ਰਾਮ ਰਹੀਮ ਨੂੰ ਬਰੀ ਕਰਨ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਸੁਣਵਾਈ ਲਈ ਮਨਜ਼ੂਰ

-ਸੁਪਰੀਮ ਕੋਰਟ ‘ਚ 16 ਨਵੰਬਰ ਤੋਂ ਸ਼ੁਰੂ ਹੋਵੇਗੀ ਮਾਮਲੇ ਦੀ ਅੰਤਿਮ ਸੁਣਵਾਈ ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਸੁਣਵਾਈ ਕਰਨ ਦੀ ਸਹਿਮਤੀ ਦੇ […]

ਆਬਕਾਰੀ ਨੀਤੀ ਮਾਮਲਾ : ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਪਟੀਸ਼ਨ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਦੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਈ.ਡੀ. ਨੇ ਆਬਕਾਰੀ ਨੀਤੀ ਮਾਮਲੇ ਵਿਚ ਸੰਮਨਾਂ ਦੀ ਅਣਦੇਖੀ ਕਰਨ ਦੇ ਦੋਸ਼ਾਂ ‘ਚੋਂ ਕੇਜਰੀਵਾਲ ਨੂੰ ਬਰੀ ਕਰਨ ਵਾਲੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਇਹ ਪਟੀਸ਼ਨਾਂ ਦਾਖ਼ਲ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਖਿਲਾਫ਼ ਸ੍ਰੀ ਅਕਾਲ ਤਖ਼ਤ ਵਿਖੇ ਪੁੱਜੀ ਸ਼ਿਕਾਇਤ

-ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਸੌਂਪਿਆ ਅੰਮ੍ਰਿਤਸਰ, 12 ਅਗਸਤ (ਪੰਜਾਬ ਮੇਲ)- ਅਕਾਲੀ ਦਲ ਵਾਰਿਸ ਪੰਜਾਬ ਨਾਲ ਸਬੰਧਤ ਆਗੂਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਇਕ ਸ਼ਿਕਾਇਤ ਸੌਂਪਦਿਆਂ ਸ੍ਰੀ ਅਕਾਲ ਤਖ਼ਤ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ਵਿਚ ਅਕਾਲੀ ਦਲ ਵਾਰਿਸ […]

ਪੰਜਾਬ ਕਾਂਗਰਸ ‘ਚ ਬਾਜਵਾ ਸਮੇਤ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ

ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਕਾਂਗਰਸ ‘ਚ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੇ ਵਿਵਾਦ ਵਿਚਾਲੇ ਹੁਣ ਤੀਜਾ ਧੜਾ ਵੀ ਸਰਗਰਮ ਹੋ ਗਿਆ ਹੈ। ਇਹ ਧੜਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਹੈ। ਜਾਣਕਾਰੀ ਅਨੁਸਾਰ ਬਾਜਵਾ ਸਮੇਤ 15 ਵਿਧਾਇਕਾਂ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਦਾ […]

ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

-ਯੂਥ ਵਿੰਗ ਦੀ ਕੋਰ ਕਮੇਟੀ ‘ਚ ਵੀ ਵਾਧਾ ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ-ਵੱਖ 20 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ […]

2027 ਵਿਧਾਨ ਸਭਾ ਚੋਣਾਂ ਲਈ ਵਾਰਿਸ ਪੰਜਾਬ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਸ਼ਹੀਦ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਬੱਸੀ ਪਠਾਣਾਂ ਤੋਂ ਲੜਨਗੇ ਚੋਣ ਅੰਮ੍ਰਿਤਸਰ, 12 ਅਗਸਤ (ਪੰਜਾਬ ਮੇਲ)- ਅਕਾਲੀ ਦਲ ਵਾਰਿਸ ਪੰਜਾਬ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਆਰੰਭ ਕਰਦਿਆਂ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਸ਼ਹੀਦ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅੰਮ੍ਰਿਤਸਰ […]

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ 9 ਬਿੱਲ ਪਾਸ

-ਹੰਗਾਮੇ ਦੌਰਾਨ ਕੁੱਝ ਬਿੱਲਾਂ ‘ਤੇ ਨਹੀਂ ਹੋਈ ਬਹਿਸ ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ 9 ਬਿੱਲ ਪਾਸ ਕੀਤੇ ਗਏ। ਹਾਲਾਂਕਿ ਕੁੱਝ ਬਿੱਲਾਂ ‘ਤੇ ਬਹਿਸ ਵੀ ਹੋਈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ‘ਚ ਪੰਜਾਬ ਕਾਮਨ ਇਨਫਰਾਸਟਰੱਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026, ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ […]

ਪੰਜਾਬ ਵਿਧਾਨ ਸਭਾ ‘ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਬਿੱਲ

ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ‘ਚ ਉੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ 3 ਨਿੱਜੀ ਯੂਨੀਵਰਸਿਟੀਆਂ ਕਲਾਉਡ ਯੂਨੀਵਰਸਿਟੀ ਹੁਸ਼ਿਆਰਪੁਰ, ਐੱਮ.ਐੱਸ. ਯੂਨੀਵਰਸਿਟੀ ਪਟਿਆਲਾ ਅਤੇ ਫਿਜ਼ਿਕਸ ਵਾਲਾ ਯੂਨੀਵਰਸਿਟੀ ਦੇ ਬਿੱਲ ਪੇਸ਼ ਕੀਤੇ ਹਨ। ਜੋ ਕਿ ਸੂਬੇ ਦੀਆਂ ਪਹਿਲੀਆਂ 3 ਡਿਜੀਟਲ ਏ.ਆਈ. ਯੂਨੀਵਰਸਿਟੀਆਂ ਹਨ। ਮੰਤਰੀ ਬੈਂਸ ਨੇ ਕਿਹਾ […]

ਭਾਬੀ ਕਮਲ ਕੌਰ ਮਾਮਲਾ: ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ

ਬਠਿੰਡਾ, 12 ਅਗਸਤ (ਪੰਜਾਬ ਮੇਲ)- ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਕਤਲ ਨਾਲ ਜੁੜੇ ਬਹੁਚਰਚਿਤ ਮਾਮਲੇ ਵਿਚ ਅਦਾਲਤ ਵੱਲੋਂ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਗਏ ਹਨ। ਅਦਾਲਤ ਵੱਲੋਂ ਦੋਵਾਂ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 103 ਤਹਿਤ ਦੋਸ਼ ਤੈਅ ਕੀਤੇ ਗਏ ਹਨ। ਮਾਮਲੇ ਦੀ […]

ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲਿਸ ਵੱਲੋਂ ਬੰਦ ਲਿਫਾਫੇ ‘ਚ ਸਟੇਟਸ ਰਿਪੋਰਟ ਦਾਖਲ

ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਚੰਡੀਗੜ੍ਹ ਅਦਾਲਤ ‘ਚ ਚੱਲ ਰਹੀ ਹੈ ਮਾਮਲੇ ਦੀ ਸੁਣਵਾਈ ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਵਿਚ ਬਕਾਇਆ ਜਾਂਚ ਬਾਰੇ ਬੰਦ ਲਿਫਾਫੇ ਵਿਚ ਸਟੇਟਸ ਰਿਪੋਰਟ ਦਾਖ਼ਲ ਕਰ ਦਿੱਤੀ ਹੈ। ਕੋਟਕਪੂਰਾ ਵਿਖੇ ਗੋਲੀਬਾਰੀ ਅਤੇ ਜਾਇਦਾਦ ਦੇ […]