ਮੂਸੇਵਾਲਾ ਹੱਤਿਆਕਾਂਡ; 25 ਮੁਲਜ਼ਮਾਂ ਨੇ Video Conference ਰਾਹੀਂ ਪੇਸ਼ੀ ਭੁਗਤੀ

ਮਾਨਸਾ, 10 ਅਪ੍ਰੈਲ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ 27 ਵਿਚੋਂ 25 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ, ਜਦੋਂਕਿ ਬਾਕੀ ਦੋ ਮੁਲਜ਼ਮਾਂ ਦੀਪਕ ਮੁੰਡੀ ਅਤੇ ਸਚਿਨ ਭਿਵਾਨੀ ਨਾਲ ਜੇਲ੍ਹ ਵਿਚ ਤਾਲਮੇਲ ਨਹੀਂ ਹੋ ਸਕਿਆ। ਅਦਾਲਤ ਨੇ ਅਗਲੀ ਸੁਣਵਾਈ 19 ਅਪ੍ਰੈਲ ‘ਤੇ ਪਾ ਦਿੱਤੀ ਹੈ। ਉਸ ਦਿਨ ਗੈਂਗਸਟਰ ਲਾਰੈਂਸ ਬਿਸ਼ਨੋਈ, […]

ਪਾਕਿ ਸਰਕਾਰ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ 1000 ਤੋਂ ਵਧ ਪੁਲਿਸ ਮੁਲਾਜ਼ਮ ਕਰੇਗੀ ਤਾਇਨਾਤ

-‘ਸਿੱਖ ਸੰਗਤਾਂ ਦੀ ਸੁਰੱਖਿਆ ਪ੍ਰਬੰਧਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ’ ਲਾਹੌਰ, 10 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨੀ ਸੂਬੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਦੇ ਚੇਅਰਮੈਨ ਰਮੇਸ਼ ਸਿੰਘ ਅਰੋੜਾ ਨੇ ਸਿੱਖ ਭਾਈਚਾਰੇ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਭਾਰਤ ਨੂੰ ਸੱਦਾ ਦਿੱਤਾ ਹੈ ਅਤੇ ਆਉਣ ਵਾਲੇ ਵਿਸਾਖੀ ਮੇਲੇ […]

ਪੰਜਾਬੀ ਭਾਸ਼ਾ ਦੇ ਪਸਾਰ ਲਈ ਸਾਹਿਤਕ ਸੰਸਥਾਵਾਂ ਹੋਰ ਵਧੇਰੇ ਯਤਨ ਕਰਨ : ਰਾਏ ਅਜੀਜ ਉੱਲਾ

-ਪੰਜਾਬੀਆਂ ਦੀ ਮੌਜੂਦਾ ਪੀੜੀ ਨੂੰ ਮਾਂ-ਬੋਲੀ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਸਰੀ, 10 ਅਪ੍ਰੈਲ (ਗੁਰਪ੍ਰੀਤ ਸਿੰਘ ਤਲਵੰਡੀ/ਪੰਜਾਬ ਮੇਲ)- ਦੇਸ਼ਾਂ/ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦੀ ਅਗਲੀ ਪੀੜ੍ਹੀ ਦੇ ਆਪਣੀ ਮਾਂ-ਬੋਲੀ ਤੋਂ ਦੂਰ ਹੋਣ ਦੇ ਰੁਝਾਨ ‘ਤੇ ਗਹਿਰੀ ਚਿੰਤਾ ਵਿਅਕਤ ਕਰਦਿਆਂ ਪਾਕਿਸਤਾਨ ਦੇ ਸਾਬਕਾ ਸਾਂਸਦ ਤੇ ਸਿੱਖ ਕੌਮ ਦੇ ਸਤਿਕਾਰਤ ਹਸਤੀ ਰਾਏ ਅਜੀਜ ਉੱਲਾ ਖਾਨ ਨੇ ਕਿਹਾ […]

ਅਮਰੀਕਾ ਦੀ ਰਾਈਟ ਸਟੇਟ University ‘ਚ ਮਨਾਇਆ ਨਵਾਂ ਸਾਲ ਅਤੇ ਵਿਸਾਖੀ; ਸਜਾਈਆਂ ਦਸਤਾਰਾਂ

-ਯੂਨੀਵਰਸਿਟੀ ‘ਚ ”ਸਿੱਖ ਨਿਊ ਯੀਅਰ ਐਂਡ ਹਾਰਵੈਸਟ ਫੈਸਟੀਵਲ, ਵਿਸਾਖੀ”ਦਾ ਆਯੋਜਨ ਡੇਟਨ, 10 ਅਪ੍ਰੈਲ (ਸਮੀਪ ਸਿੰਘ ਗੁਮਟਾਲਾ/ਪੰਜਾਬ ਮੇਲ)- ਅਮਰੀਕਾ ਦੇ ਸੂਬੇ ਓਹਾਇਓ ਦੇ ਵਿਸ਼ਵ ਪ੍ਰਸਿੱਧ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੂਨੀਵਰਸਿਟੀ ਦੀ ਸਿੱਖ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਿੱਖਾਂ ਦੇ ਨਵੇਂ ਸਾਲ, ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ ਵਿਸਾਖੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ”ਸਿੱਖ ਨਿਊ ਯੀਅਰ […]

ਲਿਬਰਲ ਕਾਕਸ ਵਲੋਂ ਭਾਈਚਾਰੇ ਨਾਲ ਮਿਲ ਕੇ ਕੈਨੇਡਾ ਦੀ Parliament ਨੂੰ ਖਾਲਸਾਈ ਰੰਗ ‘ਚ ਰੰਗਿਆ

ਔਟਵਾ, 10 ਅਪ੍ਰੈਲ (ਸੁਰਜੀਤ ਫਲੋਰਾ/ਪੰਜਾਬ ਮੇਲ)- ਪੰਜਾਬ ਦਾ ਮਹਾਨ ਇਤਿਹਾਸਕ ਤੇ ਸੱਭਿਆਚਾਰਕ ਤਿਓਹਾਰ ‘ਵਿਸਾਖੀ’ ਜੋ ਕਿ ਦੇਸੀ ਮਹੀਨੇ ਵਿਸਾਖ ਦੀ ਸੰਗਰਾਂਦ ਵਾਲੇ ਦਿਨ (13 ਅਪ੍ਰੈਲ) ਨੂੰ ਆਉਂਦਾ ਹੈ, ਬੀਤੇ ਸੋਮਵਾਰ 8 ਅਪ੍ਰੈਲ ਨੂੰ ਕੈਨੇਡਾ ਦੀ ਰਾਜਧਾਨੀ ਔਟਵਾ ਵਿਖੇ ਪਾਰਲੀਮੈਂਟ ਹਿੱਲ ਸਥਿਤ ਪਾਰਲੀਮੈਂਟ ਹਾਲ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਲਿਬਰਲ ਕਾਕਸ ਦੇ ਪਾਰਲੀਮੈਂਟ […]

ਐਡਮਿੰਟਨ ‘ਚ ਪੰਜਾਬੀ ਵਿਅਕਤੀ ਨੂੰ ਭਤੀਜੇ ਦੇ ਕਤਲ ਦੇ ਦੋਸ਼ ‘ਚ ਉਮਰ ਕੈਦ

– 16 ਸਾਲ ਤੱਕ ਨਹੀਂ ਮਿਲੇਗੀ ਪੈਰੋਲ ਐਡਮਿੰਟਨ, 10 ਅਪ੍ਰੈਲ (ਪੰਜਾਬ ਮੇਲ)- ਐਡਮਿੰਟਨ ਦੀ ਇਕ ਅਦਾਲਤ ਨੇ ਪਤਨੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਅਤੇ ਉਸ ਦੇ ਭਤੀਜੇ ਨੂੰ ਜਾਨੋਂ ਮਾਰਨ ਦੇ ਕੇਸ ‘ਚ ਦੋਸ਼ੀ ਗਮਦੂਰ ਬਰਾੜ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੌਰਾਨ ਬਰਾੜ ਨੂੰ 16 ਸਾਲ ਤੱਕ ਪੈਰੋਲ ਨਹੀ ਮਿਲ ਸਕੇਗੀ। […]

ਬੇਅਦਬੀ ਮਾਮਲਾ; ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ Notice ਜਾਰੀ

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਦਰਜ 2 ਕੇਸ ਸੀ.ਬੀ.ਆਈ. ਨੂੰ ਦੇਣ ਦੀ ਮੰਗ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਤਿੰਨ ਮਾਮਲਿਆਂ ਦੀ ਜਾਂਚ […]

ਬੇਅਦਬੀ ਕੇਸਾਂ ‘ਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਆਪਣੀ ਸਰਕਾਰ ਨੂੰ ਹੀ ਘੇਰਿਆ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਯਾਦ ਕਰਾਇਆ ਕਿ ਬਰਗਾੜੀ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਕੋਈ ਪ੍ਰਗਤੀ ਨਹੀਂ ਹੋਈ ਹੈ, ਜਿਸ ਨੂੰ ਲੈ ਕੇ ਉਨ੍ਹਾਂ ਤਿੰਨ ਸਾਲ ਪਹਿਲਾਂ ਪੁਲਿਸ ਦੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਇਹ ਪ੍ਰਗਟਾਵਾ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ […]

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

-ਚੋਣਾਂ ਨੂੰ ਲੈ ਕੇ ਵਧਾਈ ਗਈ ਸਖ਼ਤੀ ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਮੇਲ)- ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ 1686.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਵੱਖ-ਵੱਖ ਏਜੰਸੀਆਂ ਵੱਲੋਂ 16 ਮਾਰਚ ਤੋਂ 8 ਅਪ੍ਰੈਲ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿਚ ਚਲਾਈ ਮੁਹਿੰਮ ਦੌਰਾਨ ਇਹ ਸਫ਼ਲਤਾ ਮਿਲੀ ਹੈ। ਇਸ […]

ਲੋਕ ਸਭਾ ਚੋਣਾਂ: ‘ਦਲ ਬਦਲੂਆਂ’ ਦੀ ਸੂਚੀ ‘ਚ ਸ਼ਾਮਲ ਹੋਏ ਪੰਜਾਬ ਦੇ ਕਈ ਵੱਡੇ ਆਗੂ

-ਸਾਬਕਾ ਮੁੱਖ ਮੰਤਰੀ ਤੋਂ ਲੈ ਕੇ ਵਿਧਾਇਕ ਤੇ ਸੰਸਦ ਮੈਂਬਰਾਂ ਤੱਕ ਕਈ ਪਾਰਟੀਆਂ ਬਦਲ ਚੁੱਕੇ ਨੇ ਆਗੂ ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਆਏ ਦਿਨ ‘ਆਇਆ ਰਾਮ ਤੇ ਗਿਆ ਰਾਮ’ ਵਾਲੀ ਸਿਆਸਤ ਦੇਖਣ ਨੂੰ ਮਿਲ ਰਹੀ ਹੈ। ਇੱਕ ਸਾਬਕਾ ਮੁੱਖ ਮੰਤਰੀ ਤੋਂ ਲੈ ਕੇ ਇੱਕ ਵਾਰ ਸੰਸਦ ਮੈਂਬਰ ਜਾਂ ਵਿਧਾਇਕ […]