ਰੂਸ ਵੱਲੋਂ ਪੱਤਰਕਾਰਾਂ ਸਮੇਤ 92 ਅਮਰੀਕੀਆਂ ਦੇ ਦਾਖ਼ਲੇ ‘ਤੇ ਪਾਬੰਦੀ

ਮਾਸਕੋ, 4 ਸਤੰਬਰ (ਪੰਜਾਬ ਮੇਲ)-ਰੂਸੀ ਵਿਦੇਸ਼ ਮੰਤਰਾਲੇ ਨੇ 92 ਹੋਰ ਅਮਰੀਕੀਆਂ ਦੇ ਦੇਸ਼ ਵਿਚ ਦਾਖ਼ਲੇ ‘ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਵਿਚ ਕੁਝ ਕਾਰੋਬਾਰੀ, ਕਾਨੂੰਨ ਏਜੰਸੀਆਂ ਦੇ ਲੋਕ ਤੇ ਪੱਤਰਕਾਰ ਵੀ ਸ਼ਾਮਲ ਹਨ, ਜੋ ਪਹਿਲਾਂ ਰੂਸ ਵਿਚ ਕੰਮ ਕਰ ਚੁੱਕੇ ਹਨ। ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਪਾਬੰਦੀ ਬਾਇਡਨ ਪ੍ਰਸ਼ਾਸਨ ਵੱਲੋਂ ਰੂਸ ਖਿਲਾਫ਼ […]

ਬਲਵਿੰਦਰ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

-ਬਾਗ਼ੀ ਅਕਾਲੀ ਧੜੇ ਵੱਲੋਂ ਭੂੰਦੜ ਦੀ ਨਿਯੁਕਤੀ ਰੱਦ ਚੰਡੀਗੜ੍ਹ, 4 ਸਤੰਬਰ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨੀਂ ਵੱਡਾ ਫ਼ੈਸਲਾ ਲੈਂਦਿਆਂ ਦਲ ਦੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਦਲ ਦੇ ਰਾਜਸੀ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ‘ਚ ਕਿਸੇ ਆਗੂ ਨੂੰ […]

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਮਾਮਲੇ ‘ਤੇ ਉੱਚ ਤਾਕਤੀ ਕਮੇਟੀ ਬਣਾਈ

* ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਕਮੇਟੀ ਨਵੀਂ ਦਿੱਲੀ, 4 ਸਤੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਉੱਚ ਤਾਕਤੀ ਕਮੇਟੀ ਬਣਾ ਦਿੱਤੀ ਹੈ। […]

ਪਾਰਟੀਆਂ ਦੇ ਚੋਣ ਨਿਸ਼ਾਨ ਬਗ਼ੈਰ ਹੋਣਗੀਆਂ ਪੰਚਾਇਤੀ ਚੋਣਾਂ

* ਮੰਤਰੀ ਮੰਡਲ ਵੱਲੋਂ ‘ਪੰਜਾਬ ਪੰਚਾਇਤੀ ਚੋਣਾਂ ਨਿਯਮ 1994’ ਦੀ ਧਾਰਾ 12 ਵਿਚ ਸੋਧ ਨੂੰ ਮਨਜ਼ੂਰੀ ਚੰਡੀਗੜ੍ਹ, 4 ਸਤੰਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਗੈਰ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ‘ਪੰਜਾਬ ਪੰਚਾਇਤੀ ਚੋਣਾਂ […]

ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਝਟਕਾ: ਹਫਤੇ ‘ਚ ਸਿਰਫ 24 ਘੰਟੇ ਕੰਮ ਕਰਨ ਦੇ ਯੋਗ

ਟੋਰਾਂਟੋ, 3 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੇਂ ਨਿਯਮ ਬਣਾਏ ਹਨ। ਇਸ ਨਿਯਮ ਦੇ ਤਹਿਤ, ਅੰਤਰਰਾਸ਼ਟਰੀ ਵਿਦਿਆਰਥੀ ਹੁਣ ਹਫ਼ਤੇ ਵਿਚ ਸਿਰਫ 24 ਘੰਟੇ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਗਿਆ ਹੈ, ਜਿਸ ਕਾਰਨ ਭਾਰਤੀ ਵਿਦਿਆਰਥੀਆਂ ਨੂੰ ਟੋਰਾਂਟੋ […]

ਪਰਮਰਾਜ ਸਿੰਘ ਉਮਰਾਨੰਗਲ ਨੂੰ ਆਈ.ਜੀ. ਪਾਲਿਸੀ ਐਂਡ ਰੂਲਜ਼ ਦੇ ਅਹੁਦੇ ‘ਤੇ ਕੀਤਾ ਤਾਇਨਾਤ

ਚੰਡੀਗੜ੍ਹ, 3 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਆਈ.ਜੀ. ਪਾਲਿਸੀ ਐਂਡ ਰੂਲਜ਼ ਦੇ ਅਹੁਦੇ ‘ਤੇ ਤਾਇਨਾਤ ਕਰ ਦਿੱਤਾ ਹੈ। ਇਹ ਤਾਇਨਾਤੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖਲ ਤੋਂ ਬਾਅਦ ਹੋਈ ਹੈ। ਜ਼ਿਕਰਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਰਗਾੜੀ ਗੋਲੀਕਾਂਡ ਮਾਮਲੇ ‘ਚ ਪਿਛਲੇ ਕਈ ਸਾਲਾਂ […]

ਇੰਦੌਰ ਦੇ ਹੋਟਲ ‘ਚ ਮਿਲੀ ਅਮਰੀਕੀ ਨਾਗਰਿਕ ਦੀ ਲਾਸ਼

ਇੰਦੌਰ, 3 ਸਤੰਬਰ (ਪੰਜਾਬ ਮੇਲ)- ਮੱਧ ਪ੍ਰਦੇਸ਼ ਦੇ ਇੰਦੌਰ ‘ਚ ਹੋਟਲ ਰੈਡੀਸਨ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਮਰੀਕਾ ਤੋਂ ਆਏ ਇਕ ਪ੍ਰੋਫੈਸਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਿਕਾਗੋ ਦਾ ਰਹਿਣ ਵਾਲਾ ਵਿਲੀਅਮ ਮਾਈਕਲ ਰੇਨੋਲਡਸ 30 ਅਗਸਤ ਤੋਂ ਹੋਟਲ ਦੇ ਕਮਰਾ ਨੰਬਰ 202 ਵਿਚ ਠਹਿਰਿਆ ਹੋਇਆ ਸੀ। ਪੁਲਿਸ ਨੇ ਲਾਸ਼ […]

ਕੈਨੇਡਾ ‘ਚ ਪੰਜਾਬੀ ਗਾਇਕ ਅਤੇ ਰੈਪਰ ਏ.ਪੀ. ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ

ਵੈਨਕੂਵਰ, 3 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਵਿਚ ਇੰਡੋ-ਕੈਨੇਡੀਅਨ ਰੈਪਰ, ਗਾਇਕ ਅਤੇ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਰਿਕਾਰਡ ਨਿਰਮਾਤਾ ਏ.ਪੀ. ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਕਈ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਗੋਲੀਬਾਰੀ 1 ਸਤੰਬਰ ਨੂੰ ਕੈਨੇਡਾ ਦੇ ਵੈਨਕੂਵਰ ਵਿਚ ਉਨ੍ਹਾਂ ਦੇ ਘਰ ਦੇ ਬਾਹਰ ਹੋਈ ਸੀ, ਜੋ […]

ਅਮਰੀਕਾ ‘ਚ ਪੁਲਿਸ ਤੇ ਸ਼ੱਕੀ ਵਿਚਾਲੇ ਗੋਲੀਬਾਰੀ ਦੌਰਾਨ ਇਕ ਪੁਲਿਸ ਅਫਸਰ ਦੀ ਮੌਤ; 2 ਹੋਰ ਜ਼ਖਮੀ

-ਮੁਕਾਬਲੇ ਵਿਚ ਸ਼ੱਕੀ ਵੀ ਮਾਰਿਆ ਗਿਆ ਸੈਕਰਾਮੈਂਟੋ, 3 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਰਾਜ ਦੇ ਸ਼ਹਿਰ ਡਲਾਸ ਵਿਚ ਸ਼ੱਕੀ ਵਿਅਕਤੀ ਨਾਲ ਹੋਏ ਮੁਕਾਬਲੇ ਦੌਰਾਨ ਇਕ ਪੁਲਿਸ ਅਫਸਰ ਦੀ ਮੌਤ ਹੋਣ, ਜਦਕਿ 2 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਜ਼ਖਮੀ ਪੁਲਿਸ ਅਫਸਰਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਮੁਕਾਬਲੇ ਦੌਰਾਨ ਸ਼ੱਕੀ […]

ਕੈਲੀਫੋਰਨੀਆ ‘ਚ ਇਕ ਘਰ ਦੇ ਹੇਠਾਂ ਬਣੇ ਤਹਿਖਾਨੇ ‘ਚੋਂ ਮਿਲੇ ਮਨੁੱਖੀ ਅਵਸ਼ੇਸ਼

-ਬਰਾਮਦ ਅਵਸ਼ੇਸ਼ ਲਾਪਤਾ ਬਜ਼ੁਰਗ ਜੋੜੇ ਦੇ ਹੋਣ ਦਾ ਸੰਦੇਹ; ਇਕ ਗ੍ਰਿਫਤਾਰ ਸੈਕਰਾਮੈਂਟੋ, 3 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੁਲਿਸ ਨੂੰ ਕੈਲੀਫੋਰਨੀਆ ਵਿਚ ਇਕ ਘਰ ਹੇਠਾਂ ਬਣੇ ਤਹਿਖਾਨੇ ਵਿਚੋਂ ਮਨੁੱਖੀ ਅਵਸ਼ੇਸ਼ ਮਿਲਣ ਦੀ ਖਬਰ ਹੈ। ਰੈਡਲੈਂਡਜ਼ ਪੁਲਿਸ ਵਿਭਾਗ ਦੇ ਲੋਕ ਸੰਪਰਕ ਅਫਸਰ ਕਾਰਲ ਬੇਕਰ ਨੇ ਕਿਹਾ ਹੈ ਕਿ ਮਨੁੱਖੀ ਅੰਗਾਂ ਦੀ ਅਜੇ ਪਛਾਣ ਕੀਤੀ ਜਾਣੀ ਹੈ […]