76ਵੇਂ ਗਣਤੰਤਰ ਦਿਵਸ ‘ਤੇ ਰਾਸ਼ਟਰਪਤੀ ਮੁਰਮੂ ਨੇ ਕਰਤੱਵਯ ਪਥ ‘ਤੇ ਲਹਿਰਾਇਆ ਤਿਰੰਗਾ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)- ਅੱਜ ਭਾਰਤ ਵਿਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ਕਰਤੱਵਯ ਪਥ ‘ਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਰਾਸ਼ਟਰਪਤੀ ਮੁਰਮੂ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, […]

ਗਣਤੰਤਰ ਦਿਵਸ ਮੌਕੇ 139 ਪਦਮ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)- ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ’ਤੇ ਅੱਜ 139 ਹਸਤੀਆਂ ਨੂੰ ਪਦਮ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ’ਚੋਂ ਸੱਤ ਨੂੰ ਪਦਮ ਵਿਭੂਸ਼ਣ, 19 ਨੂੰ ਪਦਮ ਭੂਸ਼ਣ ਅਤੇ 113 ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ। ਪਦਮ ਵਿਭੂਸ਼ਣ ਹਾਸਲ ਕਰਨ ਵਾਲਿਆਂ ’ਚ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਲਕਸ਼ਮੀਨਰਾਇਣ […]

Donald Trump ਦੀ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਕਾਰਵਾਈ ਨੂੰ ਵੱਡਾ ਝਟਕਾ

ਮੈਕਸੀਕੋ ਨੇ ਦੇਸ਼ ਨਿਕਾਲੇ ਵਾਲੀ ਉਡਾਣ ਨੂੰ ਰੋਕਿਆ ਵਾਸ਼ਿੰਗਟਨ, 26 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਚੱਲ ਰਹੀਆਂ ਕਾਰਵਾਈਆਂ ਵਿਚਕਾਰ ਮੈਕਸੀਕੋ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਮੈਕਸੀਕੋ ਨੇ ਅਮਰੀਕਾ ਤੋਂ ਆਉਣ ਵਾਲੀ ਦੇਸ਼ ਨਿਕਾਲਾ ਉਡਾਣ ਨੂੰ ਉਤਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਨਿਊਯਾਰਕ ਪੋਸਟ ਦੀ ਰਿਪੋਰਟ […]

ਸੰਯੁਕਤ ਕਿਸਾਨ ਮੋਰਚੇ ਵੱਲੋਂ NPFAM ਨੂੰ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਨਵਾਂ ਰੂਪ ਮੰਨਦਿਆਂ ਕੀਤਾ ਰੱਦ 

ਐੱਸਕੇਐੱਮ ਇਸ ਨੂੰ ਰੱਦ ਕਰਵਾਉਣ ਲਈ ਪੂਰੀ ਤਾਕਤ ਨਾਲ ਲੜੇਗਾ; ਸਾਂਸਦ ਦਫ਼ਤਰਾਂ ਅੱਗੇ ਕੀਤਾ ਜਾਵੇਗਾ ਜਨਤਕ ਵਫ਼ਦ; ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ, (ਦਲਜੀਤ ਕੌਰ /ਪੰਜਾਬ ਮੇਲ)- ਐੱਸਕੇਐੱਮ ਜਨਰਲ ਬਾਡੀ ਦੀ ਮੀਟਿੰਗ ਅੱਜ ਐਚਕੇਐਸ ਸੁਰਜੀਤ ਭਵਨ ਵਿਖੇ ਹੋਈ, ਜਿਸ ਵਿੱਚ 12 ਰਾਜਾਂ ਦੀਆਂ 73 ਕਿਸਾਨ ਜਥੇਬੰਦੀਆਂ ਦੇ 165 ਪ੍ਰਤੀਨਿਧਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਹਨਾਨ ਮੌਲਾ, […]

ਅਮਰੀਕੀ ਸੁਪਰੀਮ ਕੋਰਟ ਵੱਲੋਂ 26/11 ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ

ਵਾਸ਼ਿੰਗਟਨ, 25 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਵਿਰੁੱਧ ਦਾਇਰ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਸ ਦੇ ਨਾਲ ਹੀ ਉਸਦੀ ਭਾਰਤ ਹਵਾਲਗੀ ਨੂੰ ਵੀ ਮਨਜ਼ੂਰੀ ਦੇ ਦਿੱਤੀ। ਪਾਕਿਸਤਾਨੀ ਮੂਲ ਦਾ ਕੈਨੇਡੀਅਨ ਨਾਗਰਿਕ ਰਾਣਾ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਸਬੰਧ […]

ਕੈਨੇਡਾ ਸਰਕਾਰ 2025 ‘ਚ 4.37 ਲੱਖ ਸਟੱਡੀ ਪਰਮਿਟ ਕਰੇਗਾ ਜਾਰੀ

-ਸਟੱਡੀ ਪਰਮਿਟ ਲਈ ਦੇਣਾ ਪਵੇਗਾ ਤਸਦੀਕ ਪੱਤਰ ਟੋਰਾਂਟੋ, 25 ਜਨਵਰੀ (ਪੰਜਾਬ ਮੇਲ)- ਕੈਨੇਡੀਅਨ ਸਰਕਾਰ ਨੇ 2025 ਵਿਚ ਜਾਰੀ ਕੀਤੇ ਜਾਣ ਵਾਲੇ ਸਟੱਡੀ ਪਰਮਿਟਾਂ ਦੀ ਗਿਣਤੀ ਦਾ ਖੁਲਾਸਾ ਕੀਤਾ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ ਉਹ 2025 ਵਿਚ ਕੁੱਲ 4,37,000 ਸਟੱਡੀ ਪਰਮਿਟ ਜਾਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ […]

ਏਅਰ ਇੰਡੀਆ ਵੱਲੋਂ ਹਵਾਈ ਯਾਤਰਾ ਦੇ ਨਿਯਮਾਂ ‘ਚ ਬਦਲਾਅ!

20 ਕਿਲੋਗ੍ਰਾਮ ਦੀ ਬਜਾਏ, ਹੁਣ 30 ਕਿਲੋ ਹੋਈ ਚੈੱਕ-ਇਨ ਬੈਗਜ ਦੀ ਸੀਮਾ ਨਵੀਂ ਦਿੱਲੀ, 25 ਜਨਵਰੀ (ਪੰਜਾਬ ਮੇਲ)- ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ ਯਾਤਰੀਆਂ ਲਈ ਯਾਤਰਾ ਦੇ ਤਜ਼ੁਰਬੇ ਨੂੰ ਹੋਰ ਬਿਹਤਰ ਬਣਾਉਣ ਲਈ ਇਕ ਵੱਡੀ ਘੋਸ਼ਣਾ ਕੀਤੀ ਹੈ। ਏਅਰ ਲਾਈਨ ਨੇ ਆਪਣੇ ਅੰਤਰਰਾਸ਼ਟਰੀ ਯਾਤਰੀਆਂ ਦੇ ਮੁਫਤ ਚੈੱਕ-ਇਨ ਸਮਾਨ ਭੱਤਾ ਨੂੰ 20 ਕਿਲੋ 30 ਕਿੱਲੋਗ੍ਰਾਮ ਤੱਕ […]

ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਬਣੇ ਪੀਟ ਹੇਗਸੇਥ

ਵਾਸ਼ਿੰਗਟਨ, 25 ਜਨਵਰੀ (ਪੰਜਾਬ ਮੇਲ)-  ਅਮਰੀਕਾ ਵਿੱਚ ਟਰੰਪ ਸਰਕਾਰ ਦੇ ਆਉਣ ਤੋਂ ਬਾਅਦ ਵਿਭਾਗਾਂ ਦੀ ਜ਼ਿੰਮੇਵਾਰੀ ਨਵੇਂ ਲੋਕਾਂ ਨੂੰ ਸੌਂਪੀ ਜਾ ਰਹੀ ਹੈ। ਇਸ ਕ੍ਰਮ ਵਿਚ, ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਦੀ ਜ਼ਿੰਮੇਵਾਰੀ ਪੀਟ ਹੇਗਸੇਥ ਨੂੰ ਸੌਂਪ ਦਿੱਤੀ ਗਈ ਹੈ। ਇਹ ਉਹੀ ਹੇਗਸੇਥ ਹਨ, ਜਿਨ੍ਹਾਂ ਨੇ ਆਪਣੇ ਖਿਲਾਫ ਕਈ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ […]

ਟਰੰਪ ਦੀ ਟੀਮ ‘ਚ 2 ਭਾਰਤੀ ਮੂਲ ਦੇ ਵਿਅਕਤੀ ਵਿਸ਼ੇਸ਼ ਸਹਾਇਕ ਨਿਯੁਕਤ

ਨਿਊਯਾਰਕ, 25 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰੀ ਸੁਰੱਖਿਆ ਅਤੇ ਕਰਮਚਾਰੀਆਂ ਦੇ ਮਾਮਲਿਆਂ ਨਾਲ ਨਜਿੱਠਣ ਲਈ 2 ਭਾਰਤੀ ਮੂਲ ਦੇ ਲੋਕਾਂ ਨੂੰ ਆਪਣਾ ਵਿਸ਼ੇਸ਼ ਸਹਾਇਕ ਨਿਯੁਕਤ ਕੀਤਾ ਹੈ। ਰਿੱਕੀ ਗਿੱਲ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐੱਨ.ਐੱਸ.ਸੀ.) ਵਿਖੇ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦੇ ਸੀਨੀਅਰ ਨਿਰਦੇਸ਼ਕ ਵਜੋਂ ਭਾਰਤ ਨਾਲ ਵਿਸ਼ੇਸ਼ ਤੌਰ ‘ਤੇ ਕੰਮ ਕਰਨਗੇ। ਜਦੋਂਕਿ ਸੌਰਭ […]

ਟਰੰਪ ਵੱਲੋਂ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ ਡਿਪਟੀ ਪ੍ਰੈੱਸ ਸਕੱਤਰ ਨਿਯੁਕਤ

ਵਾਸ਼ਿੰਗਟਨ, 25 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਟੀਮ ਵਿਚ ਇੱਕ ਹੋਰ ਭਾਰਤੀ ਮੂਲ ਦੇ ਅਮਰੀਕੀ ਸ਼ਖਸ ਨੂੰ ਸ਼ਾਮਲ ਕੀਤਾ ਹੈ। ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ ਨੂੰ ਆਪਣਾ ਡਿਪਟੀ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਹੈ। ਇਹ ਐਲਾਨ ‘ਵ੍ਹਾਈਟ ਹਾਊਸ’ (ਅਮਰੀਕਾ ਦੇ ਰਾਸ਼ਟਰਪਤੀ ਦਾ ਅਧਿਕਾਰਤ ਦਫ਼ਤਰ ਅਤੇ ਰਿਹਾਇਸ਼) ਵੱਲੋਂ ਕੀਤਾ ਗਿਆ। ਦੇਸਾਈ […]