Canada ਸਰਕਾਰ ਵੱਲੋਂ ਟੈਂਪਰੇਟੀ ਰੈਜ਼ੀਡੈਂਟਸ ਦੀ ਗਿਣਤੀ ਘਟਾਉਣ ਦਾ ਐਲਾਨ

ਟੋਰਾਂਟੋ, 23 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਟੈਂਪਰੇਰੀ ਰੈਜ਼ੀਡੈਂਟਸ ਦੀ ਗਿਣਤੀ ਘਟਾਉਣ ਦਾ ਕਦਮ ਚੁੱਕਿਆ ਗਿਆ ਹੈ। ਕੈਨੇਡਾ ਪਹਿਲੀ ਵਾਰ ਆਪਣੇ ਅਸਥਾਈ ਨਿਵਾਸੀਆਂ ਦੀ ਗਿਣਤੀ ਘਟਾਉਣ ਅਤੇ ਅਸਥਾਈ ਇਮੀਗ੍ਰੇਸ਼ਨ ‘ਤੇ ਸੀਮਾ ਨਿਰਧਾਰਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੀਰਵਾਰ ਨੂੰ ਕਿਹਾ ਕਿ […]

ਪੰਜਾਬ ‘ਤੇ ਪੈ ਸਕਦਾ ਦਿੱਲੀ ਦੀ ਆਬਕਾਰੀ ਨੀਤੀ ਦਾ ਪਰਛਾਵਾਂ

ਚੰਡੀਗੜ੍ਹ, 23 ਮਾਰਚ (ਪੰਜਾਬ ਮੇਲ)- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਹੁਣ ਦਿੱਲੀ ਦੀ ਆਬਕਾਰੀ ਨੀਤੀ ਦਾ ਪਰਛਾਵਾਂ ਪੰਜਾਬ ‘ਤੇ ਪੈ ਸਕਦਾ ਹੈ ਅਤੇ ਸੱਤਾ ਦੇ ਗਲਿਆਰਿਆਂ ਵਿਚ ਨਵੀਂ ਘੁਸਰ-ਮੁਸਰ ਸ਼ੁਰੂ ਹੋ ਗਈ ਹੈ। ‘ਆਪ’ ਵਿਚ ਆਏ ਨਵੇਂ ਸੰਕਟ ਦਾ ਅਸਰ ਪੰਜਾਬ ‘ਤੇ ਪੈਣਾ ਸੁਭਾਵਿਕ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਪੰਜਾਬ ਦਾ ਸਿਆਸੀ […]

ਅਮਰੀਕਾ ‘ਚ ਭਾਰਤੀ Students ਚੌਕਸ ਰਹਿਣ ਤੇ ਕਾਨੂੰਨਾਂ ਦਾ ਪਾਲਣ ਕਰਨ: ਇੰਦਰਾ ਨੂਈ

-ਭਾਰਤੀ ਵਿਦਿਆਰਥੀਆਂ ਨਾਲ ਅਮਰੀਕਾ ‘ਚ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦਰਮਿਆਨ ਦਿੱਤੀ ਸਲਾਹ ਨਿਊਯਾਰਕ, 23 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦਰਮਿਆਨ ਪੈਪਸੀਕੋ ਦੀ ਸਾਬਕਾ ਸੀ.ਈ.ਓ. ਇੰਦਰਾ ਨੂਈ (68) ਨੇ ਨੌਜਵਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਚੌਕਸ ਰਹਿਣ ਅਤੇ ਸਥਾਨਕ ਕਾਨੂੰਨਾਂ ਦਾ ਪਾਲਣ ਕਰਨ। ਉਨ੍ਹਾਂ ਭਾਰਤੀ ਨੌਜਵਾਨਾਂ ਨੂੰ ਨਸ਼ਿਆਂ […]

ਭਾਰਤ ਸਰਕਾਰ ਵੱਲੋਂ Onion ਦੀ ਬਰਾਮਦ ‘ਤੇ ਪਾਬੰਦੀ ਅਗਲੇ ਹੁਕਮਾਂ ਤੱਕ ਵਧਾਈ

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਹੈ। ਵਣਜ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ 31 ਮਾਰਚ ਤੱਕ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾਈ ਗਈ ਸੀ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀ.ਜੀ.ਐੱਫ.ਟੀ.) ਨੇ 22 ਮਾਰਚ ਨੂੰ ਨੋਟੀਫਿਕੇਸ਼ਨ […]

ਭਾਰਤ ਸਰਕਾਰ ਮਨੁੱਖੀ ਹੱਕਾਂ ਸਬੰਧੀ ਸਹੀ ਕਦਮ ਚੁੱਕੇ: ਅਮਰੀਕੀ ਸੰਸਦ ਮੈਂਬਰ

ਵਾਸ਼ਿੰਗਟਨ, 23 ਮਾਰਚ (ਪੰਜਾਬ ਮੇਲ)-  ਅਮਰੀਕਾ ਦੇ ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਨੇ ਇੱਥੇ ਕਿਹਾ ਕਿ ਅਮਰੀਕੀ ਕਾਂਗਰਸ ਨੂੰ ਭਾਰਤ ਸਰਕਾਰ ਨੂੰ ਅੱਤਵਾਦ ਵਿਰੋਧੀ ਕਾਨੂੰਨਾਂ ਸਣੇ ਉਨ੍ਹਾਂ ਨੀਤੀਆਂ ਅਤੇ ਕਾਨੂੰਨਾਂ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ, ਜੋ ਪ੍ਰਮੁੱਖ ਮਨੁੱਖੀ ਅਧਿਕਾਰ ਸੰਧੀਆਂ ਨੂੰ ਮਨਜ਼ੂਰੀ ਦੇ ਚੱਲਦਿਆਂ ਜ਼ਿੰਮੇਵਾਰੀਆਂ ਤੋਂ ‘ਵੱਖ’ ਹਨ। ਕਾਂਗਰਸ ਸੰਸਦ ਮੈਂਬਰ ਜੇਮਜ਼ […]

ਕੇਂਦਰੀ ਮੰਤਰੀ ਨਿਤੀਸ਼ ਪ੍ਰਮਾਣਿਕ ਖ਼ਿਲਾਫ਼ 14 ਅਪਰਾਧਕ ਕੇਸ ਬਕਾਇਆ

ਭਾਜਪਾ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ਾਂ ਨਾਲ ਦਾਖਲ ਹਲਫ਼ਨਾਮੇ ‘ਚ ਖੁਲਾਸਾ ਕੋਲਕਾਤਾ, 23 ਮਾਰਚ (ਪੰਜਾਬ ਮੇਲ)- ਕੇਂਦਰੀ ਮੰਤਰੀ ਨਿਤੀਸ਼ ਪ੍ਰਮਾਣਿਕ ਜੋ ਕਿ ਆਮ ਚੋਣਾਂ ਲਈ ਕੂਚ ਬਿਹਾਰ ਸੀਟ ਤੋਂ ਭਾਜਪਾ ਉਮੀਦਵਾਰ ਹਨ, ਖ਼ਿਲਾਫ਼ 14 ਅਪਰਾਧਕ ਕੇਸ ਬਕਾਇਆ ਹਨ। ਇਹ ਖੁਲਾਸਾ ਉਨ੍ਹਾਂ ਵੱਲੋਂ ਨਾਮਜ਼ਦਗੀ ਕਾਗਜ਼ਾਂ ਨਾਲ ਦਾਖਲ ਕਰਵਾਏ ਹਲਫ਼ਨਾਮੇ ‘ਚ ਹੋਇਆ ਹੈ। ਹਲਫ਼ਨਾਮੇ ਮੁਤਾਬਕ ਕੇਂਦਰੀ ਗ੍ਰਹਿ ਰਾਜ […]

ਕੇਜਰੀਵਾਲ ਦੇ ਹੱਕ ਵਿੱਚ ‘ਆਪ’ ਵੱਲੋਂ ਦਿੱਲੀ ਦੇ ਸ਼ਹੀਦੀ ਪਾਰਕ ਨੇੜੇ ਪ੍ਰਦਰਸ਼ਨ

ਨਵੀਂ ਦਿੱਲੀ,  23 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਈਟੀਓ ਨੇੜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਪ ਦੇ ਵਿਧਾਇਕਾਂ, ਕੌਂਸਲਰਾਂ, ਮੰਤਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਧਰਨੇ ਚ ਸ਼ਾਮਲ ਹੋਣਗੇ। ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ […]

2 ਕਾਲੇ ਵਿਅਕਤੀਆਂ ਉਪਰ ਤਸ਼ੱਦਦ ਦਾ ਮਾਮਲਾ- 6 ਸਾਬਕਾ ਗੋਰੇ ਪੁਲਿਸ ਅਫਸਰਾਂ ਨੂੰ 10 ਤੋਂ 40 ਸਾਲ ਤੱਕ ਕੈਦ ਦੀ ਸਜ਼ਾ

ਸੈਕਰਾਮੈਂਟੋ, ਕੈਲੀਫੋਰਨੀਆ, 23 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-  ਜੈਕਸਨ (ਮਿਸੀਸਿੱਪੀ) ਵਿਖੇ ਜਨਵਰੀ 2023 ਵਿਚ 2 ਕਾਲੇ ਵਿਅਕਤੀਆਂ ਉਪਰ ਤਸ਼ੱਦਦ ਕਰਨ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ 6 ਮਿਸੀਸਿੱਪ ਲਾਅ ਇਨਫੋਰਸਮੈਂਟ ਦੇ 6 ਸਾਬਕਾ ਗੋਰੇ ਅਫਸਰਾਂ ਨੂੰ ਲੰਬਾ ਸਮਾਂ ਸੰਘੀ ਜੇਲ ਵਿਚ ਬਿਤਾਉਣਾ ਪਵੇਗਾ। ਇਨਾਂ ਸਾਰੇ ਸਾਬਕਾ ਡਿਪਟੀਆਂ ਨੇ ਆਪਣਾ ਗੁਨਾਹ ਮੰਨ ਲਿਆ ਸੀ। ਸੰਘੀ ਅਦਾਲਤ […]

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸ.ਐਸ.ਪੀਜ਼ ਦੀ ਤੈਨਾਤੀ: ਸਿਬਿਨ ਸੀ

ਚੰਡੀਗੜ੍ਹ, 22 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ […]

ਅਮਰੀਕਾ ‘ਚ ਗਰਭਪਾਤ ਨੂੰ ਕਾਨੂੰਨੀ ਮਾਨਤਾ ਦੇਣ ਦੀ ਵਕਾਲਤ

ਵਾਸ਼ਿੰਗਟਨ, 22 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਆਉਂਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਗਰਭਪਾਤ ਦਾ ਹੱਕ ਸਭ ਤੋਂ ਵੱਡੇ ਮੁੱਦੇ ਵਜੋਂ ਉਭਰ ਸਕਦਾ ਹੈ। ਨਵੇਂ ਸਰਵੇਖਣ ਤੋਂ ਪਤਾ ਲਗਦਾ ਹੈ ਕਿ ਏਸ਼ਿਆਈ ਅਮਰੀਕੀ, ਹਵਾਈ ਦੇ ਮੂਲ ਨਿਵਾਸੀ ਅਤੇ ਪੈਸੀਫਿਕ ਆਈਲੈਂਡਰ (ਏ.ਏ.ਪੀ.ਆਈ.) ਗਰਭਪਾਤ ਨੂੰ ਕਾਨੂੰਨੀ ਮਾਨਤਾ ਦੇਣ ਦੇ ਪੱਖ ‘ਚ ਹਨ। ਏ.ਏ.ਪੀ.ਆਈ. ਡੇਟਾ ਅਤੇ ਏ.ਪੀ.-ਐੱਨ.ਓ.ਆਰ.ਸੀ. ਸੈਂਟਰ ਫਾਰ ਪਬਲਿਕ […]