ਟਰੰਪ ਨੇ ਕੈਲੀਫੋਰਨੀਆ ਗਵਰਨਰ ਦੀ ਚੋਣ ਲਈ ਸਟੀਵ ਹਿਲਟਨ ਨੂੰ ਦਿੱਤਾ ਸਮਰਥਨ

ਵਾਸ਼ਿੰਗਟਨ ਡੀ.ਸੀ., 8 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 6 ਅਪ੍ਰੈਲ ਨੂੰ ਕੈਲੀਫੋਰਨੀਆ ਦੇ ਗਵਰਨਰ ਦੀ ਹੋਣ ਵਾਲੀ ਚੋਣ ਲਈ ਬ੍ਰਿਟਿਸ਼ ਸਰਕਾਰ ਦੇ ਸਾਬਕਾ ਸਲਾਹਕਾਰ ਅਤੇ ਫਾਕਸ ਨਿਊਜ਼ ਦੇ ਹੋਸਟ ਸਟੀਵ ਹਿਲਟਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਦੋਹਰੀ ਨਾਗਰਿਕਤਾ ਰੱਖਣ ਵਾਲੇ ਸਟੀਵ ਹਿਲਟਨ ਨੇ ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ […]

ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਅਮਰੀਕਾ ਦੇ ਦੌਰੇ ‘ਤੇ ਪਹੁੰਚੇ

ਵਾਸ਼ਿੰਗਟਨ, 8 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਮਾਰਸ਼ਲ ਏ.ਪੀ. ਸਿੰਘ ਅਮਰੀਕਾ ਦੇ ਦੌਰੇ ‘ਤੇ ਪਹੁੰਚੇ। ਇਸ ਦੌਰੇ ਦਾ ਮੁੱਖ ਉਦੇਸ਼ ਭਾਰਤ-ਅਮਰੀਕਾ ਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ। ਹਵਾਈ ਸੈਨਾ ਵਿਚ ਘਟਦੇ ਸਕੁਐਡਰਨ ਅਤੇ 114 ਰਾਫੇਲ ਜੈੱਟਾਂ ਦੇ ਸੌਦੇ ਨੂੰ ਪ੍ਰਵਾਨਗੀ ਦੇ ਵਿਚਕਾਰ ਇਹ ਦੌਰਾ ਰਣਨੀਤਕ ਤੌਰ ‘ਤੇ ਬਹੁਤ ਮਹੱਤਵਪੂਰਨ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 110 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 110 ਅੰਗਹੀਣ ਵਿਅਕਤੀਆਂ ਨੂੰ ਇੱਕ ਲੱਖ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। […]

ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ

ਮਿਆਦ ਪੁਗਾਉਣ ਵਾਲੇ ਨਿਗਮਾਂ ਤੇ ਕੌਂਸਲਾਂ ਦੇ ਪ੍ਰਸ਼ਾਸਕ ਨਿਯੁਕਤ; ਮਈ ‘ਚ ਚੋਣਾਂ ਦੀ ਸੰਭਾਵਨਾ ਬਠਿੰਡਾ, 8 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਕਾਰਜਕਾਲ ਮੁਕੰਮਲ ਕਰਨ ਵਾਲੇ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦਾ ਕੰਮਕਾਜ ਚਲਾਉਣ ਲਈ ਪ੍ਰਸ਼ਾਸਕ ਨਿਯੁਕਤ ਕੀਤੇ ਹਨ। ਆਉਂਦੇ ਹਫ਼ਤਿਆਂ […]

ਸੂਹ ਦੇ ਆਧਾਰ ‘ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਨਾ ਹੋਣ: ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਮਹਿਜ਼ ਗੁਪਤ ਜਾਣਕਾਰੀ (ਸੂਹ) ਜਾਂ ਖ਼ਾਸਕਰ ਕਥਿਤ ਹਥਿਆਰਾਂ ਦੀ ਬਰਾਮਦਗੀ ਨਾਲ ਜੁੜੇ ਕੇਸਾਂ ਵਿਚ ਸਹਿ-ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਨ ਤੋਂ ਵਰਜਿਆ ਹੈ। ਬੈਂਚ ਨੇ ਸਪੱਸ਼ਟ ਕੀਤਾ ਕਿ ਨੌਜਵਾਨਾਂ ਖਿਲਾਫ਼ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਸਹੀ […]

ਪੰਜਾਬ ਸਰਕਾਰ ਵਿੱਤੀ ਵਰ੍ਹੇ ਦੇ ਪਹਿਲੇ ਹਫਤੇ ਹੀ 1500 ਕਰੋੜ ਦਾ ਚੁੱਕੇਗੀ ਨਵਾਂ ਕਰਜ਼ਾ

-10 ਸਾਲ ਦੀ ਮਿਆਦ ਲਈ ਲਿਆ ਜਾਵੇਗਾ ਕਰਜ਼ਾ ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ 2026-27 ਦੇ ਪਹਿਲੇ ਹਫ਼ਤੇ ਹੀ 1500 ਕਰੋੜ ਦਾ ਨਵਾਂ ਕਰਜ਼ਾ ਚੁੱਕੇਗੀ। ਇਹ ਕਰਜ਼ਾ ਯੋਜਨਾਵਾਂ ਅਤੇ ਵਿਕਾਸ ਸਕੀਮਾਂ ਲਈ ਪੂੰਜੀਗਤ ਖ਼ਰਚੇ ਵਜੋਂ ਦਸ ਸਾਲਾਂ ਦੀ ਮਿਆਦ ਲਈ ਚੁੱਕਿਆ ਜਾ ਰਿਹਾ ਹੈ। ਕਰਜ਼ ਲੈਣ ਲਈ ਨੋਟੀਫ਼ਿਕੇਸ਼ਨ 2 ਅਪ੍ਰੈਲ ਨੂੰ […]

ਪੰਜਾਬ ਵਿਧਾਨ ਸਭਾ ਚੋਣਾਂ 2027: ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

ਚੰਡੀਗੜ੍ਹ, 7 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਬਣਾਉਣ ਦਾ ਐਲਾਨ ਕਰ ਦਿੱਤਾ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨੇ […]

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜੱਜਾਂ ਨੂੰ ਏ.ਆਈ. ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼

ਚੰਡੀਗੜ੍ਹ, 7 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਆਂਇਕ ਅਧਿਕਾਰੀਆਂ ਨੂੰ ਅਦਾਲਤੀ ਫੈਸਲੇ ਲਿਖਣ ਜਾਂ ਕਾਨੂੰਨੀ ਖੋਜ ਲਈ ਚੈਟਜੀਪੀਟੀ, ਜੈਮਿਨੀ, ਮਾਈਕ੍ਰੋਸਾਫਟ ਕੋਪਾਇਲਟ ਅਤੇ ਮੈਟਾ ਏ.ਆਈ. ਵਰਗੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਟੂਲਸ ਦੀ ਵਰਤੋਂ ਨਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। […]

ਆਬਕਾਰੀ ਨੀਤੀ ਮਾਮਲਾ: ਅਰਵਿੰਦ ਕੇਜਰੀਵਾਲ ਦਿੱਲੀ ਹਾਈ ਕੋਰਟ ‘ਚ ਪੇਸ਼

ਨਵੀਂ ਦਿੱਲੀ, 7 ਅਪ੍ਰੈਲ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿਚ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਬਕਾਰੀ ਨੀਤੀ ਮਾਮਲੇ ‘ਚ ਜਸਟਿਸ ਸਵਰਨਾ ਕਾਂਤਾ ਸ਼ਰਮਾ ਨੂੰ ਸੁਣਵਾਈ ਤੋਂ ਲਾਂਭੇ ਹੋਣ ਦੀ ਮੰਗ ਕੀਤੀ ਹੈ। ਇਹ ਮਾਮਲਾ ਹੇਠਲੀ ਅਦਾਲਤ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਤੇ ਹੋਰਨਾਂ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ […]

ਪੱਛਮੀ ਏਸ਼ੀਆ ਤਣਾਅ ਦਾ ਅਸਰ: ਯੂਰਪ ਤੇ ਕੈਨੇਡਾ ਦੀਆਂ ਪ੍ਰਮੁੱਖ ਏਅਰਲਾਈਨਜ਼ ਵੱਲੋਂ ਭਾਰਤ ਲਈ ਉਡਾਣਾਂ ‘ਚ ਵੱਡਾ ਵਾਧਾ

ਨਵੀਂ ਦਿੱਲੀ, 7 ਅਪ੍ਰੈਲ (ਪੰਜਾਬ ਮੇਲ)– ਪੱਛਮੀ ਏਸ਼ੀਆ ਵਿਚ ਵਧਦੇ ਭੂ-ਸਿਆਸੀ ਤਣਾਅ ਦਾ ਅਸਰ ਹੁਣ ਵਿਸ਼ਵ ਪੱਧਰ ‘ਤੇ ਹਵਾਬਾਜ਼ੀ ਸੈਕਟਰ ‘ਤੇ ਸਪੱਸ਼ਟ ਨਜ਼ਰ ਆਉਣ ਲੱਗਾ ਹੈ। ਖਾੜੀ ਦੇਸ਼ਾਂ ਦੇ ਏਅਰਸਪੇਸ ‘ਚ ਬੇਯਕੀਨੀ ਵਧਣ ਕਾਰਨ ਯਾਤਰੀਆਂ ਦਾ ਰੁਝਾਨ ਹੁਣ ਕਿਫਾਇਤੀ ਕਨੈਕਟਿੰਗ ਫਲਾਈਟਾਂ ਤੋਂ ਹਟ ਕੇ ਸਿੱਧੇ (ਨਾਨ-ਸਟਾਪ) ਸਫ਼ਰ ਵੱਲ ਵਧ ਰਿਹਾ ਹੈ। ਇਸੇ ਬਦਲਦੇ ਰੁਝਾਨ ਨੂੰ […]