ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਅੰਮ੍ਰਿਤਸਰ, 20 ਜੂਨ (ਪੰਜਾਬ ਮੇਲ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ […]

ਦਿੱਲੀ ਅਦਾਲਤ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ ਜ਼ਮਾਨਤ

ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਯਾਨੀ ਕਿ ਅੱਜ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਊਜ਼ ਐਵੇਨਿਊ […]

ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ ‘ਤੇ ਛਾਪੇਮਾਰੀ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਕੁੱਲ 356 ਵੱਡੇ ਨਸ਼ਾ ਤਸਕਰਾਂ ਵਿੱਚੋਂ, ਜ਼ਮਾਨਤ ‘ਤੇ ਬਾਹਰ 246 ਨਸ਼ਾ ਤਸਕਰਾਂ ‘ਤੇ ਕੀਤੀ ਛਾਪੇਮਾਰੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 113 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ ਚੰਡੀਗੜ੍ਹ, […]

ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ

ਜਲੰਧਰ, 20 ਜੂਨ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਬੁੱੱਧਵਾਰ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਂ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਹਰ ਲਗਾਈ। ਉਧਰ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ […]

ਕੈਨੇਡਾ ਦੀ ਸੰਸਦ ਵੱਲੋਂ ਨਿੱਝਰ ਨੂੰ ਪਹਿਲੀ ਬਰਸੀ ‘ਤੇ ਸ਼ਰਧਾਂਜਲੀ; ਇਕ ਮਿੰਟ ਦਾ ਮੌਨ ਰੱਖਿਆ

-ਕਨਿਸ਼ਕ ਕਾਂਡ ਯਾਦ ਕਰਾਉਣ ਲਈ ਭਾਰਤੀ ਕੌਂਸਲਖਾਨਾ 23 ਨੂੰ ਕਰਵਾਏਗਾ ਸਮਾਗਮ ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)-ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ‘ਚ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿਚ ਭਾਰਤ ਵੱਲੋਂ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ, ਐਨ […]

ਸਰੀ ਪੁਲਿਸ ਵੱਲੋਂ ਪੰਜਾਬੀ ਨੌਜਵਾਨ ਚੋਰੀ ਦੀ ਕਾਰ ਸਮੇਤ ਗ੍ਰਿਫ਼ਤਾਰ

ਵੈਨਕੂਵਰ, 20 ਜੂਨ (ਪੰਜਾਬ ਮੇਲ)- ਸਰੀ ਪੁਲਿਸ ਨੇ ਚੋਰੀ ਦੀ ਕਾਰ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੋਤ ਸਿੰਘ ਭੱਟੀ (20) ਵਜੋਂ ਹੋਈ ਹੈ। ਪੁਲਿਸ ਦੇ ਬੁਲਾਰੇ ਜੇਮਜ਼ ਮੈਸਨ ਨੇ ਦੱਸਿਆ ਕਿ ਬੀਤੇ ਹਫਤੇ ਕਾਰ ਮਾਲਕ ਨੇ ਕਾਰ ਚੋਰੀ ਹੋਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਪੁਲਿਸ ਕਾਰ ਦੀ ਭਾਲ ਵਿਚ […]

‘ਤਿੱਬਤ ਪਾਲਿਸੀ ਬਿੱਲ ਬਾਰੇ ਅਮਰੀਕੀਆਂ ਦੇ ਹਿੱਤ ‘ਚ ਫੈਸਲਾ ਲੈਣਗੇ ਬਾਈਡਨ’

-ਚੀਨ ਨੇ ਪ੍ਰਭੂਸੱਤਾ ਦੀ ਰਾਖੀ ਲਈ ਠੋਸ ਉਪਰਾਲਿਆਂ ਦਾ ਅਹਿਦ ਦੁਹਰਾਇਆ ਵਾਸ਼ਿੰਗਟਨ, 20 ਜੂਨ (ਪੰਜਾਬ ਮੇਲ)-ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਤਿੱਬਤ ਪਾਲਿਸੀ ਬਿੱਲ ਬਾਰੇ ਜੋ ਵੀ ਫੈਸਲਾ ਲੈਣਗੇ, ਉਹ ਅਮਰੀਕਾ ਦੇ ਵਡੇਰੇ ਹਿੱਤਾਂ ਵਿਚ ਹੋਵੇਗਾ। ਵ੍ਹਾਈਟ ਹਾਊਸ ਨੇ ਇਹ ਟਿੱਪਣੀ ਚੀਨ ਦੇ ਉਸ ਬਿਆਨ ਮਗਰੋਂ ਕੀਤੀ ਹੈ, ਜਿਸ ਵਿਚ ਉਸ ਨੇ […]

ਚੀਨ ਵੱਲੋਂ ਬਾਇਡਨ ਨੂੰ ਤਿੱਬਤ ਬਿੱਲ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ

ਪੇਈਚਿੰਗ, 20 ਜੂਨ (ਪੰਜਾਬ ਮੇਲ)-ਚੀਨ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਤਿੱਬਤ ਨੀਤੀ ਸਬੰਧੀ ਬਿੱਲ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਉਹ ਵੀ ਮੋੜਵਾਂ ਜਵਾਬ ਦੇਵੇਗਾ। ਚੀਨ ਨੇ ਦਲਾਈ ਲਾਮਾ ਨਾਲ ਮੁਲਾਕਾਤ ਲਈ ਧਰਮਸ਼ਾਲਾ ਗਏ ਅਮਰੀਕੀ ਕਾਂਗਰਸ ਦੇ ਵਫ਼ਦ ਦੇ ਦੌਰੇ ‘ਤੇ ਵੀ ਚਿੰਤਾ ਜਤਾਈ ਹੈ। ਅਮਰੀਕੀ ਪ੍ਰਤੀਨਿਧ ਸਭਾ ਨੇ ਪਿਛਲੇ […]

ਮੀਤ ਹੇਅਰ ਵੱਲੋਂ ਵਿਧਾਇਕ ਵਜੋਂ ਅਸਤੀਫ਼ਾ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਬੁੱਧਵਾਰ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਮੀਤ ਹੇਅਰ ਨੇ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਮ ਭੇਜਿਆ ਹੈ, ਹਾਲਾਂਕਿ ਸਪੀਕਰ ਨੇ ਹੇਅਰ ਦਾ ਅਸਤੀਫ਼ਾ ਪ੍ਰਵਾਨ ਨਹੀਂ […]

ਕੌਮੀ ਮਹਿਲਾ ਕਮਿਸ਼ਨ ਨੂੰ ਚਾਲੁ ਵਰ੍ਹੇ ‘ਚ 12,600 ਸ਼ਿਕਾਇਤਾਂ ਮਿਲੀਆਂ

ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਕੌਮੀ ਮਹਿਲਾ ਕਮਿਸ਼ਨ (ਐੱਨ.ਸੀ.ਡਬਲਯੂ.) ਨੂੰ ਔਰਤਾਂ ਖ਼ਿਲਾਫ਼ ਅਪਰਾਧਾਂ ਸਬੰਧੀ ਇਸ ਸਾਲ ਹੁਣ ਤੱਕ 12,600 ਸ਼ਿਕਾਇਤਾਂ ਮਿਲੀਆਂ ਹਨ, ਜਿਸ ਵਿਚੋਂ ਸਭ ਤੋਂ ਵੱਧ ਸ਼ਿਕਾਇਤਾਂ ਉੱਤਰ ਪ੍ਰਦੇਸ਼ ਤੋਂ ਦਰਜ ਕਰਵਾਈਆਂ ਗਈਆਂ ਹਨ। ਕਮਿਸ਼ਨ ਵੱਲੋਂ ਅਧਿਕਾਰਤ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ। ਐੱਨ.ਸੀ.ਡਬਲਯੂ. ਦੇ ਅੰਕੜਿਆਂ ਮੁਤਾਬਕ ਸਭ ਤੋਂ ਵੱਧ ਸ਼ਿਕਾਇਤਾਂ ‘ਮਰਿਆਦਾ ਦੇ […]