ਪੰਜਾਬ ‘ਚ ਹਾਲਾਤ ਗੰਭੀਰ,ਪਟਿਆਲਾ ‘ਚ ਫੌਜ ਸੱਦੀ

ਪਟਿਆਲਾ/ਚੰਡੀਗੜ੍ਹ, 10 ਜੁਲਾਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਅੱਜ ਲਗਾਤਾਰ ਤੀਸਰੇ ਦਿਨ ਮੀਂਹ ਪੈ ਰਿਹਾ ਹੈ। ਪਟਿਆਲਾ ‘ਚ ਹਾਲਾਤ ਗੰਭੀਰ ਹੋਣ ਕਾਰਨ ਫੌਜ ਸੱਦੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਰਾਜਪੁਰਾ ਕਸਬੇ ਵਿਚ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ) ਨਹਿਰ ਵਿਚ ਪਾੜ ਪੈਣ ਕਾਰਨ ਪਾਣੀ ਓਵਰਫਲੋਅ ਹੋਣ ਤੋਂ […]

ਚਮਕੌਰ ਸਾਹਿਬ ਵਿਖੇ ਲੋਕਾਂ ਵੱਲੋਂ ਨਹਿਰ ਦੇ ਫਲੱਡ ਗੇਟ ਖੋਲ੍ਹਣ ਦਾ ਵਿਰੋਧ

ਚਮਕੌਰ ਸਾਹਿਬ, 10 ਜੁਲਾਈ (ਪੰਜਾਬ ਮੇਲ)- ਚਮਕੌਰ ਸਾਹਿਬ ਵਿਖੇ ਸਰਹਿੰਦ ਨਹਿਰ ਦੇ ਪੁਲ ਹੇਠੋਂ ਬੇਲਾ ਡਰੇਨ ਵਿਚ ਪਾਣੀ ਸੁੱਟਣ ਲਈ ਫਲੱਡ ਗੇਟ ਖੋਲ੍ਹਣ ਦੇ ਵਿਰੋਧ ਵਿਚ ਬੇਟ ਇਲਾਕੇ ਦੇ ਸੈਂਕੜੇ ਲੋਕਾਂ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਦੇਰ ਸ਼ਾਮ ਪਿੰਡ ਕਮਾਲਪੁਰ ਕੋਲੋਂ ਨਦੀ ਦੇ ਬੰਨ੍ਹ ਟੁੱਟਣ ਕਾਰਨ ਨਦੀ […]

ਰਾਜ ਸਭਾ ਚੋਣਾਂ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਗਾਂਧੀਨਗਰ, 10 ਜੁਲਾਈ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਗੁਜਰਾਤ ਤੋਂ ਰਾਜ ਸਭਾ ਚੋਣਾਂ ਲਈ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਤੋਂ ਬਾਅਦ ਜੈਸ਼ੰਕਰ ਨੇ ਸੰਸਦ ਦੇ ਉਪਰਲੇ ਸਦਨ ਵਿਚ ਸੂਬੇ ਦੀ ਨੁਮਾਇੰਦਗੀ ਦਾ ਇੱਕ ਹੋਰ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਲੀਡਰਸ਼ਿਪ ਅਤੇ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕੀਤਾ। ਵਿਦੇਸ਼ […]

ਭਾਜਪਾ-ਅਕਾਲੀ ਦਲ ਵੱਲੋਂ ਗਠਜੋੜ ਦੀ ਸੰਭਾਵਨਾ ਸਿਰੇ ਤੋਂ ਖਾਰਜ!

-ਗਠਜੋੜ ‘ਚ ਰੁਕਾਵਟ ਬਣੇ ਯੂ.ਸੀ.ਸੀ. ਤੇ ਬੰਦੀ ਸਿੱਖਾਂ ਦੀ ਰਿਹਾਈ ਵਰਗੇ ਮਸਲੇ -ਸਿੱਖ ਬੰਦੀਆਂ ਦੀ ਰਿਹਾਈ ‘ਤੇ ਦਬਾਅ ਬਣਾ ਰਿਹੈ ਅਕਾਲੀ ਦਲ ਜਲੰਧਰ, 10 ਜੁਲਾਈ (ਪੰਜਾਬ ਮੇਲ)–ਪੰਜਾਬ ‘ਚ ਇਨ੍ਹੀਂ ਦਿਨੀਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਸੁਰਖੀਆਂ ਵਿਚ ਸਨ ਪਰ ਲਗਭਗ ਇਕ ਹਫ਼ਤੇ ਤੱਕ ਟ੍ਰੈਂਡ ਵਿਚ ਰਹੀ ਇਹ ਚਰਚਾ ਠੰਡੇ ਬਸਤੇ ਵਿਚ […]

ਇੰਗਲੈਂਡ ‘ਚ ਸਿੱਖ ਵਿਅਕਤੀ ਨੂੰ ਕੁੱਟਮਾਰ ਦੇ ਦੋਸ਼ ਹੇਠ ਇੱਕ ਸਾਲ ਜੇਲ੍ਹ ਦੀ ਸਜ਼ਾ

ਲੰਡਨ, 10 ਜੁਲਾਈ (ਪੰਜਾਬ ਮੇਲ)- ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਵਿੱਚ ਕਾਰ ਦੀ ਟੱਕਰ ਦੌਰਾਨ ਕੁੱਟਮਾਰ ਦੇ ਦੋਸ਼ ਹੇਠ 37 ਸਾਲਾ ਬ੍ਰਿਟਿਸ਼ ਸਿੱਖ ਵਿਅਕਤੀ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਘਟਨਾ ਅਗਸਤ 2021 ਨੂੰ ਵਾਪਰੀ ਸੀ। ਤਿਰਮਿੰਦਰ ਸਿੰਘ ਲਾਲੀ ਨੂੰ ਲੱਗਿਆ ਕਿ ਦੂਸਰੇ ਵਿਅਕਤੀ ਨੇ ਉਸ ‘ਤੇ ਨਸਲੀ ਟਿੱਪਣੀ ਕੀਤੀ ਹੈ ਅਤੇ ਧੱਕਾ […]

ਭਾਰਤ ਦੇ ਲਕਸ਼ੈ ਸੇਨ ਨੇ ਕੈਨੇਡਾ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ

ਕੈਲਗਰੀ, 10 ਜੁਲਾਈ (ਪੰਜਾਬ ਮੇਲ)- ਭਾਰਤੀ ਸ਼ਟਲਰ ਲਕਸ਼ੈ ਸੇਨ ਨੇ ਕੈਨੇਡਾ ਓਪਨ ਦੇ ਫਾਈਨਲ ਵਿਚ ਚੀਨ ਦੇ ਲੀ ਸ਼ੀ ਫੇਂਗ ਨੂੰ ਸਿੱਧੇ ਗੇਮ ਵਿਚ ਹਰਾ ਕੇ ਆਪਣਾ ਦੂਜਾ ਬੀ.ਡਬਲਯੂ.ਐੱਫ. (ਬੈਡਮਿੰਟਨ ਵਿਸ਼ਵ ਫੈਡਰੇਸ਼ਨ) ਸੁਪਰ 500 ਖਿਤਾਬ ਜਿੱਤ ਲਿਆ ਹੈ। 21 ਸਾਲਾ ਖਿਡਾਰੀ ਨੇ 2022 ਇੰਡੀਆ ਓਪਨ ਵਿਚ ਆਪਣਾ ਪਹਿਲਾ ਸੁਪਰ 500 ਖਿਤਾਬ ਜਿੱਤਿਆ ਸੀ। ਸੇਨ ਨੇ […]

ਸੁਪਰੀਮ ਕੋਰਟ ਵੱਲੋਂ 2000 ਦਾ ਨੋਟ ਬਦਲਣ ਬਾਰੇ ਆਰ.ਬੀ.ਆਈ. ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਿਨਾਂ ਬਦਲਣ ਦੀ ਇਜਾਜ਼ਤ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਪੀਲ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਕਾਰਜ ਪਾਲਿਕਾ ਦੇ ਨੀਤੀਗਤ ਫੈਸਲੇ ਨਾਲ ਜੁੜਿਆ […]

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਲੱਗੇ ਭੂਚਾਲ ਦੇ ਝਟਕੇ

ਡੋਡਾ/ਜੰਮੂ, 10 ਜੁਲਾਈ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਸਵੇਰੇ 4.9 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨ.ਸੀ.ਐੱਸ.) ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਸਵੇਰੇ 5.38 ਵਜੇ ਆਇਆ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਐੱਨ.ਸੀ.ਐੱਸ. ਨੇ ਦੱਸਿਆ ਕਿ […]

ਮੀਂਹ ਕਾਰਨ ਪੰਜਾਬ ਦੇ ਸਾਰੇ ਸਕੂਲ 13 ਤੱਕ ਬੰਦ ਰੱਖਣ ਦਾ ਹੁਕਮ

ਚੰਡੀਗੜ੍ਹ, 10 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੂਬੇ ‘ਚ ਮੀਂਹ ਕਾਰਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਟਵੀਟ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ,‘ਲਗਾਤਾਰ ਮੀਂਹ ਕਾਰਨ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 13 ਜੁਲਾਈ ਤੱਕ ਬੰਦ […]

ਅਦਾਲਤ ਨੇ ਸੋਨੀ ਦਾ ਪੁਲੀਸ ਰਿਮਾਂਡ ਦਿੱਤਾ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਮੇਲ)- ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ ਪੜਤਾਲ ਲਈ ਉਸ ਦਾ ਦੋ ਦਨਿ ਦਾ ਰਿਮਾਂਡ ਦੇ ਦਿੱਤਾ। ਸੋਨੀ ਨੂੰ ਕੱਲ੍ਹ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ […]