼ਨ […]

ਪੁਤਿਨ ਵੱਲੋਂ ਟਰੰਪ ਨੂੰ ਇੱਕ ਸਾਲ ਲਈ ਪ੍ਰਮਾਣੂ ਹਥਿਆਰ ਨਿਯੰਤਰਣ ਸਮਝੌਤੇ ਦੀ ਪੇਸ਼ਕਸ਼

ਮਾਸਕੋ, 23 ਸਤੰਬਰ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਜੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੀ ਅਜਿਹਾ ਕਰਦੇ ਹਨ, ਤਾਂ ਉਹ ਵਾਸ਼ਿੰਗਟਨ ਅਤੇ ਮਾਸਕੋ ਦਰਮਿਆਨ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਨੂੰ ਸੀਮਤ ਕਰਨ ਵਾਲੀ ਆਖਰੀ ਹਥਿਆਰ ਨਿਯੰਤਰਣ ਸੰਧੀ ਨੂੰ ਇੱਕ ਸਾਲ ਲਈ ਵਧਾਉਣ ਲਈ ਤਿਆਰ ਹਨ। ਨਿਊ ਸਟ੍ਰੈਟਜਿਕ ਆਰਮਜ਼ ਰਿਡਕਸ਼ਨ ਟ੍ਰੀਟੀ ਜਾਂ ਨਿਊ ਸਟਾਰਟ […]

ਅਮਰੀਕੀ ਐੱਚ-1ਬੀ ਵੀਜ਼ਾ ਦੀ ਫੀਸ ‘ਚ ਵਾਧੇ ‘ਤੇ ਚੀਨ ਨੇ ਚੁੱਪ ਧਾਰੀ

ਪੇਈਚਿੰਗ, 23 ਸਤੰਬਰ (ਪੰਜਾਬ ਮੇਲ)- ਚੀਨ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਐੱਚ-1ਬੀ ਵੀਜ਼ਿਆਂ ‘ਤੇ ਇੱਕ ਲੱਖ ਅਮਰੀਕੀ ਡਾਲਰ ਦੀ ਭਾਰੀ ਫੀਸ ਲਗਾਉਣ ਦੇ ਫੈਸਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਨਾਲੋ-ਨਾਲ ਉਸ ਨੇ ਦੁਨੀਆਂ ਭਰ ਦੇ ਪੇਸ਼ੇਵਰਾਂ ਨੂੰ ਆਪਣੇ ਦੇਸ਼ ਵਿਚ ਕੰਮ ਕਰਨ ਲਈ ਸੱਦਾ ਦਿੱਤਾ ਹੈ ਕਿਉਂਕਿ ਉਹ ਅਗਲੇ ਮਹੀਨੇ ਇੱਕ […]

ਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ‘ਚ ਲੁਕ ਕੇ ਦਿੱਲੀ ਪੁੱਜਿਆ 13 ਸਾਲਾ ਅਫ਼ਗਾਨ ਲੜਕਾ

ਨਵੀਂ ਦਿੱਲੀ, 23 ਸਤੰਬਰ (ਪੰਜਾਬ ਮੇਲ)- 13 ਸਾਲ ਦਾ ਅਫ਼ਗਾਨ ਲੜਕਾ ਕਾਬੁਲ ਤੋਂ ਉਡਾਣ ਭਰਨ ਵਾਲੇ ਜਹਾਜ਼ ਦੇ ਲੈਂਡਿੰਗ ਗੇਅਰ ਕੰਪਾਰਟਮੈਂਟ ਅੰਦਰ ਕਿਸੇ ਤਰ੍ਹਾਂ ਦਾਖ਼ਲ ਹੋ ਕੇ ਦਿੱਲੀ ਪਹੁੰਚ ਗਿਆ। ਇਸ ਦਾ ਪਤਾ ਉਦੋਂ ਲੱਗਿਆ, ਜਦੋਂ ਐਤਵਾਰ ਸਵੇਰੇ 11 ਵਜੇ ਦੇ ਕਰੀਬ ਕੇ.ਏ.ਐੱਮ. ਏਅਰਲਾਈਨਜ਼ ਦਾ ਜਹਾਜ਼ ਆਰ ਕਿਉ-4401 ਦੋ ਘੰਟੇ ਦੀ ਯਾਤਰਾ ਤੋਂ ਬਾਅਦ ਇੱਥੇ […]

2 ਅਮਰੀਕੀ ਸੰਸਦ ਮੈਂਬਰ ਵੱਲੋਂ ਭਾਰਤ ‘ਤੇ ‘ਝੀਂਗਾ ਟੈਰਿਫ ਐਕਟ’ ਦੀ ਮੰਗ!

ਨਵੀਂ ਦਿੱਲੀ, 23 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲਾਂ ਹੀ ਭਾਰਤ ‘ਤੇ 50 ਪ੍ਰਤੀਸ਼ਤ ਟੈਰਿਫ ਲਗਾ ਚੁੱਕੇ ਹਨ ਅਤੇ ਹੁਣ ਦੋ ਅਮਰੀਕੀ ਸੰਸਦ ਮੈਂਬਰ ਝੀਂਗਾ ਟੈਰਿਫ ਐਕਟ ਦੀ ਮੰਗ ਕਰ ਰਹੇ ਹਨ। ਇਸ ਖ਼ਬਰ ਤੋਂ ਬਾਅਦ ਝੀਂਗਾ ਨਿਰਯਾਤ ਕਰਨ ਵਾਲੀਆਂ ਕੰਪਨੀਆਂ ਦੇ ਸ਼ੇਅਰ ਸਟਾਕ ਮਾਰਕੀਟ ਵਿਚ ਤੇਜ਼ੀ ਨਾਲ ਡਿੱਗ ਗਏ। ਇਹ ਟੈਰਿਫ ਐਕਟ […]

ਲੁਧਿਆਣਾ ‘ਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 23 ਸਤੰਬਰ (ਪੰਜਾਬ ਮੇਲ)- ਸਾਹਨੇਵਾਲ ਵਿਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਸੋਮਵਾਰ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਸਾਹਨੇਵਾਲ ਦੇ ਪਿੰਡ ਨੰਦਪੁਰ ਨੇੜੇ ਸ਼ਰਾਬ ਦੇ ਅਹਾਤੇ ਦੀ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਯੂਥ ਕਾਂਗਰਸੀ ਆਗੂ ਅਨੁਜ ਕੁਮਾਰ ਦਾ ਭਰਾ ਅਮਿਤ ਕੁਮਾਰ ਦੁਕਾਨ (ਅਹਾਤੇ) ‘ਤੇ ਬੈਠਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 329 ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 329 ਲੋੜਵੰਦਾਂ ਪਰਿਵਾਰਾਂ ਨੂੰ ਦੋ ਲੱਖ ਸੱਤਰ ਹਜ਼ਾਰ ਰੁਪਏ ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ […]

ਜਬਰੀ ਵਸੂਲੀ ਦੇ ਮਾਮਲੇ ‘ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਜਬਰਨ ਵਸੂਲੀ ਦੇ ਮਾਮਲੇ ਵਿਚ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜ਼ਮਾਨਤ ਮਿਲ ਗਈ ਹੈ। ਰਮਨ ਅਰੋੜਾ ਖ਼ਿਲਾਫ਼ ਦੋਸ਼ ਲਾਏ ਗਏ ਸਨ ਕਿ ਉਹ ਉਨ੍ਹਾਂ ਕੋਲੋਂ ਮਹੀਨੇ ਵਜੋਂ ਰਕਮ ਵਸੂਲਦੇ ਹਨ। ਇਸ ਮਾਮਲੇ ਵਿਚ ਅੱਜ ਅਦਾਲਤ ਨੇ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕਰਨ ਦਾ ਹੁਕਮ ਦਿੱਤਾ। ਇਹ ਵੀ ਪਤਾ […]

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਜਲਦ ਹੋਵੇਗਾ ਚਾਲੂ

ਹਲਵਾਰਾ, 22 ਸਤੰਬਰ (ਪੰਜਾਬ ਮੇਲ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਵਿਖੇ ਬਣੇ ਅੰਤਰਰਾਸ਼ਟਰੀ ਹਵਾਈ ਅੱਡੇ (ਹਲਵਾਰਾ ਏਅਰਪੋਰਟ) ਤੋਂ ਉਡਾਣ ਭਰਨ ਦੇ ਸੁਫ਼ਨੇ ਵੇਖ ਰਹੇ ਲੋਕਾਂ ਲਈ ਖ਼ੁਸ਼ਖਬਰੀ ਸਾਹਮਣੇ ਆਈ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਹਵਾਈ ਅੱਡੇ ਦਾ ਉਦਘਾਟਨ ਜਲਦ ਹੀ ਕਰ ਦਿੱਤਾ ਜਾਵੇਗਾ ਅਤੇ ਇਸ ਦੀ ਕਮਾਂਡ ਭਾਰਤੀ ਹਵਾਈ ਅੱਡਾ ਅਥਾਰਿਟੀ ਦੇ ਹਵਾਲੇ ਕਰ ਦਿੱਤੀ […]