ਸ਼੍ਰੋਮਣੀ ਅਕਾਲੀ ਦਲ ਵਲੋਂ ਕਾਰਜਕਾਰੀ ਪ੍ਰਧਾਨ ਦੀ ਅਗਵਾਈ ‘ਚ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਮੇਲ)- ਅਕਾਲੀ ਦਲ ਦੇ ਵਫਦ ਵਲੋਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ […]

ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ

ਸਰੀ, 22 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਦਿਨ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਵਿਦਵਾਨ, ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਨੇ ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਉਹਨਾਂ ਨੇ ਗੁਰੂ ਨਾਨਕ ਜਹਾਜ਼ ਦੇ ਸਫਰ ਅਤੇ ਉਸ ਦੇ ਅਸਲ ਇਤਿਹਾਸ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 220 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 220 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਤਕਸੀਮ […]

ਪੰਜਾਬ ਜ਼ਿਮਨੀ ਚੋਣਾਂ: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ 4 ਸੀਟਾਂ ਵਿਚੋਂ ਤਿੰਨ ‘ਤੇ ਭਾਜਪਾ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਿਆਸ ਲਗਾਏ ਰਹੇ ਸਨ ਕਿ ਭਾਰਤੀ ਜਨਤਾ ਪਾਰਟੀ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਦੇ ਮੈਦਾਨ ਵਿਚ ਉਤਾਰ ਸਕਦੀ […]

ਪੰਜਾਬ ਸਰਕਾਰ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਸਮੇਤ 7 ਹੋਰਨਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ‘ਚ ਬੇਅਦਬੀ ਮਾਮਲੇ ਤੇ ਇਸ ਤੋਂ ਬਾਅਦ ਉਪਜੇ ਘਟਨਾਕ੍ਰਮ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 7 ਡੇਰਾ ਸ਼ਰਧਾਲੂਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਮੁਤਾਬਕ […]

ਅਮਰੀਕੀ ਚੋਣਾਂ; ਟਰੰਪ ਪਹਿਲੀ ਵਾਰ ਚੋਣ ਸਰਵੇਖਣ ‘ਚ ਹੈਰਿਸ ਤੋਂ ਅੱਗੇ

ਵਾਸ਼ਿੰਗਟਨ, 22 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਅਗਲੇ ਮਹੀਨੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣਾਂ ਨੇੜੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਵੱਡਾ ਝਟਕਾ ਲੱਗਾ ਹੈ। ਤਾਜ਼ਾ ਚੋਣ ਸਰਵੇਖਣ ਵਿਚ ਪਹਿਲੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕਾ ‘ਚ 5 […]

ਕੈਨੇਡਾ ‘ਚ 1.3 ਲੱਖ ਭਾਰਤੀ ਵਿਦਿਆਰਥੀਆਂ ‘ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਬਰੈਂਪਟਨ, 22 ਅਕਤੂਬਰ (ਪੰਜਾਬ ਮੇਲ)- ਕੈਨੇਡਾ ਵਿਚ 1.3 ਲੱਖ ਭਾਰਤੀ ਵਿਦਿਆਰਥੀਆਂ ਦੇ ਪਰਮਿਟ 31ਦਸੰਬਰ ਨੂੰ ਖ਼ਤਮ ਹੋਣ ਵਾਲੇ ਹਨ। ਇਸ ਸਥਿਤੀ ਦੇ ਖਿਲਾਫ ਬਰੈਂਪਟਨ ਵਿਚ ਵਿਦਿਆਰਥੀ ਪ੍ਰਦਰਸ਼ਨ ਕਰਕੇ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਯੂ.ਪੀ.) ਦੇ ਵਿਸਥਾਰ ਦੀ ਮੰਗ ਕਰ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਉਹ ਦੇਸ਼ ਨਿਕਾਲੇ ਦੇ ਡਰੋਂ 29 ਅਗਸਤ ਤੋਂ ਰੋਸ ਪ੍ਰਦਰਸ਼ਨ […]

ਪੰਜਾਬ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰਾਂ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ […]

ਸੁੱਚਾ ਸਿੰਘ ਲੰਗਾਹ ਨੇ ਅਕਾਲੀ ਦਲ ਵੱਲੋਂ ਆਪਣੇ ਪੁੱਤਰ ਨੂੰ ਐਲਾਨਿਆ ਉਮੀਦਵਾਰ

ਡੇਰਾ ਬਾਬਾ ਨਾਨਕ, 22 ਅਕਤੂਬਰ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਉਰਫ ਸੋਨੂੰ ਲੰਗਾਹ ਨੂੰ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। […]

ਸ਼੍ਰੋਮਣੀ ਕਮੇਟੀ ਇਜਲਾਸ: ਅਕਾਲੀ ਦਲ ਨੂੰ ਕਰਨਾ ਪੈ ਸਕਦੈ ਵੱਡੀ ਚੁਣੌਤੀ ਦਾ ਸਾਹਮਣਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਮੇਲ)- ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿਚ ਹਾਕਮ ਧਿਰ ਸ਼੍ਰੋਮਣੀ […]