‘ਆਪ’ ਨੂੰ ਝਟਕਾ: ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ; ਕੈਬਨਿਟ ਰੈਂਕ ਵੀ ਛੱਡਿਆ
ਚੰਡੀਗੜ੍ਹ, 18 ਜਨਵਰੀ (ਪੰਜਾਬ ਮੇਲ)- ਹਲਕਾ ਬੰਗਾ ਤੋਂ ਵਿਧਾਇਕ ਡਾ.ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮਿਲੇ ਕੈਬਨਿਟ ਰੈਂਕ ਨੂੰ ਵੀ ਛੱਡ ਦਿੱਤਾ ਹੈ। ਕਰੀਬ ਇੱਕ ਸਾਲ ਪਹਿਲਾਂ ‘ਆਪ’ ਸਰਕਾਰ ਨੇ ਡਾ.ਸੁੱਖੀ ਨੂੰ ਕੈਬਨਿਟ ਰੈਂਕ ਦੇ ਨਾਲ ਚੇਅਰਮੈਨੀ ਨਾਲ ਨਿਵਾਜਿਆ ਸੀ। […]