ਪੰਜਾਬ ਪੁਲਿਸ ਵੱਲੋਂ 170 ਕਰੋੜ ਰੁਪਏ ਦਾ ਘਪਲਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 8 ਗ੍ਰਿਫ਼ਤਾਰ

-ਪੰਜਾਬ ਤੇ ਹਰਿਆਣਾ ਸਮੇਤ ਕਈ ਰਾਜਾਂ ‘ਚ ਜੈਵਿਕ ਖੇਤੀ ਦਾ ਲਾਲਚ ਦੇ ਕੇ ਨਿਵੇਸ਼ਕਾਂ ਤੋਂ ਇਕੱਠੇ ਕੀਤੇ ਪੈਸੇ ਖੰਨਾ, 19 ਅਕਤੂਬਰ (ਪੰਜਾਬ ਮੇਲ)- ਖੰਨਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿਚ ਜੈਵਿਕ ਖੇਤੀ ਦਾ ਲਾਲਚ ਦੇ ਕੇ ਵੱਡੇ ਪੱਧਰ ‘ਤੇ ਨਿਵੇਸ਼ਕਾਂ ਤੋਂ ਪੈਸੇ ਇਕੱਠੇ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। […]

ਕੈਨੇਡਾ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ 2.35 ਲੱਖ ਵਿਦੇਸ਼ੀ ਨਾਗਰਿਕਾਂ ਦਾ ਸੁਪਨਾ ਟੁੱਟਿਆ

-ਇੰਟਰਨੈਸ਼ਨਲ ਸਟੂਡੈਂਟਸ ਅਤੇ ਟੈਂਪਰੇਰੀ ਫ਼ੌਰਨ ਵਰਕਰਜ਼ ਦੇ ਜੀਵਨ ਸਾਥੀਆਂ ਨੂੰ ਵਰਕ ਪਰਮਿਟ ਤੋਂ ਹੋਣ ਲੱਗੀ ਨਾਂਹ ਵਿਨੀਪੈਗ, 19 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਰਕੇ ਮੌਜੂਦਾ ਵਰ੍ਹੇ ਦੌਰਾਨ 2.35 ਲੱਖ ਵਿਦੇਸ਼ੀ ਨਾਗਰਿਕਾਂ ਦਾ ਕੈਨੇਡਾ ਪੁੱਜਣ ਦਾ ਸੁਪਨਾ ਅਧੂਰਾ ਰਹਿ ਗਿਆ। ਇਸ ਵਿਚ ਸਟੱਡੀ ਵੀਜ਼ਾ, ਟੈਂਪਰੇਰੀ ਫ਼ੌਰਨ ਵਰਕਰਜ਼ ਦੇ ਜੀਵਨ ਸਾਥੀ ਤੇ ਵਰਕ ਪਰਮਿਟ […]

ਨਿਊਯਾਰਕ ‘ਚ ਸਟ੍ਰੀਟ ਦਾ ਨਾਮ ‘ਗੁਰੂ ਤੇਗ ਬਹਾਦਰ ਜੀ ਵੇਅ’ ਰੱਖਿਆ ਗਿਆ

ਸਿੱਖ ਭਾਈਚਾਰੇ ਲਈ ਇਤਿਹਾਸਕ ਅਤੇ ਮਾਣਮੱਤਾ ਪਲ ਕਵੀਨਜ਼/ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਵਿਲੱਖਣ ਸ਼ਰਧਾਂਜਲੀ ਭੇਟ ਕੀਤੀ ਹੈ। ਕਵੀਨਜ਼ ਵਿਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਹੁਣ ਅਧਿਕਾਰਤ ਤੌਰ ‘ਤੇ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ ਗਿਆ ਹੈ। […]

ਅਫ਼ਗਾਨਿਸਤਾਨ ਤੇ ਪਾਕਿਸਤਾਨ ਫੌਰੀ ਜੰਗਬੰਦੀ ਲਈ ਸਹਿਮਤ: ਕਤਰ

ਕਤਰ ਤੇ ਤੁਰਕੀ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਵਿਚ ਦੋਵਾਂ ਮੁਲਕਾਂ ਦੇ ਰੱਖਿਆ ਮੰਤਰੀ ਹੋਏ ਸ਼ਾਮਲ ਇਸਲਾਮਾਬਾਦ, 19 ਅਕਤੂਬਰ (ਪੰਜਾਬ ਮੇਲ)- ਅਫ਼ਗਾਨਿਸਤਾਨ ਤੇ ਪਾਕਿਸਤਾਨ ਵਿਚਾਲੇ ਪਿਛਲੇ ਇਕ ਹਫ਼ਤੇ ਤੋਂ ਜਾਰੀ ਲੜਾਈ ਮਗਰੋਂ ਦੋਵੇਂ ਮੁਲਕ ਫੌਰੀ ਜੰਗਬੰਦੀ ‘ਤੇ ਸਹਿਮਤ ਹੋ ਗਏ ਹਨ। ਕਤਰ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਅਫ਼ਗਾਨਿਸਤਾਨ ਤੇ ਪਾਕਿਸਤਾਨ […]

ਏਅਰ ਇੰਡੀਆ ਦੀ ਮਿਲਾਨ ਤੋਂ ਦਿੱਲੀ ਉਡਾਣ ਰੱਦ

-ਤਕਨੀਕੀ ਖਰਾਬੀ ਕਾਰਨ ਇਟਲੀ ‘ਚ ਫਸੇ 250 ਯਾਤਰੀ; ਜ਼ਿਆਦਾਤਰ ਯਾਤਰੀ ਦੀਵਾਲੀ ਵਾਲੇ ਦਿਨ ਵਤਨ ਪਰਤਣਗੇ ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਏਅਰ ਇੰਡੀਆ ਦੇ ਡਰੀਮਲਾਈਨਰ ਜਹਾਜ਼ ਨੂੰ ਇਟਲੀ ਦੇ ਮਿਲਾਨ ਹਵਾਈ ਅੱਡੇ ‘ਤੇ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਦਿੱਲੀ ਆਉਣ ਵਾਲੀ ਇਹ ਉਡਾਣ ਰੱਦ ਕਰਨੀ ਪਈ ਅਤੇ 250 ਤੋਂ ਵੱਧ ਯਾਤਰੀ ਇਟਲੀ […]

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

– ਦੋ ਸਾਲ ਪਹਿਲਾਂ ਕੰਮ ਕਰਨ ਲਈ ਆਇਆ ਸੀ ਅਮਰੀਕਾ ਫਗਵਾੜਾ/ਕੈਲੀਫੋਰਨੀਆ, 19 ਅਕਤੂਬਰ (ਪੰਜਾਬ ਮੇਲ)- ਫਗਵਾੜਾ ਦੇ ਪਿੰਡ ਪਲਾਹੀ ਦੇ ਨੌਜਵਾਨ ਮਨਦੀਪ ਸਿੰਘ ਸੱਲ (39) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ‘ਚ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਮਨਦੀਪ ਸਿੰਘ ਪਰਿਵਾਰ ਦੇ ਚੰਗੇ […]

ਰਿਸ਼ਵਤਖੋਰੀ ਮਾਮਲਾ: ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮੁਅੱਤਲ

-ਕਬਾੜੀ ਦੀ ਸ਼ਿਕਾਇਤ ਮਗਰੋਂ ਮੁਹਾਲੀ ਸਥਿਤ ਦਫ਼ਤਰ ਵਿਚੋਂ ਕੀਤਾ ਗਿਆ ਸੀ ਗ੍ਰਿਫ਼ਤਾਰ ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ)-  ਪੰਜਾਬ ਦੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਨੂੰ ਰਾਜ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। ਹਰਚਰਨ ਭੁੱਲਰ ਨੂੰ ਇੱਕ ਹੋਰ ਵਿਅਕਤੀ ਨਾਲ ਵੀਰਵਾਰ […]

ਹਵਾਲਗੀ ਮਾਮਲੇ ਦੀ ਸੁਣਵਾਈ ‘ਚ ਹੋਣਗੇ ਸਨਸਨੀਖੇਜ਼ ਖੁਲਾਸੇ : ਨੀਰਵ ਮੋਦੀ

-ਬੈਂਕ ਕਰਜ਼ ਨਾਲ ਸਬੰਧਤ ਮਾਮਲੇ ਦੀ ਜਨਵਰੀ ‘ਚ ਹੋਵੇਗੀ ਸੁਣਵਾਈ ਲੰਡਨ, 18 ਅਕਤੂਬਰ (ਪੰਜਾਬ ਮੇਲ)- ਛੇ ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਯੂ.ਕੇ. ਦੀ ਇੱਕ ਅਦਾਲਤ ਨੂੰ ਦੱਸਿਆ ਹੈ ਕਿ ਜਦੋਂ ਅਗਲੇ ਮਹੀਨੇ ਲੰਡਨ ਵਿਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ‘ਤੇ ਉਸ ਦੇ ਭਾਰਤੀ ਹਵਾਲਗੀ ਮਾਮਲੇ […]

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਮੁੜ 14 ਦਿਨ ਦਾ ਵਾਧਾ

-ਪਹਿਲੀ ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ ਮੁਹਾਲੀ, 18 ਅਕਤੂਬਰ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਅਧੀਨ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਮੁੜ 14 ਦਿਨਾਂ ਦਾ ਵਾਧਾ ਹੋ ਗਿਆ ਹੈ। ਇਸ ਮਾਮਲੇ ਦੀ ਅਗਲੀ ਪੇਸ਼ੀ ਪਹਿਲੀ ਨਵੰਬਰ ਨੂੰ ਹੋਵੇਗੀ। ਬਿਕਰਮ ਸਿੰਘ ਮਜੀਠੀਆ ਨੇ […]

ਮਾਣਹਾਨੀ ਮਾਮਲਾ : ਹਾਈਕੋਰਟ ਵੱਲੋਂ ਸੁਖਬੀਰ ਬਾਦਲ ਦੀ ਪਟੀਸ਼ਨ ਰੱਦ

ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਦਾਇਰ ਮਾਣਹਾਨੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ। ਇਹ ਮਾਮਲਾ 2017 ਦਾ […]