ਆਈ.ਪੀ.ਐੱਸ. ਹਰਚਰਨ ਸਿੰਘ ਭੁੱਲਰ ਨੇ ਹਾਈ ਕੋਰਟ ‘ਚ ਦਾਇਰ ਪਟੀਸ਼ਨ ਲਈ ਵਾਪਸ

ਚੰਡੀਗੜ੍ਹ, 12 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਕੈਡਰ ਦੇ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਦਾਇਰ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਨੂੰ ਸਵੀਕਾਰ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਇਹ ਆਜ਼ਾਦੀ ਦਿੱਤੀ ਕਿ […]

ਹਾਈਕੋਰਟ ਵੱਲੋਂ ਮੋਗਾ ਨਗਰ ਨਿਗਮ ਦੇ ਮੇਅਰ ਦੀ ਚੋਣ 31 ਜਨਵਰੀ ਤੱਕ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ/ਮੋਗਾ, 12 ਜਨਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਸੁਣਾਉਂਦਿਆਂ ਮੋਗਾ ਨਗਰ ਨਿਗਮ ਦੇ ਮੇਅਰ ਦੀ ਚੋਣ 31 ਜਨਵਰੀ ਤੱਕ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਇਹ ਹੁਕਮ ਕਾਂਗਰਸੀ ਕੌਂਸਲਰਾਂ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ‘ਤੇ ਦਿੱਤੇ ਹਨ, ਜਿਸ ਵਿਚ ਨਵੰਬਰ ਮਹੀਨੇ ਤੋਂ ਖਾਲੀ ਪਈ ਮੇਅਰ ਦੀ ਸੀਟ […]

ਪੰਜਾਬ ਕਾਂਗਰਸ 2027 ਵਿਧਾਨ ਸਭਾ ਚੋਣਾਂ ‘ਚ ਬਿਨਾਂ ਕਿਸੇ ਮੁੱਖ ਮੰਤਰੀ ਦੇ ਚਿਹਰੇ ਦੇ ਉਤਰੇਗੀ ਮੈਦਾਨ ‘ਚ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਪੰਜਾਬ ਮੇਲ)- ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਮੰਨਦੀ ਹੈ, ਇਸੇ ਕਾਰਣ ਕਾਂਗਰਸ ਵੱਲੋਂ ਮਾਘੀ ਦੇ ਮੌਕੇ ‘ਤੇ ਕਿਸੇ ਵੀ ਤਰ੍ਹਾਂ ਦੀ […]

ਰਾਣਾ ਬਲਾਚੌਰੀਆ ਕਤਲ ਮਾਮਲਾ : ਦੋ ਸ਼ੂਟਰ ਗ੍ਰਿਫਤਾਰ

ਜਲੰਧਰ, 12 ਜਨਵਰੀ (ਪੰਜਾਬ ਮੇਲ)- ਰਾਣਾ ਬਲਾਚੌਰੀਆ ਕਤਲ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਸ਼ੂਟਰਾਂ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਸ਼ੂਟਰਾਂ ਦੀ ਪਛਾਣ ਕਰਨ ਪਾਠਕ ਤੇ ਤਰਨਦੀਪ ਸਿੰਘ ਵਜੋਂ ਹੋਈ ਹੈ। ਇਹ ਕਾਰਵਾਈ ਪੱਛਮੀ ਬੰਗਾਲ ਐੱਸ.ਟੀ.ਐੱਫ਼, […]

ਪੰਜਾਬ ‘ਚ ਐੱਨ.ਆਰ.ਆਈ. ਮਹਿਲਾ ਦਾ ਕਤਲ!

-ਹੋਟਲ ਰੂਮ ‘ਚੋਂ ਮਿਲੀ ਆਸਟ੍ਰੇਲੀਆ ‘ਚ ਰਹਿੰਦੀ ਪ੍ਰਭਜੋਤ ਕੌਰ ਦੀ ਲਾਸ਼ ਅੰਮ੍ਰਿਤਸਰ, 12 ਜਨਵਰੀ (ਪੰਜਾਬ ਮੇਲ)- ਅੰਮ੍ਰਿਤਸਰ ਦੇ ਕੋਰਟ ਰੋਡ ‘ਤੇ ਸਥਿਤ ਇਕ ਹੋਟਲ ‘ਚ ਐੱਨ.ਆਰ.ਆਈ. ਮਹਿਲਾ ਦਾ ਕਤਲ ਹੋ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੜੈਚ ਦੀ ਰਹਿਣ ਵਾਲੀ ਸੀ ਤੇ ਕੁਝ ਦਿਨ ਪਹਿਲਾਂ ਹੀ […]

ਅਮਰੀਕਾ-ਕੈਨੇਡਾ ਮਗਰੋਂ ਹੁਣ ਆਸਟ੍ਰੇਲੀਆ ਵੱਲੋਂ ਇਮੀਗ੍ਰਮੇਸ਼ਨ ਨਿਯਮਾਂ ‘ਚ ਸਖਤੀ

-ਸਟੂਡੈਂਟ ਵੀਜ਼ਾ ਲਈ ‘ਸਭ ਤੋਂ ਵੱਧ ਖ਼ਤਰੇ’ ਵਾਲੀ ਸ਼੍ਰੇਣੀ ‘ਚ ਭਾਰਤ ਨੂੰ ਕੀਤਾ ਸ਼ਾਮਲ ਸਿਡਨੀ, 12 ਜਨਵਰੀ (ਪੰਜਾਬ ਮੇਲ)- ਅਮਰੀਕਾ-ਕੈਨੇਡਾ ਤੇ ਇੰਗਲੈਂਡ ਨੇ ਜਿੱਥੇ ਆਪਣੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰ ਦਿੱਤੇ ਹਨ, ਉੱਥੇ ਹੀ ਆਸਟ੍ਰੇਲੀਆ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਭਾਰਤ, ਨੇਪਾਲ, ਬੰਗਲਾਦੇਸ਼ ਅਤੇ ਭੂਟਾਨ ਨੂੰ ਸਟੂਡੈਂਟ ਵੀਜ਼ਾ ਲਈ ‘ਸਭ ਤੋਂ ਵੱਧ ਖ਼ਤਰਨਾਕ’ (Evidence […]

ਕੈਨੇਡਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਪੀ.ਆਰ. ‘ਤੇ ਅਸਥਾਈ ਪਾਬੰਦੀ

-ਸਿਰਫ਼ ਪੀ.ਆਰ. ਮੁਅੱਤਲ, ਸੀਨੀਅਰ ਨਾਗਰਿਕਾਂ ਦੀ ਕੈਨੇਡਾ ਯਾਤਰਾ ‘ਤੇ ਕੋਈ ਪਾਬੰਦੀ ਨਹੀਂ ਵਿਨੀਪੈੱਗ, 12 ਜਨਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਆਪਣੇ ਵੀਜ਼ਾ ਨੇਮ ਸਖ਼ਤ ਕਰਦਿਆਂ ਬਜ਼ੁਰਗਾਂ (ਮਾਪਿਆਂ ਅਤੇ ਦਾਦਾ-ਦਾਦੀ) ਲਈ ਸਥਾਈ ਨਿਵਾਸ ਵੀਜ਼ਾ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫ਼ੈਸਲਾ ਖ਼ਾਸ ਕਰਕੇ ਉਨ੍ਹਾਂ ਪੰਜਾਬੀ ਪਰਿਵਾਰਾਂ ਨੂੰ ਅਸਰ ਅੰਦਾਜ਼ ਕਰੇਗਾ, ਜੋ ਆਪਣੇ ਬਜ਼ੁਰਗਾਂ […]

ਅਮਰੀਕਾ ‘ਚ 2026 ਦੀ ਪਹਿਲੀ ਵੱਡੀ ਇੰਡੀਅਨ ਗੈਂਗਵਾਰ, ਲਾਰੈਂਸ ਗੈਂਗ ਦੇ ਸ਼ੂਟਰ ਦਾ ਕਤਲ

ਨਿਊਯਾਰਕ, 12 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿਚ ਸਾਲ 2026 ਦੀ ਪਹਿਲੀ ਵੱਡੀ ਇੰਡੀਅਨ ਗੈਂਗਵਾਰ ਸਾਹਮਣੇ ਆਈ ਹੈ, ਜਿਸ ਵਿਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੱਸੇ ਜਾਂਦੇ ਗੈਂਗਸਟਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਇਹ ਹਮਲਾ ਟਾਰਗੇਟ ਤਰੀਕੇ ਨਾਲ ਵਿਰੋਧੀ ਗੈਂਗਾਂ ਵੱਲੋਂ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਮਿਲੀ ਹੈ ਕਿ ਅਮਰੀਕਾ ਦੇ […]

ਕੈਨੇਡਾ ‘ਚ ਪੰਜਾਬੀ ਨੌਜਵਾਨ ਚੜ੍ਹਿਆ ਗੈਂਗਵਾਰ ਦੀ ਭੇਟ

ਵੈਨਕੂਵਰ, 12 ਜਨਵਰੀ (ਪੰਜਾਬ ਮੇਲ)- ਇਥੋਂ ਨੇੜੇ ਲੋਅਰਮੇਨ ਲੈਂਡ ਸਥਿਤ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਸ਼ਹਿਰ ਐਬਟਸਫੋਰਡ ਵਿਚ ਗੋਲੀਆਂ ਨਾਲ ਮਾਰੇ ਗਏ ਨੌਜਵਾਨ ਦੀ ਪਹਿਚਾਣ ਨਵਪ੍ਰੀਤ ਸਿੰਘ ਧਾਲੀਵਾਲ ਵਜੋਂ ਹੋਈ ਹੈ। ਹਾਲਾਂਕਿ ਪੁਲਿਸ ਨੇ ਅਜੇ ਵੀ ਉਸ ਦੀ ਪਛਾਣ ਜਨਤਕ ਨਹੀਂ ਕੀਤੀ, ਪਰ ਜਾਣਕਾਰਾਂ ਅਨੁਸਾਰ ਬਾਅਦ ਦੁਪਹਿਰ ਉਸ ਨੂੰ ਬਲੂ ਰਿੱਜ ਅਤੇ ਸਿਸਕਨ ਡਰਾਇਵ ਨੇੜੇ […]

ਟਰੰਪ ਨੇ ਸੋਸ਼ਲ ਮੀਡੀਆ ਪੋਸਟ ‘ਚ ਖੁਦ ਨੂੰ ਦੱਸਿਆ ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ

ਨਿਊਯਾਰਕ, 12 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ‘ਟਰੂਥ ਸੋਸ਼ਲ’ ‘ਤੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਵਿਚ ਉਨ੍ਹਾਂ ਦਾ ਅਹੁਦਾ ”ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ” ਲਿਖਿਆ ਹੋਇਆ ਹੈ। ਐਤਵਾਰ ਨੂੰ ਕੀਤੀ ਗਈ ਇਸ ਪੋਸਟ ਵਿਚ ਟਰੰਪ ਦੀ ਅਧਿਕਾਰਤ ਤਸਵੀਰ ਦੇ ਨਾਲ ”ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ […]