ਮੂਸੇਵਾਲਾ ਕਤਲ: ਗੈਂਗਸਟਰ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ‘ਚ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

ਮਾਨਸਾ, 28 ਅਗਸਤ (ਪੰਜਾਬ ਮੇਲ)- ਮਾਨਸਾ ਪੁਲਿਸ ਦੀ ਅਪਰਾਧ ਜਾਂਚ ਏਜੰਸੀ (ਸੀ.ਆਈ.ਏ.) ਦੀ ਹਿਰਾਸਤ ਵਿਚੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫ਼ਰਾਰ ਹੋਣ ਦੇ ਕਰੀਬ ਦੋ ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਇਨ੍ਹਾਂ ਵਿਚ ਪ੍ਰਿਤਪਾਲ ਸਿੰਘ ਸਣੇ […]

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 29 ਅਗਸਤ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵੀਰਵਾਰ ਸਵੇਰੇ 11 ਵਜੇ ਪੰਜਾਬ ਸਕੱਤਰੇਤ ‘ਚ ਹੋਵੇਗੀ, ਜਿਸ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ ਤੇ ਕਈ ਅਹਿਮ ਫ਼ੈਸਲਿਆਂ […]

ਟੈਕਸਾਸ ਦੇ ਸੰਘੀ ਜੱਜ ਵੱਲੋਂ ਬਾਇਡਨ ਦੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦੇ ਪ੍ਰੋਗਰਾਮ ‘ਤੇ ਰੋਕ

ਨਿਊਯਾਰਕ, 27 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ ਅਦਾਲਤ ਵੱਲੋਂ ਰੋਕ ਦਿੱਤਾ ਗਿਆ ਹੈ। ਇਸ ਨਵੰਬਰ ਵਿਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਗੈਰ-ਕਾਨੂੰਨੀ ਪਰਵਾਸ ਇੱਕ ਅਹਿਮ ਮੁੱਦਾ ਹੈ, ਜਿਸ ਵਿਚ ਰਾਸ਼ਟਰਪਤੀ ਬਾਇਡਨ ਨੇ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ, ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ […]

ਸ਼੍ਰੋਮਣੀ ਕਮੇਟੀ ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 27 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ […]

ਮਹਿਲਾ ਟੀ-20 ਵਿਸ਼ਵ ਕੱਪ ਲਈ ਹਰਮਨਪ੍ਰੀਤ ਕੌਰ ਭਾਰਤ ਦੀ ਕਪਤਾਨ

ਨਵੀਂ ਦਿੱਲੀ, 27 ਅਗਸਤ (ਪੰਜਾਬ ਮੇਲ)- ਸਟਾਰ ਬੱਲੇਬਾਜ਼ ਹਰਮਨਪ੍ਰੀਤ ਕੌਰ 3 ਅਕਤੂਬਰ ਤੋਂ ਸੰਯੁਕਤ ਅਰਬ ਅਮੀਰਾਤ ਵਿਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ ਐਲਾਨੀ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਟੂਰਨਾਮੈਂਟ ਦੀ ਮੇਜ਼ਬਾਨੀ ਪਹਿਲਾਂ ਬੰਗਲਾਦੇਸ਼ ਨੇ ਕਰਨੀ ਸੀ ਪਰ ਉੱਥੇ ਰਾਜਨੀਤਿਕ ਅਸ਼ਾਂਤੀ ਦੇ ਕਾਰਨ ਇਸ ਨੂੰ ਸੰਯੁਕਤ ਅਰਬ ਅਮੀਰਾਤ ਵਿਚ ਤਬਦੀਲ ਕਰ […]

ਕੰਗਨਾ ਦੀ ਕਿਸਾਨਾਂ ਬਾਰੇ ਟਿੱਪਣੀ ਤੋਂ ਹਿਮਾਚਲ ਵਿਧਾਨ ਸਭਾ ‘ਚ ਰੌਲਾ ਰੱਪਾ

ਸ਼ਿਮਲਾ, 27 ਅਗਸਤ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਬਾਰੇ ਕਥਿਤ ਟਿੱਪਣੀ ਕਾਰਨ ਪਏ ਰੌਲੇ ਰੱਪੇ ਤੋਂ ਹੋਈ। ਇਸ ਦੌਰਾਨ ਸੱਤਾਧਾਰੀ ਤੇ ਵਿਰੋਧੀ ਧਿਰ ਭਾਜਪਾ ਵਿਚਾਲੇ ਤਿੱਖੀ ਬਹਿਸ ਹੋਈ। ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਜੈ […]

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਕੇ. ਕਵਿਤਾ ਨੂੰ ਜ਼ਮਾਨਤ

ਨਵੀਂ ਦਿੱਲੀ, 27 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਬੀ.ਆਰ.ਐੱਸ. ਨੇਤਾ ਕੇ. ਕਵਿਤਾ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਸੀ.ਬੀ.ਆਈ. ਨੂੰ ਪੁੱਛਿਆ ਕਿ ਉਨ੍ਹਾਂ ਕੋਲ ਇਹ ਸਾਬਤ ਕਰਨ ਲਈ ਕੀ ‘ਸਮੱਗਰੀ’ ਹੈ ਕਿ ਬੀ.ਆਰ.ਐੱਸ. ਨੇਤਾ ਕੇ. ਕਵਿਤਾ ਦਿੱਲੀ ਆਬਕਾਰੀ ਨੀਤੀ ਘਪਲੇ ਵਿਚ […]

ਬਸਪਾ ਦੀ ਮੁੜ ਪ੍ਰਧਾਨ ਬਣੀ ਮਾਇਆਵਤੀ

ਲਖਨਊ, 27 ਅਗਸਤ (ਪੰਜਾਬ ਮੇਲ)- ਇਥੇ ਅੱਜ ਹੋਈ ਕਾਰਜਕਾਰਨੀ ਦੀ ਬੈਠਕ ‘ਚ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਮੁੜ ਸਰਬਸੰਮਤੀ ਨਾਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਨੇ ਅੱਜ ਇੱਥੇ ਕਿਹਾ ਕਿ ਮਾਇਆਵਤੀ ਨੂੰ ਸਰਬਸੰਮਤੀ ਨਾਲ ਬਸਪਾ ਦਾ ਕੌਮੀ ਪ੍ਰਧਾਨ ਚੁਣਿਆ ਗਿਆ ਹੈ। ਇਹ ਫੈਸਲਾ ਬਸਪਾ ਕੇਂਦਰੀ ਕਾਰਜਕਾਰਨੀ […]

ਯੂਕਰੇਨ ਦੌਰੇ ਬਾਰੇ ਬਾਇਡਨ ਵੱਲੋਂ ਪ੍ਰਸ਼ੰਸਾ ਕਰਨ ਬਾਅਦ ਮੋਦੀ ਨਾਲ ਪੂਤਿਨ ਵੱਲੋਂ ਗੱਲਬਾਤ

ਮਾਸਕੋ, 27 ਅਗਸਤ (ਪੰਜਾਬ ਮੇਲ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫ਼ਤਰ ਨੇ ਇਸ ਗੱਲਬਾਤ ਦੇ ਕੋਈ ਵੇਰਵੇ ਜਾਰੀ ਨਹੀਂ ਕੀਤੇ। ਸ਼੍ਰੀ ਮੋਦੀ ਨੇ ਪਿਛਲੇ ਹਫਤੇ ਯੂਕਰੇਨ ਦਾ ਦੌਰਾ ਕੀਤਾ ਅਤੇ ਉੱਥੇ ਦੀ ਸਥਿਤੀ ‘ਤੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨਾਲ ਚਰਚਾ ਕੀਤੀ। […]

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਮੁੱਖ ਜਾਂਚਕਰਤਾ ਐੱਚ.ਐੱਸ. ਧਾਲੀਵਾਲ ਅੰਡੇਮਾਨ ਤੇ ਨਿਕੋਬਾਰ ਦੇ ਡੀ.ਜੀ.ਪੀ. ਤਾਇਨਾਤ

ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਜਾਂਚਕਰਤਾ ਆਈਪੀਐੱਸ ਅਧਿਕਾਰੀ ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਡੀ.ਜੀ.ਪੀ. ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਅਹੁਦਾ ਸੰਭਾਲਿਆ। ਅੱਜ ਉਨ੍ਹਾਂ ਦਾ ਜਨਮ ਦਿਨ ਵੀ ਹੈ। ਮੋਗਾ ਦੇ ਪਿੰਡ ਜ਼ਫਰਨਾਮਾ ਦੇ ਰਹਿਣ ਵਾਲੇ ਸ਼੍ਰੀ ਧਾਲੀਵਾਲ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ […]