ਅੰਮ੍ਰਿਤਸਰ ਹਵਾਈ ਅੱਡੇ ਤੋਂ ਨਵੀਆਂ ਉਡਾਣਾਂ ਹੋਈਆਂ ਸ਼ੁਰੂ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਮੇਲ)- ਏਅਰ ਇੰਡੀਆ ਏਅਰਲਾਈਨਜ਼ ਵੱਲੋਂ ਅੱਜ 27 ਦਸੰਬਰ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ 2 ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਨਵੀਆਂ ਉਡਾਣਾਂ ਅੰਮ੍ਰਿਤਸਰ ਨੂੰ ਬੈਂਗਲੁਰੂ ਅਤੇ ਬੈਂਕਾਕ ਨਾਲ ਜੋੜਨਗੀਆਂ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਯਾਤਰੀਆਂ ਨੂੰ ਵਧੇਰੇ ਸਹੂਲਤ ਮਿਲੇਗੀ ਅਤੇ ਖੇਤਰ ਦੀ ਸੰਪਰਕ ਵਧੇਗੀ। […]