ਜਲੰਧਰ ਪੱਛਮੀ ਉਪ ਚੋਣ : ਖਰਚਾ ਨਿਗਰਾਨ ਵੱਲੋਂ ਚੋਣ ਖਰਚੇ ਦੀ ਨਿਗਰਾਨੀ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜਲੰਧਰ, 22 ਜੂਨ (ਪੰਜਾਬ ਮੇਲ)- ਭਾਰਤ ਚੋਣ ਕਮਿਸ਼ਨ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਨਿਯੁਕਤ ਖਰਚਾ ਨਿਗਰਾਨ ਮੀਨੂੰ ਸੁਸੇਨ ਅਬਰਾਹਮ ਆਈ.ਆਰ.ਐੱਸ. ਵੱਲੋਂ ਅੱਜ ਇਨਫੋਰਸਮੈਂਟ ਏਜੰਸੀਆਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਖਰਚੇ ਦੇ ਨੋਡਲ ਅਫ਼ਸਰ ਅਮਰਜੀਤ ਸਿੰਘ ਬੈਂਸ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ.ਅਮਿਤ ਮਹਾਜਨ ਵੀ ਮੌਜੂਦ […]

ਜਲੰਧਰ ਜ਼ਿਮਨੀ ਚੋਣ: 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਕਾਗਜ਼ ਦਾਖ਼ਲ

ਜਲੰਧਰ, 22 ਜੂਨ (ਪੰਜਾਬ ਮੇਲ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ, ਜਿਨ੍ਹਾਂ ਵਿਚੋਂ 4 ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਵੀਰਵਾਰ ਤੱਕ 9 ਉਮੀਦਵਾਰਾਂ […]

ਕਨਿਸ਼ਕ ਬੰਬ ਧਮਾਕੇ ਦੀ ਜਾਂਚ ਜਾਰੀ: ਕੈਨੇਡੀਅਨ ਪੁਲਿਸ

ਓਟਵਾ, 22 ਜੂਨ (ਪੰਜਾਬ ਮੇਲ)- ਏਅਰ ਇੰਡੀਆ ਜਹਾਜ਼ 182 ਦੇ ਬੰਬ ਧਮਾਕੇ ਦੀ ਜਾਂਚ ਚੱਲ ਰਹੀ ਹੈ। ਕੈਨੇਡੀਅਨ ਪੁਲਿਸ ਨੇ ਇਸ ਨੂੰ ਸਭ ਤੋਂ ਲੰਬੀ ਅਤੇ ਸਭ ਤੋਂ ਗੁੰਝਲਦਾਰ ਘਰੇਲੂ ਅੱਤਵਾਦ ਜਾਂਚ ਕਰਾਰ ਦਿੱਤਾ। ਘਾਤਕ ਬੰਬ ਧਮਾਕੇ ਦੀ 39ਵੀਂ ਵਰ੍ਹੇਗੰਢ ਦੀ ਯਾਦਗਾਰ 23 ਜੂਨ ਨੂੰ ਮਨਾਈ ਜਾ ਰਹੀ ਹੈ। ਮਾਂਟਰੀਅਲ-ਨਵੀਂ ਦਿੱਲੀ ਏਅਰ ਇੰਡੀਆ ਕਨਿਸ਼ਕ ਫਲਾਈਟ […]

ਭਾਰਤੀ ਨਾਗਰਿਕਾਂ ਤੇ ਓ.ਸੀ.ਆਈ. ਕਾਰਡ ਧਾਰਕਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਕੀਤਾ ਜਾਵੇਗਾ ਤੇਜ਼

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਭਾਰਤੀ ਨਾਗਰਿਕਾਂ ਅਤੇ ਓ.ਸੀ.ਆਈ. ਕਾਰਡ ਧਾਰਕਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟੇਡ ਟਰੈਵਲਰ ਪ੍ਰੋਗਰਾਮ (ਐੱਫ.ਟੀ.ਆਈ.-ਟੀ.ਟੀ.ਪੀ.) ਸਰਕਾਰ ਦੀ […]

ਕੇਂਦਰ ਵੱਲੋਂ ਪ੍ਰੀਖਿਆਵਾਂ ‘ਚ ਗੜਬੜੀਆਂ ਰੋਕਣ ਲਈ ਸਖ਼ਤ ਕਾਨੂੰਨ ਲਾਗੂ

-ਦੋਸ਼ੀ ਨੂੰ ਹੋਵੇਗੀ 10 ਸਾਲ ਤੱਕ ਦੀ ਸਜ਼ਾ ਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਗੜਬੜੀਆਂ ਅਤੇ ਬੇਨਿਯਮੀਆਂ ਨੂੰ ਰੋਕਣ ਦੇ ਉਦੇਸ਼ ਨਾਲ ਸਖ਼ਤ ਕਾਨੂੰਨ ਲਾਗੂ ਕੀਤਾ ਹੈ। ਇਸ ਕਾਨੂੰਨ ਤਹਿਤ ਦੋਸ਼ੀ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ […]

ਮੁਸਲਿਮ ਲੀਗ ਜੰਮੂ ਕਸ਼ਮੀਰ ਤੇ ਤਹਿਰੀਕ-ਏ-ਹੁਰੀਅਤ ‘ਤੇ ਪਾਬੰਦੀ ਬਰਕਰਾਰ

ਯੂ.ਏ.ਪੀ.ਏ. ਤਹਿਤ ਗਠਿਤ ਟ੍ਰਿਬਿਊਨਲ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ‘ਤੇ ਮੋਹਰ ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)-  ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਗਠਿਤ ਇੱਕ ਟ੍ਰਿਬਿਊਨਲ ਨੇ ਅੱਜ ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜੇ) ਅਤੇ ਤਹਿਰੀਕ-ਏ-ਹੁਰੀਅਤ ਜੰਮੂ-ਕਸ਼ਮੀਰ ‘ਤੇ ਕੇਂਦਰ ਸਰਕਾਰ ਵੱਲੋਂ ਪੰਜ ਸਾਲ ਦੀ ਪਾਬੰਦੀ ਲਗਾਉਣ ਦੇ ਫੈਸਲੇ ‘ਤੇ ਮੋਹਰ ਲਾਈ ਹੈ। ਜ਼ਿਕਰਯੋਗ ਹੈ […]

ਸਰਕਾਰ ਵੱਲੋਂ ਪ੍ਰੀਖਿਆ ਪ੍ਰਕਿਰਿਆ ਸੁਧਾਰਾਂ ਲਈ 7 ਮੈਂਬਰੀ ਕਮੇਟੀ ਬਣਾਈ, 2 ਮਹੀਨਿਆਂ ‘ਚ ਰਿਪੋਰਟ ਦੇਣ ਲਈ ਕਿਹਾ

ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)-  ਸਿੱਖਿਆ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਸ ਨੇ ਕੌਮੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਰਾਹੀਂ ਪ੍ਰੀਖਿਆਵਾਂ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਕਰਾਉਣ ਲਈ ਇਸਰੋ ਦੇ ਸਾਬਕਾ ਮੁਖੀ ਕੇ. ਰਾਧਾਕ੍ਰਿਸ਼ਨਨ ਦੀ ਅਗਵਾਈ ਵਿਚ ਮਾਹਿਰਾਂ ਦੀ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ। ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ […]

ਕੈਨੇਡਾ ਦੀ ‘ਨੋ ਫਲਾਈ’ ਲਿਸਟ ਨੂੰ ਚੁਣੌਤੀ ਦਿੰਦੀ ਦੋ ਸਿੱਖ ਵੱਖਵਾਦੀਆਂ ਦੀ ਪਟੀਸ਼ਨ ਖਾਰਜ

ਓਟਵਾ, 22 ਜੂਨ (ਪੰਜਾਬ ਮੇਲ)-  ਕੈਨੇਡੀਅਨ ਕੋਰਟ ਨੇ ਦੋ ਸਿੱਖ ਵੱਖਵਾਦੀਆਂ ਭਗਤ ਸਿੰਘ ਬਰਾੜ ਤੇ ਪਰਵਕਾਰ ਸਿੰਘ ਦੁਲਾਈ ਵੱਲੋਂ ਮੁਲਕ ਦੀ ਨੋ-ਫਲਾਈ ਲਿਸਟ ਵਿਚ ਨਾਮ ਸ਼ਾਮਲ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਅਪੀਲ ਖਾਰਜ ਕਰ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਹ ਸ਼ੱਕ ਕਰਨ ਲਈ ‘ਵਾਜਬ ਆਧਾਰ’ ਹਨ ਕਿ ਉਹ ਦਹਿਸ਼ਤੀ ਘਟਨਾ ਨੂੰ ਅੰਜਾਮ […]

ਰੂਸੀ ਫੌਜ ‘ਚ ਭਰਤੀ 10 ਭਾਰਤੀ ਰਿਹਾਅ, ਮੁਲਕ ਭੇਜੇ

ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਰੂਸ-ਯੂਕਰੇਨ ਜੰਗ ਦਰਮਿਆਨ ਰੂਸੀ ਫੌਜ ‘ਚ ਭਰਤੀ ਕੀਤੇ 10 ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਨ ਮਗਰੋਂ ਵਾਪਸ ਭਾਰਤ ਭੇਜ ਦਿੱਤਾ ਗਿਆ ਹੈ। ਇਹ ਦਾਅਵਾ ਭਾਰਤੀ ਵਿਦੇਸ਼ ਮੰਤਰਾਲੇ ਨੇ ਕੀਤਾ ਹੈ। ਸਰਕਾਰ ਨੇ 11 ਜੂਨ ਨੂੰ ਕਿਹਾ ਸੀ ਕਿ ਦੋ ਭਾਰਤੀ ਨਾਗਰਿਕ, ਜਿਨ੍ਹਾਂ ਨੂੰ ਜਬਰੀ ਰੂਸੀ ਫੌਜ ਵਿਚ ਭਰਤੀ ਕਰਕੇ ਯੂਕਰੇਨ […]

ਸਵਿਟਜ਼ਰਲੈਂਡ ਅਦਾਲਤ ਵੱਲੋਂ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਸਜ਼ਾ

ਜਨੇਵਾ, 22 ਜੂਨ (ਪੰਜਾਬ ਮੇਲ)- ਸਵਿਟਜ਼ਰਲੈਂਡ ਦੀ ਅਦਾਲਤ ਨੇ ਕਰੋੜਪਤੀ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, […]