ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਮੇਲ)- ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ […]

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਮੇਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਲੰਗਰ ਸਾਹਿਬ […]

ਅਮਰੀਕੀ ਸਿੱਖ ਆਗੂ ਕਤਲ ਸਾਜ਼ਿਸ਼ ਮਾਮਲਾ: ਜੱਜ ਨੇ ਨਿਖਿਲ ਗੁਪਤਾ ਦੀ ਪਟੀਸ਼ਨ ਕੀਤੀ ਖਾਰਜ

ਨਿਊਯਾਰਕ, 9 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਦੀ ਇੱਕ ਸੰਘੀ ਅਦਾਲਤ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਉਸ ਵਿਰੁੱਧ ਸਬੂਤਾਂ ਅਤੇ ਬਿਆਨਾਂ ਨੂੰ ਖਾਰਜ ਕਰਨ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਸੀ। ਹੁਣ ਇਹ ਮਾਮਲਾ ਮੁਕੱਦਮੇ ਵੱਲ ਵਧੇਗਾ। ਜੱਜ ਵਿਕਟਰ ਮਾਰੇਰੋ […]

ਅਮਰੀਕੀ ਸੈਨੇਟ ਵੱਲੋਂ ਸਰਜੀਓ ਗੋਰ ਦੀ ਭਾਰਤ ‘ਚ ਅਮਰੀਕੀ ਰਾਜਦੂਤ ਵਜੋਂ ਪੁਸ਼ਟੀ

ਵਾਸ਼ਿੰਗਟਨ, 9 ਅਕਤੂਬਰ (ਪੰਜਾਬ ਮੇਲ)- ਅਮਰੀਕੀ ਸੈਨੇਟ ਨੇ ਮੰਗਲਵਾਰ ਨੂੰ ਭਾਰਤ ਵਿਚ ਨਵੇਂ ਅਮਰੀਕੀ ਰਾਜਦੂਤ ਵਜੋਂ ਸਰਜੀਓ ਗੋਰ ਨੂੰ ਮਨਜ਼ੂਰੀ ਦੇ ਦਿੱਤੀ। ਰਾਸ਼ਟਰਪਤੀ ਟਰੰਪ ਦੇ ਕਰੀਬੀ ਸਹਿਯੋਗੀ ਅਤੇ ਰਿਪਬਲਿਕਨ ਰਣਨੀਤੀਕਾਰ ਗੋਰ ਨੂੰ 50-45 ਵੋਟਾਂ ਨਾਲ ਮਨਜ਼ੂਰੀ ਦਿੱਤੀ ਗਈ। ਇਹ ਫੈਸਲਾ ਕਈ ਦਿਨਾਂ ਦੀ ਰਾਜਨੀਤਿਕ ਬਹਿਸ ਤੋਂ ਬਾਅਦ ਆਇਆ ਅਤੇ ਇਹ ਟਰੰਪ ਪ੍ਰਸ਼ਾਸਨ ਦੀਆਂ ਕਈ ਹੋਰ […]

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਔਰੰਗਾਬਾਦ ਤੋਂ ਮਨਮਾੜ ਮਹਾਰਾਸ਼ਟਰ ਲਈ ਰਵਾਨਾ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਮੇਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ […]

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਮੇਲ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ‘ਚ ਸਰੂਪਾਂ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਭਾਰਤ ਸਰਕਾਰ ਕਾਨੂੰਨ ‘ਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਕਰੇ ਪ੍ਰਬੰਧ : ਐਡਵੋਕੇਟ ਧਾਮੀ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਅੰਦਰ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ‘ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ […]

ਪਹਿਲੀ ਦਸਤਾਰਧਾਰੀ ਮਹਿਲਾ ਕੈਨੇਡੀਅਨ ਪੁਲਿਸ ਕੈਡਿਟ ਬਣੀ ਰਾਜਬੀਰ ਕੌਰ 

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸ੍ਰੀ ਮਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਦੀ ਰਾਜਬੀਰ ਕੌਰ ਕੈਨੇਡਾ ਦੀ ‘ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ’ ਵਿਚ ਕੈਡਿਟ ਵਜੋਂ ਭਰਤੀ ਹੋਣ ਵਾਲੀ ਪਹਿਲੀ ਦਸਤਾਰਧਾਰੀ ਮਹਿਲਾ ਬਣ ਗਈ ਹੈ। ਉਸ ਦੀ ਇਸ ਪ੍ਰਾਪਤੀ ‘ਤੇ ਪਿੰਡ ਥਾਂਦੇਵਾਲਾ ਵਿਚ ਉਸ ਦੇ ਪਿਤਾ ਇਕੱਤਰ ਸਿੰਘ, ਮਾਤਾ ਕੁਲਵਿੰਦਰ ਕੌਰ ਅਤੇ ਭਰਾ ਬੇਅੰਤ […]

ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੇ ਰੌਂਅ ‘ਚ

ਸਰਕਾਰੀ ਸੰਪਤੀ ਦੀ ਸ਼ਨਾਖ਼ਤ ਸ਼ੁਰੂ ਚੰਡੀਗੜ੍ਹ, 9 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਮੁੱਢਲੇ ਪੜਾਅ ‘ਤੇ ਜ਼ਿਲ੍ਹਾ ਲੁਧਿਆਣਾ ਅਤੇ ਪਟਿਆਲਾ ‘ਚ ਸਰਕਾਰੀ ਸੰਪਤੀਆਂ ਨੂੰ ਵੇਚਣ ਲਈ ਸ਼ਨਾਖ਼ਤੀ ਪ੍ਰਕਿਰਿਆ ਵਿੱਢ ਦਿੱਤੀ ਹੈ। ਇਸ ਸਬੰਧੀ ਪਹਿਲੀ ਅਕਤੂਬਰ ਨੂੰ ਮੀਟਿੰਗ ਵੀ ਹੋ ਚੁੱਕੀ ਹੈ, ਜਿਸ ‘ਚ ਦੋਵੇਂ ਜ਼ਿਲ੍ਹਿਆਂ ‘ਚ ਪਈਆਂ ਸਰਕਾਰੀ […]

ਅਮਰੀਕਾ ਮੈਕਸੀਕੋ ਸਰਹੱਦ ‘ਤੇ 1970 ਤੋਂ ਬਾਅਦ ਗੈਰ ਕਾਨੂੰਨੀ ਲਾਂਘਾ ਸਾਲਾਨਾ ਪੱਧਰ ‘ਤੇ ਡਿਗਿਆ

ਵਾਸ਼ਿੰਗਟਨ ਡੀ.ਸੀ., 8 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਦੋਂ ਤੋਂ ਦੂਜੀ ਵਾਰ ਸੱਤਾ ਸੰਭਾਲੀ ਹੈ, ਅਮਰੀਕਾ-ਮੈਕਸੀਕੋ ਸਰਹੱਦ ਤੋਂ ਗੈਰ ਕਾਨੂੰਨੀ ਲਾਂਘਾ ਲਗਭਗ ਬੰਦ ਹੋ ਗਿਆ ਹੈ। 1970 ਦਹਾਕੇ ਤੋਂ ਬਾਅਦ ਅਮਰੀਕਾ ਦੀ ਦੱਖਣੀ ਸਰਹੱਦ ‘ਤੇ ਹੁਣ ਤੱਕ ਦੀ ਸਭ ਤੋਂ ਘੱਟ ਸਾਲਾਨਾ ਪੱਧਰ ਗੈਰ ਕਾਨੂੰਨੀ ਕ੍ਰਾਸਿੰਗ ਡਿੱਗ ਗਈ ਹੈ, ਜਦਕਿ ਸਭ ਤੋਂ ਵੱਧ […]