ਪੰਜਾਬ ‘ਚ ਹਿਮਾਚਲ ਦੇ ਕਾਂਗਰਸੀ ਵਿਧਾਇਕ ‘ਤੇ ਹਮਲਾ

ਊਨਾ, 16 ਅਗਸਤ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੇ ਕੁਟਲੇਹਰ ਹਲਕੇ ਤੋਂ ਵਿਧਾਇਕ ਵਿਵੇਕ ਸ਼ਰਮਾ ‘ਤੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੀਰਵਾਰ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ। ਸ਼ਰਮਾ ‘ਤੇ ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਸ਼ਰਮਾ ਆਪਣੀ ਕਾਰ ਰਾਹੀਂ ਜਲੰਧਰ ਤੋਂ ਵਾਪਸ ਆ ਰਹੇ ਸਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਵਿਵੇਕ ਸ਼ਰਮਾ […]

ਇਸਰੋ ਵੱਲੋਂ ਈ.ਓ.ਐੱਸ.-8 ਸਫ਼ਲਤਾ ਨਾਲ ਲਾਂਚ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 16 ਅਗਸਤ (ਪੰਜਾਬ ਮੇਲ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਅਰਥ ਆਬਜ਼ਰਵੇਸ਼ਨ ਸੈਟੇਲਾਈਟ-8 (ਈਓਐੱਸ-8) ਲਾਂਚ ਕੀਤਾ। ਇਸਰੋ ਦੇ ਮੁਖੀ ਐੱਸ਼ ਸੋਮਨਾਥ ਨੇ ਕਿਹਾ, ‘ਐੱਸ.ਐੱਸ.ਐੱਲ.ਵੀ.-ਐੱਸ.ਐੱਸ.ਐੱਲ.ਵੀ.-ਡੀ3/ ਈ.ਓ.ਐੱਸ.-08 ਦੀ ਤੀਜੀ ਵਿਕਾਸ ਉਡਾਣ ਸਫਲ ਰਹੀ ਤੇ ਇਸ ਨੂੰ ਤੈਅ ਪੰਧ ‘ਤੇ ਪਾ ਦਿੱਤਾ ਗਿਆ ਹੈ।ਰਾਕੇਟ ਨੂੰ […]

ਪੰਜਾਬ ਭਰ ‘ਚ 52 ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 16 ਅਗਸਤ (ਪੰਜਾਬ ਮੇਲ)- ਸੂਬੇ ਵਿਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ, ਜਿਸ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੂਬੇ ਦੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਦੱਸ ਦੇਈਏ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਆਈ.ਏ.ਐੱਸ. ਤੇ ਪੀ.ਸੀ.ਐੱਸ. ਅਫ਼ਸਰਾਂ ਦੀ ਵੀ ਬਦਲੀ ਕਰ […]

ਆਸਾਰਾਮ ਨੂੰ ਪੈਰੋਲ ਮਿਲਣ ‘ਤੇ ਜਬਰ-ਜਨਾਹ ਪੀੜਤਾ ਦੇ ਪਰਿਵਾਰ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ

ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 16 ਅਗਸਤ (ਪੰਜਾਬ ਮੇਲ)- ਜੋਧਪੁਰ ਹਾਈ ਕੋਰਟ ਵੱਲੋਂ ਜਬਰ-ਜਨਾਹ ਕੇਸ ‘ਚ ਉਮਰ ਕੈਦ ਕੱਟ ਰਹੇ ਆਸਾਰਾਮ ਨੂੰ ਇਲਾਜ ਲਈ ਸੱਤ ਦਿਨਾਂ ਦੀ ਪੈਰੋਲ ਦਿੱਤੇ ਜਾਣ ਮਗਰੋਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਪਰਿਵਾਰ ਦੀ ਸੁਰੱਖਿਆ ਹੋਰ ਵਧਾਉਣ ਦੀ ਮੰਗ ਕੀਤੀ ਹੈ। ਪੀੜਤਾ ਦੇ ਪਿਤਾ ਨੇ ਪਰਿਵਾਰ ਨੂੰ ਖ਼ਤਰਾ ਦਾ ਖ਼ਦਸ਼ਾ […]

ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ

ਚੰਡੀਗੜ੍ਹ, 16 ਅਗਸਤ (ਪੰਜਾਬ ਮੇਲ)-  ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ […]

ਸੁਨਾਮ: ਸੈਂਕੜੇ ਏਕੜ ਫ਼ਸਲ ਨਹਿਰ ’ਚ ਪਾੜ ਕਾਰਨ ਡੁੱਬੀ

ਸੁਨਾਮ ਊਧਮ ਸਿੰਘ ਵਾਲਾ, 16 ਅਗਸਤ (ਪੰਜਾਬ ਮੇਲ)- ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ ਪਾੜ ਪੈ ਗਿਆ, ਜਿਸ ਕਾਰਨ ਖਡਿਆਲ ਅਤੇ ਚੱਠੇ ਨਨਹੇੜਾ ਦਿਆਂ ਪਿੰਡਾਂ ਦੀ ਜ਼ਮੀਨ ਪਾਣੀ ਦੀ ਮਾਰ ਹੇਠ […]

ਅਰਕੰਸਾਸ ਵਿਚ ਇਕ ਗਸ਼ਤੀ ਗੱਡੀ ਵਿੱਚ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਅਫਸਰ ਬਰਖਾਸਤ

ਸੈਕਰਾਮੈਂਟੋ,ਕੈਲੀਫੋਰਨੀਆ, 16 ਅਗਸਤ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਅਰਕੰਸਾਸ ਰਾਜ ਵਿਚ ਪੁਲਿਸ ਦੀ ਗਸ਼ਤੀ ਗੱਡੀ ਦੇ ਪਿੱਛੇ ਡਿੱਗੀ ਵਿਚ ਇਕ ਪੁਲਿਸ ਅਫਸਰ ਵੱਲੋਂ ਇਕ ਗ੍ਰਿਫਤਾਰ ਵਿਅਕਤੀ ਦੀ ਕੀਤੀ ਜਾ ਰਹੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਉਪਰੰਤ ਸਬੰਧਤ ਪੁਲਿਸ ਅਫਸਰ ਨੂੰ ਬਰਖਾਸਤ ਕਰ ਦੇਣ ਦੀ ਖਬਰ ਹੈ। ਜੋਨਸਬੋਰੋ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ […]

ਵਿਰਜੀਨੀਆ ਵਿਚ ਡੋਨਲਡ ਟਰੰਪ ਦੇ ਚੋਣ ਮੁਹਿੰਮ ਦਫਤਰ ਵਿੱਚ ਲਾਈ ਸਨ, ਪੁਲਿਸ ਵੱਲੋਂ ਮਾਮਲੇ ਦੀ ਜਾਂਚ, ਪੁਲਿਸ ਵੱਲੋਂ ਸ਼ੱਕੀ ਚੋਰ ਦਾ ਹੁਲੀਆ ਜਾਰੀ

ਸੈਕਰਾਮੈਂਟੋ,ਕੈਲੀਫੋਰਨੀਆ, 16 ਅਗਸਤ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਰਾਸ਼ਟਰਪਤੀ ਅਹੁੱਦੇ ਲਈ ਰਿਪਬਲੀਕਨ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਐਸ਼ਬਰਨ, ਵਿਰਜੀਨੀਆ ਸਥਿੱਤੀ ਚੋਣ ਮੁਹਿੰਮ ਦਫਤਰ ਵਿਚ ਚੋਰ ਵੱਲੋਂ ਸਨ ਲਾਉਣ ਦੀ ਖਬਰ ਹੈ। ਮਾਮਲੇ ਦੀ ਲਾਅ ਇਨਫੋਰਸਮੈਂਟ ਅਫਸਰ ਜਾਂਚ ਕਰ ਰਹੇ ਹਨ। ਲੌਡਾਊਨ ਕਾਊਂਟੀ ਸ਼ੈਰਿਫ ਦੇ ਦਫਤਰ ਅਨੁਸਾਰ ਰਾਤ 9 ਵਜੇ ਦੇ ਆਸਪਾਸ ਦਫਤਰ ਵਿਚ ਚੋਰੀ ਹੋਣ ਦੀ […]

ਪੰਜਾਬ ‘ਚ ਪੰਚਾਇਤ ਚੋਣਾਂ ਨਵੰਬਰ ਦੇ ਪਹਿਲੇ ਹਫ਼ਤੇ

* ਨਿਗਮ ਚੋਣਾਂ ਵੀ ਨਵੰਬਰ ਮਹੀਨੇ ਹੋਣਗੀਆਂ ਚੰਡੀਗੜ੍ਹ, 15 ਅਗਸਤ (ਪੰਜਾਬ ਮੇਲ)- ਪੰਜਾਬ ‘ਚ ਪੰਚਾਇਤੀ ਚੋਣਾਂ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੈਰ-ਰਸਮੀ ਤੌਰ ‘ਤੇ ਕੈਬਨਿਟ ਵਜ਼ੀਰਾਂ ਨਾਲ ਸਲਾਹ-ਮਸ਼ਵਰਾ ਕਰਦਿਆਂ ਇਸ ਫ਼ੈਸਲੇ ਤੋਂ ਜਾਣੂ ਕਰਵਾਇਆ। ਸੂਬਾ ਸਰਕਾਰ ਅਗਾਮੀ ਚਾਰ ਜ਼ਿਮਨੀ ਚੋਣਾਂ ਮਗਰੋਂ ਹੀ ਪੰਚਾਇਤ ਚੋਣਾਂ ਕਰਾਉਣ […]

ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡੀਅਨ ਸਰਹੱਦ ਪਾਰ ਕਰਨ ਵਾਲਿਆਂ ਨੂੰ ਅਮਰੀਕਾ ਨਹੀਂ ਦੇਵੇਗਾ ‘ਐਂਟਰੀ’

ਨਿਊਯਾਰਕ, 15 ਅਗਸਤ (ਪੰਜਾਬ ਮੇਲ)-ਮੈਕਸੀਕੋ ਤੋਂ ਬਾਅਦ ਹੁਣ ਕੈਨੇਡਾ ਦੇ ਬਾਰਡਰ ਪਾਰ ਕਰਨ ਵਾਲਿਆਂ ਨੂੰ ਅਮਰੀਕਾ ਐਂਟਰੀ ਨਹੀਂ ਦੇਵੇਗਾ। ਪਿਛਲੇ ਢਾਈ ਮਹੀਨਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ ਆਉਣ ਤੋਂ ਬਾਅਦ ਸ਼ਰਨ ਮੰਗਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਅਮਰੀਕਾ ਨੇ ਕੈਨੇਡਾ ਦੀ ਸਰਹੱਦ ‘ਤੇ ਸ਼ਰਨ ਲੈਣ ਵਾਲਿਆਂ ਪ੍ਰਤੀ […]