ਜਲੰਧਰ ਜ਼ਿਮਨੀ ਚੋਣ; ਅਕਾਲੀ ਦਲ 1920 ਤੇ ਮਿਸਲ ਸਤਲੁਜ ਵੱਲੋਂ ਬੀਬੀ ਸੁਰਜੀਤ ਕੌਰ ਦੀ ਹਮਾਇਤ ਦਾ ਐਲਾਨ

ਜਲੰਧਰ, 1 ਜੁਲਾਈ (ਪੰਜਾਬ ਮੇਲ)- ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਜਲੰਧਰ ਇਕਾਈ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਬਿਨਾਕਾ ਅਤੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿਚ […]

ਰਾਸ਼ਟਰਪਤੀ ਚੋਣ: ਬਾਇਡਨ ਦੇ ਦੌੜ ‘ਚੋਂ ਲਾਂਭੇ ਹੋਣ ਦੀ ਮੰਗ ਜ਼ੋਰ ਫੜਨ ਲੱਗੀ

ਵਾਸ਼ਿੰਗਟਨ, 1 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਦੀ ਚੋਣ ਸਬੰਧੀ ਅਟਲਾਂਟਾ ਵਿਚ ਕਰਵਾਈ ਬਹਿਸ ਦੌਰਾਨ ਮਾੜੀ ਕਾਰਗੁਜ਼ਾਰੀ ਮਗਰੋਂ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਅਤੇ ਮੁੱਖਧਾਰਾ ਦੇ ਅਮਰੀਕੀ ਮੀਡੀਆ ਵਿਚ ਰਾਸ਼ਟਰਪਤੀ ਜੋਅ ਬਾਇਡਨ (81) ਨੂੰ ਇਸ ਦੌੜ ਵਿਚੋਂ ਲਾਂਭੇ ਕੀਤੇ ਜਾਣ ਦੀ ਮੰਗ ਜ਼ੋਰ ਫੜਨ ਲੱਗੀ ਹੈ। ਹਾਲਾਂਕਿ, ਬਾਇਡਨ ਅਤੇ ਉਨ੍ਹਾਂ ਦੀ ਪ੍ਰਚਾਰ ਟੀਮ ਨੇ ਜ਼ੋਰ ਦੇ ਕੇ ਕਿਹਾ […]

ਓਝੜੇ ਰਾਹਾਂ ਦੇ ਪਾਂਧੀ ਬਣਦੀ ਜਾ ਰਹੀ ਹੈ ਪੰਜਾਬ ਦੀ ਜਵਾਨੀ!

-ਪੰਜਾਬ ਦੀਆਂ ਜੇਲ੍ਹਾਂ ‘ਚ ਪਿਆ ਘੜਮੱਸ; ਵੱਡੀ ਗਿਣਤੀ ਨੌਜਵਾਨ ਬੰਦੀ ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਜਦੋਂ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਛਿੜਦੀ ਹੈ, ਪੰਜਾਬ ਦੀਆਂ ਜੇਲ੍ਹਾਂ ‘ਚ ਘੜਮੱਸ ਮੱਚ ਜਾਂਦਾ ਹੈ। ਪੰਜਾਬ ਪੁਲਿਸ ਨੇ ਹੁਣ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ, ਜਿਸ ਦੇ ਨਤੀਜੇ ਵਜੋਂ ਜੇਲ੍ਹਾਂ ਵਿਚ ਬੰਦੀਆਂ ਦੀ ਗਿਣਤੀ ਵਧਣ ਲੱਗੀ ਹੈ। ਬੀਤੇ ਦੋ ਵਰ੍ਹਿਆਂ ਦੌਰਾਨ […]

ਨਿਊਯਾਰਕ ‘ਚ ਪੁਲਿਸ ਅਧਿਕਾਰੀ ਨੇ 13 ਸਾਲਾ ਮੁੰਡੇ ਨੂੰ ਗੋਲੀ ਮਾਰੀ

ਨਿਊਯਾਰਕ, 1 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ‘ਚ ਸ਼ਨਿੱਚਰਵਾਰ ਦੇਰ ਰਾਤ ਜਾਰੀ ਇਕ ਵੀਡੀਓ ਵਿਚ ਪੁਲਿਸ ਅਧਿਕਾਰੀ 13 ਸਾਲਾ ਮੁੰਡੇ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਮੈਨਹਟਨ ਤੋਂ ਕਰੀਬ 400 ਕਿਲੋਮੀਟਰ ਉੱਤਰ-ਪੱਛਮ ‘ਚ ਪੁਲਿਸ ਨੇ ਲੁੱਟ-ਖੋਹ ਦੀ ਜਾਂਚ ਨੂੰ ਲੈ ਕੇ ਸ਼ੁੱਕਰਵਾਰ ਦੇਰ ਰਾਤ 10 ਵਜੇ ਦੋ ਗੱਭਰੂਆਂ ਨੂੰ […]

ਭਾਰਤੀ ਵਿਦਿਆਰਥੀਆਂ ‘ਚ ਲੋਕਪ੍ਰਿਅ ਨਹੀਂ ਰਿਹਾ ਕੈਨੇਡਾ!

ਹੈਰਾਨੀਜਨਕ ਅੰਕੜੇ ਆਏ ਸਾਹਮਣੇ ਟੋਰਾਂਟੋ, 1 ਜੁਲਾਈ (ਪੰਜਾਬ ਮੇਲ)- ਵਿਦੇਸ਼ਾਂ ‘ਚ ਪੜ੍ਹਾਈ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ਲੰਮੇ ਸਮੇਂ ਤੋਂ ਪਸੰਦੀਦਾ ਦੇਸ਼ ਸੀ ਪਰ ਹੁਣ ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ। ਵੱਖ-ਵੱਖ ਕਾਰਨਾਂ ਕਰਕੇ ਪਿਛਲੇ ਇੱਕ ਸਾਲ ਵਿਚ ਭਾਰਤੀ ਵਿਦਿਆਰਥੀਆਂ ਵਿਚ ਕੈਨੇਡਾ ਲੋਕਪ੍ਰਿਅ ਨਹੀਂ ਰਿਹਾ। ਆਈ.ਆਰ.ਸੀ.ਸੀ. ਦੇ ਅੰਕੜਿਆਂ […]

ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਜਲੰਧਰ ਜ਼ਿਮਨੀ ਚੋਣ

ਜਲੰਧਰ, 1 ਜੁਲਾਈ (ਪੰਜਾਬ ਮੇਲ)- ਜਲੰਧਰ ਵੈਸਟ ਵਿਧਾਨ ਸਭਾ ਹਲਕੇ ‘ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ‘ਚ ਜਾਵੇਗੀ, ਇਹ […]

ਕੈਨੇਡਾ ਜਾ ਕੇ ਨੂੰਹ ਨੇ ਪਤੀ ਤੇ ਸਹੁਰੇ ਪਰਿਵਾਰ ਨਾਲ ਰਿਸ਼ਤਾ ਰੱਖਣ ਤੋਂ ਕੀਤਾ ਸਾਫ਼ ਇਨਕਾਰ

-ਠੱਗੀ ਮਾਰਨ ਦੇ ਦੋਸ਼ ਹੇਠ ਕੈਨੇਡਾ ਗਈ ਲੜਕੀ ਤੇ ਉਸ ਦੇ ਮਾਤਾ-ਪਿਤਾ ਖਿਲਾਫ ਮਾਮਲਾ ਦਰਜ ਜੀਰਾ, 1 ਜੁਲਾਈ (ਪੰਜਾਬ ਮੇਲ)- ਵਿਆਹ ਕਰਵਾ ਕੇ ਕੈਨੇਡਾ ਗਈ ਲੜਕੀ ਵੱਲੋਂ ਆਪਣੇ ਪਤੀ ਤੇ ਸਹੁਰੇ ਪਰਿਵਾਰ ਨਾਲ ਰਿਸ਼ਤਾ ਰੱਖਣ ਤੋਂ ਇਨਕਾਰ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਕੈਨੇਡਾ ਗਈ […]

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਡੁੱਬਣ ਕਾਰਨ ਮੌਤ

ਨਿਊਯਾਰਕ, 1 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਸੂਬੇ ਮਿਸੌਰੀ ਵਿਚ ਭਾਰਤੀ ਮੂਲ ਦੇ ਇਕ ਨੌਜਵਾਨ ਵਿਦਿਆਰਥੀ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਰਨ ਨਾਮੀਂ ਨੌਜਵਾਨ ਵਿਦਿਆਰਥੀ ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਦੇ ਪਿੰਡ ਚਿਨਾ ਕੋਰੂਕੋਂਡੀ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਉਹ ਆਪਣੇ ਤਿੰਨ ਦੋਸਤਾਂ ਦੇ ਨਾਲ ਸੈਂਡ ਹਿਲਸ ਟਾਊਨ […]

ਪੰਨੂ ਕੇਸ: ਦੋਸ਼ੀ ਨਿਖਿਲ ਗੁਪਤਾ ਅਦਾਲਤ ‘ਚ ਪੇਸ਼

-ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਨਿਊਯਾਰਕ, 1 ਜੁਲਾਈ (ਪੰਜਾਬ ਮੇਲ)- ਕੱਟੜਪੰਥੀ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਕਥਿਤ ਹੱਤਿਆ ਦੀ ਨਾਕਾਮ ਸਾਜ਼ਿਸ਼ ਸਬੰਧੀ ਕੇਸ ਵਿਚ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਪਹਿਲੀ ਵਾਰ ਅਦਾਲਤ ‘ਚ ਪੇਸ਼ ਕੀਤਾ ਗਿਆ। ਸੰਘੀ ਜੱਜ ਵਿਕਟਰ ਮਾਰੇਰੋ ਨੇ ਬੀਤੇ ਦਿਨੀਂ ਸੰਖੇਪ ਸੁਣਵਾਈ ਮਗਰੋਂ ਮਾਮਲੇ ਦੀ ਸੁਣਵਾਈ ਲਈ 13 ਸਤੰਬਰ […]

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਬੰਦ!

ਲੁਧਿਆਣਾ, 1 ਜੁਲਾਈ (ਪੰਜਾਬ ਮੇਲ) – ਨੈਸ਼ਨਲ ਹਾਈਵੇ ’ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ’ਤੇ 15 ਦਿਨਾਂ ਤੋਂ ਚੱਲ ਰਹੇ ਧਰਨੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ’ਤੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਟੋਲ ਵਸੂਲੀ ਬੰਦ ਕਰ ਦਿੱਤੀ। ਟੋਲ ਪਲਾਜ਼ਾ ’ਤੇ […]