ਉਪ ਕੌਮੀ ਸਰੁੱਖਿਆ ਸਲਾਹਾਕਾਰ ਵਿਕਰਮ ਮਿਸਰੀ ਹੋਣਗੇ ਅਗਲੇ ਵਿਦੇਸ਼ ਸਕੱਤਰ

ਨਵੀਂ ਦਿੱਲੀ, 28 ਜੂਨ (ਪੰਜਾਬ ਮੇਲ)- ਅਧਿਕਾਰਤ ਆਦੇਸ਼ ਜਾਰੀ ਕਰਦਿਆਂ ਉਪ ਕੌਮੀ ਸਰੁੱਖਿਆ ਸਲਾਹਾਕਾਰ ਵਿਕਰਮ ਮਿਸਰੀ ਨੂੰ ਅਗਲਾ ਵਿਦੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਿਸਰੀ ਵਿਨੇ ਮੋਹਨ ਕਵਾਤਰਾ ਦੀ ਥਾਂ ਲੈਣਗੇ। ਪਰਸੋਨਲ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਕੌਮੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਵਿਚ ਮਿਸਰੀ […]

ਰੂਸੀ ਸੈਟੇਲਾਈਟ ਦੇ ਪੁਲਾੜ ‘ਚ ਹੋਏ 100 ਤੋਂ ਵੱਧ ਟੁਕੜੇ

ਸੈਟੇਲਾਈਟ ਦੇ ਨਸ਼ਟ ਹੋਣ ਨਾਲ ਪੁਲਾੜ ‘ਚ ਪਹਿਲਾਂ ਤੋਂ ਮੌਜੂਦ ਕੂੜਾ ਹੋਰ ਵਧਿਆ ਆਪਣੀ ਜਾਨ ਬਚਾਉਣ ਲਈ ਪੁਲਾੜ ਯਾਤਰੀਆਂ ਨੂੰ ਇਕ ਘੰਟੇ ਤੱਕ ਲੈਣਾ ਪਿਆ ਆਸਰਾ ਵਾਸ਼ਿੰਗਟਨ, 28 ਜੂਨ (ਪੰਜਾਬ ਮੇਲ)- ਪੁਲਾੜ ਵਿਚ ਇੱਕ ਰੂਸੀ ਉਪਗ੍ਰਹਿ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) ਲਈ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ। ਇੱਕ ਖਰਾਬ ਰੂਸੀ ਉਪਗ੍ਰਹਿ ਪੁਲਾੜ ਵਿਚ ਟੁੱਟ […]

ਜ਼ਿਮਨੀ ਚੋਣ ਵਿਚ ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ ‘ਤੇ ਬੀਬੀ ਜਗੀਰ ਕੌਰ ਤੇ ਗੁਰ ਪ੍ਰਤਾਪ ਵਡਾਲਾ ਭੜਕੇ

ਜਲੰਧਰ, 28 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ‘ਚ ਧਿਰਾਂ ਬਣਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ, ਜਿਸ ਦਾ ਅਸਰ ਜ਼ਿਮਨੀ ਚੋਣ ‘ਤੇ ਖ਼ਾਸ ਤੌਰ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ ‘ਤੇ ਸਾਬਕਾ ਵਿਧਾਇਕ ਗੁਰ ਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਜਗੀਰ ਕੌਰ […]

ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਨਵੇਂ ਪੜਾਅ ‘ਚ ਦਾਖਲ ਹੋ ਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਬਾਗ਼ੀ ਆਗੂਆਂ ਨੇ ਜਲੰਧਰ ਜ਼ਿਮਨੀ ਚੋਣ ਵਿਚ ਅਕਾਲੀ ਉਮੀਦਵਾਰ ਦੀ ਹਮਾਇਤ ਨੂੰ ਲੈ ਕੇ ਵੱਖੋ ਵੱਖਰੇ ਪੈਂਤੜੇ ਅਪਣਾ ਲਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ […]

ਮੌਨਸੂਨ ਨੇ ਪੰਜਾਬ ਵਿੱਚ ਦਿੱਤੀ ਦਸਤਕ

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਪੰਜਾਬ ਵਿੱਚ ਅੱਜ ਅਧਿਕਾਰਤ ਤੌਰ ’ਤੇ ਮੌਨਸੂਨ ਦਾਖਲ ਹੋ ਗਿਆ ਹੈ ਅਤੇ ਅਗਲੇ ਦੋ-ਤਿੰਨ ਦਿਨ ਅੰਦਰ ਇਹ ਸਾਰੇ ਪੰਜਾਬ ਤੇ ਹਰਿਆਣਾ ਨੂੰ ਆਪਣੇ ਕਲਾਵੇ ਵਿੱਚ ਲੈ ਲਵੇਗਾ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਜਿਸ ਨਾਲ ਤਾਪਮਾਨ ਵਿੱਚ ਆਮ ਨਾਲੋਂ 8.3 ਡਿਗਰੀ ਸੈਲਸੀਅਸ ਤੱਕ ਦੀ […]

ਭਾਰਤ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ

ਜੌਰਜਟਾਊਨ, 28 ਜੂਨ (ਪੰਜਾਬ ਮੇਲ)- ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਮੀਂਹ ਪ੍ਰਭਾਵਿਤ ਦੂਜੇ ਸੈਮੀਫਾਈਨਲ ਮੈਚ ’ਚ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਦਿੱਤਾ ਹੈ। ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਭਾਰਤੀ ਟੀਮ ਨੇ ਕਪਤਾਨ ਰੋਹਿਤ ਸ਼ਰਮਾ (57 ਦੌੜਾਂ) ਦੇ ਨੀਮ ਸੈਂਕੜੇ ਅਤੇ ਸੂਰਿਆਕੁਮਾਰ ਯਾਦਵ ਦੀਆਂ 47 ਦੌੜਾਂ ਸਦਕਾ 20 ਓਵਰਾਂ ’ਚ 171 […]

ਜਲੰਧਰ ਜ਼ਿਮਨੀ ਚੋਣ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਨਵੇਂ ਪੜਾਅ ’ਚ ਦਾਖਲ ਹੋ ਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਬਾਗ਼ੀ ਆਗੂਆਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਅਕਾਲੀ ਉਮੀਦਵਾਰ ਦੀ ਹਮਾਇਤ ਨੂੰ ਲੈ ਕੇ ਵੱਖੋ ਵੱਖਰੇ ਪੈਂਤੜੇ ਅਪਣਾ ਲਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ […]

ਪੰਜਾਬ ਪੁਲਿਸ ਵੱਲੋਂ ਸੂਬੇ ਵਿਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ; 3 ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ/ਬਠਿੰਡਾ, 27 ਜੂਨ (ਪੰਜਾਬ ਮੇਲ)- ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ […]

ਬਰੈਂਪਟਨ ‘ਚ ਲਾਪਤਾ 22 ਸਾਲਾ ਪੰਜਾਬੀ ਨੌਜਵਾਨ ਦੀ ਮਿਲੀ ਲਾਸ਼

ਖ਼ੁਦਕੁਸ਼ੀ ਕਰਨ ਸਮੇਂ ਦੀ ਵੀਡੀਓ ਸਾਹਮਣੇ ਆਈ; ਕੈਨੇਡਾ ਪੁਲਿਸ ਵੱਲੋਂ ਪੁਸ਼ਟੀ ਬਰੈਂਪਟਨ, 27 ਜੂਨ (ਪੰਜਾਬ ਮੇਲ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅੱਬੂਵਾਲ ਦਾ 22 ਸਾਲਾ ਨੌਜਵਾਨ ਚਰਨਦੀਪ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਇਕ ਹਫ਼ਤੇ ਤੋਂ ਭੇਤਭਰੇ ਹਾਲਾਤ ਵਿਚ ਲਾਪਤਾ ਸੀ। ਉਸ ਦੀ ਨਿਆਗਰਾ ਫ਼ਾਲ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. […]

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ 2 ਜੁਲਾਈ ਨੂੰ

ਸੁਲਤਾਨਪੁਰ (ਉੱਤਰ ਪ੍ਰਦੇਸ਼), 27 ਜੂਨ (ਪੰਜਾਬ ਮੇਲ)- ਸੁਲਤਾਨਪੁਰ ‘ਚ ਐੱਮ.ਪੀ.-ਐੱਮ.ਐੱਲ.ਏ. ਅਦਾਲਤ ਨੇ ਭਾਜਪਾ ਆਗੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 2 ਜੁਲਾਈ ਨੂੰ ਤੈਅ ਕੀਤੀ ਗਈ ਹੈ। ਇਹ ਕੇਸ […]